< ਅੱਯੂਬ 34 >

1 ਤਦ ਅਲੀਹੂ ਨੇ ਇਹ ਉੱਤਰ ਦਿੱਤਾ,
וַיַּ֥עַן אֱלִיה֗וּא וַיֹּאמַֽר׃
2 “ਹੇ ਬੁੱਧਵਾਨੋ! ਮੇਰੀਆਂ ਗੱਲਾਂ ਸੁਣੋ, ਹੇ ਗਿਆਨ ਵਾਲਿਓ! ਮੇਰੇ ਵੱਲ ਕੰਨ ਲਾਓ।
שִׁמְע֣וּ חֲכָמִ֣ים מִלָּ֑י וְ֝יֹדְעִ֗ים הַאֲזִ֥ינוּ לִֽי׃
3 ਕਿਉਂ ਜੋ ਕੰਨ ਗੱਲਾਂ ਨੂੰ ਪਰਖਦੇ ਹਨ ਜਿਵੇਂ ਜੀਭ ਭੋਜਨ ਦੇ ਸੁਆਦ ਨੂੰ।
כִּי־אֹ֭זֶן מִלִּ֣ין תִּבְחָ֑ן וְ֝חֵ֗ךְ יִטְעַ֥ם לֶאֱכֹֽל׃
4 ਜੋ ਠੀਕ ਹੈ ਅਸੀਂ ਆਪਣੇ ਲਈ ਚੁਣ ਲਈਏ, ਅਤੇ ਜੋ ਚੰਗਾ ਹੈ ਅਸੀਂ ਆਪਸ ਵਿੱਚ ਜਾਣ ਲਈਏ।
מִשְׁפָּ֥ט נִבְחֲרָה־לָּ֑נוּ נֵדְעָ֖ה בֵינֵ֣ינוּ מַה־טּֽוֹב׃
5 “ਕਿਉਂ ਜੋ ਅੱਯੂਬ ਨੇ ਆਖਿਆ ਹੈ ਕਿ ਮੈਂ ਨਿਰਦੋਸ਼ ਹਾਂ ਅਤੇ ਪਰਮੇਸ਼ੁਰ ਮੇਰਾ ਨਿਆਂ ਕਰਨ ਤੋਂ ਮੁੱਕਰ ਗਿਆ ਹੈ।
כִּֽי־אָ֭מַר אִיּ֣וֹב צָדַ֑קְתִּי וְ֝אֵ֗ל הֵסִ֥יר מִשְׁפָּטִֽי׃
6 ਭਾਵੇਂ ਮੈਂ ਸੱਚਾ ਹਾਂ ਪਰ ਫੇਰ ਵੀ ਝੂਠਾ ਠਹਿਰਦਾ ਹਾਂ, ਭਾਵੇਂ ਮੈਂ ਬੇਦੋਸ਼ਾ ਹੀ ਹਾਂ, ਫੇਰ ਵੀ ਮੇਰਾ ਫੱਟ ਅਸਾਧ ਹੈ।
עַל־מִשְׁפָּטִ֥י אֲכַזֵּ֑ב אָנ֖וּשׁ חִצִּ֣י בְלִי־פָֽשַׁע׃
7 ਅੱਯੂਬ ਵਰਗਾ ਕਿਹੜਾ ਮਨੁੱਖ ਹੈ, ਜਿਹੜਾ ਠੱਠਿਆਂ ਨੂੰ ਪਾਣੀ ਵਾਂਗੂੰ ਪੀਂਦਾ ਹੈ,
מִי־גֶ֥בֶר כְּאִיּ֑וֹב יִֽשְׁתֶּה־לַּ֥עַג כַּמָּֽיִם׃
8 ਅਤੇ ਕੁਕਰਮੀਆਂ ਦੀ ਸੰਗਤ ਵਿੱਚ ਚੱਲਦਾ, ਅਤੇ ਦੁਸ਼ਟ ਮਨੁੱਖਾਂ ਨਾਲ ਫਿਰਦਾ ਹੈ?
וְאָרַ֣ח לְ֭חֶבְרָה עִם־פֹּ֣עֲלֵי אָ֑וֶן וְ֝לָלֶ֗כֶת עִם־אַנְשֵׁי־רֶֽשַׁע׃
9 ਕਿਉਂ ਜੋ ਉਸ ਨੇ ਆਖਿਆ ਹੈ ਕਿ ਮਨੁੱਖ ਨੂੰ ਇਸ ਤੋਂ ਕੁਝ ਲਾਭ ਨਹੀਂ ਕਿ ਉਹ ਪਰਮੇਸ਼ੁਰ ਨਾਲ ਮਗਨ ਰਹੇ!
כִּֽי־אָ֭מַר לֹ֣א יִסְכָּן־גָּ֑בֶר בִּ֝רְצֹת֗וֹ עִם־אֱלֹהִֽים׃
10 ੧੦ “ਇਸ ਲਈ ਹੇ ਬੁੱਧਵਾਨੋ, ਮੇਰੀ ਸੁਣੋ! ਇਹ ਪਰਮੇਸ਼ੁਰ ਤੋਂ ਦੂਰ ਹੋਵੇ ਕਿ ਉਹ ਦੁਸ਼ਟਪੁਣਾ ਕਰੇ, ਨਾਲੇ ਸਰਬ ਸ਼ਕਤੀਮਾਨ ਤੋਂ ਕਿ ਉਹ ਬੁਰਿਆਈ ਕਰੇ!
לָכֵ֤ן ׀ אַ֥נֲשֵׁ֥י לֵבָ֗ב שִׁמְע֫וּ לִ֥י חָלִ֖לָה לָאֵ֥ל מֵרֶ֗שַׁע וְשַׁדַּ֥י מֵעָֽוֶל׃
11 ੧੧ ਕਿਉਂ ਜੋ ਉਹ ਮਨੁੱਖ ਦੇ ਕੰਮਾਂ ਦੇ ਅਨੁਸਾਰ ਉਸ ਨੂੰ ਬਦਲਾ ਦੇਵੇਗਾ, ਅਤੇ ਹਰੇਕ ਮਨੁੱਖ ਨੂੰ ਉਸ ਦੇ ਚਾਲ-ਚੱਲਣ ਅਨੁਸਾਰ ਫਲ ਦੁਆਉਂਦਾ ਹੈ।
כִּ֤י פֹ֣עַל אָ֭דָם יְשַׁלֶּם־ל֑וֹ וּֽכְאֹ֥רַח אִ֝֗ישׁ יַמְצִאֶֽנּוּ׃
12 ੧੨ ਇਹ ਸੱਚੀ ਗੱਲ ਹੈ ਕਿ ਨਾ ਤਾਂ ਪਰਮੇਸ਼ੁਰ ਦੁਸ਼ਟਪੁਣਾ ਕਰਦਾ ਅਤੇ ਨਾ ਹੀ ਸਰਬ ਸ਼ਕਤੀਮਾਨ ਪੁੱਠੇ ਨਿਆਂ ਕਰਦਾ ਹੈ।
אַף־אָמְנָ֗ם אֵ֥ל לֹֽא־יַרְשִׁ֑יעַ וְ֝שַׁדַּ֗י לֹֽא־יְעַוֵּ֥ת מִשְׁפָּֽט׃
13 ੧੩ ਕਿਸ ਨੇ ਉਸ ਨੂੰ ਧਰਤੀ ਉੱਤੇ ਇਖ਼ਤਿਆਰ ਦਿੱਤਾ, ਕਿਸ ਨੇ ਸਾਰੇ ਜਗਤ ਉੱਤੇ ਉਸ ਨੂੰ ਠਹਿਰਾਇਆ?
מִֽי־פָקַ֣ד עָלָ֣יו אָ֑רְצָה וּמִ֥י שָׂ֝֗ם תֵּבֵ֥ל כֻּלָּֽהּ׃
14 ੧੪ ਜੇ ਉਹ ਮਨੁੱਖ ਤੋਂ ਆਪਣਾ ਮਨ ਫੇਰ ਲਵੇ, ਜੇ ਉਹ ਉਸ ਦਾ ਆਤਮਾ ਅਤੇ ਉਸ ਦਾ ਸਾਹ ਆਪਣੇ ਕੋਲ ਇਕੱਠਾ ਕਰ ਲਵੇ,
אִם־יָשִׂ֣ים אֵלָ֣יו לִבּ֑וֹ רוּח֥וֹ וְ֝נִשְׁמָת֗וֹ אֵלָ֥יו יֶאֱסֹֽף׃
15 ੧੫ ਤਾਂ ਸਾਰੀ ਮਨੁੱਖ ਜਾਤੀ ਇਕੱਠੀ ਹੀ ਨਾਸ ਹੋ ਜਾਵੇਗੀ, ਅਤੇ ਮਨੁੱਖ ਫਿਰ ਮਿੱਟੀ ਵਿੱਚ ਰਲ ਜਾਵੇਗਾ।
יִגְוַ֣ע כָּל־בָּשָׂ֣ר יָ֑חַד וְ֝אָדָ֗ם עַל־עָפָ֥ר יָשֽׁוּב׃
16 ੧੬ “ਜੇ ਸਮਝ ਹੈ ਤਾਂ ਇਸ ਨੂੰ ਸੁਣ, ਅਤੇ ਆਪਣਾ ਕੰਨ ਮੇਰੀਆਂ ਗੱਲਾਂ ਵੱਲ ਲਾ!
וְאִם־בִּ֥ינָה שִׁמְעָה־זֹּ֑את הַ֝אֲזִ֗ינָה לְק֣וֹל מִלָּֽי׃
17 ੧੭ ਕੀ ਜਿਹੜਾ ਨਿਆਂ ਨਾਲ ਘਿਣ ਕਰਦਾ ਹੈ, ਰਾਜ ਕਰੇਗਾ? ਕੀ ਤੂੰ ਧਰਮੀ ਅਤੇ ਖਰੇ ਨੂੰ ਦੋਸ਼ੀ ਠਹਿਰਾਵੇਂਗਾ?
הַאַ֬ף שׂוֹנֵ֣א מִשְׁפָּ֣ט יַחֲב֑וֹשׁ וְאִם־צַדִּ֖יק כַּבִּ֣יר תַּרְשִֽׁיעַ׃
18 ੧੮ ਭਲਾ, ਰਾਜੇ ਨੂੰ ਕਦੀ ਆਖੀਦਾ ਹੈ ਕਿ ਤੂੰ ਨਿਕੰਮਾ ਹੈਂ! ਜਾਂ ਪਤਵੰਤ ਨੂੰ ਕਿ ਤੁਸੀਂ ਦੁਸ਼ਟ ਹੋ?
הַאֲמֹ֣ר לְמֶ֣לֶךְ בְּלִיָּ֑עַל רָ֝שָׁ֗ע אֶל־נְדִיבִֽים׃
19 ੧੯ ਜਿਹੜਾ ਹਾਕਮਾਂ ਦਾ ਪੱਖਪਾਤ ਨਹੀਂ ਕਰਦਾ, ਨਾ ਧਨੀ ਨੂੰ ਗ਼ਰੀਬ ਨਾਲੋਂ ਵੱਧ ਮੰਨਦਾ ਹੈ, ਕਿਉਂ ਜੋ ਉਹ ਸਾਰੇ ਦੇ ਸਾਰੇ ਉਹ ਦੇ ਹੱਥਾਂ ਦਾ ਕੰਮ ਹਨ!
אֲשֶׁ֤ר לֹֽא־נָשָׂ֨א ׀ פְּנֵ֥י שָׂרִ֗ים וְלֹ֣א נִכַּר־שׁ֭וֹעַ לִפְנֵי־דָ֑ל כִּֽי־מַעֲשֵׂ֖ה יָדָ֣יו כֻּלָּֽם׃
20 ੨੦ ਉਹ ਇੱਕ ਦਮ ਅੱਧੀ ਰਾਤ ਨੂੰ ਮਰ ਜਾਂਦੇ, ਪਰਜਾ ਦੇ ਲੋਕ ਹਿਲਾਏ ਜਾਂਦੇ ਤੇ ਲੰਘ ਜਾਂਦੇ ਹਨ, ਅਤੇ ਜ਼ੋਰਾਵਰ ਬਿਨ੍ਹਾਂ ਹੱਥ ਲਾਏ ਚਲੇ ਜਾਂਦੇ ਹਨ।
רֶ֤גַע ׀ יָמֻתוּ֮ וַחֲצ֪וֹת לָ֥יְלָה יְגֹעֲשׁ֣וּ עָ֣ם וְיַעֲבֹ֑רוּ וְיָסִ֥ירוּ אַ֝בִּ֗יר לֹ֣א בְיָֽד׃
21 ੨੧ “ਕਿਉਂ ਜੋ ਪਰਮੇਸ਼ੁਰ ਦੀਆਂ ਅੱਖਾਂ ਮਨੁੱਖਾਂ ਦੇ ਮਾਰਗਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਉਹ ਉਸ ਦੇ ਸਾਰੇ ਕਦਮਾਂ ਨੂੰ ਵੇਖਦਾ ਹੈ।
כִּי־עֵ֭ינָיו עַל־דַּרְכֵי־אִ֑ישׁ וְֽכָל־צְעָדָ֥יו יִרְאֶֽה׃
22 ੨੨ ਅਜਿਹਾ ਕੋਈ ਹਨ੍ਹੇਰਾ ਜਾਂ ਘੁੱਪ ਹਨ੍ਹੇਰਾ ਨਹੀਂ, ਜਿੱਥੇ ਕੁਕਰਮੀ ਲੁੱਕ ਜਾਣ,
אֵֽין־חֹ֭שֶׁךְ וְאֵ֣ין צַלְמָ֑וֶת לְהִסָּ֥תֶר שָׁ֝֗ם פֹּ֣עֲלֵי אָֽוֶן׃
23 ੨੩ ਕਿਉਂ ਜੋ ਉਸ ਨੇ ਅਜੇ ਕਿਸੇ ਮਨੁੱਖ ਲਈ ਵੇਲਾ ਨਹੀਂ ਠਹਿਰਾਇਆ, ਕਿ ਪਰਮੇਸ਼ੁਰ ਕੋਲ ਨਿਆਂ ਲਈ ਜਾਵੇ।
כִּ֤י לֹ֣א עַל־אִ֭ישׁ יָשִׂ֣ים ע֑וֹד לַהֲלֹ֥ךְ אֶל־אֵ֝֗ל בַּמִּשְׁפָּֽט׃
24 ੨੪ ਉਹ ਜ਼ੋਰਾਵਰਾਂ ਨੂੰ ਬਿਨ੍ਹਾਂ ਪੁੱਛ-ਗਿੱਛ ਦੇ ਚੂਰ-ਚੂਰ ਕਰ ਦਿੰਦਾ ਹੈ, ਅਤੇ ਉਹਨਾਂ ਦੇ ਥਾਂ ਦੂਜਿਆਂ ਨੂੰ ਖੜ੍ਹਾ ਕਰਦਾ ਹੈ।
יָרֹ֣עַ כַּבִּירִ֣ים לֹא־חֵ֑קֶר וַיַּעֲמֵ֖ד אֲחֵרִ֣ים תַּחְתָּֽם׃
25 ੨੫ ਕਿਉਂ ਜੋ ਉਹ ਉਹਨਾਂ ਦੇ ਕੰਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ, ਉਹ ਉਹਨਾਂ ਨੂੰ ਰਾਤ ਨੂੰ ਉਲੱਦ ਦਿੰਦਾ ਹੈ ਕਿ ਉਹ ਭੰਨੇ ਜਾਂਦੇ ਹਨ।
לָכֵ֗ן יַ֭כִּיר מַעְבָּֽדֵיהֶ֑ם וְהָ֥פַךְ לַ֝֗יְלָה וְיִדַּכָּֽאוּ׃
26 ੨੬ ਉਹ ਉਹਨਾਂ ਨੂੰ ਸਭਨਾਂ ਦੇ ਵੇਖਦਿਆਂ ਦੁਸ਼ਟਾਂ ਵਾਂਗੂੰ ਮਾਰਦਾ ਹੈ,
תַּֽחַת־רְשָׁעִ֥ים סְפָקָ֗ם בִּמְק֥וֹם רֹאִֽים׃
27 ੨੭ ਇਸ ਲਈ ਕਿ ਉਹ ਉਸ ਦੇ ਪਿੱਛੇ ਚੱਲਣ ਤੋਂ ਫਿਰ ਗਏ, ਅਤੇ ਉਹਨਾਂ ਨੇ ਉਸ ਦੇ ਕਿਸੇ ਰਾਹ ਦੀ ਪਰਵਾਹ ਨਹੀਂ ਕੀਤੀ,
אֲשֶׁ֣ר עַל־כֵּ֭ן סָ֣רוּ מֵֽאַחֲרָ֑יו וְכָל־דְּ֝רָכָ֗יו לֹ֣א הִשְׂכִּֽילוּ׃
28 ੨੮ ਇੱਥੋਂ ਤੱਕ ਕਿ ਉਹਨਾਂ ਦੇ ਕਾਰਨ ਗਰੀਬਾਂ ਦੀ ਦੁਹਾਈ ਉਹ ਦੇ ਕੋਲ ਪਹੁੰਚੀ, ਅਤੇ ਮਸਕੀਨਾਂ ਦੀ ਦੁਹਾਈ ਉਸ ਨੇ ਸੁਣੀ।
לְהָבִ֣יא עָ֭לָיו צַֽעֲקַת־דָּ֑ל וְצַעֲקַ֖ת עֲנִיִּ֣ים יִשְׁמָֽע׃
29 ੨੯ ਜਦ ਉਹ ਚੁੱਪ ਰਹਿੰਦਾ ਹੈ ਤਾਂ ਕੌਣ ਉਸ ਨੂੰ ਦੋਸ਼ੀ ਠਹਿਰਾ ਸਕਦਾ ਹੈ ਜਦ ਉਹ ਆਪਣਾ ਮੂੰਹ ਫੇਰ ਲਵੇ ਤਾਂ ਕੌਣ ਉਸ ਦਾ ਦਰਸ਼ਣ ਪਵੇਗਾ? ਭਾਵੇਂ ਕੌਮ ਲਈ ਭਾਵੇਂ ਇੱਕ ਮਨੁੱਖ ਲਈ, ਉਹ ਦੋਹਾਂ ਨਾਲ ਇੱਕੋ ਜਿਹਾ ਵਿਹਾਰ ਕਰਦਾ ਹੈ,
וְה֤וּא יַשְׁקִ֨ט ׀ וּמִ֥י יַרְשִׁ֗עַ וְיַסְתֵּ֣ר פָּ֭נִים וּמִ֣י יְשׁוּרֶ֑נּוּ וְעַל־גּ֖וֹי וְעַל־אָדָ֣ם יָֽחַד׃
30 ੩੦ ਤਾਂ ਜੋ ਅਧਰਮੀ ਮਨੁੱਖ ਰਾਜ ਨਾ ਕਰੇ, ਨਾ ਲੋਕਾਂ ਨੂੰ ਆਪਣੇ ਜਾਲ਼ ਵਿੱਚ ਫ਼ਸਾਵੇ।
מִ֭מְּלֹךְ אָדָ֥ם חָנֵ֗ף מִמֹּ֥קְשֵׁי עָֽם׃
31 ੩੧ “ਭਲਾ, ਕਦੀ ਕਿਸੇ ਨੇ ਪਰਮੇਸ਼ੁਰ ਨੂੰ ਆਖਿਆ, ਮੈਂ ਦੰਡ ਝੱਲ ਲਿਆ ਹੈ, ਮੈਂ ਫੇਰ ਬਦੀ ਨਾ ਕਰਾਂਗਾ?
כִּֽי־אֶל־אֵ֭ל הֶאָמַ֥ר נָשָׂ֗אתִי לֹ֣א אֶחְבֹּֽל׃
32 ੩੨ ਜੋ ਮੈਂ ਸਮਝ ਨਹੀਂ ਸਕਦਾ ਤੂੰ ਉਹ ਮੈਨੂੰ ਸਿਖਾ, ਜੇ ਮੈਂ ਬੁਰਿਆਈ ਕੀਤੀ ਹੋਵੇ ਤਾਂ ਮੈਂ ਫਿਰ ਨਹੀਂ ਕਰਾਂਗਾ?
בִּלְעֲדֵ֣י אֶ֭חֱזֶה אַתָּ֣ה הֹרֵ֑נִי אִֽם־עָ֥וֶל פָּ֝עַ֗לְתִּי לֹ֣א אֹסִֽיף׃
33 ੩੩ ਕੀ ਪਰਮੇਸ਼ੁਰ ਤੈਨੂੰ ਤੇਰੀ ਇੱਛਿਆ ਅਨੁਸਾਰ ਫਲ ਦੇਵੇ ਜਦ ਕਿ ਤੂੰ ਉਸ ਵੱਲ ਫਿਰਨ ਤੋਂ ਇਨਕਾਰ ਕਰਦਾ ਹੈਂ? ਕਿਉਂ ਜੋ ਇਸ ਦੀ ਚੋਣ ਤੂੰ ਕਰਨੀ ਹੈ ਨਾ ਕਿ ਮੈਂ, ਸੋ ਜੋ ਤੂੰ ਜਾਣਦਾ ਹੈ ਬੋਲ ਦੇ!
הַֽמֵעִמְּךָ֬ יְשַׁלְמֶ֨נָּה כִּֽי־מָאַ֗סְתָּ כִּי־אַתָּ֣ה תִבְחַ֣ר וְלֹא־אָ֑נִי וּֽמַה־יָדַ֥עְתָּ דַבֵּֽר׃
34 ੩੪ “ਗਿਆਨਵਾਨ ਮੈਨੂੰ ਆਖਣਗੇ, ਸਗੋਂ ਬੁੱਧਵਾਨ ਮਨੁੱਖ ਮੇਰੀ ਸੁਣ ਕੇ ਕਹਿਣਗੇ,
אַנְשֵׁ֣י לֵ֭בָב יֹ֣אמְרוּ לִ֑י וְגֶ֥בֶר חָ֝כָ֗ם שֹׁמֵ֥עַֽ לִֽי׃
35 ੩੫ ਅੱਯੂਬ ਬਿਨ੍ਹਾਂ ਸਮਝ ਦੇ ਬੋਲਦਾ ਹੈ, ਅਤੇ ਉਸ ਦਾ ਬੋਲ ਗਿਆਨ ਰਹਿਤ ਹੈ!
אִ֭יּוֹב לֹא־בְדַ֣עַת יְדַבֵּ֑ר וּ֝דְבָרָ֗יו לֹ֣א בְהַשְׂכֵּֽיל׃
36 ੩੬ ਕਾਸ਼ ਕਿ ਅੱਯੂਬ ਅੰਤ ਤੱਕ ਪਰਤਾਇਆ ਜਾਂਦਾ, ਕਿਉਂਕਿ ਉਹ ਕੁਕਰਮੀਆਂ ਵਾਂਗੂੰ ਉੱਤਰ ਦਿੰਦਾ ਹੈ!
אָבִ֗י יִבָּחֵ֣ן אִיּ֣וֹב עַד־נֶ֑צַח עַל־תְּ֝שֻׁבֹ֗ת בְּאַנְשֵׁי־אָֽוֶן׃
37 ੩੭ ਉਹ ਤਾਂ ਆਪਣੇ ਪਾਪ ਉੱਤੇ ਅਪਰਾਧ ਜੋੜਦਾ ਹੈ, ਸਾਡੇ ਵਿਰੁੱਧ ਤਾੜੀ ਮਾਰਦਾ ਹੈ, ਅਤੇ ਪਰਮੇਸ਼ੁਰ ਦੇ ਵਿਰੁੱਧ ਆਪਣੀਆਂ ਗੱਲਾਂ ਵਧਾਈ ਜਾਂਦਾ ਹੈ।”
כִּ֥י יֹ֘סִ֤יף עַֽל־חַטָּאת֣וֹ פֶ֭שַׁע בֵּינֵ֣ינוּ יִסְפּ֑וֹק וְיֶ֖רֶב אֲמָרָ֣יו לָאֵֽל׃ ס

< ਅੱਯੂਬ 34 >