< ਅੱਯੂਬ 3 >
1 ੧ ਇਹ ਦੇ ਬਾਅਦ, ਅੱਯੂਬ ਨੇ ਆਪਣਾ ਮੂੰਹ ਖੋਲ੍ਹ ਕੇ ਆਪਣੇ ਜੰਮਣ ਦੇ ਦਿਨ ਨੂੰ ਸਰਾਪ ਦਿੱਤਾ।
Sonunda Eyüp ağzını açtı ve doğduğu güne lanet edip şöyle dedi:
3 ੩ “ਨਾਸ ਹੋਵੇ ਉਹ ਦਿਨ ਜਿਸ ਦੇ ਵਿੱਚ ਮੈਂ ਜੰਮਿਆ ਸੀ, ਅਤੇ ਉਹ ਰਾਤ ਜਦੋਂ ਕਿਹਾ ਗਿਆ ਕਿ ਬੱਚਾ ਗਰਭ ਵਿੱਚ ਪਿਆ!
“Doğduğum gün yok olsun, ‘Bir oğul doğdu’ denen gece yok olsun!
4 ੪ ਉਹ ਦਿਨ ਹਨ੍ਹੇਰਾ ਹੋ ਜਾਵੇ, ਪਰਮੇਸ਼ੁਰ ਉੱਪਰੋਂ ਉਹ ਦੀ ਸਾਰ ਨਾ ਲਵੇ, ਨਾ ਉਸ ਉੱਤੇ ਚਾਨਣ ਚਮਕੇ!
Karanlığa bürünsün o gün, Yüce Tanrı onunla ilgilenmesin, Üzerine ışık doğmasın.
5 ੫ ਹਨੇਰ ਅਤੇ ਮੌਤ ਦਾ ਸਾਯਾ ਉਹ ਨੂੰ ਆਪਣਾ ਲੈਣ, ਉਹ ਦੇ ਉੱਤੇ ਬੱਦਲ ਛਾਇਆ ਰਹੇ, ਦਿਨ ਦਾ ਹਨ੍ਹੇਰਾ ਉਸ ਨੂੰ ਡਰਾਵੇ!
Karanlık ve ölüm gölgesi sahip çıksın o güne, Bulut çöksün üzerine; Işığını karanlık söndürsün.
6 ੬ ਘੁੱਪ ਹਨ੍ਹੇਰਾ ਉਹ ਨੂੰ ਆ ਫੜ੍ਹੇ, ਉਹ ਸਾਲ ਦੇ ਦਿਨਾਂ ਵਿੱਚ ਅਨੰਦ ਨਾ ਮਨਾਵੇ, ਅਤੇ ਨਾ ਉਹ ਮਹੀਨਿਆਂ ਦੀ ਗਿਣਤੀ ਵਿੱਚ ਆਵੇ!
Zifiri karanlık yutsun o geceyi, Yılın günleri arasında sayılmasın, Aylardan hiçbirine girmesin.
7 ੭ ਵੇਖੋ, ਉਹ ਰਾਤ ਬਾਂਝ ਰਹਿ ਜਾਵੇ, ਉਸ ਵਿੱਚ ਕੋਈ ਜੈਕਾਰੇ ਦੀ ਗੂੰਜ ਸੁਣਾਈ ਨਾ ਦੇਵੇ!
Kısır olsun o gece, Sevinç sesi duyulmasın içinde.
8 ੮ ਦਿਨ ਨੂੰ ਫਿਟਕਾਰਣ ਵਾਲੇ ਅਤੇ ਜਿਹੜੇ ਲਿਵਯਾਥਾਨ ਨੂੰ ਛੇੜਨ ਵਿੱਚ ਨਿਪੁੰਨ ਹਨ, ਉਸ ਦਿਨ ਨੂੰ ਫਿਟਕਾਰਣ!
Günleri lanetleyenler, Livyatan'ı uyandırmaya hazır olanlar, O günü lanetlesin.
9 ੯ ਉਹ ਦੇ ਸ਼ਾਮ ਦੇ ਤਾਰੇ ਕਾਲੇ ਹੋ ਜਾਣ, ਉਹ ਚਾਨਣ ਨੂੰ ਉਡੀਕੇ ਪਰ ਉਹ ਹੋਵੇ ਨਾ, ਉਹ ਸਵੇਰ ਦੀਆਂ ਕਿਰਨਾਂ ਨੂੰ ਨਾ ਵੇਖੇ,
Akşamının yıldızları kararsın, Boş yere aydınlığı beklesin, Tan atışını görmesin.
10 ੧੦ ਕਿਉਂ ਜੋ ਉਹ ਨੇ ਮੇਰੀ ਮਾਂ ਦੀ ਕੁੱਖ ਨੂੰ ਬੰਦ ਨਾ ਕੀਤਾ, ਅਤੇ ਨਾ ਕਸ਼ਟ ਨੂੰ ਮੇਰੀਆਂ ਅੱਖਾਂ ਤੋਂ ਛੁਪਾਇਆ!
Çünkü sıkıntı yüzü görmemem için Anamın rahminin kapılarını üstüme kapamadı.
11 ੧੧ “ਮੈਂ ਕੁੱਖ ਵਿੱਚ ਹੀ ਕਿਉਂ ਨਾ ਮਰ ਗਿਆ, ਪੇਟ ਵਿੱਚੋਂ ਨਿੱਕਲਦਿਆਂ ਹੀ ਮੈਂ ਪ੍ਰਾਣ ਕਿਉਂ ਨਾ ਛੱਡ ਦਿੱਤੇ?
“Neden doğarken ölmedim, Rahimden çıkarken son soluğumu vermedim?
12 ੧੨ ਗੋਡਿਆਂ ਨੇ ਮੈਨੂੰ ਕਿਉਂ ਕਬੂਲ ਕੀਤਾ, ਅਤੇ ਦੁੱਧੀਆਂ ਨੂੰ ਮੈਂ ਕਿਉਂ ਚੁੰਘ ਸਕਿਆ?
Neden beni dizler, Emeyim diye memeler karşıladı?
13 ੧੩ ਨਹੀਂ ਤਾਂ ਹੁਣ ਮੈਂ ਚੈਨ ਨਾਲ ਪਿਆ ਹੁੰਦਾ, ਮੈਂ ਸੁੱਤਾ ਹੁੰਦਾ ਅਤੇ ਮੈਨੂੰ ਅਰਾਮ ਮਿਲਦਾ,
Çünkü şimdi huzur içinde yatmış, Uyuyup dinlenmiş olurdum;
14 ੧੪ ਮੈਂ ਧਰਤੀ ਦੇ ਉਨ੍ਹਾਂ ਰਾਜਿਆਂ ਅਤੇ ਹਾਕਮਾਂ ਨਾਲ ਹੁੰਦਾ, ਜਿਹੜੇ ਆਪਣੇ ਲਈ ਕਬਰਾਂ ਨੂੰ ਉਸਾਰਦੇ ਹਨ,
Yaptırdıkları kentler şimdi viran olan Dünya kralları ve danışmanlarıyla birlikte,
15 ੧੫ ਜਾਂ ਉਨ੍ਹਾਂ ਰਾਜਕੁਮਾਰਾਂ ਨਾਲ ਹੁੰਦਾ, ਜਿਨ੍ਹਾਂ ਦੇ ਕੋਲ ਸੋਨਾ ਸੀ, ਜਿਨ੍ਹਾਂ ਨੇ ਆਪਣੇ ਘਰਾਂ ਨੂੰ ਚਾਂਦੀ ਨਾਲ ਭਰਿਆ ਸੀ।
Evlerini gümüşle dolduran Altın sahibi önderlerle birlikte.
16 ੧੬ ਜਾਂ ਮੈਂ ਸਮੇਂ ਤੋਂ ਪਹਿਲਾਂ ਜੰਮੇ ਹੋਏ ਬੱਚੇ ਵਾਂਗੂੰ ਹੁੰਦਾ, ਜਾਂ ਅਜਿਹੇ ਬੱਚਿਆਂ ਵਾਂਗੂੰ ਜਿਨ੍ਹਾਂ ਨੇ ਚਾਨਣਾ ਕਦੀ ਵੇਖਿਆ ਹੀ ਨਹੀਂ।
Neden düşük bir çocuk gibi, Gün yüzü görmemiş yavrular gibi toprağa gömülmedim?
17 ੧੭ ਉੱਥੇ ਦੁਸ਼ਟ ਦੁੱਖ ਦੇਣ ਤੋਂ ਰੁੱਕ ਜਾਂਦੇ ਹਨ, ਉੱਥੇ ਥੱਕੇ-ਮਾਂਦੇ ਅਰਾਮ ਪਾਉਂਦੇ ਹਨ।
Orada kötüler kargaşayı bırakır, Yorgunlar rahat eder.
18 ੧੮ ਬੰਦੀ ਇਕੱਠੇ ਹੋ ਕੇ ਸ਼ਾਂਤੀ ਨਾਲ ਰਹਿੰਦੇ ਹਨ, ਉਹ ਦਰੋਗੇ ਦੀ ਅਵਾਜ਼ ਫੇਰ ਨਹੀਂ ਸੁਣਦੇ।
Tutsaklar huzur içinde yaşar, Angaryacının sesini duymazlar.
19 ੧੯ ਛੋਟੇ ਅਤੇ ਵੱਡੇ ਸਾਰੇ ਉੱਥੇ ਰਹਿੰਦੇ ਹਨ, ਅਤੇ ਦਾਸ ਆਪਣੇ ਮਾਲਕ ਤੋਂ ਅਜ਼ਾਦ ਹੈ।
Küçük de büyük de oradadır, Köle efendisinden özgürdür.
20 ੨੦ “ਦੁਖਿਆਰਾਂ ਨੂੰ ਚਾਨਣ ਅਤੇ ਉਦਾਸ ਮਨ ਵਾਲਿਆਂ ਨੂੰ ਜੀਵਨ ਕਿਉਂ ਦਿੱਤਾ ਜਾਂਦਾ ਹੈ?
“Niçin sıkıntı çekenlere ışık, Acı içindekilere yaşam verilir?
21 ੨੧ ਜਿਹੜੇ ਮੌਤ ਨੂੰ ਉਡੀਕਦੇ ਹਨ ਪਰ ਉਹ ਆਉਂਦੀ ਨਹੀਂ, ਜਿਹੜੇ ਦੱਬੇ ਹੋਏ ਖ਼ਜ਼ਾਨਿਆਂ ਤੋਂ ਵੱਧ ਉਹ ਦੀ ਖੋਜ ਕਰਦੇ ਹਨ,
Oysa onlar gelmeyen ölümü özler, Onu define arar gibi ararlar;
22 ੨੨ ਜਿਹੜੇ ਵਧੇਰੇ ਅਨੰਦ ਹੁੰਦੇ, ਅਤੇ ਖੁਸ਼ੀ ਮਨਾਉਂਦੇ ਹਨ, ਜਦ ਉਹ ਕਬਰ ਨੂੰ ਪਾ ਲੈਂਦੇ ਹਨ,
Mezara kavuşunca Neşeden coşar, sevinç bulurlar.
23 ੨੩ ਉਸ ਪੁਰਖ ਨੂੰ ਵੀ ਚਾਨਣ ਕਿਉਂ ਮਿਲਦਾ ਹੈ ਜਿਸ ਦਾ ਰਾਹ ਲੁਕਿਆ ਹੋਇਆ ਹੈ, ਅਤੇ ਜਿਸ ਦੇ ਚੁਫ਼ੇਰੇ ਪਰਮੇਸ਼ੁਰ ਨੇ ਵਾੜ ਲਾਈ ਹੋਈ ਹੈ?
Neden yaşam verilir nereye gideceğini bilmeyen insana, Çevresini Tanrı'nın çitle çevirdiği kişiye?
24 ੨੪ ਕਿਉਂਕਿ ਮੇਰੇ ਰੋਟੀ ਖਾਣ ਤੋਂ ਪਹਿਲਾਂ ਮੇਰੇ ਹਾਉਂਕੇ ਨਿੱਕਲਦੇ ਹਨ, ਅਤੇ ਮੇਰਾ ਵਿਰਲਾਪ ਪਾਣੀ ਵਾਂਗੂੰ ਵਗਦਾ ਹੈ।
Çünkü iniltim ekmekten önce geliyor, Su gibi dökülmekte feryadım.
25 ੨੫ ਜਿਸ ਗੱਲ ਤੋਂ ਮੈਂ ਡਰਦਾ ਹਾਂ, ਉਹ ਮੇਰੇ ਉੱਤੇ ਆ ਪੈਂਦੀ ਹੈ, ਅਤੇ ਜਿਸ ਤੋਂ ਮੈਂ ਭੈਅ ਖਾਂਦਾ ਹਾਂ ਉਹ ਵੀ ਮੇਰੇ ਉੱਤੇ ਆਉਂਦੀ ਹੈ।
Korktuğum, Çekindiğim başıma geldi.
26 ੨੬ ਨਾ ਮੈਨੂੰ ਸੁੱਖ ਹੈ, ਨਾ ਚੈਨ, ਨਾ ਅਰਾਮ ਹੈ, ਸਗੋਂ ਬੇਚੈਨੀ ਹੀ ਬੇਚੈਨੀ ਹੈ।”
Huzur yok, sükûnet yok, rahat yok, Yalnız kargaşa var.”