< ਅੱਯੂਬ 3 >

1 ਇਹ ਦੇ ਬਾਅਦ, ਅੱਯੂਬ ਨੇ ਆਪਣਾ ਮੂੰਹ ਖੋਲ੍ਹ ਕੇ ਆਪਣੇ ਜੰਮਣ ਦੇ ਦਿਨ ਨੂੰ ਸਰਾਪ ਦਿੱਤਾ।
此後約伯開口詛咒自己的生日。
2 ਅਤੇ ਅੱਯੂਬ ਆਖਣ ਲੱਗਾ,
約伯開始說:
3 “ਨਾਸ ਹੋਵੇ ਉਹ ਦਿਨ ਜਿਸ ਦੇ ਵਿੱਚ ਮੈਂ ਜੰਮਿਆ ਸੀ, ਅਤੇ ਉਹ ਰਾਤ ਜਦੋਂ ਕਿਹਾ ਗਿਆ ਕਿ ਬੱਚਾ ਗਰਭ ਵਿੱਚ ਪਿਆ!
願我誕生的那日消逝,願報告「懷了男胎」的那夜滅亡。
4 ਉਹ ਦਿਨ ਹਨ੍ਹੇਰਾ ਹੋ ਜਾਵੇ, ਪਰਮੇਸ਼ੁਰ ਉੱਪਰੋਂ ਉਹ ਦੀ ਸਾਰ ਨਾ ਲਵੇ, ਨਾ ਉਸ ਉੱਤੇ ਚਾਨਣ ਚਮਕੇ!
願那日成為黑暗,願天主從上面不再尋覓它,再沒有光燭照它。
5 ਹਨੇਰ ਅਤੇ ਮੌਤ ਦਾ ਸਾਯਾ ਉਹ ਨੂੰ ਆਪਣਾ ਲੈਣ, ਉਹ ਦੇ ਉੱਤੇ ਬੱਦਲ ਛਾਇਆ ਰਹੇ, ਦਿਨ ਦਾ ਹਨ੍ਹੇਰਾ ਉਸ ਨੂੰ ਡਰਾਵੇ!
願黑暗和陰影玷污它,濃雲遮蓋它,白晝失光的晦暗驚嚇它。
6 ਘੁੱਪ ਹਨ੍ਹੇਰਾ ਉਹ ਨੂੰ ਆ ਫੜ੍ਹੇ, ਉਹ ਸਾਲ ਦੇ ਦਿਨਾਂ ਵਿੱਚ ਅਨੰਦ ਨਾ ਮਨਾਵੇ, ਅਤੇ ਨਾ ਉਹ ਮਹੀਨਿਆਂ ਦੀ ਗਿਣਤੀ ਵਿੱਚ ਆਵੇ!
願那夜常為黑暗所制,不讓它列入年歲中,不讓它算在月分裏。
7 ਵੇਖੋ, ਉਹ ਰਾਤ ਬਾਂਝ ਰਹਿ ਜਾਵੇ, ਉਸ ਵਿੱਚ ਕੋਈ ਜੈਕਾਰੇ ਦੀ ਗੂੰਜ ਸੁਣਾਈ ਨਾ ਦੇਵੇ!
願那夜孤寂煢獨,毫無歡呼之聲。
8 ਦਿਨ ਨੂੰ ਫਿਟਕਾਰਣ ਵਾਲੇ ਅਤੇ ਜਿਹੜੇ ਲਿਵਯਾਥਾਨ ਨੂੰ ਛੇੜਨ ਵਿੱਚ ਨਿਪੁੰਨ ਹਨ, ਉਸ ਦਿਨ ਨੂੰ ਫਿਟਕਾਰਣ!
願那詛咒白日者,有術召喚海怪者,前來詛咒那夜。
9 ਉਹ ਦੇ ਸ਼ਾਮ ਦੇ ਤਾਰੇ ਕਾਲੇ ਹੋ ਜਾਣ, ਉਹ ਚਾਨਣ ਨੂੰ ਉਡੀਕੇ ਪਰ ਉਹ ਹੋਵੇ ਨਾ, ਉਹ ਸਵੇਰ ਦੀਆਂ ਕਿਰਨਾਂ ਨੂੰ ਨਾ ਵੇਖੇ,
願晨星昏暗,期待光明而光明不至,也不見晨光熹微,
10 ੧੦ ਕਿਉਂ ਜੋ ਉਹ ਨੇ ਮੇਰੀ ਮਾਂ ਦੀ ਕੁੱਖ ਨੂੰ ਬੰਦ ਨਾ ਕੀਤਾ, ਅਤੇ ਨਾ ਕਸ਼ਟ ਨੂੰ ਮੇਰੀਆਂ ਅੱਖਾਂ ਤੋਂ ਛੁਪਾਇਆ!
因為它沒有關閉我母胎之門,遮住我眼前的愁苦。
11 ੧੧ “ਮੈਂ ਕੁੱਖ ਵਿੱਚ ਹੀ ਕਿਉਂ ਨਾ ਮਰ ਗਿਆ, ਪੇਟ ਵਿੱਚੋਂ ਨਿੱਕਲਦਿਆਂ ਹੀ ਮੈਂ ਪ੍ਰਾਣ ਕਿਉਂ ਨਾ ਛੱਡ ਦਿੱਤੇ?
我為何一出母胎沒有立即死去﹖為何我一離母腹沒有斷氣﹖
12 ੧੨ ਗੋਡਿਆਂ ਨੇ ਮੈਨੂੰ ਕਿਉਂ ਕਬੂਲ ਕੀਤਾ, ਅਤੇ ਦੁੱਧੀਆਂ ਨੂੰ ਮੈਂ ਕਿਉਂ ਚੁੰਘ ਸਕਿਆ?
為何兩膝接住我﹖為何兩乳哺養我﹖
13 ੧੩ ਨਹੀਂ ਤਾਂ ਹੁਣ ਮੈਂ ਚੈਨ ਨਾਲ ਪਿਆ ਹੁੰਦਾ, ਮੈਂ ਸੁੱਤਾ ਹੁੰਦਾ ਅਤੇ ਮੈਨੂੰ ਅਰਾਮ ਮਿਲਦਾ,
不然現今我早已臥下安睡了,早已永眠獲得安息了,
14 ੧੪ ਮੈਂ ਧਰਤੀ ਦੇ ਉਨ੍ਹਾਂ ਰਾਜਿਆਂ ਅਤੇ ਹਾਕਮਾਂ ਨਾਲ ਹੁੰਦਾ, ਜਿਹੜੇ ਆਪਣੇ ਲਈ ਕਬਰਾਂ ਨੂੰ ਉਸਾਰਦੇ ਹਨ,
與那些為自己建陵墓的國王和百官,
15 ੧੫ ਜਾਂ ਉਨ੍ਹਾਂ ਰਾਜਕੁਮਾਰਾਂ ਨਾਲ ਹੁੰਦਾ, ਜਿਨ੍ਹਾਂ ਦੇ ਕੋਲ ਸੋਨਾ ਸੀ, ਜਿਨ੍ਹਾਂ ਨੇ ਆਪਣੇ ਘਰਾਂ ਨੂੰ ਚਾਂਦੀ ਨਾਲ ਭਰਿਆ ਸੀ।
與那些金銀滿堂的王侯同眠;
16 ੧੬ ਜਾਂ ਮੈਂ ਸਮੇਂ ਤੋਂ ਪਹਿਲਾਂ ਜੰਮੇ ਹੋਏ ਬੱਚੇ ਵਾਂਗੂੰ ਹੁੰਦਾ, ਜਾਂ ਅਜਿਹੇ ਬੱਚਿਆਂ ਵਾਂਗੂੰ ਜਿਨ੍ਹਾਂ ਨੇ ਚਾਨਣਾ ਕਦੀ ਵੇਖਿਆ ਹੀ ਨਹੀਂ।
或者像隱沒的流產兒,像未見光明的嬰孩;
17 ੧੭ ਉੱਥੇ ਦੁਸ਼ਟ ਦੁੱਖ ਦੇਣ ਤੋਂ ਰੁੱਕ ਜਾਂਦੇ ਹਨ, ਉੱਥੇ ਥੱਕੇ-ਮਾਂਦੇ ਅਰਾਮ ਪਾਉਂਦੇ ਹਨ।
在那裏惡人停止作亂,在那裏勞悴者得享安寧;
18 ੧੮ ਬੰਦੀ ਇਕੱਠੇ ਹੋ ਕੇ ਸ਼ਾਂਤੀ ਨਾਲ ਰਹਿੰਦੇ ਹਨ, ਉਹ ਦਰੋਗੇ ਦੀ ਅਵਾਜ਼ ਫੇਰ ਨਹੀਂ ਸੁਣਦੇ।
囚徒相安無事,再不聞督工的呼叱聲,
19 ੧੯ ਛੋਟੇ ਅਤੇ ਵੱਡੇ ਸਾਰੇ ਉੱਥੇ ਰਹਿੰਦੇ ਹਨ, ਅਤੇ ਦਾਸ ਆਪਣੇ ਮਾਲਕ ਤੋਂ ਅਜ਼ਾਦ ਹੈ।
在那裏大小平等,奴隸脫離主人。
20 ੨੦ “ਦੁਖਿਆਰਾਂ ਨੂੰ ਚਾਨਣ ਅਤੇ ਉਦਾਸ ਮਨ ਵਾਲਿਆਂ ਨੂੰ ਜੀਵਨ ਕਿਉਂ ਦਿੱਤਾ ਜਾਂਦਾ ਹੈ?
為何賜不幸者以光明,賜心中憂苦者以生命﹖
21 ੨੧ ਜਿਹੜੇ ਮੌਤ ਨੂੰ ਉਡੀਕਦੇ ਹਨ ਪਰ ਉਹ ਆਉਂਦੀ ਨਹੀਂ, ਜਿਹੜੇ ਦੱਬੇ ਹੋਏ ਖ਼ਜ਼ਾਨਿਆਂ ਤੋਂ ਵੱਧ ਉਹ ਦੀ ਖੋਜ ਕਰਦੇ ਹਨ,
這些人渴望死,而死不至;尋求死亡勝於寶藏,
22 ੨੨ ਜਿਹੜੇ ਵਧੇਰੇ ਅਨੰਦ ਹੁੰਦੇ, ਅਤੇ ਖੁਸ਼ੀ ਮਨਾਉਂਦੇ ਹਨ, ਜਦ ਉਹ ਕਬਰ ਨੂੰ ਪਾ ਲੈਂਦੇ ਹਨ,
見到墳墓,感覺歡樂,且喜樂達於極點!
23 ੨੩ ਉਸ ਪੁਰਖ ਨੂੰ ਵੀ ਚਾਨਣ ਕਿਉਂ ਮਿਲਦਾ ਹੈ ਜਿਸ ਦਾ ਰਾਹ ਲੁਕਿਆ ਹੋਇਆ ਹੈ, ਅਤੇ ਜਿਸ ਦੇ ਚੁਫ਼ੇਰੇ ਪਰਮੇਸ਼ੁਰ ਨੇ ਵਾੜ ਲਾਈ ਹੋਈ ਹੈ?
人的道路,既如此渺茫,天主為何賜給他生命,又把他包圍﹖
24 ੨੪ ਕਿਉਂਕਿ ਮੇਰੇ ਰੋਟੀ ਖਾਣ ਤੋਂ ਪਹਿਲਾਂ ਮੇਰੇ ਹਾਉਂਕੇ ਨਿੱਕਲਦੇ ਹਨ, ਅਤੇ ਮੇਰਾ ਵਿਰਲਾਪ ਪਾਣੀ ਵਾਂਗੂੰ ਵਗਦਾ ਹੈ।
歎習成了我的食物,不停哀嘆有如流水。
25 ੨੫ ਜਿਸ ਗੱਲ ਤੋਂ ਮੈਂ ਡਰਦਾ ਹਾਂ, ਉਹ ਮੇਰੇ ਉੱਤੇ ਆ ਪੈਂਦੀ ਹੈ, ਅਤੇ ਜਿਸ ਤੋਂ ਮੈਂ ਭੈਅ ਖਾਂਦਾ ਹਾਂ ਉਹ ਵੀ ਮੇਰੇ ਉੱਤੇ ਆਉਂਦੀ ਹੈ।
我所畏懼的,偏偏臨於我身;我所害怕的,卻迎面而來。
26 ੨੬ ਨਾ ਮੈਨੂੰ ਸੁੱਖ ਹੈ, ਨਾ ਚੈਨ, ਨਾ ਅਰਾਮ ਹੈ, ਸਗੋਂ ਬੇਚੈਨੀ ਹੀ ਬੇਚੈਨੀ ਹੈ।”
我沒有安寧,也沒有平靜,得不到休息,而只有煩惱。

< ਅੱਯੂਬ 3 >