< ਅੱਯੂਬ 35 >
1 ੧ ਫੇਰ ਅਲੀਹੂ ਨੇ ਹੋਰ ਇਹ ਆਖਿਆ,
І говорив Елі́гу та й сказав:
2 ੨ “ਭਲਾ, ਤੂੰ ਇਸ ਨੂੰ ਠੀਕ ਸਮਝਦਾ ਹੈ, ਜੋ ਤੂੰ ਆਖਦਾ ਹੈਂ, ਮੇਰਾ ਧਰਮ ਪਰਮੇਸ਼ੁਰ ਨਾਲੋਂ ਵੱਧ ਹੈ?
„Чи це полічив ти за право, як кажеш: „Моя праведність більша за Божу“?
3 ੩ ਕਿਉਂ ਜੋ ਤੂੰ ਕਹਿੰਦਾ ਹੈ ਕਿ ਮੈਨੂੰ ਕੀ ਲਾਭ ਹੈ? ਮੈਨੂੰ ਪਾਪ ਕਰਨ ਜਾਂ ਨਾ ਕਰਨ ਨਾਲ ਕੀ ਫ਼ਰਕ ਪੈਂਦਾ ਹੈ?
Бо ти говорив: „Що́ поможе тобі? Яку ко́ристь із цього я матиму більшу, аніж від свойого гріха́?“
4 ੪ “ਮੈਂ ਤੈਨੂੰ ਅਤੇ ਤੇਰੇ ਸਾਥੀਆਂ ਨੂੰ ਇਕੱਠੇ ਉੱਤਰ ਦਿੰਦਾ ਹਾਂ।
Я тобі відповім, а з тобою і ближнім твоїм.
5 ੫ ਅਕਾਸ਼ ਵੱਲ ਤੱਕ ਅਤੇ ਵੇਖ, ਅਤੇ ਬੱਦਲਾਂ ਵੱਲ ਧਿਆਨ ਦੇ ਜੋ ਤੇਰੇ ਨਾਲੋਂ ਉੱਚੇ ਹਨ!
Подивися на небо й побач, і на хмари споглянь, — вони вищі за тебе.
6 ੬ ਜੇ ਤੂੰ ਪਾਪ ਕੀਤਾ ਤਾਂ ਤੂੰ ਪਰਮੇਸ਼ੁਰ ਉੱਤੇ ਕੀ ਅਸਰ ਪਾਉਂਦਾ ਹੈ, ਅਤੇ ਜੇ ਤੇਰੇ ਅਪਰਾਧ ਵੱਧ ਜਾਣ ਤਾਂ ਉਸ ਨੂੰ ਕੀ ਫ਼ਰਕ ਪੈਂਦਾ ਹੈ?
Як ти будеш грішити, що́ зробиш Йому? А стануть числе́нні провини твої, що́ ти вчиниш Йому?
7 ੭ ਜੇ ਤੂੰ ਧਰਮੀ ਹੈ ਤਾਂ ਤੂੰ ਉਹ ਨੂੰ ਕੀ ਦਿੰਦਾ ਹੈ, ਜਾਂ ਉਹ ਤੇਰੇ ਹੱਥੋਂ ਕੀ ਲੈਂਦਾ ਹੈ?
Коли праведним станеш, що́ даси ти Йому? Або що́ Він ві́зьме з твоєї руки?
8 ੮ ਤੇਰੀ ਬਦੀ ਤੇਰੇ ਜਿਹੇ ਮਨੁੱਖਾਂ ਲਈ ਹੈ, ਅਤੇ ਤੇਰੇ ਧਰਮ ਦਾ ਫਲ ਵੀ ਆਦਮ ਵੰਸ਼ੀਆਂ ਲਈ।
Для люди́ни, як ти, беззако́ння твоє, і для лю́дського сина твоя справедливість!
9 ੯ “ਬਹੁਤ ਜ਼ੁਲਮ ਹੋਣ ਦੇ ਕਾਰਨ ਉਹ ਚਿੱਲਾਉਂਦੇ ਹਨ, ਜ਼ੋਰਾਵਰਾਂ ਦੀ ਭੁਜਾ ਦੇ ਬਲ ਦੇ ਕਾਰਨ ਉਹ ਦੁਹਾਈ ਦਿੰਦੇ ਹਨ।
Від бе́злічі гно́блення стогнуть вони, кричать від твердо́го плеча багатьох.
10 ੧੦ ਪਰ ਕੋਈ ਨਹੀਂ ਕਹਿੰਦਾ, ਪਰਮੇਸ਼ੁਰ ਮੇਰਾ ਸਿਰਜਣਹਾਰ ਕਿੱਥੇ ਹੈ, ਜਿਹੜਾ ਰਾਤ ਨੂੰ ਵੀ ਗੀਤ ਬਖ਼ਸ਼ਦਾ ਹੈ?
Та не скаже ніхто: Де ж той Бог, що мене Він створив, що вночі дає співи,
11 ੧੧ ਜਿਹੜਾ ਸਾਨੂੰ ਧਰਤੀ ਦੇ ਪਸ਼ੂਆਂ ਨਾਲੋਂ ਅਤੇ ਅਕਾਸ਼ ਦੇ ਪੰਛੀਆਂ ਨਾਲੋਂ ਵਧੀਕ ਬੁੱਧ ਦਿੰਦਾ ਹੈ?
що нас над худобу земну́ Він навчає, і над птаство небесне вчиняє нас мудрими?
12 ੧੨ ਉੱਥੇ ਉਹ ਦੁਹਾਈ ਦਿੰਦੇ ਹਨ ਪਰ ਉਹ ਉੱਤਰ ਨਹੀਂ ਦਿੰਦਾ, ਇਹ ਬੁਰਿਆਰ ਦੇ ਹੰਕਾਰ ਦੇ ਕਾਰਨ ਹੁੰਦਾ ਹੈ।
Вони там кричать, але через бундю́чність злочинців Він відповіді не дає.
13 ੧੩ ਪਰਮੇਸ਼ੁਰ ਸੱਚ-ਮੁੱਚ ਵਿਅਰਥ ਦੁਹਾਈ ਨਹੀਂ ਸੁਣਦਾ, ਅਤੇ ਸਰਬ ਸ਼ਕਤੀਮਾਨ ਉਸ ਉੱਤੇ ਧਿਆਨ ਨਹੀਂ ਕਰਦਾ,
Тільки марно́ти не слухає Бог, і Всемогу́тній не бачить її.
14 ੧੪ ਖ਼ਾਸ ਕਰਕੇ ਜਦ ਤੂੰ ਕਹਿੰਦਾ ਹੈ ਕਿ ਉਹ ਮੈਨੂੰ ਦਰਸ਼ਣ ਨਹੀਂ ਦਿੰਦਾ, ਇਹ ਮੁਕੱਦਮਾ ਉਹ ਦੇ ਅੱਗੇ ਹੈ ਅਤੇ ਤੂੰ ਉਹ ਦੀ ਉਡੀਕ ਵਿੱਚ ਹੈ!
Що ж тоді, коли кажеш: „Не бачив Його!“Та є суд перед Ним, — і чекай ти його́!
15 ੧੫ ਪਰ ਹੁਣੇ ਤਾਂ ਉਸ ਨੇ ਕ੍ਰੋਧ ਵਿੱਚ ਆ ਕੇ ਦੰਡ ਨਹੀਂ ਦਿੱਤਾ, ਅਤੇ ਹੰਕਾਰ ਉੱਤੇ ਬਹੁਤਾ ਚਿੱਤ ਨਹੀਂ ਲਾਇਆ,
А тепер, коли гнів Його не покарав, і не дуже пізнав про глупо́ту,
16 ੧੬ ਇਸੇ ਕਾਰਨ ਅੱਯੂਬ ਆਪਣਾ ਮੂੰਹ ਫੋਕੀਆਂ ਗੱਲਾਂ ਲਈ ਖੋਲ੍ਹਦਾ ਹੈ, ਅਤੇ ਬਿਨ੍ਹਾਂ ਸਮਝ ਗੱਲਾਂ ਨੂੰ ਵਧਾਉਂਦਾ ਹੈ।”
то нама́рно Йов уста свої відкриває та мно́жить слова́ без знання́“.