< ਅੱਯੂਬ 3 >
1 ੧ ਇਹ ਦੇ ਬਾਅਦ, ਅੱਯੂਬ ਨੇ ਆਪਣਾ ਮੂੰਹ ਖੋਲ੍ਹ ਕੇ ਆਪਣੇ ਜੰਮਣ ਦੇ ਦਿਨ ਨੂੰ ਸਰਾਪ ਦਿੱਤਾ।
After this Job has opened his mouth, and reviles his day.
And Job answers and says:
3 ੩ “ਨਾਸ ਹੋਵੇ ਉਹ ਦਿਨ ਜਿਸ ਦੇ ਵਿੱਚ ਮੈਂ ਜੰਮਿਆ ਸੀ, ਅਤੇ ਉਹ ਰਾਤ ਜਦੋਂ ਕਿਹਾ ਗਿਆ ਕਿ ਬੱਚਾ ਗਰਭ ਵਿੱਚ ਪਿਆ!
“Let the day perish in which I am born, And the night that has said: A man-child has been conceived.
4 ੪ ਉਹ ਦਿਨ ਹਨ੍ਹੇਰਾ ਹੋ ਜਾਵੇ, ਪਰਮੇਸ਼ੁਰ ਉੱਪਰੋਂ ਉਹ ਦੀ ਸਾਰ ਨਾ ਲਵੇ, ਨਾ ਉਸ ਉੱਤੇ ਚਾਨਣ ਚਮਕੇ!
That day—let it be darkness, Do not let God require it from above, Nor let light shine on it.
5 ੫ ਹਨੇਰ ਅਤੇ ਮੌਤ ਦਾ ਸਾਯਾ ਉਹ ਨੂੰ ਆਪਣਾ ਲੈਣ, ਉਹ ਦੇ ਉੱਤੇ ਬੱਦਲ ਛਾਇਆ ਰਹੇ, ਦਿਨ ਦਾ ਹਨ੍ਹੇਰਾ ਉਸ ਨੂੰ ਡਰਾਵੇ!
Let darkness and death-shade redeem it, Let a cloud dwell on it, Let them terrify it as the most bitter of days.
6 ੬ ਘੁੱਪ ਹਨ੍ਹੇਰਾ ਉਹ ਨੂੰ ਆ ਫੜ੍ਹੇ, ਉਹ ਸਾਲ ਦੇ ਦਿਨਾਂ ਵਿੱਚ ਅਨੰਦ ਨਾ ਮਨਾਵੇ, ਅਤੇ ਨਾ ਉਹ ਮਹੀਨਿਆਂ ਦੀ ਗਿਣਤੀ ਵਿੱਚ ਆਵੇ!
That night—let thick darkness take it, Let it not be united to days of the year, Let it not come into the number of months.
7 ੭ ਵੇਖੋ, ਉਹ ਰਾਤ ਬਾਂਝ ਰਹਿ ਜਾਵੇ, ਉਸ ਵਿੱਚ ਕੋਈ ਜੈਕਾਰੇ ਦੀ ਗੂੰਜ ਸੁਣਾਈ ਨਾ ਦੇਵੇ!
Behold! That night—let it be barren, Let no singing come into it.
8 ੮ ਦਿਨ ਨੂੰ ਫਿਟਕਾਰਣ ਵਾਲੇ ਅਤੇ ਜਿਹੜੇ ਲਿਵਯਾਥਾਨ ਨੂੰ ਛੇੜਨ ਵਿੱਚ ਨਿਪੁੰਨ ਹਨ, ਉਸ ਦਿਨ ਨੂੰ ਫਿਟਕਾਰਣ!
Let the cursers of day mark it, Who are ready to wake up Leviathan.
9 ੯ ਉਹ ਦੇ ਸ਼ਾਮ ਦੇ ਤਾਰੇ ਕਾਲੇ ਹੋ ਜਾਣ, ਉਹ ਚਾਨਣ ਨੂੰ ਉਡੀਕੇ ਪਰ ਉਹ ਹੋਵੇ ਨਾ, ਉਹ ਸਵੇਰ ਦੀਆਂ ਕਿਰਨਾਂ ਨੂੰ ਨਾ ਵੇਖੇ,
Let the stars of its twilight be dark, Let it wait for light, and there is none, And let it not look on the eyelids of the dawn.
10 ੧੦ ਕਿਉਂ ਜੋ ਉਹ ਨੇ ਮੇਰੀ ਮਾਂ ਦੀ ਕੁੱਖ ਨੂੰ ਬੰਦ ਨਾ ਕੀਤਾ, ਅਤੇ ਨਾ ਕਸ਼ਟ ਨੂੰ ਮੇਰੀਆਂ ਅੱਖਾਂ ਤੋਂ ਛੁਪਾਇਆ!
Because it has not shut the doors Of the womb that was mine! And hide misery from my eyes.
11 ੧੧ “ਮੈਂ ਕੁੱਖ ਵਿੱਚ ਹੀ ਕਿਉਂ ਨਾ ਮਰ ਗਿਆ, ਪੇਟ ਵਿੱਚੋਂ ਨਿੱਕਲਦਿਆਂ ਹੀ ਮੈਂ ਪ੍ਰਾਣ ਕਿਉਂ ਨਾ ਛੱਡ ਦਿੱਤੇ?
Why do I not die from the womb? I have come forth from the belly and gasp!
12 ੧੨ ਗੋਡਿਆਂ ਨੇ ਮੈਨੂੰ ਕਿਉਂ ਕਬੂਲ ਕੀਤਾ, ਅਤੇ ਦੁੱਧੀਆਂ ਨੂੰ ਮੈਂ ਕਿਉਂ ਚੁੰਘ ਸਕਿਆ?
Why have knees been before me? And what [are] breasts, that I suck?
13 ੧੩ ਨਹੀਂ ਤਾਂ ਹੁਣ ਮੈਂ ਚੈਨ ਨਾਲ ਪਿਆ ਹੁੰਦਾ, ਮੈਂ ਸੁੱਤਾ ਹੁੰਦਾ ਅਤੇ ਮੈਨੂੰ ਅਰਾਮ ਮਿਲਦਾ,
For now, I have lain down, and am quiet, I have slept—then there is rest to me,
14 ੧੪ ਮੈਂ ਧਰਤੀ ਦੇ ਉਨ੍ਹਾਂ ਰਾਜਿਆਂ ਅਤੇ ਹਾਕਮਾਂ ਨਾਲ ਹੁੰਦਾ, ਜਿਹੜੇ ਆਪਣੇ ਲਈ ਕਬਰਾਂ ਨੂੰ ਉਸਾਰਦੇ ਹਨ,
With kings and counselors of earth, These building ruins for themselves.
15 ੧੫ ਜਾਂ ਉਨ੍ਹਾਂ ਰਾਜਕੁਮਾਰਾਂ ਨਾਲ ਹੁੰਦਾ, ਜਿਨ੍ਹਾਂ ਦੇ ਕੋਲ ਸੋਨਾ ਸੀ, ਜਿਨ੍ਹਾਂ ਨੇ ਆਪਣੇ ਘਰਾਂ ਨੂੰ ਚਾਂਦੀ ਨਾਲ ਭਰਿਆ ਸੀ।
Or with princes—they have gold, They are filling their houses [with] silver.
16 ੧੬ ਜਾਂ ਮੈਂ ਸਮੇਂ ਤੋਂ ਪਹਿਲਾਂ ਜੰਮੇ ਹੋਏ ਬੱਚੇ ਵਾਂਗੂੰ ਹੁੰਦਾ, ਜਾਂ ਅਜਿਹੇ ਬੱਚਿਆਂ ਵਾਂਗੂੰ ਜਿਨ੍ਹਾਂ ਨੇ ਚਾਨਣਾ ਕਦੀ ਵੇਖਿਆ ਹੀ ਨਹੀਂ।
(Or I am not as a hidden abortion, As infants—they have not seen light.)
17 ੧੭ ਉੱਥੇ ਦੁਸ਼ਟ ਦੁੱਖ ਦੇਣ ਤੋਂ ਰੁੱਕ ਜਾਂਦੇ ਹਨ, ਉੱਥੇ ਥੱਕੇ-ਮਾਂਦੇ ਅਰਾਮ ਪਾਉਂਦੇ ਹਨ।
There the wicked have ceased troubling, And there the wearied rest in power.
18 ੧੮ ਬੰਦੀ ਇਕੱਠੇ ਹੋ ਕੇ ਸ਼ਾਂਤੀ ਨਾਲ ਰਹਿੰਦੇ ਹਨ, ਉਹ ਦਰੋਗੇ ਦੀ ਅਵਾਜ਼ ਫੇਰ ਨਹੀਂ ਸੁਣਦੇ।
Together prisoners have been at ease, They have not heard the voice of an exactor,
19 ੧੯ ਛੋਟੇ ਅਤੇ ਵੱਡੇ ਸਾਰੇ ਉੱਥੇ ਰਹਿੰਦੇ ਹਨ, ਅਤੇ ਦਾਸ ਆਪਣੇ ਮਾਲਕ ਤੋਂ ਅਜ਼ਾਦ ਹੈ।
Small and great [are] the same there. And a servant [is] free from his lord.
20 ੨੦ “ਦੁਖਿਆਰਾਂ ਨੂੰ ਚਾਨਣ ਅਤੇ ਉਦਾਸ ਮਨ ਵਾਲਿਆਂ ਨੂੰ ਜੀਵਨ ਕਿਉਂ ਦਿੱਤਾ ਜਾਂਦਾ ਹੈ?
Why does He give light to the miserable, and life to the bitter soul?
21 ੨੧ ਜਿਹੜੇ ਮੌਤ ਨੂੰ ਉਡੀਕਦੇ ਹਨ ਪਰ ਉਹ ਆਉਂਦੀ ਨਹੀਂ, ਜਿਹੜੇ ਦੱਬੇ ਹੋਏ ਖ਼ਜ਼ਾਨਿਆਂ ਤੋਂ ਵੱਧ ਉਹ ਦੀ ਖੋਜ ਕਰਦੇ ਹਨ,
Who are waiting for death, and it is not, And they seek it above hid treasures.
22 ੨੨ ਜਿਹੜੇ ਵਧੇਰੇ ਅਨੰਦ ਹੁੰਦੇ, ਅਤੇ ਖੁਸ਼ੀ ਮਨਾਉਂਦੇ ਹਨ, ਜਦ ਉਹ ਕਬਰ ਨੂੰ ਪਾ ਲੈਂਦੇ ਹਨ,
Who are glad—to joy, They rejoice when they find a grave.
23 ੨੩ ਉਸ ਪੁਰਖ ਨੂੰ ਵੀ ਚਾਨਣ ਕਿਉਂ ਮਿਲਦਾ ਹੈ ਜਿਸ ਦਾ ਰਾਹ ਲੁਕਿਆ ਹੋਇਆ ਹੈ, ਅਤੇ ਜਿਸ ਦੇ ਚੁਫ਼ੇਰੇ ਪਰਮੇਸ਼ੁਰ ਨੇ ਵਾੜ ਲਾਈ ਹੋਈ ਹੈ?
To a man whose way has been hidden, And whom God shuts up?
24 ੨੪ ਕਿਉਂਕਿ ਮੇਰੇ ਰੋਟੀ ਖਾਣ ਤੋਂ ਪਹਿਲਾਂ ਮੇਰੇ ਹਾਉਂਕੇ ਨਿੱਕਲਦੇ ਹਨ, ਅਤੇ ਮੇਰਾ ਵਿਰਲਾਪ ਪਾਣੀ ਵਾਂਗੂੰ ਵਗਦਾ ਹੈ।
For before my food, my sighing comes, And my roarings [are] poured out as waters.
25 ੨੫ ਜਿਸ ਗੱਲ ਤੋਂ ਮੈਂ ਡਰਦਾ ਹਾਂ, ਉਹ ਮੇਰੇ ਉੱਤੇ ਆ ਪੈਂਦੀ ਹੈ, ਅਤੇ ਜਿਸ ਤੋਂ ਮੈਂ ਭੈਅ ਖਾਂਦਾ ਹਾਂ ਉਹ ਵੀ ਮੇਰੇ ਉੱਤੇ ਆਉਂਦੀ ਹੈ।
For I feared a fear and it meets me, And what I was afraid of comes to me.
26 ੨੬ ਨਾ ਮੈਨੂੰ ਸੁੱਖ ਹੈ, ਨਾ ਚੈਨ, ਨਾ ਅਰਾਮ ਹੈ, ਸਗੋਂ ਬੇਚੈਨੀ ਹੀ ਬੇਚੈਨੀ ਹੈ।”
I was not safe—nor was I quiet—Nor was I at rest—and trouble comes!”