< ਅੱਯੂਬ 31 >

1 “ਮੈਂ ਆਪਣੀਆਂ ਅੱਖਾਂ ਨਾਲ ਨੇਮ ਕੀਤਾ ਹੈ, ਤਦ ਮੈਂ ਕੁਆਰੀ ਉੱਤੇ ਕਿਸ ਤਰ੍ਹਾਂ ਅੱਖ ਮਟਕਾਵਾਂ?
Paipi te ka mik neh ka saii dongah me tlam lae oila te ka yakming eh?
2 ਕਿਹੜਾ ਭਾਗ ਉੱਪਰੋਂ ਪਰਮੇਸ਼ੁਰ ਵੱਲੋਂ, ਅਤੇ ਕਿਹੜੀ ਮਿਰਾਸ ਉਚਿਆਈ ਤੋਂ ਸਰਬ ਸ਼ਕਤੀਮਾਨ ਵੱਲੋਂ ਹੁੰਦੀ ਹੈ?
A so lamkah Pathen khoyo neh hmuensang lamkah Tlungthang rho te menim?
3 ਕੀ ਇਹ ਕੁਧਰਮੀਆਂ ਦੇ ਲਈ ਬਿਪਤਾ ਨਹੀਂ, ਅਤੇ ਕੁਕਰਮੀਆਂ ਦੇ ਲਈ ਨਾਸ ਦਾ ਕਾਰਨ ਨਹੀਂ?
Boethae ham rhainah neh boethae aka saii ham yoethaenah moenih a?
4 ਕੀ ਉਹ ਮੇਰਾ ਰਾਹ ਨਹੀਂ ਵੇਖਦਾ, ਅਤੇ ਮੇਰੇ ਸਭ ਕਦਮ ਨਹੀਂ ਗਿਣਦਾ?
Amah loh ka longpuei a hmuh tih ka khokan boeih he a tae moenih a?
5 “ਜੇ ਮੈਂ ਵਿਅਰਥ ਨਾਲ ਚੱਲਿਆ ਹੋਵਾਂ, ਅਤੇ ਮੇਰਾ ਪੈਰ ਧੋਖੇ ਵੱਲ ਦੌੜਿਆ ਹੋਵੇ, -
A poeyoek taengah ka pongpa tih ka kho loh a hlangthai palat taengla a tawn uh atah,
6 (ਤਾਂ ਉਹ ਮੈਨੂੰ ਧਰਮ ਤੁਲਾ ਉੱਤੇ ਤੋਲੇ, ਅਤੇ ਪਰਮੇਸ਼ੁਰ ਮੇਰੀ ਖਰਿਆਈ ਨੂੰ ਜਾਣੇ)
Duengnah cooi dongah kai n'khiing saeh lamtah Pathen loh ka muelhtuetnah ming saeh.
7 ਜੇ ਮੇਰੇ ਕਦਮ ਕੁਰਾਹੇ ਪੈ ਗਏ ਹੋਣ ਅਤੇ ਮੇਰਾ ਦਿਲ ਮੇਰੀਆਂ ਅੱਖਾਂ ਦੇ ਮਗਰ ਚੱਲਿਆ ਹੋਵੇ, ਅਤੇ ਮੇਰੇ ਹੱਥਾਂ ਤੇ ਕੋਈ ਦਾਗ਼ ਲੱਗਾ ਹੋਵੇ,
Longpuei lamloh ka khokan a buung atah, ka mik hnukah ka lungbuei cet tih ka kut dongah a lolhmaih a kap atah,
8 ਤਦ ਮੈਂ ਬੀਜਾਂ ਪਰ ਦੂਜਾ ਖਾਵੇ, ਅਤੇ ਮੇਰੀ ਪੈਦਾਵਾਰ ਪੁੱਟੀ ਜਾਵੇ!
ka soem vaengah a tloe loh ca saeh lamtah ka cadil rhoek te ha uh saeh.
9 “ਜੇ ਮੇਰਾ ਦਿਲ ਕਿਸੇ ਔਰਤ ਤੇ ਮੋਹਿਤ ਹੋ ਗਿਆ ਹੋਵੇ, ਅਤੇ ਮੈਂ ਆਪਣੇ ਗੁਆਂਢੀ ਦੇ ਬੂਹੇ ਉੱਤੇ ਘਾਤ ਲਾ ਕੇ ਬੈਠਾ ਹੋਵਾਂ,
Huta loh ka lungbuei a hlae tih ka hui kah thohka ah ka rhongngol atah,
10 ੧੦ ਤਦ ਮੇਰੀ ਪਤਨੀ ਦੂਜੇ ਲਈ ਪੀਹੇ, ਅਤੇ ਪਰਾਏ ਪੁਰਖ ਉਸ ਨੂੰ ਭਰਿਸ਼ਟ ਕਰਨ!
Ka yuu loh a tloe la kuelh saeh lamtah a taengah hlang tloe bakop mai saeh.
11 ੧੧ ਕਿਉਂ ਜੋ ਉਹ ਅੱਤ ਬੁਰਾ ਦੋਸ਼ ਹੁੰਦਾ, ਅਤੇ ਉਹ ਨਿਆਂਈਆਂ ਦੁਆਰਾ ਸਜ਼ਾ ਦੇਣ ਯੋਗ ਬਦੀ ਹੁੰਦੀ!
Te dongah te khonuen rhamtat neh te te thaesainah rhokhan ni.
12 ੧੨ ਉਹ ਤਾਂ ਇੱਕ ਅੱਗ ਹੈ ਜਿਹੜੀ ਸੜਨ ਤੱਕ ਭਸਮ ਕਰਦੀ ਹੈ, ਸਗੋਂ ਮੇਰੀ ਪੈਦਾਵਾਰ ਨੂੰ ਜੜ੍ਹਾਂ ਤੋਂ ਸਾੜ ਦਿੰਦੀ ਹੈ!
Te hmai loh Abaddon duela a hlawp tih ka cangvuei te boeih ha.
13 ੧੩ “ਜਦ ਮੇਰੇ ਦਾਸ ਜਾਂ ਦਾਸੀ ਨੇ ਮੇਰੇ ਵਿਰੁੱਧ ਸ਼ਿਕਾਇਤ ਕੀਤੀ ਹੋਵੇ, ਤਾਂ ਜੇਕਰ ਮੈਂ ਉਹਨਾਂ ਦਾ ਹੱਕ ਮਾਰਿਆ ਹੋਵੇ,
Ka salpa neh ka salnu loh kai taengah a tuituk vaengah tiktamnah ka hnawt atah,
14 ੧੪ ਤਾਂ ਜਦ ਪਰਮੇਸ਼ੁਰ ਉੱਠੇ ਤਦ ਮੈਂ ਕੀ ਕਰਾਂਗਾ, ਅਤੇ ਜਦ ਉਹ ਖ਼ਬਰ ਲਵੇ ਤਦ ਮੈਂ ਕੀ ਉੱਤਰ ਦੇਵਾਂਗਾ?
Pathen a thoh vaengah balae ka saii vetih n'hip vaengah amah te metlam ol ka mael eh?
15 ੧੫ ਜਿਸ ਨੇ ਮੈਨੂੰ ਕੁੱਖ ਵਿੱਚ ਬਣਾਇਆ, ਕੀ ਉਹ ਨੇ ਉਸ ਨੂੰ ਵੀ ਨਹੀਂ ਬਣਾਇਆ? ਅਤੇ ਇੱਕੋ ਹੀ ਨੇ ਸਾਨੂੰ ਗਰਭ ਵਿੱਚ ਨਹੀਂ ਰਚਿਆ?
Bungko khuiah kai aka saii loh anih a saii moenih a? Kaimih he bung khuiah pakhat la n'cuen sak.
16 ੧੬ “ਜੇ ਮੈਂ ਗ਼ਰੀਬਾਂ ਦੀ ਇੱਛਿਆ ਨੂੰ ਪੂਰਾ ਨਾ ਕੀਤਾ ਹੋਵੇ, ਅਤੇ ਵਿਧਵਾ ਦੀਆਂ ਅੱਖਾਂ ਮੇਰੇ ਕਾਰਨ ਨਿਰਾਸ਼ ਹੋ ਗਈਆਂ ਹੋਣ,
tattloel kah kongaih te ka hloh pah tih nuhmai mik te ka khah sak koinih,
17 ੧੭ ਜਾਂ ਮੈਂ ਆਪਣੀ ਬੁਰਕੀ ਇਕੱਲਿਆਂ ਹੀ ਖਾਧੀ ਹੋਵੇ, ਅਤੇ ਯਤੀਮ ਨੇ ਉਸ ਤੋਂ ਨਾ ਖਾਧਾ ਹੋਵੇ, -
Kamah buhkam te kamah bueng loh ka caak tih cadah loh ca pawt koinih,
18 ੧੮ ਕਿਉਂ ਜੋ ਮੇਰੀ ਜੁਆਨੀ ਤੋਂ ਉਹ ਮੇਰੇ ਨਾਲ ਪਲਿਆ ਜਿਵੇਂ ਪਿਤਾ ਨਾਲ, ਅਤੇ ਮੈਂ ਆਪਣੀ ਮਾਂ ਦੀ ਕੁੱਖ ਤੋਂ ਹੀ ਵਿਧਵਾ ਦੀ ਦੇਖਭਾਲ ਕੀਤੀ ਹੈ।
Ka camoe lamloh napa bangla ka taengah pantai tih nuhmai khaw a nu bung lamloh ka mawt.
19 ੧੯ ਜੇ ਮੈਂ ਕਿਸੇ ਨੂੰ ਬਿਨ੍ਹਾਂ ਕੱਪੜੇ ਦੇ ਮਰਦੇ, ਜਾਂ ਕੰਗਾਲ ਨੂੰ ਬਿਨ੍ਹਾਂ ਓੜਨੇ ਦੇ ਵੇਖਿਆ ਹੋਵੇ,
Pueinak mueh tih himbai tling la aka milh khodaeng te ka hmuh mai tih,
20 ੨੦ ਜੇਕਰ ਮੈਂ ਆਪਣੀਆਂ ਭੇਡਾਂ ਦੀ ਉੱਨ ਦੇ ਕੱਪੜੇ ਉਨ੍ਹਾਂ ਨੂੰ ਨਾ ਦਿੱਤੇ ਹੋਣ, ਅਤੇ ਉਸ ਦੇ ਦਿਲ ਨੇ ਮੈਨੂੰ ਬਰਕਤ ਨਾ ਦਿੱਤੀ ਹੋਵੇ ਜਦ ਉਹ ਗਰਮ ਹੋਇਆ,
A pumpu, a pumpu ah kai n'uem uh vaengah ka tu mul neh ka hlung pawt mai koinih,
21 ੨੧ ਜੇ ਮੈਂ ਆਪਣਾ ਹੱਥ ਯਤੀਮ ਉੱਤੇ ਚੁੱਕਿਆ ਹੋਵੇ, ਇਸ ਕਾਰਨ ਕਿ ਮੈਂ ਫਾਟਕ ਵਿੱਚ ਆਪਣੇ ਸਹਾਇਕਾਂ ਨੂੰ ਵੇਖਿਆ,
Vongka ah kai bomkung te ka hmuh vaengah ka kut he cadah soah ka ka thueng atah,
22 ੨੨ ਤਦ ਮੇਰਾ ਮੌਰ ਮੋਢੇ ਤੋਂ ਡਿੱਗ ਜਾਵੇ, ਅਤੇ ਮੇਰੀ ਬਾਂਹ ਜੋੜ ਤੋਂ ਟੁੱਟ ਜਾਵੇ!
ka laengpang he a hnuk lamloh rhul saeh lamtah ka ban a cung dong lamloh tlawt mai saeh.
23 ੨੩ ਕਿਉਂ ਜੋ ਪਰਮੇਸ਼ੁਰ ਵੱਲੋਂ ਬਿਪਤਾ ਮੈਨੂੰ ਡਰਾਉਂਦੀ ਸੀ, ਅਤੇ ਉਹ ਦੇ ਪਰਤਾਪ ਦੇ ਕਾਰਨ ਮੈਂ ਕੁਝ ਨਹੀਂ ਕਰ ਸਕਦਾ ਸੀ।
Pathen taengkah rhainah te kai ham ka birhihnah la a om dongah a boeimangnah te ka noeng moenih.
24 ੨੪ “ਜੇ ਮੈਂ ਸੋਨੇ ਉੱਤੇ ਆਪਣੀ ਆਸ ਰੱਖੀ ਹੁੰਦੀ, ਜਾਂ ਆਖਿਆ ਹੁੰਦਾ ਕਿ ਕੁੰਦਨ ਸੋਨੇ ਤੇ ਮੇਰਾ ਭਰੋਸਾ ਹੈ, -
Sui te ka uepnah la ka khueh tih sui cilh te ka pangtungnah la ka thui koinih,
25 ੨੫ ਜੇ ਮੈਂ ਖੁਸ਼ੀ ਮਨਾਈ ਹੁੰਦੀ ਕਿ ਮੇਰਾ ਧਨ ਬਹੁਤ ਹੈ, ਅਤੇ ਮੇਰੇ ਹੱਥ ਨੇ ਬਥੇਰਾ ਕਮਾਇਆ! -
Ka thadueng len tih ka kut loh a khuet la a hmuh dongah ka kokhahnah atah,
26 ੨੬ ਜੇ ਮੈਂ ਸੂਰਜ ਨੂੰ ਵੇਖਿਆ ਹੁੰਦਾ ਜਦ ਉਹ ਚਮਕਦਾ ਸੀ, ਜਾਂ ਚੰਦ ਨੂੰ ਜਦ ਉਹ ਸ਼ਾਨ ਨਾਲ ਚੱਲਦਾ ਸੀ,
Vangnah dongah a thangthen tih hla vang a thoeih te ka hmuh vaengah,
27 ੨੭ ਅਤੇ ਮੇਰਾ ਦਿਲ ਚੁੱਪਕੇ ਮੋਹਿਤ ਹੋ ਗਿਆ ਹੁੰਦਾ, ਅਤੇ ਉਹਨਾਂ ਨੂੰ ਸਨਮਾਨ ਦੇ ਕੇ ਮੈਂ ਆਪਣੇ ਹੱਥਾਂ ਨੂੰ ਚੁੰਮ ਲਿਆ ਹੁੰਦਾ,
ka lungbuei he yinhnuk ah hloih tih ka kut loh ka ka te mok koinih.
28 ੨੮ ਤਦ ਇਹ ਨਿਆਂਈਆਂ ਦੁਆਰਾ ਸਜ਼ਾ ਦੇਣ ਜੋਗ ਬਦੀ ਹੁੰਦੀ, ਕਿਉਂਕਿ ਅਜਿਹਾ ਕਰਕੇ ਮੈਂ ਸਵਰਗੀ ਪਰਮੇਸ਼ੁਰ ਦਾ ਇਨਕਾਰ ਕੀਤਾ ਹੁੰਦਾ।
He khaw a so kah Pathen taengah ka basa la om vetih thaesainah lai la om ni.
29 ੨੯ “ਜੇ ਮੈਂ ਆਪਣੇ ਵੈਰੀ ਦੇ ਨਾਸ ਤੋਂ ਅਨੰਦ ਹੋਇਆ ਹੁੰਦਾ, ਅਤੇ ਜਦ ਮੁਸੀਬਤ ਉਸ ਉੱਤੇ ਪਈ ਤਾਂ ਮੈਂ ਖੁਸ਼ੀ ਮਨਾਈ ਹੁੰਦੀ,
Ka lunguet kah yoethaenah dongah ka kohoe tih yoethae loh anih taengla a thoeng te ka haenghang puei atah,
30 ੩੦ (ਸਗੋਂ ਮੈਂ ਤਾਂ ਆਪਣੇ ਮੂੰਹ ਨੂੰ ਪਾਪ ਕਰਨ ਨਾ ਦਿੱਤਾ ਕਿ ਸਰਾਪ ਦੇ ਕੇ ਉਹ ਦੀ ਜਾਨ ਮੰਗਾਂ)
A hinglu te thaephoeinah neh hoe hamla ka ka he laihmu la ka khueh aih moenih.
31 ੩੧ ਜੇ ਮੇਰੇ ਤੰਬੂਆਂ ਵਿੱਚ ਰਹਿਣ ਵਾਲਿਆਂ ਨੇ ਨਾ ਆਖਿਆ ਹੋਵੇ, ਕਿ ਕੌਣ ਹੈ ਜਿਹੜਾ ਉਸ ਦੇ ਘਰ ਦੇ ਮਾਸ ਤੋਂ ਨਾ ਰੱਜਿਆ ਹੋਵੇ?
Ka dap kah hlang rhoek loh, “U long nim a maeh te a cung pawt la a paek eh?” a ti uh moenih a?
32 ੩੨ (ਪਰਦੇਸੀ ਨੂੰ ਸੜਕ ਵਿੱਚ ਰਾਤ ਕੱਟਣੀ ਨਾ ਪਈ, ਪਰ ਮੈਂ ਆਪਣੇ ਦਰਵਾਜ਼ੇ ਰਾਹੀ ਲਈ ਖੋਲ੍ਹਦਾ ਸੀ) -
Ka thohkhaih kah yinlai te caehlong ka ong pah tih vongvoel ah a rhaeh moenih.
33 ੩੩ ਜੇ ਮੈਂ ਆਦਮ ਵਾਂਗੂੰ ਆਪਣਾ ਅਪਰਾਧ ਲੁਕਾਇਆ ਹੋਵੇ, ਅਤੇ ਆਪਣੀ ਬਦੀ ਆਪਣੇ ਸੀਨੇ ਵਿੱਚ ਲੁਕਾਈ ਹੋਵੇ,
Hlang bangla ka boekoeknah ka dah tih, kai kathaesainah he ka thindang ah ka det mai akhaw,
34 ੩੪ ਇਸ ਕਾਰਨ ਕਿ ਮੈਂ ਵੱਡੀ ਭੀੜ ਤੋਂ ਭੈਅ ਖਾਂਦਾ ਸੀ, ਅਤੇ ਘਰਾਣਿਆਂ ਦੀ ਨਫ਼ਰਤ ਨੇ ਮੈਨੂੰ ਅਜਿਹਾ ਡਰਾਇਆ ਕਿ ਮੈਂ ਚੁੱਪ ਵੱਟ ਲਈ ਅਤੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਿਆ,
hlangping te yet taengah ka sarhing tih huiko kah nueihbu loh kai n'rhihyawp sak. Te dongah ka kuemsuem tih thohka la ka moe pawh.
35 ੩੫ “ਕਾਸ਼ ਕਿ ਕੋਈ ਮੇਰੀ ਸੁਣਦਾ! ਵੇਖੋ, ਮੈਂ ਆਪਣੀ ਸਫ਼ਾਈ ਪੇਸ਼ ਕੀਤੀ ਹੈ, ਹੁਣ ਸਰਬ ਸ਼ਕਤੀਮਾਨ ਪਰਮੇਸ਼ੁਰ ਮੈਨੂੰ ਉੱਤਰ ਦੇਵੇ! ਕਾਸ਼ ਕਿ ਮੇਰੇ ਉੱਤੇ ਦੋਸ਼ ਲਾਉਣ ਵਾਲੇ ਦੇ ਸ਼ਿਕਾਇਤ-ਨਾਮੇ ਦੀ ਲਿਖਤ ਮੇਰੇ ਕੋਲ ਹੁੰਦੀ!
Kai taengkah aka hnatun la kamah taengah u long nim m'paek lah mako? Ka kutha he Tlungthang loh kai n'doo saeh lamtah ka tuituknah he hlang loh cabu la daek saeh.
36 ੩੬ ਨਿਸੰਗ ਮੈਂ ਉਹ ਨੂੰ ਆਪਣੇ ਮੋਢੇ ਉੱਤੇ ਚੁੱਕਦਾ, ਮੈਂ ਉਹ ਨੂੰ ਆਪਣੇ ਸਿਰ ਉੱਤੇ ਪਗੜੀ ਵਾਂਗੂੰ ਬੰਨ੍ਹਦਾ,
Te te ka laengpang ah ka koh vetih te te ka soah rhuisam la ka laikoeinah het mahpawt nim?
37 ੩੭ ਮੈਂ ਉਹ ਨੂੰ ਆਪਣੇ ਕਦਮਾਂ ਦਾ ਹਿਸਾਬ ਦਿੰਦਾ, ਮੈਂ ਉਹ ਦੇ ਅੱਗੇ ਇਸ ਤਰ੍ਹਾਂ ਪੇਸ਼ ਹੁੰਦਾ ਜਿਵੇਂ ਸ਼ਾਸਕ ਦੇ ਅੱਗੇ।
Ka khokan tarhing la a taengah ka puen lah vetih anih te rhaengsang bangla ka paan lah mako.
38 ੩੮ “ਜੇ ਮੇਰੀ ਜ਼ਮੀਨ ਨੇ ਮੇਰੇ ਵਿਰੁੱਧ ਦੁਹਾਈ ਦਿੱਤੀ ਹੋਵੇ, ਅਤੇ ਉਹ ਦੇ ਸਿਆੜ ਇਕੱਠੇ ਰੋਏ ਹੋਣ,
Ka khohmuen loh kai m'pang thil tih a kong te rhenten rhap koinih,
39 ੩੯ ਜੇ ਮੈਂ ਆਪਣੀ ਜ਼ਮੀਨ ਦੀ ਉਪਜ ਨੂੰ ਬਿਨ੍ਹਾਂ ਮਜ਼ਦੂਰੀ ਦਿੱਤੇ ਖਾਧਾ ਹੋਵੇ, ਜਾਂ ਉਹ ਦੇ ਮਾਲਕਾਂ ਦੀ ਜਾਨ ਲਈ ਹੋਵੇ,
A thadueng te tangka mueh la ka caak tih a kungmah kah hinglu ka yawn sak atah,
40 ੪੦ ਤਦ ਕਣਕ ਦੀ ਥਾਂ ਝਾੜੀਆਂ, ਅਤੇ ਜੌਂ ਦੀ ਥਾਂ ਜੰਗਲੀ ਘਾਹ ਉੱਗੇ।” ਅੱਯੂਬ ਦੀਆਂ ਗੱਲਾਂ ਸਮਾਪਤ ਹੋਈਆਂ।
Cang yueng la mutlo hling, cangtun yueng la saeldol khaw poe saeh,” a ti. Job kah ol bawt coeng.

< ਅੱਯੂਬ 31 >