< ਅੱਯੂਬ 31 >

1 “ਮੈਂ ਆਪਣੀਆਂ ਅੱਖਾਂ ਨਾਲ ਨੇਮ ਕੀਤਾ ਹੈ, ਤਦ ਮੈਂ ਕੁਆਰੀ ਉੱਤੇ ਕਿਸ ਤਰ੍ਹਾਂ ਅੱਖ ਮਟਕਾਵਾਂ?
Pepigi fœdus cum oculis meis ut ne cogitarem quidem de virgine.
2 ਕਿਹੜਾ ਭਾਗ ਉੱਪਰੋਂ ਪਰਮੇਸ਼ੁਰ ਵੱਲੋਂ, ਅਤੇ ਕਿਹੜੀ ਮਿਰਾਸ ਉਚਿਆਈ ਤੋਂ ਸਰਬ ਸ਼ਕਤੀਮਾਨ ਵੱਲੋਂ ਹੁੰਦੀ ਹੈ?
Quam enim partem haberet in me Deus desuper, et hereditatem Omnipotens de excelsis?
3 ਕੀ ਇਹ ਕੁਧਰਮੀਆਂ ਦੇ ਲਈ ਬਿਪਤਾ ਨਹੀਂ, ਅਤੇ ਕੁਕਰਮੀਆਂ ਦੇ ਲਈ ਨਾਸ ਦਾ ਕਾਰਨ ਨਹੀਂ?
Numquid non perditio est iniquo, et alienatio operantibus iniustitiam?
4 ਕੀ ਉਹ ਮੇਰਾ ਰਾਹ ਨਹੀਂ ਵੇਖਦਾ, ਅਤੇ ਮੇਰੇ ਸਭ ਕਦਮ ਨਹੀਂ ਗਿਣਦਾ?
Nonne ipse considerat vias meas, et cunctos gressus meos dinumerat?
5 “ਜੇ ਮੈਂ ਵਿਅਰਥ ਨਾਲ ਚੱਲਿਆ ਹੋਵਾਂ, ਅਤੇ ਮੇਰਾ ਪੈਰ ਧੋਖੇ ਵੱਲ ਦੌੜਿਆ ਹੋਵੇ, -
Si ambulavi in vanitate, et festinavit in dolo pes meus:
6 (ਤਾਂ ਉਹ ਮੈਨੂੰ ਧਰਮ ਤੁਲਾ ਉੱਤੇ ਤੋਲੇ, ਅਤੇ ਪਰਮੇਸ਼ੁਰ ਮੇਰੀ ਖਰਿਆਈ ਨੂੰ ਜਾਣੇ)
Appendat me in statera iusta, et sciat Deus simplicitatem meam.
7 ਜੇ ਮੇਰੇ ਕਦਮ ਕੁਰਾਹੇ ਪੈ ਗਏ ਹੋਣ ਅਤੇ ਮੇਰਾ ਦਿਲ ਮੇਰੀਆਂ ਅੱਖਾਂ ਦੇ ਮਗਰ ਚੱਲਿਆ ਹੋਵੇ, ਅਤੇ ਮੇਰੇ ਹੱਥਾਂ ਤੇ ਕੋਈ ਦਾਗ਼ ਲੱਗਾ ਹੋਵੇ,
Si declinavit gressus meus de via, et si secutum est oculos meos cor meum, et si manibus meis adhæsit macula:
8 ਤਦ ਮੈਂ ਬੀਜਾਂ ਪਰ ਦੂਜਾ ਖਾਵੇ, ਅਤੇ ਮੇਰੀ ਪੈਦਾਵਾਰ ਪੁੱਟੀ ਜਾਵੇ!
Seram, et alium comedat: et progenies mea eradicetur.
9 “ਜੇ ਮੇਰਾ ਦਿਲ ਕਿਸੇ ਔਰਤ ਤੇ ਮੋਹਿਤ ਹੋ ਗਿਆ ਹੋਵੇ, ਅਤੇ ਮੈਂ ਆਪਣੇ ਗੁਆਂਢੀ ਦੇ ਬੂਹੇ ਉੱਤੇ ਘਾਤ ਲਾ ਕੇ ਬੈਠਾ ਹੋਵਾਂ,
Si deceptum est cor meum super muliere, et si ad ostium amici mei insidiatus sum:
10 ੧੦ ਤਦ ਮੇਰੀ ਪਤਨੀ ਦੂਜੇ ਲਈ ਪੀਹੇ, ਅਤੇ ਪਰਾਏ ਪੁਰਖ ਉਸ ਨੂੰ ਭਰਿਸ਼ਟ ਕਰਨ!
Scortum alterius sit uxor mea, et super illam incurventur alii.
11 ੧੧ ਕਿਉਂ ਜੋ ਉਹ ਅੱਤ ਬੁਰਾ ਦੋਸ਼ ਹੁੰਦਾ, ਅਤੇ ਉਹ ਨਿਆਂਈਆਂ ਦੁਆਰਾ ਸਜ਼ਾ ਦੇਣ ਯੋਗ ਬਦੀ ਹੁੰਦੀ!
Hoc enim nefas est, et iniquitas maxima.
12 ੧੨ ਉਹ ਤਾਂ ਇੱਕ ਅੱਗ ਹੈ ਜਿਹੜੀ ਸੜਨ ਤੱਕ ਭਸਮ ਕਰਦੀ ਹੈ, ਸਗੋਂ ਮੇਰੀ ਪੈਦਾਵਾਰ ਨੂੰ ਜੜ੍ਹਾਂ ਤੋਂ ਸਾੜ ਦਿੰਦੀ ਹੈ!
Ignis est usque ad perditionem devorans, et omnia eradicans genimina.
13 ੧੩ “ਜਦ ਮੇਰੇ ਦਾਸ ਜਾਂ ਦਾਸੀ ਨੇ ਮੇਰੇ ਵਿਰੁੱਧ ਸ਼ਿਕਾਇਤ ਕੀਤੀ ਹੋਵੇ, ਤਾਂ ਜੇਕਰ ਮੈਂ ਉਹਨਾਂ ਦਾ ਹੱਕ ਮਾਰਿਆ ਹੋਵੇ,
Si contempsi subire iudicium cum servo meo, et ancilla mea, cum disceptarent adversum me:
14 ੧੪ ਤਾਂ ਜਦ ਪਰਮੇਸ਼ੁਰ ਉੱਠੇ ਤਦ ਮੈਂ ਕੀ ਕਰਾਂਗਾ, ਅਤੇ ਜਦ ਉਹ ਖ਼ਬਰ ਲਵੇ ਤਦ ਮੈਂ ਕੀ ਉੱਤਰ ਦੇਵਾਂਗਾ?
Quid enim faciam cum surrexerit ad iudicandum Deus? et cum quæsierit, quid respondebo illi?
15 ੧੫ ਜਿਸ ਨੇ ਮੈਨੂੰ ਕੁੱਖ ਵਿੱਚ ਬਣਾਇਆ, ਕੀ ਉਹ ਨੇ ਉਸ ਨੂੰ ਵੀ ਨਹੀਂ ਬਣਾਇਆ? ਅਤੇ ਇੱਕੋ ਹੀ ਨੇ ਸਾਨੂੰ ਗਰਭ ਵਿੱਚ ਨਹੀਂ ਰਚਿਆ?
Numquid non in utero fecit me qui et illum operatus est: et formavit me in vulva unus?
16 ੧੬ “ਜੇ ਮੈਂ ਗ਼ਰੀਬਾਂ ਦੀ ਇੱਛਿਆ ਨੂੰ ਪੂਰਾ ਨਾ ਕੀਤਾ ਹੋਵੇ, ਅਤੇ ਵਿਧਵਾ ਦੀਆਂ ਅੱਖਾਂ ਮੇਰੇ ਕਾਰਨ ਨਿਰਾਸ਼ ਹੋ ਗਈਆਂ ਹੋਣ,
Si negavi, quod volebant, pauperibus, et oculos viduæ expectare feci:
17 ੧੭ ਜਾਂ ਮੈਂ ਆਪਣੀ ਬੁਰਕੀ ਇਕੱਲਿਆਂ ਹੀ ਖਾਧੀ ਹੋਵੇ, ਅਤੇ ਯਤੀਮ ਨੇ ਉਸ ਤੋਂ ਨਾ ਖਾਧਾ ਹੋਵੇ, -
Si comedi buccellam meam solus, et non comedit pupillus ex ea:
18 ੧੮ ਕਿਉਂ ਜੋ ਮੇਰੀ ਜੁਆਨੀ ਤੋਂ ਉਹ ਮੇਰੇ ਨਾਲ ਪਲਿਆ ਜਿਵੇਂ ਪਿਤਾ ਨਾਲ, ਅਤੇ ਮੈਂ ਆਪਣੀ ਮਾਂ ਦੀ ਕੁੱਖ ਤੋਂ ਹੀ ਵਿਧਵਾ ਦੀ ਦੇਖਭਾਲ ਕੀਤੀ ਹੈ।
(Quia ab infantia mea crevit mecum miseratio: et de utero matris meæ egressa est mecum.)
19 ੧੯ ਜੇ ਮੈਂ ਕਿਸੇ ਨੂੰ ਬਿਨ੍ਹਾਂ ਕੱਪੜੇ ਦੇ ਮਰਦੇ, ਜਾਂ ਕੰਗਾਲ ਨੂੰ ਬਿਨ੍ਹਾਂ ਓੜਨੇ ਦੇ ਵੇਖਿਆ ਹੋਵੇ,
Si despexi pereuntem, eo quod non habuerit indumentum, et absque operimento pauperem:
20 ੨੦ ਜੇਕਰ ਮੈਂ ਆਪਣੀਆਂ ਭੇਡਾਂ ਦੀ ਉੱਨ ਦੇ ਕੱਪੜੇ ਉਨ੍ਹਾਂ ਨੂੰ ਨਾ ਦਿੱਤੇ ਹੋਣ, ਅਤੇ ਉਸ ਦੇ ਦਿਲ ਨੇ ਮੈਨੂੰ ਬਰਕਤ ਨਾ ਦਿੱਤੀ ਹੋਵੇ ਜਦ ਉਹ ਗਰਮ ਹੋਇਆ,
Si non benedixerunt mihi latera eius, et de velleribus ovium mearum calefactus est:
21 ੨੧ ਜੇ ਮੈਂ ਆਪਣਾ ਹੱਥ ਯਤੀਮ ਉੱਤੇ ਚੁੱਕਿਆ ਹੋਵੇ, ਇਸ ਕਾਰਨ ਕਿ ਮੈਂ ਫਾਟਕ ਵਿੱਚ ਆਪਣੇ ਸਹਾਇਕਾਂ ਨੂੰ ਵੇਖਿਆ,
Si levavi super pupillum manum meam, etiam cum viderem me in porta superiorem:
22 ੨੨ ਤਦ ਮੇਰਾ ਮੌਰ ਮੋਢੇ ਤੋਂ ਡਿੱਗ ਜਾਵੇ, ਅਤੇ ਮੇਰੀ ਬਾਂਹ ਜੋੜ ਤੋਂ ਟੁੱਟ ਜਾਵੇ!
Humerus meus a iunctura sua cadat, et brachium meum cum suis ossibus confringatur.
23 ੨੩ ਕਿਉਂ ਜੋ ਪਰਮੇਸ਼ੁਰ ਵੱਲੋਂ ਬਿਪਤਾ ਮੈਨੂੰ ਡਰਾਉਂਦੀ ਸੀ, ਅਤੇ ਉਹ ਦੇ ਪਰਤਾਪ ਦੇ ਕਾਰਨ ਮੈਂ ਕੁਝ ਨਹੀਂ ਕਰ ਸਕਦਾ ਸੀ।
Semper enim quasi tumentes super me fluctus timui Deum, et pondus eius ferre non potui.
24 ੨੪ “ਜੇ ਮੈਂ ਸੋਨੇ ਉੱਤੇ ਆਪਣੀ ਆਸ ਰੱਖੀ ਹੁੰਦੀ, ਜਾਂ ਆਖਿਆ ਹੁੰਦਾ ਕਿ ਕੁੰਦਨ ਸੋਨੇ ਤੇ ਮੇਰਾ ਭਰੋਸਾ ਹੈ, -
Si putavi aurum robur meum, et obrizo dixi: Fiducia mea.
25 ੨੫ ਜੇ ਮੈਂ ਖੁਸ਼ੀ ਮਨਾਈ ਹੁੰਦੀ ਕਿ ਮੇਰਾ ਧਨ ਬਹੁਤ ਹੈ, ਅਤੇ ਮੇਰੇ ਹੱਥ ਨੇ ਬਥੇਰਾ ਕਮਾਇਆ! -
Si lætatus sum super multis divitiis meis, et quia plurima reperit manus mea.
26 ੨੬ ਜੇ ਮੈਂ ਸੂਰਜ ਨੂੰ ਵੇਖਿਆ ਹੁੰਦਾ ਜਦ ਉਹ ਚਮਕਦਾ ਸੀ, ਜਾਂ ਚੰਦ ਨੂੰ ਜਦ ਉਹ ਸ਼ਾਨ ਨਾਲ ਚੱਲਦਾ ਸੀ,
Si vidi solem cum fulgeret, et lunam incedentem clare:
27 ੨੭ ਅਤੇ ਮੇਰਾ ਦਿਲ ਚੁੱਪਕੇ ਮੋਹਿਤ ਹੋ ਗਿਆ ਹੁੰਦਾ, ਅਤੇ ਉਹਨਾਂ ਨੂੰ ਸਨਮਾਨ ਦੇ ਕੇ ਮੈਂ ਆਪਣੇ ਹੱਥਾਂ ਨੂੰ ਚੁੰਮ ਲਿਆ ਹੁੰਦਾ,
Et lætatum est in abscondito cor meum, et osculatus sum manum meam ore meo.
28 ੨੮ ਤਦ ਇਹ ਨਿਆਂਈਆਂ ਦੁਆਰਾ ਸਜ਼ਾ ਦੇਣ ਜੋਗ ਬਦੀ ਹੁੰਦੀ, ਕਿਉਂਕਿ ਅਜਿਹਾ ਕਰਕੇ ਮੈਂ ਸਵਰਗੀ ਪਰਮੇਸ਼ੁਰ ਦਾ ਇਨਕਾਰ ਕੀਤਾ ਹੁੰਦਾ।
Quæ est iniquitas maxima, et negatio contra Deum altissimum.
29 ੨੯ “ਜੇ ਮੈਂ ਆਪਣੇ ਵੈਰੀ ਦੇ ਨਾਸ ਤੋਂ ਅਨੰਦ ਹੋਇਆ ਹੁੰਦਾ, ਅਤੇ ਜਦ ਮੁਸੀਬਤ ਉਸ ਉੱਤੇ ਪਈ ਤਾਂ ਮੈਂ ਖੁਸ਼ੀ ਮਨਾਈ ਹੁੰਦੀ,
Si gavisus sum ad ruinam eius, qui me oderat, et exultavi quod invenisset eum malum.
30 ੩੦ (ਸਗੋਂ ਮੈਂ ਤਾਂ ਆਪਣੇ ਮੂੰਹ ਨੂੰ ਪਾਪ ਕਰਨ ਨਾ ਦਿੱਤਾ ਕਿ ਸਰਾਪ ਦੇ ਕੇ ਉਹ ਦੀ ਜਾਨ ਮੰਗਾਂ)
Non enim dedi ad peccandum guttur meum, ut expeterem maledicens animam eius.
31 ੩੧ ਜੇ ਮੇਰੇ ਤੰਬੂਆਂ ਵਿੱਚ ਰਹਿਣ ਵਾਲਿਆਂ ਨੇ ਨਾ ਆਖਿਆ ਹੋਵੇ, ਕਿ ਕੌਣ ਹੈ ਜਿਹੜਾ ਉਸ ਦੇ ਘਰ ਦੇ ਮਾਸ ਤੋਂ ਨਾ ਰੱਜਿਆ ਹੋਵੇ?
Si non dixerunt viri tabernaculi mei: Quis det de carnibus eius ut saturemur:
32 ੩੨ (ਪਰਦੇਸੀ ਨੂੰ ਸੜਕ ਵਿੱਚ ਰਾਤ ਕੱਟਣੀ ਨਾ ਪਈ, ਪਰ ਮੈਂ ਆਪਣੇ ਦਰਵਾਜ਼ੇ ਰਾਹੀ ਲਈ ਖੋਲ੍ਹਦਾ ਸੀ) -
Foris non mansit peregrinus, ostium meum viatori patuit.
33 ੩੩ ਜੇ ਮੈਂ ਆਦਮ ਵਾਂਗੂੰ ਆਪਣਾ ਅਪਰਾਧ ਲੁਕਾਇਆ ਹੋਵੇ, ਅਤੇ ਆਪਣੀ ਬਦੀ ਆਪਣੇ ਸੀਨੇ ਵਿੱਚ ਲੁਕਾਈ ਹੋਵੇ,
Si abscondi quasi homo peccatum meum, et celavi in sinu meo iniquitatem meam.
34 ੩੪ ਇਸ ਕਾਰਨ ਕਿ ਮੈਂ ਵੱਡੀ ਭੀੜ ਤੋਂ ਭੈਅ ਖਾਂਦਾ ਸੀ, ਅਤੇ ਘਰਾਣਿਆਂ ਦੀ ਨਫ਼ਰਤ ਨੇ ਮੈਨੂੰ ਅਜਿਹਾ ਡਰਾਇਆ ਕਿ ਮੈਂ ਚੁੱਪ ਵੱਟ ਲਈ ਅਤੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਿਆ,
Si expavi ad multitudinem nimiam, et despectio propinquorum terruit me: et non magis tacui, nec egressus sum ostium.
35 ੩੫ “ਕਾਸ਼ ਕਿ ਕੋਈ ਮੇਰੀ ਸੁਣਦਾ! ਵੇਖੋ, ਮੈਂ ਆਪਣੀ ਸਫ਼ਾਈ ਪੇਸ਼ ਕੀਤੀ ਹੈ, ਹੁਣ ਸਰਬ ਸ਼ਕਤੀਮਾਨ ਪਰਮੇਸ਼ੁਰ ਮੈਨੂੰ ਉੱਤਰ ਦੇਵੇ! ਕਾਸ਼ ਕਿ ਮੇਰੇ ਉੱਤੇ ਦੋਸ਼ ਲਾਉਣ ਵਾਲੇ ਦੇ ਸ਼ਿਕਾਇਤ-ਨਾਮੇ ਦੀ ਲਿਖਤ ਮੇਰੇ ਕੋਲ ਹੁੰਦੀ!
Quis mihi tribuat auditorem, ut desiderium meum audiat Omnipotens: et librum scribat ipse qui iudicat.
36 ੩੬ ਨਿਸੰਗ ਮੈਂ ਉਹ ਨੂੰ ਆਪਣੇ ਮੋਢੇ ਉੱਤੇ ਚੁੱਕਦਾ, ਮੈਂ ਉਹ ਨੂੰ ਆਪਣੇ ਸਿਰ ਉੱਤੇ ਪਗੜੀ ਵਾਂਗੂੰ ਬੰਨ੍ਹਦਾ,
Ut in humero meo portem illum, et circumdem illum quasi coronam mihi?
37 ੩੭ ਮੈਂ ਉਹ ਨੂੰ ਆਪਣੇ ਕਦਮਾਂ ਦਾ ਹਿਸਾਬ ਦਿੰਦਾ, ਮੈਂ ਉਹ ਦੇ ਅੱਗੇ ਇਸ ਤਰ੍ਹਾਂ ਪੇਸ਼ ਹੁੰਦਾ ਜਿਵੇਂ ਸ਼ਾਸਕ ਦੇ ਅੱਗੇ।
Per singulos gradus meos pronunciabo illum, et quasi principi offeram eum.
38 ੩੮ “ਜੇ ਮੇਰੀ ਜ਼ਮੀਨ ਨੇ ਮੇਰੇ ਵਿਰੁੱਧ ਦੁਹਾਈ ਦਿੱਤੀ ਹੋਵੇ, ਅਤੇ ਉਹ ਦੇ ਸਿਆੜ ਇਕੱਠੇ ਰੋਏ ਹੋਣ,
Si adversum me terra mea clamat, et cum ipsa sulci eius deflent:
39 ੩੯ ਜੇ ਮੈਂ ਆਪਣੀ ਜ਼ਮੀਨ ਦੀ ਉਪਜ ਨੂੰ ਬਿਨ੍ਹਾਂ ਮਜ਼ਦੂਰੀ ਦਿੱਤੇ ਖਾਧਾ ਹੋਵੇ, ਜਾਂ ਉਹ ਦੇ ਮਾਲਕਾਂ ਦੀ ਜਾਨ ਲਈ ਹੋਵੇ,
Si fructus eius comedi absque pecunia, et animam agricolarum eius afflixi:
40 ੪੦ ਤਦ ਕਣਕ ਦੀ ਥਾਂ ਝਾੜੀਆਂ, ਅਤੇ ਜੌਂ ਦੀ ਥਾਂ ਜੰਗਲੀ ਘਾਹ ਉੱਗੇ।” ਅੱਯੂਬ ਦੀਆਂ ਗੱਲਾਂ ਸਮਾਪਤ ਹੋਈਆਂ।
Pro frumento oriatur mihi tribulus, et pro hordeo spina. (Finita sunt verba Iob.)

< ਅੱਯੂਬ 31 >