< ਅੱਯੂਬ 30 >

1 ਪਰ ਹੁਣ ਉਹ ਜਿਹੜੇ ਮੈਥੋਂ ਛੋਟੇ ਹਨ ਉਹ ਮੇਰੇ ਉੱਤੇ ਹੱਸਦੇ ਹਨ, ਜਿਹਨਾਂ ਦੇ ਪੁਰਖਿਆਂ ਨੂੰ ਮੈਂ ਆਪਣੇ ਇੱਜੜ ਦੇ ਕੁੱਤਿਆਂ ਨਾਲ ਵੀ ਕੰਮ ਕਰਨ ਦੇ ਯੋਗ ਨਹੀਂ ਸਮਝਦਾ ਸੀ!
וְעַתָּה ׀ שָׂחֲקוּ עָלַי צְעִירִים מִמֶּנִּי לְיָמִים אֲשֶׁר־מָאַסְתִּי אֲבוֹתָם לָשִׁית עִם־כַּלְבֵי צֹאנִֽי׃
2 ਭਲਾ, ਉਹਨਾਂ ਦੇ ਹੱਥਾਂ ਦਾ ਬਲ ਮੇਰੇ ਲਈ ਕੀ ਲਾਭ ਦਿੰਦਾ, ਜਿਹਨਾਂ ਦਾ ਪੁਰਸ਼ਾਰਥ ਵੀ ਨਾਸ ਹੋ ਗਿਆ ਹੈ?
גַּם־כֹּחַ יְדֵיהֶם לָמָּה לִּי עָלֵימוֹ אָבַד כָּֽלַח׃
3 ਥੁੜ ਅਤੇ ਭੁੱਖ ਦੇ ਕਾਰਨ ਉਹ ਲਿੱਸੇ ਪੈ ਗਏ ਹਨ, ਉਹ ਸੁੱਕੀ ਭੂਮੀ ਨੂੰ ਚੱਟਦੇ ਹਨ, ਜਿੱਥੇ ਉਜਾੜ ਤੇ ਬਰਬਾਦੀ ਦੀ ਧੁੰਦ ਹੈ।
בְּחֶסֶר וּבְכָפָן גַּלְמוּד הַעֹרְקִים צִיָּה אֶמֶשׁ שׁוֹאָה וּמְשֹׁאָֽה׃
4 ਉਹ ਝਾੜੀਆਂ ਉੱਤੋਂ ਨਮਕੀਨ ਸਾਗ ਤੋੜਦੇ ਹਨ, ਅਤੇ ਝਾਊ ਦੀਆਂ ਜੜ੍ਹਾਂ ਉਹਨਾਂ ਦੀ ਰੋਟੀ ਹੈ।
הַקֹּטְפִים מַלּוּחַ עֲלֵי־שִׂיחַ וְשֹׁרֶשׁ רְתָמִים לַחְמָֽם׃
5 ਉਹ ਲੋਕਾਂ ਦੇ ਵਿੱਚੋਂ ਧੱਕੇ ਗਏ, ਲੋਕ ਉਹਨਾਂ ਉੱਤੇ ਇਸ ਤਰ੍ਹਾਂ ਚਿੱਲਾਉਂਦੇ ਜਿਵੇਂ ਚੋਰ ਉੱਤੇ!
מִן־גֵּו יְגֹרָשׁוּ יָרִיעוּ עָלֵימוֹ כַּגַּנָּֽב׃
6 ਭਿਆਨਕ ਘਾਟੀਆਂ ਵਿੱਚ, ਮਿੱਟੀ ਅਤੇ ਪੱਥਰਾਂ ਦੀਆਂ ਖੁੱਡਾਂ ਵਿੱਚ ਉਹ ਰਹਿੰਦੇ ਹਨ।
בַּעֲרוּץ נְחָלִים לִשְׁכֹּן חֹרֵי עָפָר וְכֵפִֽים׃
7 ਝਾੜੀਆਂ ਦੇ ਵਿੱਚ ਉਹ ਹੀਂਗਦੇ ਹਨ, ਕੰਡਿਆਂ ਦੇ ਹੇਠ ਉਹ ਇਕੱਠੇ ਪਏ ਰਹਿੰਦੇ ਹਨ।
בֵּין־שִׂיחִים יִנְהָקוּ תַּחַת חָרוּל יְסֻפָּֽחוּ׃
8 ਉਹ ਮੂਰਖ ਦੀ ਅੰਸ, ਸਗੋਂ ਬੇਨਾਮਾਂ ਦੀ ਅੰਸ ਹਨ, ਜੋ ਦੇਸ ਤੋਂ ਕੁੱਟ-ਕੁੱਟ ਕੇ ਕੱਢੇ ਗਏ ਹਨ।
בְּֽנֵי־נָבָל גַּם־בְּנֵי בְלִי־שֵׁם נִכְּאוּ מִן־הָאָֽרֶץ׃
9 ਅਤੇ ਹੁਣ ਮੈਂ ਉਹਨਾਂ ਦਾ ਗੀਤ ਹੋਇਆ ਹਾਂ, ਅਤੇ ਉਹ ਮੇਰੇ ਉੱਤੇ ਮਿਹਣੇ ਮਾਰਦੇ ਹਨ!
וְעַתָּה נְגִינָתָם הָיִיתִי וָאֱהִי לָהֶם לְמִלָּֽה׃
10 ੧੦ ਉਹ ਮੈਥੋਂ ਘਿਣ ਖਾਂਦੇ, ਉਹ ਮੈਥੋਂ ਦੂਰ ਰਹਿੰਦੇ, ਅਤੇ ਮੈਨੂੰ ਵੇਖ ਕੇ ਉਹ ਥੁੱਕਣ ਤੋਂ ਪਰਹੇਜ਼ ਨਹੀਂ ਕਰਦੇ,
תִּעֲבוּנִי רָחֲקוּ מֶנִּי וּמִפָּנַי לֹא־חָשְׂכוּ רֹֽק׃
11 ੧੧ ਕਿਉਂ ਜੋ ਪਰਮੇਸ਼ੁਰ ਨੇ ਮੈਨੂੰ ਬਲਹੀਣ ਅਤੇ ਤੁੱਛ ਬਣਾਇਆ ਹੈ, ਇਸ ਲਈ ਉਹ ਮੇਰੇ ਅੱਗੇ ਬੇ-ਲਗ਼ਾਮ ਹੋ ਗਏ ਹਨ!
כִּֽי־[יִתְרִי] (יתרו) פִתַּח וַיְעַנֵּנִי וְרֶסֶן מִפָּנַי שִׁלֵּֽחוּ׃
12 ੧੨ ਮੇਰੇ ਸੱਜੇ ਪਾਸੇ ਬਜ਼ਾਰੂ ਲੋਕ ਉੱਠਦੇ ਹਨ, ਉਹ ਮੇਰੇ ਪੈਰ ਸਰਕਾ ਦਿੰਦੇ ਹਨ, ਅਤੇ ਮੈਨੂੰ ਨਾਸ ਕਰਨ ਵਾਲੇ ਰਾਹਾਂ ਨੂੰ ਬਣਾਉਂਦੇ ਹਨ।
עַל־יָמִין פִּרְחַח יָקוּמוּ רַגְלַי שִׁלֵּחוּ וַיָּסֹלּוּ עָלַי אׇרְחוֹת אֵידָֽם׃
13 ੧੩ ਜਿਹਨਾਂ ਦਾ ਕੋਈ ਸਹਾਇਕ ਨਹੀਂ ਉਹ ਮੇਰੇ ਰਾਹਾਂ ਨੂੰ ਵਿਗਾੜਦੇ ਅਤੇ ਮੇਰੀ ਮੁਸੀਬਤ ਨੂੰ ਵਧਾਉਂਦੇ ਹਨ!
נָֽתְסוּ נְֽתִיבָתִי לְהַוָּתִי יֹעִילוּ לֹא עֹזֵר לָֽמוֹ׃
14 ੧੪ ਉਹ ਜਿਵੇਂ ਚੌੜੇ ਛੇਕ ਵਿੱਚੋਂ ਦੀ ਆਉਂਦੇ ਹਨ, ਉਜਾੜ ਦੇ ਵਿੱਚੋਂ ਉਹ ਮੇਰੇ ਉੱਤੇ ਹਮਲਾ ਕਰਦੇ ਹਨ।
כְּפֶרֶץ רָחָב יֶאֱתָיוּ תַּחַת שֹׁאָה הִתְגַּלְגָּֽלוּ׃
15 ੧੫ ਭੈਅ ਮੇਰੇ ਉੱਤੇ ਮੁੜ ਪੈਂਦੇ, ਮੇਰੀ ਪਤ ਜਿਵੇਂ ਹਵਾ ਨਾਲ ਉਡਾਈ ਜਾਂਦੀ, ਅਤੇ ਮੇਰੀ ਖੁਸ਼ਹਾਲੀ ਬੱਦਲ ਵਾਂਗੂੰ ਜਾਂਦੀ ਰਹੀ।
הׇהְפַּךְ עָלַי בַּלָּהוֹת תִּרְדֹּף כָּרוּחַ נְדִבָתִי וּכְעָב עָבְרָה יְשֻׁעָתִֽי׃
16 ੧੬ ਹੁਣ ਮੇਰੀ ਜਾਨ ਮੇਰੇ ਅੰਦਰ ਡੁੱਲ੍ਹਦੀ ਹੈ, ਦੁੱਖ ਦੇ ਦਿਨ ਮੈਨੂੰ ਫੜ੍ਹਦੇ ਹਨ।
וְעַתָּה עָלַי תִּשְׁתַּפֵּךְ נַפְשִׁי יֹאחֲזוּנִי יְמֵי־עֹֽנִי׃
17 ੧੭ ਰਾਤ ਮੇਰੀਆਂ ਹੱਡੀਆਂ ਨੂੰ ਮੇਰੇ ਅੰਦਰ ਚਿੱਥਦੀ ਹੈ, ਅਤੇ ਮੇਰੀ ਚੁੱਭਣ ਵਾਲੀ ਪੀੜ ਦਮ ਨਹੀਂ ਲੈਂਦੀ।
לַיְלָה עֲצָמַי נִקַּר מֵעָלָי וְעֹרְקַי לֹא יִשְׁכָּבֽוּן׃
18 ੧੮ ਵੱਡੇ ਜ਼ੋਰ ਨਾਲ ਉਹ ਮੇਰਾ ਰੂਪ ਬਦਲਦੀ ਹੈ, ਮੇਰੇ ਕੁੜਤੇ ਦੇ ਗਲਮੇ ਵਾਂਗੂੰ ਉਹ ਮੈਨੂੰ ਜਕੜਦੀ ਹੈ।
בְּרׇב־כֹּחַ יִתְחַפֵּשׂ לְבוּשִׁי כְּפִי כֻתׇּנְתִּי יַאַזְרֵֽנִי׃
19 ੧੯ ਪਰਮੇਸ਼ੁਰ ਨੇ ਮੈਨੂੰ ਚਿੱਕੜ ਵਿੱਚ ਸੁੱਟਿਆ ਹੈ, ਅਤੇ ਮੈਂ ਖ਼ਾਕ ਤੇ ਰਾਖ਼ ਵਰਗਾ ਹੋ ਗਿਆ ਹਾਂ!
הֹרָנִי לַחֹמֶר וָאֶתְמַשֵּׁל כֶּעָפָר וָאֵֽפֶר׃
20 ੨੦ ਮੈਂ ਤੇਰੇ ਵੱਲ ਦੁਹਾਈ ਦਿੰਦਾ ਪਰ ਤੂੰ ਮੈਨੂੰ ਉੱਤਰ ਨਹੀਂ ਦਿੰਦਾ, ਮੈਂ ਖੜ੍ਹਾ ਹੁੰਦਾ ਹਾਂ ਪਰ ਤੂੰ ਸਿਰਫ਼ ਮੇਰੇ ਵੱਲ ਝਾਕਦਾ ਹੈਂ।
אֲשַׁוַּע אֵלֶיךָ וְלֹא תַֽעֲנֵנִי עָמַדְתִּי וַתִּתְבֹּנֶן בִּֽי׃
21 ੨੧ ਤੂੰ ਮੇਰੇ ਨਾਲ ਸਖ਼ਤੀ ਕਰਨ ਲੱਗਾ ਹੈਂ, ਆਪਣੇ ਹੱਥ ਦੇ ਬਲ ਨਾਲ ਤੂੰ ਮੈਨੂੰ ਸਤਾਉਂਦਾ ਹੈਂ!
תֵּהָפֵךְ לְאַכְזָר לִי בְּעֹצֶם יָדְךָ תִשְׂטְמֵֽנִי׃
22 ੨੨ ਤੂੰ ਮੈਨੂੰ ਚੁੱਕ ਕੇ ਹਵਾ ਉੱਤੇ ਸਵਾਰ ਕਰਦਾ ਹੈਂ, ਅਤੇ ਮੈਨੂੰ ਤੂਫ਼ਾਨਾ ਵਿੱਚ ਘੋਲ ਦਿੰਦਾ ਹੈਂ,
תִּשָּׂאֵנִי אֶל־רוּחַ תַּרְכִּיבֵנִי וּתְמֹגְגֵנִי (תשוה) [תּוּשִׁיָּֽה]׃
23 ੨੩ ਕਿਉਂ ਜੋ ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਮੌਤ ਤੱਕ ਪਹੁੰਚਾਵੇਂਗਾ, ਅਤੇ ਉਸ ਵਾਸ ਤੱਕ ਜਿਹੜਾ ਸਾਰੇ ਜੀਉਂਦਿਆਂ ਲਈ ਠਹਿਰਾਇਆ ਗਿਆ ਹੈ।
כִּֽי־יָדַעְתִּי מָוֶת תְּשִׁיבֵנִי וּבֵית מוֹעֵד לְכׇל־חָֽי׃
24 ੨੪ ਭਲਾ, ਤਬਾਹੀ ਵਿੱਚ ਕੋਈ ਆਪਣਾ ਹੱਥ ਨਾ ਵਧਾਵੇਗਾ, ਅਤੇ ਆਪਣੀ ਬਿਪਤਾ ਵਿੱਚ ਦੁਹਾਈ ਨਾ ਦੇਵੇਗਾ?
אַךְ לֹֽא־בְעִי יִשְׁלַח־יָד אִם־בְּפִידוֹ לָהֶן שֽׁוּעַ׃
25 ੨੫ ਕੀ ਮੈਂ ਦੁਖੀਏ ਦੇ ਲਈ ਨਹੀਂ ਰੋਂਦਾ ਸੀ? ਕੀ ਮੇਰੀ ਜਾਨ ਕੰਗਾਲ ਦੇ ਲਈ ਉਦਾਸ ਨਹੀਂ ਹੁੰਦੀ ਸੀ?
אִם־לֹא בָכִיתִי לִקְשֵׁה־יוֹם עָֽגְמָה נַפְשִׁי לָאֶבְיֽוֹן׃
26 ੨੬ ਪਰ ਜਦ ਮੈਂ ਭਲਿਆਈ ਨੂੰ ਤੱਕਿਆ ਤਦ ਬੁਰਿਆਈ ਆਈ, ਜਦ ਚਾਨਣ ਨੂੰ ਉਡੀਕਿਆ ਤਦ ਹਨ੍ਹੇਰਾ ਛਾ ਗਿਆ,
כִּי טוֹב קִוִּיתִי וַיָּבֹא רָע וַאֲיַחֲלָה לְאוֹר וַיָּבֹא אֹֽפֶל׃
27 ੨੭ ਮੇਰੀਆਂ ਆਂਦਰਾਂ ਉੱਬਲ ਰਹੀਆਂ ਹਨ ਅਤੇ ਆਰਾਮ ਨਹੀਂ ਪਾਉਂਦੀਆਂ, ਬੁਰੇ ਦਿਨ ਮੇਰੇ ਉੱਤੇ ਆ ਪਾਏ ਹਨ!
מֵעַי רֻתְּחוּ וְלֹא־דָמּוּ קִדְּמֻנִי יְמֵי־עֹֽנִי׃
28 ੨੮ ਮੇਰਾ ਸਰੀਰ ਕਾਲਾ ਪੈ ਗਿਆ ਪਰ ਧੁੱਪ ਦੇ ਕਾਰਨ ਨਹੀਂ, ਮੈਂ ਸਭਾ ਵਿੱਚ ਉੱਠ ਕੇ ਸਹਾਇਤਾ ਲਈ ਦੁਹਾਈ ਦਿੰਦਾ ਹਾਂ!
קֹדֵר הִלַּכְתִּי בְּלֹא חַמָּה קַמְתִּי בַקָּהָל אֲשַׁוֵּֽעַ׃
29 ੨੯ ਮੈਂ ਗਿੱਦੜਾਂ ਦਾ ਭਰਾ, ਅਤੇ ਸ਼ੁਤਰਮੁਰਗ ਦਾ ਸਾਥੀ ਹੋ ਗਿਆ ਹਾਂ,
אָח הָיִיתִי לְתַנִּים וְרֵעַ לִבְנוֹת יַעֲנָֽה׃
30 ੩੦ ਮੇਰੀ ਖੱਲ ਕਾਲੀ ਹੋ ਕੇ ਮੈਥੋਂ ਡਿੱਗਦੀ ਜਾਂਦੀ ਹੈ, ਅਤੇ ਮੇਰੀਆਂ ਹੱਡੀਆਂ ਤਾਪ ਨਾਲ ਜਲਦੀਆਂ ਹਨ!
עוֹרִי שָׁחַר מֵעָלָי וְעַצְמִי־חָרָה מִנִּי־חֹֽרֶב׃
31 ੩੧ ਸੋ ਮੇਰੀ ਬਰਬਤ ਰੋਣ ਲਈ ਹੈ, ਅਤੇ ਮੇਰੀ ਬੰਸਰੀ ਮਾਤਮ ਕਰਨ ਵਾਲਿਆਂ ਦੀ ਅਵਾਜ਼ ਲਈ ਹੈ।
וַיְהִי לְאֵבֶל כִּנֹּרִי וְעֻגָבִי לְקוֹל בֹּכִֽים׃

< ਅੱਯੂਬ 30 >