< ਅੱਯੂਬ 32 >
1 ੧ ਤਦ ਇਹਨਾਂ ਤਿੰਨਾਂ ਮਨੁੱਖਾਂ ਨੇ ਅੱਯੂਬ ਨੂੰ ਉੱਤਰ ਦੇਣਾ ਛੱਡ ਦਿੱਤਾ, ਕਿਉਂ ਜੋ ਉਹ ਆਪਣੀ ਨਿਗਾਹ ਵਿੱਚ ਧਰਮੀ ਸੀ
Ona tri čovjeka prestadoše Jobu odgovarati, jer je on sebe smatrao nevinim.
2 ੨ ਫੇਰ ਬਰਕਏਲ ਬੂਜ਼ੀ ਦਾ ਪੁੱਤਰ ਅਲੀਹੂ ਜੋ ਰਾਮ ਦੇ ਟੱਬਰ ਦਾ ਸੀ, ਉਸ ਦਾ ਕ੍ਰੋਧ ਭੜਕਿਆ। ਉਹ ਦਾ ਕ੍ਰੋਧ ਅੱਯੂਬ ਉੱਤੇ ਇਸ ਲਈ ਭੜਕਿਆ ਕਿਉਂਕਿ ਉਸ ਨੇ ਆਪਣੇ ਆਪ ਨੂੰ ਨਿਰਦੋਸ਼ ਠਹਿਰਾਇਆ ਨਾ ਕਿ ਪਰਮੇਸ਼ੁਰ ਨੂੰ,
Nato se rasrdi Elihu, sin Barakeelov, iz Buza, od plemena Ramova: planu gnjevom na Joba zato što je sebe držao pravednim pred Bogom;
3 ੩ ਅਤੇ ਉਹ ਦਾ ਕ੍ਰੋਧ ਉਹ ਦੇ ਤਿੰਨਾਂ ਮਿੱਤਰਾਂ ਉੱਤੇ ਵੀ ਭੜਕਿਆ ਕਿਉਂ ਜੋ ਉਹ ਅੱਯੂਬ ਨੂੰ ਉੱਤਰ ਨਾ ਦੇ ਸਕੇ, ਤਾਂ ਵੀ ਉਹਨਾਂ ਨੇ ਅੱਯੂਬ ਨੂੰ ਦੋਸ਼ੀ ਠਹਿਰਾਇਆ।
a planu gnjevom i na tri njegova prijatelja jer nisu više našli ništa što bi odgovorili te su tako Boga osudili.
4 ੪ ਅਲੀਹੂ ਅੱਯੂਬ ਨਾਲ ਗੱਲਾਂ ਕਰਨ ਲਈ ਠਹਿਰਿਆ ਰਿਹਾ ਕਿਉਂ ਜੋ ਉਹ ਉਮਰ ਵਿੱਚ ਉਸ ਤੋਂ ਵੱਡੇ ਸਨ।
Dok su oni govorili s Jobom, Elihu je šutio, jer su oni bili stariji od njega.
5 ੫ ਜਦ ਅਲੀਹੂ ਨੇ ਵੇਖਿਆ ਕਿ ਇਹਨਾਂ ਤਿੰਨਾਂ ਮਨੁੱਖਾਂ ਵਿੱਚੋਂ ਕੋਈ ਉੱਤਰ ਨਹੀਂ ਦਿੰਦਾ, ਤਦ ਉਸ ਦਾ ਕ੍ਰੋਧ ਭੜਕ ਗਿਆ।
Ali kad vidje da ona tri čovjeka nisu više imala odgovora u ustima, planu od srdžbe.
6 ੬ ਤਦ ਬਰਕਏਲ ਬੂਜ਼ੀ ਦੇ ਪੁੱਤਰ ਅਲੀਹੂ ਨੇ ਉੱਤਰ ਦਿੱਤਾ ਅਤੇ ਆਖਿਆ, “ਮੈਂ ਅਜੇ ਜੁਆਨ ਹਾਂ, ਅਤੇ ਤੁਸੀਂ ਵੱਡੀ ਉਮਰ ਦੇ ਹੋ, ਇਸ ਲਈ ਮੈਂ ਰੁਕਿਆ ਰਿਹਾ ਅਤੇ ਤੁਹਾਨੂੰ ਆਪਣੇ ਵਿਚਾਰ ਦੱਸਣ ਤੋਂ ਡਰਦਾ ਸੀ।
I progovorivši, Elihu, sin Barakeelov, iz Buza, reče: “Po godinama svojim još mlad sam ja, a u duboku vi ste ušli starost; bojažljivo se zato ja ustezah znanje svoje pokazati pred vama.
7 ੭ ਮੈਂ ਸੋਚਦਾ ਸੀ ਕਿ ਜੋ ਉਮਰ ਵਿੱਚ ਵੱਡੇ ਹਨ, ਉਹ ਬੋਲਣ ਅਤੇ ਬਹੁਤ ਸਾਲਾਂ ਦੇ ਹਨ ਉਹ ਬੁੱਧ ਸਿਖਾਉਣ,
Mišljah u sebi: 'Govorit će starost, mnoge godine pokazat će mudrost.'
8 ੮ ਪਰੰਤੂ ਮਨੁੱਖ ਵਿੱਚ ਇੱਕ ਆਤਮਾ ਹੈ, ਅਤੇ ਸਰਬ ਸ਼ਕਤੀਮਾਨ ਪਰਮੇਸ਼ੁਰ ਦਾ ਸਾਹ ਉਹਨਾਂ ਨੂੰ ਸਮਝ ਦਿੰਦਾ ਹੈ।
Uistinu, dah neki u ljudima, duh Svesilnog mudrim čini čovjeka.
9 ੯ ਉਹ ਵੱਡੇ ਹੀ ਨਹੀਂ ਜਿਹੜੇ ਬੁੱਧਵਾਨ ਹਨ, ਅਤੇ ਸਿਰਫ਼ ਬਜ਼ੁਰਗ ਹੀ ਨਿਆਂ ਨੂੰ ਸਮਝਣ ਵਾਲੇ ਨਹੀਂ ਹੁੰਦੇ।
Dob poodmakla ne daje mudrosti a niti starost pravednosti uči.
10 ੧੦ “ਇਸ ਲਈ ਮੈਂ ਆਖਦਾ ਹਾਂ, ਮੇਰੀ ਸੁਣੋ, ਮੈਂ ਵੀ ਆਪਣੇ ਵਿਚਾਰ ਦੱਸਾਂਗਾ।
Zato vas molim, poslušajte mene da vam i ja znanje svoje izložim.
11 ੧੧ ਵੇਖੋ, ਮੈਂ ਤੁਹਾਡੀਆਂ ਗੱਲਾਂ ਸੁਣਨ ਲਈ ਠਹਿਰਿਆ ਰਿਹਾ, ਮੈਂ ਤੁਹਾਡੀਆਂ ਦਲੀਲਾਂ ਉੱਤੇ ਕੰਨ ਲਾਇਆ, ਜਦ ਤੁਸੀਂ ਗੱਲਾਂ ਦੀ ਭਾਲ ਕਰਦੇ ਸੀ!
S pažnjom sam vaše besjede pratio i razloge sam vaše saslušao dok ste tražili što ćete kazati.
12 ੧੨ ਮੈਂ ਤੁਹਾਡੀਆਂ ਗੱਲਾਂ ਉੱਤੇ ਧਿਆਨ ਕੀਤਾ, ਵੇਖੋ, ਤੁਹਾਡੇ ਵਿੱਚ ਕੋਈ ਨਹੀਂ ਸੀ ਜਿਹੜਾ ਅੱਯੂਬ ਨੂੰ ਗਲਤ ਸਾਬਤ ਕਰ ਸਕਦਾ, ਜਾਂ ਉਹ ਦੀਆਂ ਗੱਲਾਂ ਦਾ ਉੱਤਰ ਦਿੰਦਾ।
Na vama moja sva bijaše pažnja, al' ne bi nikog da Joba pobije ni da mu od vas tko riječ opovrgne.
13 ੧੩ ਤੁਸੀਂ ਇਹ ਨਾ ਸਮਝੋ ਕਿ ਸਾਨੂੰ ਹੀ ਬੁੱਧ ਮਿਲੀ ਹੈ, ਕਿ ਪਰਮੇਸ਼ੁਰ ਹੀ ਉਸ ਦੇ ਤਰਕ ਨੂੰ ਰੱਦ ਕਰ ਸਕਦਾ ਹੈ ਨਾ ਕਿ ਮਨੁੱਖ,
Nemojte reći: 'Na mudrost smo naišli! Bog će ga pobit jer čovjek ne može.'
14 ੧੪ ਨਾ ਤਾਂ ਉਸ ਮੇਰੇ ਵਿਰੁੱਧ ਗੱਲਾਂ ਕੀਤੀਆਂ, ਅਤੇ ਨਾ ਮੈਂ ਤੁਹਾਡੇ ਵਿਤਰਕਾਂ ਨਾਲ ਉਸ ਨੂੰ ਉੱਤਰ ਦਿਆਂਗਾ।
Nije meni on besjedu upravio: odvratit mu neću vašim riječima.
15 ੧੫ “ਉਹ ਘਬਰਾ ਗਏ ਅਤੇ ਹੋਰ ਉੱਤਰ ਨਹੀਂ ਦਿੱਤਾ, ਉਹਨਾਂ ਨੇ ਬੋਲਣਾ ਬੰਦ ਕਰ ਦਿੱਤਾ।
Poraženi, otpovrgnut ne mogu, riječi zapeše u grlu njihovu.
16 ੧੬ ਕੀ ਮੈਂ ਠਹਿਰਿਆ ਰਹਾਂ ਜਦ ਕਿ ਉਹ ਬੋਲਦੇ ਨਹੀਂ, ਕਿਉਂ ਜੋ ਉਹ ਖੜ੍ਹੇ ਹਨ ਅਤੇ ਹੋਰ ਉੱਤਰ ਨਹੀਂ ਦਿੰਦੇ?
Čekao sam! Al', gle, oni ne zbore. Umukoše, ni riječ više da kažu!
17 ੧੭ ਮੈਂ ਵੀ ਆਪਣੀ ਵਾਰ ਦਾ ਉੱਤਰ ਦਿਆਂਗਾ, ਮੈਂ ਵੀ ਆਪਣੇ ਵਿਚਾਰ ਦੱਸਾਂਗਾ।
Na meni je da progovorim sada, znanje ću svoje i ja izložiti.
18 ੧੮ ਮੈਂ ਤਾਂ ਗੱਲਾਂ ਨਾਲ ਭਰਿਆ ਹੋਇਆ ਹਾਂ, ਅਤੇ ਮੇਰੇ ਅੰਦਰਲਾ ਆਤਮਾ ਮੈਨੂੰ ਮਜ਼ਬੂਰ ਕਰਦਾ ਹੈ।
Riječi mnoge u meni naviru dok iznutra moj duh mene nagoni.
19 ੧੯ ਵੇਖੋ, ਮੇਰਾ ਮਨ ਉਸ ਮੈਅ ਦੀ ਤਰ੍ਹਾਂ ਹੈ, ਜਿਹੜੀ ਖੋਲ੍ਹੀ ਨਹੀਂ ਗਈ, ਨਵੀਆਂ ਮਸ਼ਕਾਂ ਦੀ ਤਰ੍ਹਾਂ ਉਹ ਪਾਟਣ ਵਾਲਾ ਹੈ।
Gle, nutrina mi je k'o mošt zatvoren, k'o nova će se raspući mješina.
20 ੨੦ ਮੈਂ ਬੋਲਾਂਗਾ ਤਾਂ ਜੋ ਮੈਨੂੰ ਆਰਾਮ ਆਵੇ, ਮੈਂ ਆਪਣਾ ਮੂੰਹ ਖੋਲ੍ਹਾਂਗਾ ਅਤੇ ਉੱਤਰ ਦਿਆਂਗਾ।
Da mi odlane, govorit ću stoga, otvorit ću usne i odvratit' vama.
21 ੨੧ ਮੈਂ ਕਦੀ ਕਿਸੇ ਮਨੁੱਖ ਦੀ ਪੱਖਪਾਤ ਨਹੀਂ ਕਰਾਂਗਾ, ਨਾ ਕਿਸੇ ਮਨੁੱਖ ਦੀ ਚਾਪਲੂਸੀ ਕਰਾਂਗਾ,
Nijednoj strani priklonit se neću niti laskat ja namjeravam kome.
22 ੨੨ ਕਿਉਂ ਜੋ ਮੈਨੂੰ ਕਿਸੇ ਦੀ ਚਾਪਲੂਸੀ ਕਰਨੀ ਆਉਂਦੀ ਹੀ ਨਹੀਂ, ਨਹੀਂ ਤਾਂ ਮੇਰਾ ਸਿਰਜਣਹਾਰ ਮੈਨੂੰ ਛੇਤੀ ਚੁੱਕ ਲਵੇਗਾ।”
Laskati ja ne umijem nikako, jer smjesta bi me Tvorac moj smaknuo.