< ਅੱਯੂਬ 29 >

1 ਅੱਯੂਬ ਨੇ ਤਰਕ ਦੇ ਕੇ ਆਖਿਆ,
ایوب به سخنان خود ادامه داده، گفت:
2 “ਕਾਸ਼ ਕਿ ਮੇਰੇ ਹਾਲਾਤ ਪ੍ਰਾਚੀਨ ਮਹੀਨਿਆਂ ਜਿਹੇ ਹੁੰਦੇ, ਜਿਵੇਂ ਉਨ੍ਹਾਂ ਦਿਨਾਂ ਵਿੱਚ ਜਦ ਪਰਮੇਸ਼ੁਰ ਮੇਰੀ ਪਾਲਣਾ ਕਰਦਾ ਸੀ,
ای کاش روزهای گذشته بازمی‌گشت، روزهایی که خدا، نگهدار من بود
3 ਜਦ ਉਹ ਦਾ ਦੀਵਾ ਮੇਰੇ ਸਿਰ ਉੱਤੇ ਲੋ ਕਰਦਾ ਸੀ, ਜਦ ਮੈਂ ਉਹ ਦੇ ਚਾਨਣ ਨਾਲ ਹਨੇਰੇ ਵਿੱਚ ਚੱਲਦਾ ਸੀ,
و راهی را که در پیش داشتم روشن می‌ساخت و من با نور او در دل تاریکی قدم برمی‌داشتم!
4 ਜਿਵੇਂ ਮੈਂ ਆਪਣੀ ਵਾਫ਼ਰੀ ਦੇ ਦਿਨਾਂ ਵਿੱਚ ਹੁੰਦਾ ਸੀ, ਜਦ ਪਰਮੇਸ਼ੁਰ ਦੀ ਮਿੱਤਰਤਾ ਮੇਰੇ ਤੰਬੂ ਉੱਤੇ ਹੀ ਸੀ,
بله، در آن روزها کامران بودم و زیر سایهٔ خدا زندگی می‌کردم.
5 ਜਦ ਸਰਬ ਸ਼ਕਤੀਮਾਨ ਪਰਮੇਸ਼ੁਰ ਅਜੇ ਮੇਰੇ ਨਾਲ ਹੀ ਸੀ, ਅਤੇ ਮੇਰੇ ਬਾਲ ਬੱਚੇ ਮੇਰੇ ਆਲੇ-ਦੁਆਲੇ ਸਨ,
خدای قادر مطلق همراه من بود و فرزندانم در اطراف من بودند.
6 ਤਦ ਮੇਰੇ ਕਦਮ ਦਹੀਂ ਨਾਲ ਧੋਤੇ ਜਾਂਦੇ, ਅਤੇ ਚੱਟਾਨ ਮੇਰੇ ਲਈ ਤੇਲ ਦੀਆਂ ਧਾਰਾਂ ਵਗਾਉਂਦੀ ਸੀ।
من پاهای خود را با شیر می‌شستم و از صخره‌ها برای من چشمه‌های روغن زیتون جاری می‌شد!
7 “ਜਦ ਮੈਂ ਨਗਰ ਦੇ ਫਾਟਕ ਕੋਲ ਜਾਂਦਾ, ਜਦ ਮੈਂ ਚੌਂਕ ਵਿੱਚ ਆਪਣੀ ਚੌਂਕੀ ਤਿਆਰ ਕਰਦਾ ਸੀ,
در آن روزها به دروازهٔ شهر می‌رفتم و در میان بزرگان می‌نشستم.
8 ਤਦ ਜੁਆਨ ਮੈਨੂੰ ਵੇਖ ਕੇ ਪਿੱਛੇ ਹਟ ਜਾਂਦੇ, ਅਤੇ ਬਜ਼ੁਰਗ ਉੱਠ ਖੜ੍ਹੇ ਹੁੰਦੇ ਸਨ।
جوانان با دیدن من با احترام کنار می‌رفتند، پیران از جا برمی‌خاستند،
9 ਹਾਕਮ ਗੱਲਾਂ ਕਰਨੋਂ ਰੁੱਕ ਜਾਂਦੇ ਸਨ, ਅਤੇ ਆਪਣੇ ਹੱਥ ਮੂੰਹ ਉੱਤੇ ਰੱਖਦੇ ਸਨ।
ریش‌سفیدان قوم خاموش شده، دست بر دهان خود می‌گذاشتند
10 ੧੦ ਪ੍ਰਧਾਨਾਂ ਦੀ ਅਵਾਜ਼ ਬੰਦ ਹੋ ਜਾਂਦੀ, ਅਤੇ ਉਹਨਾਂ ਦੀ ਜੀਭ ਤਾਲੂ ਨਾਲ ਲੱਗ ਜਾਂਦੀ ਸੀ।
و بزرگان سکوت اختیار می‌کردند.
11 ੧੧ ਜੋ ਕੋਈ ਮੈਨੂੰ ਸੁਣਦਾ ਤਾਂ ਉਹ ਮੈਨੂੰ ਧੰਨ ਆਖਦਾ ਸੀ, ਅਤੇ ਜਦ ਕੋਈ ਮੈਨੂੰ ਵੇਖਦਾ ਤਦ ਮੇਰੇ ਵਿਖੇ ਉਹ ਸਾਖੀ ਦਿੰਦਾ ਸੀ,
هر که مرا می‌دید و حرفهایم را می‌شنید از من تعریف و تمجید می‌کرد؛
12 ੧੨ ਕਿਉਂ ਜੋ ਮੈਂ ਮਸਕੀਨ ਨੂੰ ਛੁਡਾਉਂਦਾ ਸੀ ਜਦੋਂ ਉਹ ਦੁਹਾਈ ਦਿੰਦਾ, ਅਤੇ ਯਤੀਮ ਨੂੰ ਜਦੋਂ ਉਹ ਦਾ ਕੋਈ ਸਹਾਇਕ ਨਹੀਂ ਸੀ।
زیرا من به داد فقرا می‌رسیدم و یتیمانی را که یار و یاور نداشتند کمک می‌کردم.
13 ੧੩ ਨਾਸ ਹੋਣ ਵਾਲੇ ਵੀ ਮੈਨੂੰ ਬਰਕਤ ਦਿੰਦੇ ਸਨ, ਅਤੇ ਵਿਧਵਾ ਦਾ ਦਿਲ ਮੇਰੇ ਕਾਰਨ ਜੈਕਾਰਾ ਗਜਾਉਂਦਾ ਸੀ।
کسانی را که دم مرگ بودند یاری می‌دادم و ایشان برایم دعای خیر می‌کردند و کاری می‌کردم که دل بیوه‌زنان شاد شود.
14 ੧੪ ਮੈਂ ਧਰਮ ਨੂੰ ਪਹਿਨ ਲੈਂਦਾ ਅਤੇ ਉਹ ਮੇਰਾ ਲਿਬਾਸ ਹੁੰਦਾ ਸੀ, ਮੇਰਾ ਨਿਆਂ ਚੋਗੇ ਅਤੇ ਪਗੜੀ ਜਿਹਾ ਸੀ,
هر کاری که انجام می‌دادم از روی عدل و انصاف بود؛ عدالت جامه من بود و انصاف تاج من.
15 ੧੫ ਮੈਂ ਅੰਨ੍ਹਿਆਂ ਲਈ ਅੱਖਾਂ ਸੀ, ਅਤੇ ਲੰਗੜਿਆਂ ਲਈ ਪੈਰ ਠਹਿਰਦਾ ਸੀ,
برای کورها چشم و برای لنگان پا بودم؛
16 ੧੬ ਮੈਂ ਕੰਗਾਲਾਂ ਲਈ ਪਿਤਾ ਸੀ, ਅਤੇ ਮੈਂ ਨਾਵਾਕਿਫ਼ ਦੇ ਮੁਕੱਦਮੇ ਦੀ ਵੀ ਪੜਤਾਲ ਕਰਦਾ ਸੀ
برای فقرا پدر بودم و از حق غریبه‌ها دفاع می‌کردم.
17 ੧੭ ਮੈਂ ਬੁਰਿਆਰ ਦੇ ਵੱਡੇ ਦੰਦ ਭੰਨ ਸੁੱਟਦਾ, ਅਤੇ ਉਹ ਦੇ ਦੰਦਾਂ ਤੋਂ ਸ਼ਿਕਾਰ ਖੋਹ ਲੈਂਦਾ ਸੀ।
دندانهای ستمگران را می‌شکستم و شکار را از دهانشان می‌گرفتم.
18 ੧੮ “ਤਦ ਮੈਂ ਸੋਚਦਾ ਸੀ, ਮੇਰੇ ਦਿਨ ਰੇਤ ਦੇ ਕਣਾਂ ਜਿੰਨੇ ਅਣਗਿਣਤ ਹੋਣਗੇ ਅਤੇ ਮੈਂ ਆਪਣੇ ਵਸੇਬੇ ਵਿੱਚ ਮਰਾਂਗਾ।
در آن روزها فکر می‌کردم که حتماً پس از یک زندگی خوش طولانی به آرامی در جمع خانوادۀ خود خواهم مرد.
19 ੧੯ ਮੇਰੀਆਂ ਜੜ੍ਹਾਂ ਪਾਣੀ ਤੱਕ ਫੈਲਦੀਆਂ ਹਨ, ਅਤੇ ਤ੍ਰੇਲ ਮੇਰੀਆਂ ਟਹਿਣੀਆਂ ਉੱਤੇ ਰਾਤ ਭਰ ਰਹਿੰਦੀ ਹੈ।
زیرا مانند درختی بودم که ریشه‌هایش به آب می‌رسید و شاخه‌هایش از شبنم سیراب می‌شد.
20 ੨੦ ਮੇਰਾ ਪਰਤਾਪ ਬਣਿਆ ਰਹੇਗਾ, ਅਤੇ ਮੇਰਾ ਧਣੁੱਖ ਮੇਰੇ ਹੱਥ ਵਿੱਚ ਸਦਾ ਨਵਾਂ ਬਣਿਆ ਰਹੇਗਾ।
پیوسته افتخارات تازه‌ای نصیبم می‌شد و به قدرتم افزوده می‌گشت.
21 ੨੧ “ਲੋਕ ਮੇਰੀ ਸੁਣਦੇ ਅਤੇ ਮੇਰੀ ਉਡੀਕ ਕਰਦੇ ਸਨ, ਅਤੇ ਮੇਰੀ ਸਲਾਹ ਲਈ ਚੁੱਪ ਰਹਿੰਦੇ ਸਨ।
همه با سکوت به حرفهایم گوش می‌دادند و برای نصیحت‌های من ارزش قائل بودند.
22 ੨੨ ਮੇਰੇ ਬੋਲਣ ਦੇ ਮਗਰੋਂ ਉਹ ਫੇਰ ਨਹੀਂ ਬੋਲਦੇ ਸਨ, ਅਤੇ ਮੇਰੀਆਂ ਗੱਲਾਂ ਉਹਨਾਂ ਉੱਤੇ ਮੀਂਹ ਦੀ ਤਰ੍ਹਾਂ ਵਰ੍ਹਦੀਆਂ ਸਨ।
پس از اینکه سخنانم تمام می‌شد آنها دیگر حرفی نمی‌زدند، زیرا نصایح من برای آنها قانع کننده بود.
23 ੨੩ ਉਹ ਮੇਰੀ ਉਡੀਕ ਕਰਦੇ ਸਨ ਜਿਵੇਂ ਵਰਖਾ ਦੀ, ਅਤੇ ਆਪਣੇ ਮੂੰਹ ਖੋਲ੍ਹਦੇ ਸਨ ਜਿਵੇਂ ਆਖਰੀ ਮੀਂਹ ਲਈ
آنها مانند کسی که در زمان خشکسالی انتظار باران را می‌کشد، با اشتیاق در انتظار سخنان من بودند.
24 ੨੪ ਜਦ ਉਹ ਬੇਆਸ ਹੁੰਦੇ ਤਾਂ ਮੈਂ ਉਹਨਾਂ ਨੂੰ ਮੁਸਕਰਾ ਕੇ ਪ੍ਰਸੰਨ ਕਰਦਾ ਸੀ ਅਤੇ ਮੇਰੇ ਮੁੱਖ ਦਾ ਚਾਨਣ ਉਹਨਾਂ ਲਈ ਬਹੁਮੁੱਲਾ ਸੀ।
وقتی که دلسرد بودند، با یک لبخند آنها را تشویق می‌کردم و بار غم را از دلهایشان برمی‌داشتم.
25 ੨੫ ਮੈਂ ਉਹਨਾਂ ਦਾ ਰਾਹ ਚੁਣਦਾ ਸੀ ਅਤੇ ਪਰਮੁੱਖ ਹੋ ਕੇ ਬਹਿੰਦਾ ਸੀ, ਅਤੇ ਅਜਿਹਾ ਵੱਸਦਾ ਜਿਵੇਂ ਫੌਜ ਵਿੱਚ ਰਾਜਾ, ਉਸ ਵਾਂਗੂੰ ਜਿਹੜਾ ਸੋਗੀਆਂ ਨੂੰ ਤਸੱਲੀ ਦਿੰਦਾ ਹੈ।”
مانند کسی بودم که عزاداران را تسلی می‌دهد. در میان ایشان مثل یک پادشاه حکومت می‌کردم و مانند یک رهبر آنها را راهنمایی می‌نمودم.

< ਅੱਯੂਬ 29 >