< ਅੱਯੂਬ 31 >
1 ੧ “ਮੈਂ ਆਪਣੀਆਂ ਅੱਖਾਂ ਨਾਲ ਨੇਮ ਕੀਤਾ ਹੈ, ਤਦ ਮੈਂ ਕੁਆਰੀ ਉੱਤੇ ਕਿਸ ਤਰ੍ਹਾਂ ਅੱਖ ਮਟਕਾਵਾਂ?
“I made a covenant for my eyes, And how do I attend to a virgin?
2 ੨ ਕਿਹੜਾ ਭਾਗ ਉੱਪਰੋਂ ਪਰਮੇਸ਼ੁਰ ਵੱਲੋਂ, ਅਤੇ ਕਿਹੜੀ ਮਿਰਾਸ ਉਚਿਆਈ ਤੋਂ ਸਰਬ ਸ਼ਕਤੀਮਾਨ ਵੱਲੋਂ ਹੁੰਦੀ ਹੈ?
And what [is] the portion of God from above? And the inheritance of the Mighty from the heights?
3 ੩ ਕੀ ਇਹ ਕੁਧਰਮੀਆਂ ਦੇ ਲਈ ਬਿਪਤਾ ਨਹੀਂ, ਅਤੇ ਕੁਕਰਮੀਆਂ ਦੇ ਲਈ ਨਾਸ ਦਾ ਕਾਰਨ ਨਹੀਂ?
Is not calamity to the perverse? And strangeness to workers of iniquity?
4 ੪ ਕੀ ਉਹ ਮੇਰਾ ਰਾਹ ਨਹੀਂ ਵੇਖਦਾ, ਅਤੇ ਮੇਰੇ ਸਭ ਕਦਮ ਨਹੀਂ ਗਿਣਦਾ?
Does He not see my ways, And number all my steps?
5 ੫ “ਜੇ ਮੈਂ ਵਿਅਰਥ ਨਾਲ ਚੱਲਿਆ ਹੋਵਾਂ, ਅਤੇ ਮੇਰਾ ਪੈਰ ਧੋਖੇ ਵੱਲ ਦੌੜਿਆ ਹੋਵੇ, -
If I have walked with vanity, And my foot hurries to deceit,
6 ੬ (ਤਾਂ ਉਹ ਮੈਨੂੰ ਧਰਮ ਤੁਲਾ ਉੱਤੇ ਤੋਲੇ, ਅਤੇ ਪਰਮੇਸ਼ੁਰ ਮੇਰੀ ਖਰਿਆਈ ਨੂੰ ਜਾਣੇ)
He weighs me in righteous balances, And God knows my integrity.
7 ੭ ਜੇ ਮੇਰੇ ਕਦਮ ਕੁਰਾਹੇ ਪੈ ਗਏ ਹੋਣ ਅਤੇ ਮੇਰਾ ਦਿਲ ਮੇਰੀਆਂ ਅੱਖਾਂ ਦੇ ਮਗਰ ਚੱਲਿਆ ਹੋਵੇ, ਅਤੇ ਮੇਰੇ ਹੱਥਾਂ ਤੇ ਕੋਈ ਦਾਗ਼ ਲੱਗਾ ਹੋਵੇ,
If my step turns aside from the way, And my heart has gone after my eyes, And blemish has cleaved to my hands,
8 ੮ ਤਦ ਮੈਂ ਬੀਜਾਂ ਪਰ ਦੂਜਾ ਖਾਵੇ, ਅਤੇ ਮੇਰੀ ਪੈਦਾਵਾਰ ਪੁੱਟੀ ਜਾਵੇ!
Let me sow—and another eat, And let my products be rooted out.
9 ੯ “ਜੇ ਮੇਰਾ ਦਿਲ ਕਿਸੇ ਔਰਤ ਤੇ ਮੋਹਿਤ ਹੋ ਗਿਆ ਹੋਵੇ, ਅਤੇ ਮੈਂ ਆਪਣੇ ਗੁਆਂਢੀ ਦੇ ਬੂਹੇ ਉੱਤੇ ਘਾਤ ਲਾ ਕੇ ਬੈਠਾ ਹੋਵਾਂ,
If my heart has been enticed by a woman, And I laid wait by the opening of my neighbor,
10 ੧੦ ਤਦ ਮੇਰੀ ਪਤਨੀ ਦੂਜੇ ਲਈ ਪੀਹੇ, ਅਤੇ ਪਰਾਏ ਪੁਰਖ ਉਸ ਨੂੰ ਭਰਿਸ਼ਟ ਕਰਨ!
Let my wife grind to another, And let others bend over her.
11 ੧੧ ਕਿਉਂ ਜੋ ਉਹ ਅੱਤ ਬੁਰਾ ਦੋਸ਼ ਹੁੰਦਾ, ਅਤੇ ਉਹ ਨਿਆਂਈਆਂ ਦੁਆਰਾ ਸਜ਼ਾ ਦੇਣ ਯੋਗ ਬਦੀ ਹੁੰਦੀ!
For it [is] a wicked thing, and a judicial iniquity;
12 ੧੨ ਉਹ ਤਾਂ ਇੱਕ ਅੱਗ ਹੈ ਜਿਹੜੀ ਸੜਨ ਤੱਕ ਭਸਮ ਕਰਦੀ ਹੈ, ਸਗੋਂ ਮੇਰੀ ਪੈਦਾਵਾਰ ਨੂੰ ਜੜ੍ਹਾਂ ਤੋਂ ਸਾੜ ਦਿੰਦੀ ਹੈ!
For it [is] a fire, it consumes to destruction, And takes root among all my increase,
13 ੧੩ “ਜਦ ਮੇਰੇ ਦਾਸ ਜਾਂ ਦਾਸੀ ਨੇ ਮੇਰੇ ਵਿਰੁੱਧ ਸ਼ਿਕਾਇਤ ਕੀਤੀ ਹੋਵੇ, ਤਾਂ ਜੇਕਰ ਮੈਂ ਉਹਨਾਂ ਦਾ ਹੱਕ ਮਾਰਿਆ ਹੋਵੇ,
If I despise the cause of my manservant, And of my handmaid, In their contending with me,
14 ੧੪ ਤਾਂ ਜਦ ਪਰਮੇਸ਼ੁਰ ਉੱਠੇ ਤਦ ਮੈਂ ਕੀ ਕਰਾਂਗਾ, ਅਤੇ ਜਦ ਉਹ ਖ਼ਬਰ ਲਵੇ ਤਦ ਮੈਂ ਕੀ ਉੱਤਰ ਦੇਵਾਂਗਾ?
Then what do I do when God arises? And when He inspects, What do I answer Him?
15 ੧੫ ਜਿਸ ਨੇ ਮੈਨੂੰ ਕੁੱਖ ਵਿੱਚ ਬਣਾਇਆ, ਕੀ ਉਹ ਨੇ ਉਸ ਨੂੰ ਵੀ ਨਹੀਂ ਬਣਾਇਆ? ਅਤੇ ਇੱਕੋ ਹੀ ਨੇ ਸਾਨੂੰ ਗਰਭ ਵਿੱਚ ਨਹੀਂ ਰਚਿਆ?
Did He that made me in the womb not make him? Indeed, One prepares us in the womb.
16 ੧੬ “ਜੇ ਮੈਂ ਗ਼ਰੀਬਾਂ ਦੀ ਇੱਛਿਆ ਨੂੰ ਪੂਰਾ ਨਾ ਕੀਤਾ ਹੋਵੇ, ਅਤੇ ਵਿਧਵਾ ਦੀਆਂ ਅੱਖਾਂ ਮੇਰੇ ਕਾਰਨ ਨਿਰਾਸ਼ ਹੋ ਗਈਆਂ ਹੋਣ,
If I withhold the poor from pleasure, And consume the eyes of the widow,
17 ੧੭ ਜਾਂ ਮੈਂ ਆਪਣੀ ਬੁਰਕੀ ਇਕੱਲਿਆਂ ਹੀ ਖਾਧੀ ਹੋਵੇ, ਅਤੇ ਯਤੀਮ ਨੇ ਉਸ ਤੋਂ ਨਾ ਖਾਧਾ ਹੋਵੇ, -
And I eat my morsel by myself, And the orphan has nothing [to] eat of it,
18 ੧੮ ਕਿਉਂ ਜੋ ਮੇਰੀ ਜੁਆਨੀ ਤੋਂ ਉਹ ਮੇਰੇ ਨਾਲ ਪਲਿਆ ਜਿਵੇਂ ਪਿਤਾ ਨਾਲ, ਅਤੇ ਮੈਂ ਆਪਣੀ ਮਾਂ ਦੀ ਕੁੱਖ ਤੋਂ ਹੀ ਵਿਧਵਾ ਦੀ ਦੇਖਭਾਲ ਕੀਤੀ ਹੈ।
(But from my youth He grew up with me as [with] a father, And from the belly of my mother I am led),
19 ੧੯ ਜੇ ਮੈਂ ਕਿਸੇ ਨੂੰ ਬਿਨ੍ਹਾਂ ਕੱਪੜੇ ਦੇ ਮਰਦੇ, ਜਾਂ ਕੰਗਾਲ ਨੂੰ ਬਿਨ੍ਹਾਂ ਓੜਨੇ ਦੇ ਵੇਖਿਆ ਹੋਵੇ,
If I see [any] perishing without clothing, And there is no covering for the needy,
20 ੨੦ ਜੇਕਰ ਮੈਂ ਆਪਣੀਆਂ ਭੇਡਾਂ ਦੀ ਉੱਨ ਦੇ ਕੱਪੜੇ ਉਨ੍ਹਾਂ ਨੂੰ ਨਾ ਦਿੱਤੇ ਹੋਣ, ਅਤੇ ਉਸ ਦੇ ਦਿਲ ਨੇ ਮੈਨੂੰ ਬਰਕਤ ਨਾ ਦਿੱਤੀ ਹੋਵੇ ਜਦ ਉਹ ਗਰਮ ਹੋਇਆ,
If his loins have not blessed me, And from the fleece of my sheep He does not warm himself,
21 ੨੧ ਜੇ ਮੈਂ ਆਪਣਾ ਹੱਥ ਯਤੀਮ ਉੱਤੇ ਚੁੱਕਿਆ ਹੋਵੇ, ਇਸ ਕਾਰਨ ਕਿ ਮੈਂ ਫਾਟਕ ਵਿੱਚ ਆਪਣੇ ਸਹਾਇਕਾਂ ਨੂੰ ਵੇਖਿਆ,
If I have waved my hand at the fatherless, When I see [him] in the gate of my court,
22 ੨੨ ਤਦ ਮੇਰਾ ਮੌਰ ਮੋਢੇ ਤੋਂ ਡਿੱਗ ਜਾਵੇ, ਅਤੇ ਮੇਰੀ ਬਾਂਹ ਜੋੜ ਤੋਂ ਟੁੱਟ ਜਾਵੇ!
Let my shoulder fall from its blade, And the bone from my arm be broken.
23 ੨੩ ਕਿਉਂ ਜੋ ਪਰਮੇਸ਼ੁਰ ਵੱਲੋਂ ਬਿਪਤਾ ਮੈਨੂੰ ਡਰਾਉਂਦੀ ਸੀ, ਅਤੇ ਉਹ ਦੇ ਪਰਤਾਪ ਦੇ ਕਾਰਨ ਮੈਂ ਕੁਝ ਨਹੀਂ ਕਰ ਸਕਦਾ ਸੀ।
For calamity [from] God [is] a dread to me, And because of His excellence I am not able.
24 ੨੪ “ਜੇ ਮੈਂ ਸੋਨੇ ਉੱਤੇ ਆਪਣੀ ਆਸ ਰੱਖੀ ਹੁੰਦੀ, ਜਾਂ ਆਖਿਆ ਹੁੰਦਾ ਕਿ ਕੁੰਦਨ ਸੋਨੇ ਤੇ ਮੇਰਾ ਭਰੋਸਾ ਹੈ, -
If I have made gold my confidence, And to the pure gold have said, My trust;
25 ੨੫ ਜੇ ਮੈਂ ਖੁਸ਼ੀ ਮਨਾਈ ਹੁੰਦੀ ਕਿ ਮੇਰਾ ਧਨ ਬਹੁਤ ਹੈ, ਅਤੇ ਮੇਰੇ ਹੱਥ ਨੇ ਬਥੇਰਾ ਕਮਾਇਆ! -
If I rejoice because my wealth [is] great, And because my hand has found abundance,
26 ੨੬ ਜੇ ਮੈਂ ਸੂਰਜ ਨੂੰ ਵੇਖਿਆ ਹੁੰਦਾ ਜਦ ਉਹ ਚਮਕਦਾ ਸੀ, ਜਾਂ ਚੰਦ ਨੂੰ ਜਦ ਉਹ ਸ਼ਾਨ ਨਾਲ ਚੱਲਦਾ ਸੀ,
If I see the light when it shines, And the precious moon walking,
27 ੨੭ ਅਤੇ ਮੇਰਾ ਦਿਲ ਚੁੱਪਕੇ ਮੋਹਿਤ ਹੋ ਗਿਆ ਹੁੰਦਾ, ਅਤੇ ਉਹਨਾਂ ਨੂੰ ਸਨਮਾਨ ਦੇ ਕੇ ਮੈਂ ਆਪਣੇ ਹੱਥਾਂ ਨੂੰ ਚੁੰਮ ਲਿਆ ਹੁੰਦਾ,
And my heart is enticed in secret, And my hand kisses my mouth,
28 ੨੮ ਤਦ ਇਹ ਨਿਆਂਈਆਂ ਦੁਆਰਾ ਸਜ਼ਾ ਦੇਣ ਜੋਗ ਬਦੀ ਹੁੰਦੀ, ਕਿਉਂਕਿ ਅਜਿਹਾ ਕਰਕੇ ਮੈਂ ਸਵਰਗੀ ਪਰਮੇਸ਼ੁਰ ਦਾ ਇਨਕਾਰ ਕੀਤਾ ਹੁੰਦਾ।
It also [is] a judicial iniquity, For I had lied to God above.
29 ੨੯ “ਜੇ ਮੈਂ ਆਪਣੇ ਵੈਰੀ ਦੇ ਨਾਸ ਤੋਂ ਅਨੰਦ ਹੋਇਆ ਹੁੰਦਾ, ਅਤੇ ਜਦ ਮੁਸੀਬਤ ਉਸ ਉੱਤੇ ਪਈ ਤਾਂ ਮੈਂ ਖੁਸ਼ੀ ਮਨਾਈ ਹੁੰਦੀ,
If I rejoice at the ruin of my hater, And stirred up myself when evil found him,
30 ੩੦ (ਸਗੋਂ ਮੈਂ ਤਾਂ ਆਪਣੇ ਮੂੰਹ ਨੂੰ ਪਾਪ ਕਰਨ ਨਾ ਦਿੱਤਾ ਕਿ ਸਰਾਪ ਦੇ ਕੇ ਉਹ ਦੀ ਜਾਨ ਮੰਗਾਂ)
Indeed, I have not permitted my mouth to sin, To ask with an oath his life.
31 ੩੧ ਜੇ ਮੇਰੇ ਤੰਬੂਆਂ ਵਿੱਚ ਰਹਿਣ ਵਾਲਿਆਂ ਨੇ ਨਾ ਆਖਿਆ ਹੋਵੇ, ਕਿ ਕੌਣ ਹੈ ਜਿਹੜਾ ਉਸ ਦੇ ਘਰ ਦੇ ਮਾਸ ਤੋਂ ਨਾ ਰੱਜਿਆ ਹੋਵੇ?
If not, say, O men of my tent: O that we had of his flesh, we are not satisfied.
32 ੩੨ (ਪਰਦੇਸੀ ਨੂੰ ਸੜਕ ਵਿੱਚ ਰਾਤ ਕੱਟਣੀ ਨਾ ਪਈ, ਪਰ ਮੈਂ ਆਪਣੇ ਦਰਵਾਜ਼ੇ ਰਾਹੀ ਲਈ ਖੋਲ੍ਹਦਾ ਸੀ) -
A stranger does not lodge in the street, I open my doors to the traveler.
33 ੩੩ ਜੇ ਮੈਂ ਆਦਮ ਵਾਂਗੂੰ ਆਪਣਾ ਅਪਰਾਧ ਲੁਕਾਇਆ ਹੋਵੇ, ਅਤੇ ਆਪਣੀ ਬਦੀ ਆਪਣੇ ਸੀਨੇ ਵਿੱਚ ਲੁਕਾਈ ਹੋਵੇ,
If I have covered my transgressions as Adam, To hide my iniquity in my bosom,
34 ੩੪ ਇਸ ਕਾਰਨ ਕਿ ਮੈਂ ਵੱਡੀ ਭੀੜ ਤੋਂ ਭੈਅ ਖਾਂਦਾ ਸੀ, ਅਤੇ ਘਰਾਣਿਆਂ ਦੀ ਨਫ਼ਰਤ ਨੇ ਮੈਨੂੰ ਅਜਿਹਾ ਡਰਾਇਆ ਕਿ ਮੈਂ ਚੁੱਪ ਵੱਟ ਲਈ ਅਤੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਿਆ,
Because I fear a great multitude, And the contempt of families frightens me, Then I am silent, I do not go out of the opening.
35 ੩੫ “ਕਾਸ਼ ਕਿ ਕੋਈ ਮੇਰੀ ਸੁਣਦਾ! ਵੇਖੋ, ਮੈਂ ਆਪਣੀ ਸਫ਼ਾਈ ਪੇਸ਼ ਕੀਤੀ ਹੈ, ਹੁਣ ਸਰਬ ਸ਼ਕਤੀਮਾਨ ਪਰਮੇਸ਼ੁਰ ਮੈਨੂੰ ਉੱਤਰ ਦੇਵੇ! ਕਾਸ਼ ਕਿ ਮੇਰੇ ਉੱਤੇ ਦੋਸ਼ ਲਾਉਣ ਵਾਲੇ ਦੇ ਸ਼ਿਕਾਇਤ-ਨਾਮੇ ਦੀ ਲਿਖਤ ਮੇਰੇ ਕੋਲ ਹੁੰਦੀ!
Who gives to me a hearing? Behold, my mark. The Mighty One answers me, And my adversary has written a bill.
36 ੩੬ ਨਿਸੰਗ ਮੈਂ ਉਹ ਨੂੰ ਆਪਣੇ ਮੋਢੇ ਉੱਤੇ ਚੁੱਕਦਾ, ਮੈਂ ਉਹ ਨੂੰ ਆਪਣੇ ਸਿਰ ਉੱਤੇ ਪਗੜੀ ਵਾਂਗੂੰ ਬੰਨ੍ਹਦਾ,
If not—on my shoulder I take it up, I bind it [as] a crown on myself.
37 ੩੭ ਮੈਂ ਉਹ ਨੂੰ ਆਪਣੇ ਕਦਮਾਂ ਦਾ ਹਿਸਾਬ ਦਿੰਦਾ, ਮੈਂ ਉਹ ਦੇ ਅੱਗੇ ਇਸ ਤਰ੍ਹਾਂ ਪੇਸ਼ ਹੁੰਦਾ ਜਿਵੇਂ ਸ਼ਾਸਕ ਦੇ ਅੱਗੇ।
The number of my steps I tell Him, As a leader I approach Him.
38 ੩੮ “ਜੇ ਮੇਰੀ ਜ਼ਮੀਨ ਨੇ ਮੇਰੇ ਵਿਰੁੱਧ ਦੁਹਾਈ ਦਿੱਤੀ ਹੋਵੇ, ਅਤੇ ਉਹ ਦੇ ਸਿਆੜ ਇਕੱਠੇ ਰੋਏ ਹੋਣ,
If my land cries out against me, And together its furrows weep,
39 ੩੯ ਜੇ ਮੈਂ ਆਪਣੀ ਜ਼ਮੀਨ ਦੀ ਉਪਜ ਨੂੰ ਬਿਨ੍ਹਾਂ ਮਜ਼ਦੂਰੀ ਦਿੱਤੇ ਖਾਧਾ ਹੋਵੇ, ਜਾਂ ਉਹ ਦੇ ਮਾਲਕਾਂ ਦੀ ਜਾਨ ਲਈ ਹੋਵੇ,
If I consumed its strength without money, And the life of its possessors, I have caused to breathe out,
40 ੪੦ ਤਦ ਕਣਕ ਦੀ ਥਾਂ ਝਾੜੀਆਂ, ਅਤੇ ਜੌਂ ਦੀ ਥਾਂ ਜੰਗਲੀ ਘਾਹ ਉੱਗੇ।” ਅੱਯੂਬ ਦੀਆਂ ਗੱਲਾਂ ਸਮਾਪਤ ਹੋਈਆਂ।
Instead of wheat let a thorn go forth, And instead of barley a useless weed!” The words of Job are finished.