< ਅੱਯੂਬ 34 >
1 ੧ ਤਦ ਅਲੀਹੂ ਨੇ ਇਹ ਉੱਤਰ ਦਿੱਤਾ,
Og Elihu tok til ords og sagde:
2 ੨ “ਹੇ ਬੁੱਧਵਾਨੋ! ਮੇਰੀਆਂ ਗੱਲਾਂ ਸੁਣੋ, ਹੇ ਗਿਆਨ ਵਾਲਿਓ! ਮੇਰੇ ਵੱਲ ਕੰਨ ਲਾਓ।
«Vismenner, høyr på ordi mine! Kunnige folk, lyd no på meg!
3 ੩ ਕਿਉਂ ਜੋ ਕੰਨ ਗੱਲਾਂ ਨੂੰ ਪਰਖਦੇ ਹਨ ਜਿਵੇਂ ਜੀਭ ਭੋਜਨ ਦੇ ਸੁਆਦ ਨੂੰ।
For ordi prøver ein med øyro, som ein med gomen maten smakar.
4 ੪ ਜੋ ਠੀਕ ਹੈ ਅਸੀਂ ਆਪਣੇ ਲਈ ਚੁਣ ਲਈਏ, ਅਤੇ ਜੋ ਚੰਗਾ ਹੈ ਅਸੀਂ ਆਪਸ ਵਿੱਚ ਜਾਣ ਲਈਏ।
So lat oss no det rette velja og saman finna ut det gode!
5 ੫ “ਕਿਉਂ ਜੋ ਅੱਯੂਬ ਨੇ ਆਖਿਆ ਹੈ ਕਿ ਮੈਂ ਨਿਰਦੋਸ਼ ਹਾਂ ਅਤੇ ਪਰਮੇਸ਼ੁਰ ਮੇਰਾ ਨਿਆਂ ਕਰਨ ਤੋਂ ਮੁੱਕਰ ਗਿਆ ਹੈ।
For Job hev sagt: «Eg skuldfri er; min rett hev Gud ifrå meg teke;
6 ੬ ਭਾਵੇਂ ਮੈਂ ਸੱਚਾ ਹਾਂ ਪਰ ਫੇਰ ਵੀ ਝੂਠਾ ਠਹਿਰਦਾ ਹਾਂ, ਭਾਵੇਂ ਮੈਂ ਬੇਦੋਸ਼ਾ ਹੀ ਹਾਂ, ਫੇਰ ਵੀ ਮੇਰਾ ਫੱਟ ਅਸਾਧ ਹੈ।
tråss i min rett, stend eg som ljugar, uskuldig fekk eg ulivssår.»
7 ੭ ਅੱਯੂਬ ਵਰਗਾ ਕਿਹੜਾ ਮਨੁੱਖ ਹੈ, ਜਿਹੜਾ ਠੱਠਿਆਂ ਨੂੰ ਪਾਣੀ ਵਾਂਗੂੰ ਪੀਂਦਾ ਹੈ,
Finst det vel nokon mann som Job? som gløyper hædings ord som vatn,
8 ੮ ਅਤੇ ਕੁਕਰਮੀਆਂ ਦੀ ਸੰਗਤ ਵਿੱਚ ਚੱਲਦਾ, ਅਤੇ ਦੁਸ਼ਟ ਮਨੁੱਖਾਂ ਨਾਲ ਫਿਰਦਾ ਹੈ?
som held med illgjerdsmenner lag, hev umgang med gudlause folk?
9 ੯ ਕਿਉਂ ਜੋ ਉਸ ਨੇ ਆਖਿਆ ਹੈ ਕਿ ਮਨੁੱਖ ਨੂੰ ਇਸ ਤੋਂ ਕੁਝ ਲਾਭ ਨਹੀਂ ਕਿ ਉਹ ਪਰਮੇਸ਼ੁਰ ਨਾਲ ਮਗਨ ਰਹੇ!
For han hev sagt: «Kva gagnar det ein mann å vera ven med Gud?»
10 ੧੦ “ਇਸ ਲਈ ਹੇ ਬੁੱਧਵਾਨੋ, ਮੇਰੀ ਸੁਣੋ! ਇਹ ਪਰਮੇਸ਼ੁਰ ਤੋਂ ਦੂਰ ਹੋਵੇ ਕਿ ਉਹ ਦੁਸ਼ਟਪੁਣਾ ਕਰੇ, ਨਾਲੇ ਸਰਬ ਸ਼ਕਤੀਮਾਨ ਤੋਂ ਕਿ ਉਹ ਬੁਰਿਆਈ ਕਰੇ!
Difor, de menn med vit, høyr meg! D’er langt frå Gud å vera gudlaus, frå Allvalds-Gud å gjera urett.
11 ੧੧ ਕਿਉਂ ਜੋ ਉਹ ਮਨੁੱਖ ਦੇ ਕੰਮਾਂ ਦੇ ਅਨੁਸਾਰ ਉਸ ਨੂੰ ਬਦਲਾ ਦੇਵੇਗਾ, ਅਤੇ ਹਰੇਕ ਮਨੁੱਖ ਨੂੰ ਉਸ ਦੇ ਚਾਲ-ਚੱਲਣ ਅਨੁਸਾਰ ਫਲ ਦੁਆਉਂਦਾ ਹੈ।
Han løner mannen for hans gjerd, fer med han etter all hans ferd.
12 ੧੨ ਇਹ ਸੱਚੀ ਗੱਲ ਹੈ ਕਿ ਨਾ ਤਾਂ ਪਰਮੇਸ਼ੁਰ ਦੁਸ਼ਟਪੁਣਾ ਕਰਦਾ ਅਤੇ ਨਾ ਹੀ ਸਰਬ ਸ਼ਕਤੀਮਾਨ ਪੁੱਠੇ ਨਿਆਂ ਕਰਦਾ ਹੈ।
Nei, urettferdig er’kje Gud, og Allvald krenkjer ikkje retten.
13 ੧੩ ਕਿਸ ਨੇ ਉਸ ਨੂੰ ਧਰਤੀ ਉੱਤੇ ਇਖ਼ਤਿਆਰ ਦਿੱਤਾ, ਕਿਸ ਨੇ ਸਾਰੇ ਜਗਤ ਉੱਤੇ ਉਸ ਨੂੰ ਠਹਿਰਾਇਆ?
Kven let vel honom styra jordi? Og kven hev grunna jordheims-kringen?
14 ੧੪ ਜੇ ਉਹ ਮਨੁੱਖ ਤੋਂ ਆਪਣਾ ਮਨ ਫੇਰ ਲਵੇ, ਜੇ ਉਹ ਉਸ ਦਾ ਆਤਮਾ ਅਤੇ ਉਸ ਦਾ ਸਾਹ ਆਪਣੇ ਕੋਲ ਇਕੱਠਾ ਕਰ ਲਵੇ,
Um han på seg åleine tenkte og drog sin ande til seg att,
15 ੧੫ ਤਾਂ ਸਾਰੀ ਮਨੁੱਖ ਜਾਤੀ ਇਕੱਠੀ ਹੀ ਨਾਸ ਹੋ ਜਾਵੇਗੀ, ਅਤੇ ਮਨੁੱਖ ਫਿਰ ਮਿੱਟੀ ਵਿੱਚ ਰਲ ਜਾਵੇਗਾ।
då gjekk alt livande til grunns, og menneskja vart atter mold.
16 ੧੬ “ਜੇ ਸਮਝ ਹੈ ਤਾਂ ਇਸ ਨੂੰ ਸੁਣ, ਅਤੇ ਆਪਣਾ ਕੰਨ ਮੇਰੀਆਂ ਗੱਲਾਂ ਵੱਲ ਲਾ!
Um du er klok, so høyr på dette, og lyd på ljoden av mitt ord!
17 ੧੭ ਕੀ ਜਿਹੜਾ ਨਿਆਂ ਨਾਲ ਘਿਣ ਕਰਦਾ ਹੈ, ਰਾਜ ਕਰੇਗਾ? ਕੀ ਤੂੰ ਧਰਮੀ ਅਤੇ ਖਰੇ ਨੂੰ ਦੋਸ਼ੀ ਠਹਿਰਾਵੇਂਗਾ?
Kann ein som hatar retten, styra? Fordømer du den allrettvise?
18 ੧੮ ਭਲਾ, ਰਾਜੇ ਨੂੰ ਕਦੀ ਆਖੀਦਾ ਹੈ ਕਿ ਤੂੰ ਨਿਕੰਮਾ ਹੈਂ! ਜਾਂ ਪਤਵੰਤ ਨੂੰ ਕਿ ਤੁਸੀਂ ਦੁਸ਼ਟ ਹੋ?
Kann ein til kongen segja: «Niding!» Og til dei megtige: «Du brotsmann?»
19 ੧੯ ਜਿਹੜਾ ਹਾਕਮਾਂ ਦਾ ਪੱਖਪਾਤ ਨਹੀਂ ਕਰਦਾ, ਨਾ ਧਨੀ ਨੂੰ ਗ਼ਰੀਬ ਨਾਲੋਂ ਵੱਧ ਮੰਨਦਾ ਹੈ, ਕਿਉਂ ਜੋ ਉਹ ਸਾਰੇ ਦੇ ਸਾਰੇ ਉਹ ਦੇ ਹੱਥਾਂ ਦਾ ਕੰਮ ਹਨ!
Til han som ei gjer skil på fyrstar, og ikkje vyrder rik mot fatig. Av di hans hand hev skapt deim alle?
20 ੨੦ ਉਹ ਇੱਕ ਦਮ ਅੱਧੀ ਰਾਤ ਨੂੰ ਮਰ ਜਾਂਦੇ, ਪਰਜਾ ਦੇ ਲੋਕ ਹਿਲਾਏ ਜਾਂਦੇ ਤੇ ਲੰਘ ਜਾਂਦੇ ਹਨ, ਅਤੇ ਜ਼ੋਰਾਵਰ ਬਿਨ੍ਹਾਂ ਹੱਥ ਲਾਏ ਚਲੇ ਜਾਂਦੇ ਹਨ।
Dei andast brått og midt um natti, eit folk avjagast og kverv burt, stormenn forgjengst i hjelpeløysa.
21 ੨੧ “ਕਿਉਂ ਜੋ ਪਰਮੇਸ਼ੁਰ ਦੀਆਂ ਅੱਖਾਂ ਮਨੁੱਖਾਂ ਦੇ ਮਾਰਗਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਉਹ ਉਸ ਦੇ ਸਾਰੇ ਕਦਮਾਂ ਨੂੰ ਵੇਖਦਾ ਹੈ।
Hans augo ser til mannsens ferd, han skodar kvart eit stig han tek;
22 ੨੨ ਅਜਿਹਾ ਕੋਈ ਹਨ੍ਹੇਰਾ ਜਾਂ ਘੁੱਪ ਹਨ੍ਹੇਰਾ ਨਹੀਂ, ਜਿੱਥੇ ਕੁਕਰਮੀ ਲੁੱਕ ਜਾਣ,
det finst’kje skugge eller myrker der illgjerdsmenn kann løyna seg.
23 ੨੩ ਕਿਉਂ ਜੋ ਉਸ ਨੇ ਅਜੇ ਕਿਸੇ ਮਨੁੱਖ ਲਈ ਵੇਲਾ ਨਹੀਂ ਠਹਿਰਾਇਆ, ਕਿ ਪਰਮੇਸ਼ੁਰ ਕੋਲ ਨਿਆਂ ਲਈ ਜਾਵੇ।
Han tarv’kje lenge sjå på mannen fyrr han lyt møta Gud til doms.
24 ੨੪ ਉਹ ਜ਼ੋਰਾਵਰਾਂ ਨੂੰ ਬਿਨ੍ਹਾਂ ਪੁੱਛ-ਗਿੱਛ ਦੇ ਚੂਰ-ਚੂਰ ਕਰ ਦਿੰਦਾ ਹੈ, ਅਤੇ ਉਹਨਾਂ ਦੇ ਥਾਂ ਦੂਜਿਆਂ ਨੂੰ ਖੜ੍ਹਾ ਕਰਦਾ ਹੈ।
Han utan forhøyr storfolk krasar og andre set i deira stad.
25 ੨੫ ਕਿਉਂ ਜੋ ਉਹ ਉਹਨਾਂ ਦੇ ਕੰਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ, ਉਹ ਉਹਨਾਂ ਨੂੰ ਰਾਤ ਨੂੰ ਉਲੱਦ ਦਿੰਦਾ ਹੈ ਕਿ ਉਹ ਭੰਨੇ ਜਾਂਦੇ ਹਨ।
Han kjennar heile deira verk og gjev um natti deim til tyning.
26 ੨੬ ਉਹ ਉਹਨਾਂ ਨੂੰ ਸਭਨਾਂ ਦੇ ਵੇਖਦਿਆਂ ਦੁਸ਼ਟਾਂ ਵਾਂਗੂੰ ਮਾਰਦਾ ਹੈ,
Han tuktar deim som illgjerdsmenner, ein stad der alle kann det sjå,
27 ੨੭ ਇਸ ਲਈ ਕਿ ਉਹ ਉਸ ਦੇ ਪਿੱਛੇ ਚੱਲਣ ਤੋਂ ਫਿਰ ਗਏ, ਅਤੇ ਉਹਨਾਂ ਨੇ ਉਸ ਦੇ ਕਿਸੇ ਰਾਹ ਦੀ ਪਰਵਾਹ ਨਹੀਂ ਕੀਤੀ,
dei som hev vike burt frå han og ikkje hev hans vegar fylgt -
28 ੨੮ ਇੱਥੋਂ ਤੱਕ ਕਿ ਉਹਨਾਂ ਦੇ ਕਾਰਨ ਗਰੀਬਾਂ ਦੀ ਦੁਹਾਈ ਉਹ ਦੇ ਕੋਲ ਪਹੁੰਚੀ, ਅਤੇ ਮਸਕੀਨਾਂ ਦੀ ਦੁਹਾਈ ਉਸ ਨੇ ਸੁਣੀ।
so han kann høyra armods klaga og jammerskrik frå undertrykte.
29 ੨੯ ਜਦ ਉਹ ਚੁੱਪ ਰਹਿੰਦਾ ਹੈ ਤਾਂ ਕੌਣ ਉਸ ਨੂੰ ਦੋਸ਼ੀ ਠਹਿਰਾ ਸਕਦਾ ਹੈ ਜਦ ਉਹ ਆਪਣਾ ਮੂੰਹ ਫੇਰ ਲਵੇ ਤਾਂ ਕੌਣ ਉਸ ਦਾ ਦਰਸ਼ਣ ਪਵੇਗਾ? ਭਾਵੇਂ ਕੌਮ ਲਈ ਭਾਵੇਂ ਇੱਕ ਮਨੁੱਖ ਲਈ, ਉਹ ਦੋਹਾਂ ਨਾਲ ਇੱਕੋ ਜਿਹਾ ਵਿਹਾਰ ਕਰਦਾ ਹੈ,
Fær han det stilt, kven vil fordøma? Løyner han seg - kven kann då sjå han? - for folkemugen og for mannen,
30 ੩੦ ਤਾਂ ਜੋ ਅਧਰਮੀ ਮਨੁੱਖ ਰਾਜ ਨਾ ਕਰੇ, ਨਾ ਲੋਕਾਂ ਨੂੰ ਆਪਣੇ ਜਾਲ਼ ਵਿੱਚ ਫ਼ਸਾਵੇ।
so ikkje gudlaus mann skal råda og vera snaror yver folket.
31 ੩੧ “ਭਲਾ, ਕਦੀ ਕਿਸੇ ਨੇ ਪਰਮੇਸ਼ੁਰ ਨੂੰ ਆਖਿਆ, ਮੈਂ ਦੰਡ ਝੱਲ ਲਿਆ ਹੈ, ਮੈਂ ਫੇਰ ਬਦੀ ਨਾ ਕਰਾਂਗਾ?
For segjer ein vel so til Gud: «Ovmodigt hev eg bore meg; eg vil ikkje lenger vera vond.
32 ੩੨ ਜੋ ਮੈਂ ਸਮਝ ਨਹੀਂ ਸਕਦਾ ਤੂੰ ਉਹ ਮੈਨੂੰ ਸਿਖਾ, ਜੇ ਮੈਂ ਬੁਰਿਆਈ ਕੀਤੀ ਹੋਵੇ ਤਾਂ ਮੈਂ ਫਿਰ ਨਹੀਂ ਕਰਾਂਗਾ?
Vis du meg det eg ikkje ser! hev eg gjort synd, vil eg snu um?»
33 ੩੩ ਕੀ ਪਰਮੇਸ਼ੁਰ ਤੈਨੂੰ ਤੇਰੀ ਇੱਛਿਆ ਅਨੁਸਾਰ ਫਲ ਦੇਵੇ ਜਦ ਕਿ ਤੂੰ ਉਸ ਵੱਲ ਫਿਰਨ ਤੋਂ ਇਨਕਾਰ ਕਰਦਾ ਹੈਂ? ਕਿਉਂ ਜੋ ਇਸ ਦੀ ਚੋਣ ਤੂੰ ਕਰਨੀ ਹੈ ਨਾ ਕਿ ਮੈਂ, ਸੋ ਜੋ ਤੂੰ ਜਾਣਦਾ ਹੈ ਬੋਲ ਦੇ!
Skal han då straffa som du tykkjer? D’er du som er den misnøgde; so lyt du velja, ikkje eg; og du fær segja det du veit.
34 ੩੪ “ਗਿਆਨਵਾਨ ਮੈਨੂੰ ਆਖਣਗੇ, ਸਗੋਂ ਬੁੱਧਵਾਨ ਮਨੁੱਖ ਮੇਰੀ ਸੁਣ ਕੇ ਕਹਿਣਗੇ,
Dei kloke folk vil segja til meg, og kvar ein vismann som meg høyrer:
35 ੩੫ ਅੱਯੂਬ ਬਿਨ੍ਹਾਂ ਸਮਝ ਦੇ ਬੋਲਦਾ ਹੈ, ਅਤੇ ਉਸ ਦਾ ਬੋਲ ਗਿਆਨ ਰਹਿਤ ਹੈ!
«Job talar ikkje med forstand hans ord er utan ettertanke.»
36 ੩੬ ਕਾਸ਼ ਕਿ ਅੱਯੂਬ ਅੰਤ ਤੱਕ ਪਰਤਾਇਆ ਜਾਂਦਾ, ਕਿਉਂਕਿ ਉਹ ਕੁਕਰਮੀਆਂ ਵਾਂਗੂੰ ਉੱਤਰ ਦਿੰਦਾ ਹੈ!
Gjev Job må allstødt verta prøvd for sine svar på nidings vis!
37 ੩੭ ਉਹ ਤਾਂ ਆਪਣੇ ਪਾਪ ਉੱਤੇ ਅਪਰਾਧ ਜੋੜਦਾ ਹੈ, ਸਾਡੇ ਵਿਰੁੱਧ ਤਾੜੀ ਮਾਰਦਾ ਹੈ, ਅਤੇ ਪਰਮੇਸ਼ੁਰ ਦੇ ਵਿਰੁੱਧ ਆਪਣੀਆਂ ਗੱਲਾਂ ਵਧਾਈ ਜਾਂਦਾ ਹੈ।”
For han legg brotsverk til si synd og ber seg vyrdlaust millom oss, og talar mange ord mot Gud.»