< ਅੱਯੂਬ 30 >
1 ੧ ਪਰ ਹੁਣ ਉਹ ਜਿਹੜੇ ਮੈਥੋਂ ਛੋਟੇ ਹਨ ਉਹ ਮੇਰੇ ਉੱਤੇ ਹੱਸਦੇ ਹਨ, ਜਿਹਨਾਂ ਦੇ ਪੁਰਖਿਆਂ ਨੂੰ ਮੈਂ ਆਪਣੇ ਇੱਜੜ ਦੇ ਕੁੱਤਿਆਂ ਨਾਲ ਵੀ ਕੰਮ ਕਰਨ ਦੇ ਯੋਗ ਨਹੀਂ ਸਮਝਦਾ ਸੀ!
But now they that are younger than I have me in derision, whose fathers I would have disdained to set with the dogs of my flock.
2 ੨ ਭਲਾ, ਉਹਨਾਂ ਦੇ ਹੱਥਾਂ ਦਾ ਬਲ ਮੇਰੇ ਲਈ ਕੀ ਲਾਭ ਦਿੰਦਾ, ਜਿਹਨਾਂ ਦਾ ਪੁਰਸ਼ਾਰਥ ਵੀ ਨਾਸ ਹੋ ਗਿਆ ਹੈ?
Yea, whereto [should] the strength of their hands [profit] me, [men] in whom vigour hath perished?
3 ੩ ਥੁੜ ਅਤੇ ਭੁੱਖ ਦੇ ਕਾਰਨ ਉਹ ਲਿੱਸੇ ਪੈ ਗਏ ਹਨ, ਉਹ ਸੁੱਕੀ ਭੂਮੀ ਨੂੰ ਚੱਟਦੇ ਹਨ, ਜਿੱਥੇ ਉਜਾੜ ਤੇ ਬਰਬਾਦੀ ਦੀ ਧੁੰਦ ਹੈ।
Withered up through want and hunger, they flee into waste places long since desolate and desert:
4 ੪ ਉਹ ਝਾੜੀਆਂ ਉੱਤੋਂ ਨਮਕੀਨ ਸਾਗ ਤੋੜਦੇ ਹਨ, ਅਤੇ ਝਾਊ ਦੀਆਂ ਜੜ੍ਹਾਂ ਉਹਨਾਂ ਦੀ ਰੋਟੀ ਹੈ।
They gather the salt-wort among the bushes, and the roots of the broom for their food.
5 ੫ ਉਹ ਲੋਕਾਂ ਦੇ ਵਿੱਚੋਂ ਧੱਕੇ ਗਏ, ਲੋਕ ਉਹਨਾਂ ਉੱਤੇ ਇਸ ਤਰ੍ਹਾਂ ਚਿੱਲਾਉਂਦੇ ਜਿਵੇਂ ਚੋਰ ਉੱਤੇ!
They are driven forth from among [men] — they cry after them as after a thief —
6 ੬ ਭਿਆਨਕ ਘਾਟੀਆਂ ਵਿੱਚ, ਮਿੱਟੀ ਅਤੇ ਪੱਥਰਾਂ ਦੀਆਂ ਖੁੱਡਾਂ ਵਿੱਚ ਉਹ ਰਹਿੰਦੇ ਹਨ।
To dwell in gloomy gorges, in caves of the earth and the rocks:
7 ੭ ਝਾੜੀਆਂ ਦੇ ਵਿੱਚ ਉਹ ਹੀਂਗਦੇ ਹਨ, ਕੰਡਿਆਂ ਦੇ ਹੇਠ ਉਹ ਇਕੱਠੇ ਪਏ ਰਹਿੰਦੇ ਹਨ।
They bray among the bushes; under the brambles they are gathered together:
8 ੮ ਉਹ ਮੂਰਖ ਦੀ ਅੰਸ, ਸਗੋਂ ਬੇਨਾਮਾਂ ਦੀ ਅੰਸ ਹਨ, ਜੋ ਦੇਸ ਤੋਂ ਕੁੱਟ-ਕੁੱਟ ਕੇ ਕੱਢੇ ਗਏ ਹਨ।
Sons of fools, and sons of nameless sires, they are driven out of the land.
9 ੯ ਅਤੇ ਹੁਣ ਮੈਂ ਉਹਨਾਂ ਦਾ ਗੀਤ ਹੋਇਆ ਹਾਂ, ਅਤੇ ਉਹ ਮੇਰੇ ਉੱਤੇ ਮਿਹਣੇ ਮਾਰਦੇ ਹਨ!
And now I am their song, yea, I am their byword.
10 ੧੦ ਉਹ ਮੈਥੋਂ ਘਿਣ ਖਾਂਦੇ, ਉਹ ਮੈਥੋਂ ਦੂਰ ਰਹਿੰਦੇ, ਅਤੇ ਮੈਨੂੰ ਵੇਖ ਕੇ ਉਹ ਥੁੱਕਣ ਤੋਂ ਪਰਹੇਜ਼ ਨਹੀਂ ਕਰਦੇ,
They abhor me, they stand aloof from me, yea, they spare not to spit in my face.
11 ੧੧ ਕਿਉਂ ਜੋ ਪਰਮੇਸ਼ੁਰ ਨੇ ਮੈਨੂੰ ਬਲਹੀਣ ਅਤੇ ਤੁੱਛ ਬਣਾਇਆ ਹੈ, ਇਸ ਲਈ ਉਹ ਮੇਰੇ ਅੱਗੇ ਬੇ-ਲਗ਼ਾਮ ਹੋ ਗਏ ਹਨ!
For he hath loosed my cord and afflicted me; so they cast off the bridle before me.
12 ੧੨ ਮੇਰੇ ਸੱਜੇ ਪਾਸੇ ਬਜ਼ਾਰੂ ਲੋਕ ਉੱਠਦੇ ਹਨ, ਉਹ ਮੇਰੇ ਪੈਰ ਸਰਕਾ ਦਿੰਦੇ ਹਨ, ਅਤੇ ਮੈਨੂੰ ਨਾਸ ਕਰਨ ਵਾਲੇ ਰਾਹਾਂ ਨੂੰ ਬਣਾਉਂਦੇ ਹਨ।
At [my] right hand rise the young brood; they push away my feet, and raise up against me their pernicious ways;
13 ੧੩ ਜਿਹਨਾਂ ਦਾ ਕੋਈ ਸਹਾਇਕ ਨਹੀਂ ਉਹ ਮੇਰੇ ਰਾਹਾਂ ਨੂੰ ਵਿਗਾੜਦੇ ਅਤੇ ਮੇਰੀ ਮੁਸੀਬਤ ਨੂੰ ਵਧਾਉਂਦੇ ਹਨ!
They mar my path, they set forward my calamity, without any to help them;
14 ੧੪ ਉਹ ਜਿਵੇਂ ਚੌੜੇ ਛੇਕ ਵਿੱਚੋਂ ਦੀ ਆਉਂਦੇ ਹਨ, ਉਜਾੜ ਦੇ ਵਿੱਚੋਂ ਉਹ ਮੇਰੇ ਉੱਤੇ ਹਮਲਾ ਕਰਦੇ ਹਨ।
They come in as through a wide breach: amid the confusion they roll themselves onward.
15 ੧੫ ਭੈਅ ਮੇਰੇ ਉੱਤੇ ਮੁੜ ਪੈਂਦੇ, ਮੇਰੀ ਪਤ ਜਿਵੇਂ ਹਵਾ ਨਾਲ ਉਡਾਈ ਜਾਂਦੀ, ਅਤੇ ਮੇਰੀ ਖੁਸ਼ਹਾਲੀ ਬੱਦਲ ਵਾਂਗੂੰ ਜਾਂਦੀ ਰਹੀ।
Terrors are turned against me; they pursue mine honour as the wind; and my welfare is passed away like a cloud.
16 ੧੬ ਹੁਣ ਮੇਰੀ ਜਾਨ ਮੇਰੇ ਅੰਦਰ ਡੁੱਲ੍ਹਦੀ ਹੈ, ਦੁੱਖ ਦੇ ਦਿਨ ਮੈਨੂੰ ਫੜ੍ਹਦੇ ਹਨ।
And now my soul is poured out in me; days of affliction have taken hold upon me.
17 ੧੭ ਰਾਤ ਮੇਰੀਆਂ ਹੱਡੀਆਂ ਨੂੰ ਮੇਰੇ ਅੰਦਰ ਚਿੱਥਦੀ ਹੈ, ਅਤੇ ਮੇਰੀ ਚੁੱਭਣ ਵਾਲੀ ਪੀੜ ਦਮ ਨਹੀਂ ਲੈਂਦੀ।
The night pierceth through my bones [and detacheth them] from me, and my gnawing pains take no rest:
18 ੧੮ ਵੱਡੇ ਜ਼ੋਰ ਨਾਲ ਉਹ ਮੇਰਾ ਰੂਪ ਬਦਲਦੀ ਹੈ, ਮੇਰੇ ਕੁੜਤੇ ਦੇ ਗਲਮੇ ਵਾਂਗੂੰ ਉਹ ਮੈਨੂੰ ਜਕੜਦੀ ਹੈ।
By their great force they have become my raiment; they bind me about as the collar of my coat.
19 ੧੯ ਪਰਮੇਸ਼ੁਰ ਨੇ ਮੈਨੂੰ ਚਿੱਕੜ ਵਿੱਚ ਸੁੱਟਿਆ ਹੈ, ਅਤੇ ਮੈਂ ਖ਼ਾਕ ਤੇ ਰਾਖ਼ ਵਰਗਾ ਹੋ ਗਿਆ ਹਾਂ!
He hath cast me into the mire, and I have become like dust and ashes.
20 ੨੦ ਮੈਂ ਤੇਰੇ ਵੱਲ ਦੁਹਾਈ ਦਿੰਦਾ ਪਰ ਤੂੰ ਮੈਨੂੰ ਉੱਤਰ ਨਹੀਂ ਦਿੰਦਾ, ਮੈਂ ਖੜ੍ਹਾ ਹੁੰਦਾ ਹਾਂ ਪਰ ਤੂੰ ਸਿਰਫ਼ ਮੇਰੇ ਵੱਲ ਝਾਕਦਾ ਹੈਂ।
I cry unto thee, and thou answerest me not; I stand up, and thou lookest at me.
21 ੨੧ ਤੂੰ ਮੇਰੇ ਨਾਲ ਸਖ਼ਤੀ ਕਰਨ ਲੱਗਾ ਹੈਂ, ਆਪਣੇ ਹੱਥ ਦੇ ਬਲ ਨਾਲ ਤੂੰ ਮੈਨੂੰ ਸਤਾਉਂਦਾ ਹੈਂ!
Thou art changed to a cruel one to me; with the strength of thy hand thou pursuest me.
22 ੨੨ ਤੂੰ ਮੈਨੂੰ ਚੁੱਕ ਕੇ ਹਵਾ ਉੱਤੇ ਸਵਾਰ ਕਰਦਾ ਹੈਂ, ਅਤੇ ਮੈਨੂੰ ਤੂਫ਼ਾਨਾ ਵਿੱਚ ਘੋਲ ਦਿੰਦਾ ਹੈਂ,
Thou liftest me up to the wind; thou causest me to be borne away, and dissolvest my substance.
23 ੨੩ ਕਿਉਂ ਜੋ ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਮੌਤ ਤੱਕ ਪਹੁੰਚਾਵੇਂਗਾ, ਅਤੇ ਉਸ ਵਾਸ ਤੱਕ ਜਿਹੜਾ ਸਾਰੇ ਜੀਉਂਦਿਆਂ ਲਈ ਠਹਿਰਾਇਆ ਗਿਆ ਹੈ।
For I know that thou wilt bring me to death, and into the house of assemblage for all living.
24 ੨੪ ਭਲਾ, ਤਬਾਹੀ ਵਿੱਚ ਕੋਈ ਆਪਣਾ ਹੱਥ ਨਾ ਵਧਾਵੇਗਾ, ਅਤੇ ਆਪਣੀ ਬਿਪਤਾ ਵਿੱਚ ਦੁਹਾਈ ਨਾ ਦੇਵੇਗਾ?
Indeed, no prayer [availeth] when he stretcheth out [his] hand: though they cry when he destroyeth.
25 ੨੫ ਕੀ ਮੈਂ ਦੁਖੀਏ ਦੇ ਲਈ ਨਹੀਂ ਰੋਂਦਾ ਸੀ? ਕੀ ਮੇਰੀ ਜਾਨ ਕੰਗਾਲ ਦੇ ਲਈ ਉਦਾਸ ਨਹੀਂ ਹੁੰਦੀ ਸੀ?
Did not I weep for him whose days were hard? was not my soul grieved for the needy?
26 ੨੬ ਪਰ ਜਦ ਮੈਂ ਭਲਿਆਈ ਨੂੰ ਤੱਕਿਆ ਤਦ ਬੁਰਿਆਈ ਆਈ, ਜਦ ਚਾਨਣ ਨੂੰ ਉਡੀਕਿਆ ਤਦ ਹਨ੍ਹੇਰਾ ਛਾ ਗਿਆ,
For I expected good, and there came evil; and I waited for light, but there came darkness.
27 ੨੭ ਮੇਰੀਆਂ ਆਂਦਰਾਂ ਉੱਬਲ ਰਹੀਆਂ ਹਨ ਅਤੇ ਆਰਾਮ ਨਹੀਂ ਪਾਉਂਦੀਆਂ, ਬੁਰੇ ਦਿਨ ਮੇਰੇ ਉੱਤੇ ਆ ਪਾਏ ਹਨ!
My bowels well up, and rest not; days of affliction have confronted me.
28 ੨੮ ਮੇਰਾ ਸਰੀਰ ਕਾਲਾ ਪੈ ਗਿਆ ਪਰ ਧੁੱਪ ਦੇ ਕਾਰਨ ਨਹੀਂ, ਮੈਂ ਸਭਾ ਵਿੱਚ ਉੱਠ ਕੇ ਸਹਾਇਤਾ ਲਈ ਦੁਹਾਈ ਦਿੰਦਾ ਹਾਂ!
I go about blackened, but not by the sun; I stand up, I cry in the congregation.
29 ੨੯ ਮੈਂ ਗਿੱਦੜਾਂ ਦਾ ਭਰਾ, ਅਤੇ ਸ਼ੁਤਰਮੁਰਗ ਦਾ ਸਾਥੀ ਹੋ ਗਿਆ ਹਾਂ,
I am become a brother to jackals, and a companion of ostriches.
30 ੩੦ ਮੇਰੀ ਖੱਲ ਕਾਲੀ ਹੋ ਕੇ ਮੈਥੋਂ ਡਿੱਗਦੀ ਜਾਂਦੀ ਹੈ, ਅਤੇ ਮੇਰੀਆਂ ਹੱਡੀਆਂ ਤਾਪ ਨਾਲ ਜਲਦੀਆਂ ਹਨ!
My skin is become black [and falleth] off me, and my bones are parched with heat.
31 ੩੧ ਸੋ ਮੇਰੀ ਬਰਬਤ ਰੋਣ ਲਈ ਹੈ, ਅਤੇ ਮੇਰੀ ਬੰਸਰੀ ਮਾਤਮ ਕਰਨ ਵਾਲਿਆਂ ਦੀ ਅਵਾਜ਼ ਲਈ ਹੈ।
My harp also is [turned] to mourning, and my pipe into the voice of weepers.