< ਅੱਯੂਬ 29 >
1 ੧ ਅੱਯੂਬ ਨੇ ਤਰਕ ਦੇ ਕੇ ਆਖਿਆ,
욥이 또 비사를 들어 가로되
2 ੨ “ਕਾਸ਼ ਕਿ ਮੇਰੇ ਹਾਲਾਤ ਪ੍ਰਾਚੀਨ ਮਹੀਨਿਆਂ ਜਿਹੇ ਹੁੰਦੇ, ਜਿਵੇਂ ਉਨ੍ਹਾਂ ਦਿਨਾਂ ਵਿੱਚ ਜਦ ਪਰਮੇਸ਼ੁਰ ਮੇਰੀ ਪਾਲਣਾ ਕਰਦਾ ਸੀ,
내가 이전 달과 하나님이 나를 보호하시던 날에 지내던 것 같이 되었으면
3 ੩ ਜਦ ਉਹ ਦਾ ਦੀਵਾ ਮੇਰੇ ਸਿਰ ਉੱਤੇ ਲੋ ਕਰਦਾ ਸੀ, ਜਦ ਮੈਂ ਉਹ ਦੇ ਚਾਨਣ ਨਾਲ ਹਨੇਰੇ ਵਿੱਚ ਚੱਲਦਾ ਸੀ,
그 때는 그의 등불이 내 머리에 비취었고 내가 그 광명을 힘입어 흑암에 행하였었느니라
4 ੪ ਜਿਵੇਂ ਮੈਂ ਆਪਣੀ ਵਾਫ਼ਰੀ ਦੇ ਦਿਨਾਂ ਵਿੱਚ ਹੁੰਦਾ ਸੀ, ਜਦ ਪਰਮੇਸ਼ੁਰ ਦੀ ਮਿੱਤਰਤਾ ਮੇਰੇ ਤੰਬੂ ਉੱਤੇ ਹੀ ਸੀ,
나의 강장하던 날과 같이 지내었으면 그 때는 하나님의 우정이 내 장막 위에 있었으며
5 ੫ ਜਦ ਸਰਬ ਸ਼ਕਤੀਮਾਨ ਪਰਮੇਸ਼ੁਰ ਅਜੇ ਮੇਰੇ ਨਾਲ ਹੀ ਸੀ, ਅਤੇ ਮੇਰੇ ਬਾਲ ਬੱਚੇ ਮੇਰੇ ਆਲੇ-ਦੁਆਲੇ ਸਨ,
그 때는 전능자가 오히려 나와 함께 계셨으며 나의 자녀들이 나를 둘러 있었으며
6 ੬ ਤਦ ਮੇਰੇ ਕਦਮ ਦਹੀਂ ਨਾਲ ਧੋਤੇ ਜਾਂਦੇ, ਅਤੇ ਚੱਟਾਨ ਮੇਰੇ ਲਈ ਤੇਲ ਦੀਆਂ ਧਾਰਾਂ ਵਗਾਉਂਦੀ ਸੀ।
뻐터가 내 발자취를 씻기며 반석이 나를 위하여 기름 시내를 흘러 내었으며
7 ੭ “ਜਦ ਮੈਂ ਨਗਰ ਦੇ ਫਾਟਕ ਕੋਲ ਜਾਂਦਾ, ਜਦ ਮੈਂ ਚੌਂਕ ਵਿੱਚ ਆਪਣੀ ਚੌਂਕੀ ਤਿਆਰ ਕਰਦਾ ਸੀ,
그 때는 내가 나가서 성문에 이르기도 하며 내 자리를 거리에 베풀기도 하였었느니라
8 ੮ ਤਦ ਜੁਆਨ ਮੈਨੂੰ ਵੇਖ ਕੇ ਪਿੱਛੇ ਹਟ ਜਾਂਦੇ, ਅਤੇ ਬਜ਼ੁਰਗ ਉੱਠ ਖੜ੍ਹੇ ਹੁੰਦੇ ਸਨ।
나를 보고 소년들은 숨으며 노인들은 일어나서 서며
9 ੯ ਹਾਕਮ ਗੱਲਾਂ ਕਰਨੋਂ ਰੁੱਕ ਜਾਂਦੇ ਸਨ, ਅਤੇ ਆਪਣੇ ਹੱਥ ਮੂੰਹ ਉੱਤੇ ਰੱਖਦੇ ਸਨ।
방백들은 말을 참고 손으로 입을 가리우며
10 ੧੦ ਪ੍ਰਧਾਨਾਂ ਦੀ ਅਵਾਜ਼ ਬੰਦ ਹੋ ਜਾਂਦੀ, ਅਤੇ ਉਹਨਾਂ ਦੀ ਜੀਭ ਤਾਲੂ ਨਾਲ ਲੱਗ ਜਾਂਦੀ ਸੀ।
귀인들은 소리를 금하니 그 혀가 입 천장에 붙었었느니라
11 ੧੧ ਜੋ ਕੋਈ ਮੈਨੂੰ ਸੁਣਦਾ ਤਾਂ ਉਹ ਮੈਨੂੰ ਧੰਨ ਆਖਦਾ ਸੀ, ਅਤੇ ਜਦ ਕੋਈ ਮੈਨੂੰ ਵੇਖਦਾ ਤਦ ਮੇਰੇ ਵਿਖੇ ਉਹ ਸਾਖੀ ਦਿੰਦਾ ਸੀ,
귀가 들은즉 나를 위하여 축복하고 눈이 본즉 나를 위하여 증거하였었나니
12 ੧੨ ਕਿਉਂ ਜੋ ਮੈਂ ਮਸਕੀਨ ਨੂੰ ਛੁਡਾਉਂਦਾ ਸੀ ਜਦੋਂ ਉਹ ਦੁਹਾਈ ਦਿੰਦਾ, ਅਤੇ ਯਤੀਮ ਨੂੰ ਜਦੋਂ ਉਹ ਦਾ ਕੋਈ ਸਹਾਇਕ ਨਹੀਂ ਸੀ।
이는 내가 부르짖는 빈민과 도와줄 자 없는 고아를 건졌음이라
13 ੧੩ ਨਾਸ ਹੋਣ ਵਾਲੇ ਵੀ ਮੈਨੂੰ ਬਰਕਤ ਦਿੰਦੇ ਸਨ, ਅਤੇ ਵਿਧਵਾ ਦਾ ਦਿਲ ਮੇਰੇ ਕਾਰਨ ਜੈਕਾਰਾ ਗਜਾਉਂਦਾ ਸੀ।
망하게 된 자도 나를 위하여 복을 빌었으며 과부의 마음이 나로 인하여 기뻐 노래하였었느니라
14 ੧੪ ਮੈਂ ਧਰਮ ਨੂੰ ਪਹਿਨ ਲੈਂਦਾ ਅਤੇ ਉਹ ਮੇਰਾ ਲਿਬਾਸ ਹੁੰਦਾ ਸੀ, ਮੇਰਾ ਨਿਆਂ ਚੋਗੇ ਅਤੇ ਪਗੜੀ ਜਿਹਾ ਸੀ,
내가 의로 옷을 삼아 입었으며 나의 공의는 도포와 면류관 같았었느니라
15 ੧੫ ਮੈਂ ਅੰਨ੍ਹਿਆਂ ਲਈ ਅੱਖਾਂ ਸੀ, ਅਤੇ ਲੰਗੜਿਆਂ ਲਈ ਪੈਰ ਠਹਿਰਦਾ ਸੀ,
나는 소경의 눈도 되고 절뚝발이의 발도 되고
16 ੧੬ ਮੈਂ ਕੰਗਾਲਾਂ ਲਈ ਪਿਤਾ ਸੀ, ਅਤੇ ਮੈਂ ਨਾਵਾਕਿਫ਼ ਦੇ ਮੁਕੱਦਮੇ ਦੀ ਵੀ ਪੜਤਾਲ ਕਰਦਾ ਸੀ
빈궁한 자의 아비도 되며 생소한 자의 일을 사실하여 주었으며
17 ੧੭ ਮੈਂ ਬੁਰਿਆਰ ਦੇ ਵੱਡੇ ਦੰਦ ਭੰਨ ਸੁੱਟਦਾ, ਅਤੇ ਉਹ ਦੇ ਦੰਦਾਂ ਤੋਂ ਸ਼ਿਕਾਰ ਖੋਹ ਲੈਂਦਾ ਸੀ।
불의한 자의 어금니를 꺽고 그 잇사이에서 겁탈한 물건을 빼어 내었었느니라
18 ੧੮ “ਤਦ ਮੈਂ ਸੋਚਦਾ ਸੀ, ਮੇਰੇ ਦਿਨ ਰੇਤ ਦੇ ਕਣਾਂ ਜਿੰਨੇ ਅਣਗਿਣਤ ਹੋਣਗੇ ਅਤੇ ਮੈਂ ਆਪਣੇ ਵਸੇਬੇ ਵਿੱਚ ਮਰਾਂਗਾ।
내가 스스로 말하기를 나는 내 보금자리에서 선종하리라 나의 날은 모래 같이 많을 것이라
19 ੧੯ ਮੇਰੀਆਂ ਜੜ੍ਹਾਂ ਪਾਣੀ ਤੱਕ ਫੈਲਦੀਆਂ ਹਨ, ਅਤੇ ਤ੍ਰੇਲ ਮੇਰੀਆਂ ਟਹਿਣੀਆਂ ਉੱਤੇ ਰਾਤ ਭਰ ਰਹਿੰਦੀ ਹੈ।
내 뿌리는 물로 뻗어나가고 내 가지는 밤이 맞도록 이슬에 젖으며
20 ੨੦ ਮੇਰਾ ਪਰਤਾਪ ਬਣਿਆ ਰਹੇਗਾ, ਅਤੇ ਮੇਰਾ ਧਣੁੱਖ ਮੇਰੇ ਹੱਥ ਵਿੱਚ ਸਦਾ ਨਵਾਂ ਬਣਿਆ ਰਹੇਗਾ।
내 영광은 내게 새로워지고 내 활은 내 손에서 날로 강하여지느니라 하였었노라
21 ੨੧ “ਲੋਕ ਮੇਰੀ ਸੁਣਦੇ ਅਤੇ ਮੇਰੀ ਉਡੀਕ ਕਰਦੇ ਸਨ, ਅਤੇ ਮੇਰੀ ਸਲਾਹ ਲਈ ਚੁੱਪ ਰਹਿੰਦੇ ਸਨ।
무리는 내 말을 들으며 나의 가르치기를 잠잠히 기다리다가
22 ੨੨ ਮੇਰੇ ਬੋਲਣ ਦੇ ਮਗਰੋਂ ਉਹ ਫੇਰ ਨਹੀਂ ਬੋਲਦੇ ਸਨ, ਅਤੇ ਮੇਰੀਆਂ ਗੱਲਾਂ ਉਹਨਾਂ ਉੱਤੇ ਮੀਂਹ ਦੀ ਤਰ੍ਹਾਂ ਵਰ੍ਹਦੀਆਂ ਸਨ।
내가 말한 후에 그들이 말을 내지 못하였었나니 나의 말이 그들에게 이슬 같이 됨이니라
23 ੨੩ ਉਹ ਮੇਰੀ ਉਡੀਕ ਕਰਦੇ ਸਨ ਜਿਵੇਂ ਵਰਖਾ ਦੀ, ਅਤੇ ਆਪਣੇ ਮੂੰਹ ਖੋਲ੍ਹਦੇ ਸਨ ਜਿਵੇਂ ਆਖਰੀ ਮੀਂਹ ਲਈ
그들이 나 바라기를 비 같이 하였으며 입을 벌리기를 늦은 비 기다리듯 하였으므로
24 ੨੪ ਜਦ ਉਹ ਬੇਆਸ ਹੁੰਦੇ ਤਾਂ ਮੈਂ ਉਹਨਾਂ ਨੂੰ ਮੁਸਕਰਾ ਕੇ ਪ੍ਰਸੰਨ ਕਰਦਾ ਸੀ ਅਤੇ ਮੇਰੇ ਮੁੱਖ ਦਾ ਚਾਨਣ ਉਹਨਾਂ ਲਈ ਬਹੁਮੁੱਲਾ ਸੀ।
그들이 의지 없을 때에 내가 함소하여 동정하면 그들이 나의 얼굴 빛을 무색하게 아니하였었느니라
25 ੨੫ ਮੈਂ ਉਹਨਾਂ ਦਾ ਰਾਹ ਚੁਣਦਾ ਸੀ ਅਤੇ ਪਰਮੁੱਖ ਹੋ ਕੇ ਬਹਿੰਦਾ ਸੀ, ਅਤੇ ਅਜਿਹਾ ਵੱਸਦਾ ਜਿਵੇਂ ਫੌਜ ਵਿੱਚ ਰਾਜਾ, ਉਸ ਵਾਂਗੂੰ ਜਿਹੜਾ ਸੋਗੀਆਂ ਨੂੰ ਤਸੱਲੀ ਦਿੰਦਾ ਹੈ।”
내가 그들의 길을 택하고 으뜸으로 앉았었나니 왕이 군중에 거함도 같았고 애곡하는 자를 위로하는 사람도 같았었느니라