< ਅੱਯੂਬ 35 >

1 ਫੇਰ ਅਲੀਹੂ ਨੇ ਹੋਰ ਇਹ ਆਖਿਆ,
וַיַּעַן אֱלִיהוּ וַיֹּאמַֽר׃
2 “ਭਲਾ, ਤੂੰ ਇਸ ਨੂੰ ਠੀਕ ਸਮਝਦਾ ਹੈ, ਜੋ ਤੂੰ ਆਖਦਾ ਹੈਂ, ਮੇਰਾ ਧਰਮ ਪਰਮੇਸ਼ੁਰ ਨਾਲੋਂ ਵੱਧ ਹੈ?
הֲזֹאת חָשַׁבְתָּ לְמִשְׁפָּט אָמַרְתָּ צִדְקִי מֵאֵֽל׃
3 ਕਿਉਂ ਜੋ ਤੂੰ ਕਹਿੰਦਾ ਹੈ ਕਿ ਮੈਨੂੰ ਕੀ ਲਾਭ ਹੈ? ਮੈਨੂੰ ਪਾਪ ਕਰਨ ਜਾਂ ਨਾ ਕਰਨ ਨਾਲ ਕੀ ਫ਼ਰਕ ਪੈਂਦਾ ਹੈ?
כִּֽי־תֹאמַר מַה־יִּסְכׇּן־לָךְ מָה־אֹעִיל מֵחַטָּאתִֽי׃
4 “ਮੈਂ ਤੈਨੂੰ ਅਤੇ ਤੇਰੇ ਸਾਥੀਆਂ ਨੂੰ ਇਕੱਠੇ ਉੱਤਰ ਦਿੰਦਾ ਹਾਂ।
אֲנִי אֲשִֽׁיבְךָ מִלִּין וְֽאֶת־רֵעֶיךָ עִמָּֽךְ׃
5 ਅਕਾਸ਼ ਵੱਲ ਤੱਕ ਅਤੇ ਵੇਖ, ਅਤੇ ਬੱਦਲਾਂ ਵੱਲ ਧਿਆਨ ਦੇ ਜੋ ਤੇਰੇ ਨਾਲੋਂ ਉੱਚੇ ਹਨ!
הַבֵּט שָׁמַיִם וּרְאֵה וְשׁוּר שְׁחָקִים גָּבְהוּ מִמֶּֽךָּ׃
6 ਜੇ ਤੂੰ ਪਾਪ ਕੀਤਾ ਤਾਂ ਤੂੰ ਪਰਮੇਸ਼ੁਰ ਉੱਤੇ ਕੀ ਅਸਰ ਪਾਉਂਦਾ ਹੈ, ਅਤੇ ਜੇ ਤੇਰੇ ਅਪਰਾਧ ਵੱਧ ਜਾਣ ਤਾਂ ਉਸ ਨੂੰ ਕੀ ਫ਼ਰਕ ਪੈਂਦਾ ਹੈ?
אִם־חָטָאתָ מַה־תִּפְעׇל־בּוֹ וְרַבּוּ פְשָׁעֶיךָ מַה־תַּֽעֲשֶׂה־לּֽוֹ׃
7 ਜੇ ਤੂੰ ਧਰਮੀ ਹੈ ਤਾਂ ਤੂੰ ਉਹ ਨੂੰ ਕੀ ਦਿੰਦਾ ਹੈ, ਜਾਂ ਉਹ ਤੇਰੇ ਹੱਥੋਂ ਕੀ ਲੈਂਦਾ ਹੈ?
אִם־צָדַקְתָּ מַה־תִּתֶּן־לוֹ אוֹ מַה־מִּיָּדְךָ יִקָּֽח׃
8 ਤੇਰੀ ਬਦੀ ਤੇਰੇ ਜਿਹੇ ਮਨੁੱਖਾਂ ਲਈ ਹੈ, ਅਤੇ ਤੇਰੇ ਧਰਮ ਦਾ ਫਲ ਵੀ ਆਦਮ ਵੰਸ਼ੀਆਂ ਲਈ।
לְאִישׁ־כָּמוֹךָ רִשְׁעֶךָ וּלְבֶן־אָדָם צִדְקָתֶֽךָ׃
9 “ਬਹੁਤ ਜ਼ੁਲਮ ਹੋਣ ਦੇ ਕਾਰਨ ਉਹ ਚਿੱਲਾਉਂਦੇ ਹਨ, ਜ਼ੋਰਾਵਰਾਂ ਦੀ ਭੁਜਾ ਦੇ ਬਲ ਦੇ ਕਾਰਨ ਉਹ ਦੁਹਾਈ ਦਿੰਦੇ ਹਨ।
מֵרֹב עֲשׁוּקִים יַזְעִיקוּ יְשַׁוְּעוּ מִזְּרוֹעַ רַבִּֽים׃
10 ੧੦ ਪਰ ਕੋਈ ਨਹੀਂ ਕਹਿੰਦਾ, ਪਰਮੇਸ਼ੁਰ ਮੇਰਾ ਸਿਰਜਣਹਾਰ ਕਿੱਥੇ ਹੈ, ਜਿਹੜਾ ਰਾਤ ਨੂੰ ਵੀ ਗੀਤ ਬਖ਼ਸ਼ਦਾ ਹੈ?
וְֽלֹא־אָמַר אַיֵּה אֱלוֹהַּ עֹשָׂי נֹתֵן זְמִרוֹת בַּלָּֽיְלָה׃
11 ੧੧ ਜਿਹੜਾ ਸਾਨੂੰ ਧਰਤੀ ਦੇ ਪਸ਼ੂਆਂ ਨਾਲੋਂ ਅਤੇ ਅਕਾਸ਼ ਦੇ ਪੰਛੀਆਂ ਨਾਲੋਂ ਵਧੀਕ ਬੁੱਧ ਦਿੰਦਾ ਹੈ?
מַלְּפֵנוּ מִבַּהֲמוֹת אָרֶץ וּמֵעוֹף הַשָּׁמַיִם יְחַכְּמֵֽנוּ׃
12 ੧੨ ਉੱਥੇ ਉਹ ਦੁਹਾਈ ਦਿੰਦੇ ਹਨ ਪਰ ਉਹ ਉੱਤਰ ਨਹੀਂ ਦਿੰਦਾ, ਇਹ ਬੁਰਿਆਰ ਦੇ ਹੰਕਾਰ ਦੇ ਕਾਰਨ ਹੁੰਦਾ ਹੈ।
שָׁם יִצְעֲקוּ וְלֹא יַעֲנֶה מִפְּנֵי גְּאוֹן רָעִֽים׃
13 ੧੩ ਪਰਮੇਸ਼ੁਰ ਸੱਚ-ਮੁੱਚ ਵਿਅਰਥ ਦੁਹਾਈ ਨਹੀਂ ਸੁਣਦਾ, ਅਤੇ ਸਰਬ ਸ਼ਕਤੀਮਾਨ ਉਸ ਉੱਤੇ ਧਿਆਨ ਨਹੀਂ ਕਰਦਾ,
אַךְ־שָׁוְא לֹא־יִשְׁמַע ׀ אֵל וְשַׁדַּי לֹא יְשׁוּרֶֽנָּה׃
14 ੧੪ ਖ਼ਾਸ ਕਰਕੇ ਜਦ ਤੂੰ ਕਹਿੰਦਾ ਹੈ ਕਿ ਉਹ ਮੈਨੂੰ ਦਰਸ਼ਣ ਨਹੀਂ ਦਿੰਦਾ, ਇਹ ਮੁਕੱਦਮਾ ਉਹ ਦੇ ਅੱਗੇ ਹੈ ਅਤੇ ਤੂੰ ਉਹ ਦੀ ਉਡੀਕ ਵਿੱਚ ਹੈ!
אַף כִּֽי־תֹאמַר לֹא תְשׁוּרֶנּוּ דִּין לְפָנָיו וּתְחוֹלֵֽל לֽוֹ׃
15 ੧੫ ਪਰ ਹੁਣੇ ਤਾਂ ਉਸ ਨੇ ਕ੍ਰੋਧ ਵਿੱਚ ਆ ਕੇ ਦੰਡ ਨਹੀਂ ਦਿੱਤਾ, ਅਤੇ ਹੰਕਾਰ ਉੱਤੇ ਬਹੁਤਾ ਚਿੱਤ ਨਹੀਂ ਲਾਇਆ,
וְעַתָּה כִּי־אַיִן פָּקַד אַפּוֹ וְלֹֽא־יָדַע בַּפַּשׁ מְאֹֽד׃
16 ੧੬ ਇਸੇ ਕਾਰਨ ਅੱਯੂਬ ਆਪਣਾ ਮੂੰਹ ਫੋਕੀਆਂ ਗੱਲਾਂ ਲਈ ਖੋਲ੍ਹਦਾ ਹੈ, ਅਤੇ ਬਿਨ੍ਹਾਂ ਸਮਝ ਗੱਲਾਂ ਨੂੰ ਵਧਾਉਂਦਾ ਹੈ।”
וְאִיּוֹב הֶבֶל יִפְצֶה־פִּיהוּ בִּבְלִי־דַעַת מִלִּין יַכְבִּֽר׃

< ਅੱਯੂਬ 35 >