< ਅੱਯੂਬ 36 >
1 ੧ ਅਤੇ ਅਲੀਹੂ ਨੇ ਫੇਰ ਆਖਿਆ,
엘리후가 말을 이어 가로되
2 ੨ “ਮੇਰੇ ਲਈ ਜ਼ਰਾ ਠਹਿਰ ਅਤੇ ਮੈਂ ਤੈਨੂੰ ਦੱਸਾਂਗਾ, ਕਿਉਂਕਿ ਪਰਮੇਸ਼ੁਰ ਦੇ ਪੱਖ ਵਿੱਚ ਹੋਰ ਵੀ ਗੱਲਾਂ ਆਖਣੀਆਂ ਹਨ।
나를 잠간 용납하라 내가 네게 보이리니 이는 내가 하나님을 위하여 오히려 할 말이 있음이라
3 ੩ ਮੈਂ ਆਪਣਾ ਗਿਆਨ ਦੂਰੋਂ ਲਿਆਵਾਂਗਾ, ਅਤੇ ਮੈਂ ਆਪਣੇ ਸਿਰਜਣਹਾਰ ਨੂੰ ਧਰਮੀ ਠਹਿਰਾਵਾਂਗਾ,
내가 먼 데서 지식을 취하고 나를 지으신 자에게 의를 돌려 보내리라
4 ੪ ਕਿਉਂ ਜੋ ਸੱਚ-ਮੁੱਚ ਮੇਰੀਆਂ ਗੱਲਾਂ ਝੂਠੀਆਂ ਨਹੀਂ ਹਨ, ਸੰਪੂਰਨ ਗਿਆਨਵਾਨ ਤੇਰੇ ਨਾਲ ਹੈ।
진실로 내 말이 거짓이 아니라 지식이 구비한 자가 너와 함께 있느니라
5 ੫ “ਵੇਖ, ਪਰਮੇਸ਼ੁਰ ਮਹਾਨ ਹੈ ਅਤੇ ਕਿਸੇ ਨੂੰ ਤੁੱਛ ਨਹੀਂ ਜਾਣਦਾ, ਉਹ ਬਲ ਤੇ ਬੁੱਧ ਵਿੱਚ ਮਹਾਨ ਹੈ।
하나님은 전능하시나 아무도 멸시치 아니하시며 그 지능이 무궁하사
6 ੬ ਉਹ ਦੁਸ਼ਟ ਨੂੰ ਜੀਉਂਦਾ ਨਹੀਂ ਰੱਖਦਾ, ਪਰ ਉਹ ਮਸਕੀਨਾਂ ਨੂੰ ਉਹਨਾਂ ਦਾ ਹੱਕ ਦਿੰਦਾ ਹੈ।
악인을 살려 두지 않으시며 고난 받는 자를 위하여 신원하시며
7 ੭ ਉਹ ਧਰਮੀ ਵੱਲੋਂ ਅੱਖ ਨਹੀਂ ਫੇਰਦਾ, ਪਰ ਰਾਜਿਆਂ ਨਾਲ ਰਾਜ ਗੱਦੀ ਉੱਤੇ ਉਹਨਾਂ ਨੂੰ ਸਦਾ ਲਈ ਬਿਠਾਉਂਦਾ ਹੈ ਅਤੇ ਉਹ ਉੱਚੇ ਕੀਤੇ ਜਾਂਦੇ ਹਨ।
그 눈을 의인에게서 돌이키지 아니하시고 그를 왕과 함께 영원히 위에 앉히사 존귀하게 하시며
8 ੮ ਅਤੇ ਜੇਕਰ ਉਹ ਬੇੜੀਆਂ ਨਾਲ ਜਕੜੇ ਜਾਣ, ਅਤੇ ਮੁਸੀਬਤ ਦੀਆਂ ਰੱਸੀਆਂ ਨਾਲ ਬੰਨ੍ਹੇ ਜਾਣ,
혹시 그들이 누설에 매이거나 환난의 줄에 얽혔으면
9 ੯ ਤਾਂ ਵੀ ਉਹ ਉਹਨਾਂ ਨੂੰ ਉਹਨਾਂ ਦੀਆਂ ਕਰਤੂਤਾਂ, ਨਾਲੇ ਉਹਨਾਂ ਦੇ ਅਪਰਾਧ ਪਰਗਟ ਕਰਦਾ ਹੈ ਕਿ ਉਹ ਘਮੰਡੀ ਹਨ।
그들의 소행과 허물을 보이사 그 교만한 행위를 알게 하시고
10 ੧੦ ਉਹ ਸਿੱਖਿਆ ਲਈ ਉਹਨਾਂ ਦੇ ਕੰਨ ਖੋਲ੍ਹਦਾ ਹੈ ਅਤੇ ਫ਼ਰਮਾਉਂਦਾ ਹੈ ਕਿ ਬੁਰਿਆਈ ਤੋਂ ਮੁੜੋ!
그들의 귀를 열어 교훈을 듣게 하시며 명하여 죄악에서 돌아오게 하시나니
11 ੧੧ ਜੇ ਉਹ ਸੁਣ ਲੈਣ ਅਤੇ ਉਹ ਦੀ ਸੇਵਾ ਕਰਨ, ਤਦ ਉਹ ਆਪਣੇ ਦਿਨ ਭਲਿਆਈ ਵਿੱਚ, ਅਤੇ ਆਪਣੇ ਵਰ੍ਹੇ ਖੁਸ਼ਹਾਲੀ ਵਿੱਚ ਪੂਰੇ ਕਰਨਗੇ।
만일 그들이 청종하여 섬기면 형통히 날을 보내며 즐거이 해를 지낼 것이요
12 ੧੨ ਪਰ ਜੇਕਰ ਉਹ ਨਾ ਸੁਣਨ, ਤਦ ਉਹ ਤਲਵਾਰ ਨਾਲ ਨਾਸ ਹੋਣਗੇ, ਅਤੇ ਗਿਆਨ ਤੋਂ ਬਿਨ੍ਹਾਂ ਮਰਨਗੇ!
만일 그들이 청종치 아니하면 칼에 망하며 지식 없이 죽을 것이니라
13 ੧੩ “ਪਰ ਉਹ ਦਿਲੋਂ ਆਗਿਆਕਾਰੀ ਨਾ ਹੋ ਕੇ ਕ੍ਰੋਧ ਵਧਾਉਂਦੇ ਹਨ, ਅਤੇ ਜਦ ਉਹ ਉਹਨਾਂ ਨੂੰ ਬੰਨ੍ਹਦਾ ਹੈ, ਤਾਂ ਵੀ ਉਹ ਦੁਹਾਈ ਨਹੀਂ ਦਿੰਦੇ।
마음이 사곡한 자들은 분노를 쌓으며 하나님께 속박을 받을지라도 도우심을 구하지 아니하나니
14 ੧੪ ਉਹ ਜੁਆਨੀ ਵਿੱਚ ਜਾਨ ਛੱਡ ਦਿੰਦੇ ਹਨ, ਅਤੇ ਪੁਰਖਗਾਮੀਆਂ ਵਿੱਚ ਉਹਨਾਂ ਦਾ ਜੀਵਨ ਮੁੱਕ ਜਾਂਦਾ ਹੈ।
그들은 젊어서 죽으며 그 생명이 남창과 함께 망하려니와
15 ੧੫ ਉਹ ਦੁਖਿਆਰੇ ਨੂੰ ਉਹ ਦੇ ਦੁੱਖਾਂ ਤੋਂ ਛੁਡਾਉਂਦਾ ਹੈ, ਅਤੇ ਉਹ ਉਹਨਾਂ ਨਾਲ ਜ਼ੁਲਮ ਦੇ ਸਮੇਂ ਵੀ ਗੱਲ ਕਰਦਾ ਹੈ।
하나님은 곤고한 자를 그 곤고할 즈음에 구원하시며 학대 당할 즈음에 그 귀를 여시나니
16 ੧੬ ਹਾਂ, ਉਹ ਨੇ ਤੈਨੂੰ ਦੁੱਖ ਦੇ ਮੂੰਹ ਤੋਂ ਕੱਢ ਕੇ ਅਜਿਹੇ ਖੁੱਲ੍ਹੇ ਥਾਂ ਵਿੱਚ ਪਹੁੰਚਾਉਂਦਾ ਹੈ ਜਿੱਥੇ ਕੋਈ ਤੰਗੀ ਨਹੀਂ, ਅਤੇ ਤੇਰੀ ਮੇਜ਼ ਉੱਤੇ ਚਿਕਨਾ ਭੋਜਨ ਪਰੋਸਦਾ ਹੈ।
그러므로 하나님이 너를 곤고함에서 이끌어 내사 좁지 않고 넓은 곳으로 옮기려 하셨은즉 무릇 네 상에 차린 것은 살진 것이 되었으리라
17 ੧੭ ਪਰ ਹੁਣ ਤੂੰ ਦੁਸ਼ਟਾਂ ਦੇ ਯੋਗ ਸਜ਼ਾ ਨਾਲ ਭਰਿਆ ਹੋਇਆ ਹੈ, ਸਜ਼ਾ ਅਤੇ ਨਿਆਂ ਤੈਨੂੰ ਫੜ੍ਹਦੇ ਹਨ।
이제는 악인의 받을 벌이 네게 가득하였고 심판과 공의가 너를 잡았나니
18 ੧੮ ਖ਼ਬਰਦਾਰ, ਕਿਤੇ ਕਹਿਰ ਤੈਨੂੰ ਠੱਠੇ ਲਈ ਪਰੇਰੇ, ਨਾ ਪ੍ਰਾਸਚਿਤ ਦਾ ਵਾਧਾ ਤੈਨੂੰ ਕੁਰਾਹੇ ਪਵੇ!
너는 분격함을 인하여 징책을 대적하지 말라 대속함을 얻을 일이 큰즉 스스로 그릇되게 말지니라
19 ੧੯ ਭਲਾ, ਤੇਰੀ ਦੁਹਾਈ ਜਾਂ ਸ਼ਕਤੀ ਦਾ ਸਾਰਾ ਜ਼ੋਰ ਤੈਨੂੰ ਛੁਡਾਵੇਗਾ ਕਿ ਤੂੰ ਦੁੱਖ ਵਿੱਚ ਨਾ ਪਵੇਂ?
너의 부르짖음이나 너의 세력이 어찌 능히 너의 곤고한 가운데서 너로 유익하게 하겠느냐
20 ੨੦ ਉਸ ਰਾਤ ਲਈ ਨਾ ਲੋਚ, ਜਦੋਂ ਲੋਕ ਆਪਣੇ ਸਥਾਨਾਂ ਤੋਂ ਕੱਢੇ ਜਾਂਦੇ ਹਨ।
너는 밤 곧 인생이 자기 곳에서 제함을 받는 때를 사모하지 말것이니라
21 ੨੧ ਚੌਕਸ ਰਹਿ, ਬੁਰਿਆਈ ਵੱਲ ਨਾ ਫਿਰ, ਕਿਉਂ ਜੋ ਤੂੰ ਦੁੱਖ ਤੋਂ ਜ਼ਿਆਦਾ ਇਸੇ ਨੂੰ ਚੁਣਿਆ ਹੈ।
삼가 악으로 치우치지 말라 네가 환난보다 이것을 택하였느니라
22 ੨੨ “ਵੇਖ, ਪਰਮੇਸ਼ੁਰ ਆਪਣੀ ਸਮਰੱਥਾ ਨਾਲ ਸ਼ਾਨਦਾਰ ਕੰਮ ਕਰਦਾ ਹੈ, ਉਹ ਦੇ ਤੁੱਲ ਸਿੱਖਿਆ ਦੇਣ ਵਾਲਾ ਕੌਣ ਹੈ?
하나님은 그 권능으로 큰 일을 행하시나니 누가 그 같이 교훈을 베풀겠느냐
23 ੨੩ ਕਿਸ ਨੇ ਉਹ ਦੇ ਲਈ ਉਹ ਦਾ ਰਸਤਾ ਠਹਿਰਾਇਆ, ਜਾਂ ਕੌਣ ਕਹਿ ਸਕਦਾ ਹੈ ਕਿ ਤੂੰ ਗਲਤੀ ਕੀਤੀ ਹੈ?
누가 그를 위하여 그의 길을 정하였느냐 누가 말하기를 주께서 불의를 행하셨나이다 할 수 있으랴
24 ੨੪ ਉਸ ਦੇ ਕੰਮਾਂ ਦੀ ਵਡਿਆਈ ਕਰਨਾ ਯਾਦ ਰੱਖ, ਜਿਸ ਦੀ ਉਸਤਤ ਦਾ ਗੀਤ ਮਨੁੱਖ ਗਾਉਂਦੇ ਹਨ।
너는 하나님의 하신 일 찬송하기를 잊지 말지니라 인생이 그 일을 노래하였느니라
25 ੨੫ ਸਾਰੇ ਮਨੁੱਖਾਂ ਨੇ ਉਹ ਨੂੰ ਵੇਖਿਆ ਹੈ, ਮਨੁੱਖ ਉਹ ਨੂੰ ਦੂਰੋਂ ਤੱਕਦਾ ਹੈ।
그 일을 모든 사람이 우러러 보나니 먼 데서도 보느니라
26 ੨੬ ਵੇਖ, ਪਰਮੇਸ਼ੁਰ ਮਹਾਨ ਹੈ ਅਤੇ ਅਸੀਂ ਉਹ ਨੂੰ ਨਹੀਂ ਜਾਣਦੇ, ਉਹ ਦੇ ਵਰਿਹਾਂ ਦੀ ਗਿਣਤੀ ਸਮਝ ਤੋਂ ਪਰ੍ਹੇ ਹੈ।
하나님은 크시니 우리가 그를 알 수 없고 그 연수를 계산할 수 없느니라
27 ੨੭ “ਉਹ ਤਾਂ ਪਾਣੀ ਦੀਆਂ ਬੂੰਦਾਂ ਉਤਾਹਾਂ ਖਿੱਚਦਾ ਹੈ, ਜਿਹੜੀਆਂ ਉਹ ਦੀ ਭਾਫ਼ ਤੋਂ ਮੀਂਹ ਬਣ ਕੇ ਵਰ੍ਹਦੀਆਂ ਹਨ,
그가 물을 가늘게 이끌어 올리신즉 그것이 안개 되어 비를 이루고
28 ੨੮ ਜਿਹਨਾਂ ਨੂੰ ਬੱਦਲ ਡੋਲ੍ਹਦੇ ਹਨ, ਅਤੇ ਉਹ ਮਨੁੱਖਾਂ ਉੱਤੇ ਬਹੁਤਾਇਤ ਨਾਲ ਵਰ੍ਹਦੀਆਂ ਹਨ।
그것이 공중에서 내려 사람 위에 쏟아지느니라
29 ੨੯ ਭਲਾ, ਕੋਈ ਘਟਾਂ ਦਾ ਫੈਲਣਾ ਅਤੇ ਉਹ ਦੇ ਮੰਡਪ ਦੀਆਂ ਗਰਜਾਂ ਸਮਝ ਸਕਦਾ ਹੈ?
구름의 폐임과 그의 장막의 울리는 소리를 누가 능히 깨달으랴
30 ੩੦ ਵੇਖ, ਉਹ ਉਸ ਉੱਤੇ ਆਪਣਾ ਚਾਨਣ ਫੈਲਾਉਂਦਾ ਹੈ, ਅਤੇ ਸਮੁੰਦਰ ਦੀਆਂ ਜੜ੍ਹਾਂ ਨੂੰ ਵੀ ਢੱਕਦਾ ਹੈ।
그가 번개 빛으로 자기의 사면에 두르시며 바다 밑도 가리우시며
31 ੩੧ ਉਹ ਤਾਂ ਇਹਨਾਂ ਦੇ ਰਾਹੀਂ ਦੇਸ਼-ਦੇਸ਼ ਦੇ ਲੋਕਾਂ ਦਾ ਇਨਸਾਫ਼ ਕਰਦਾ ਹੈ, ਅਤੇ ਵਾਫ਼ਰੀ ਨਾਲ ਭੋਜਨ ਦਿੰਦਾ ਹੈ।
이런 것들로 만민을 징벌하시며 이런 것들로 식물을 풍비히 주시느니라
32 ੩੨ ਉਹ ਆਪਣਾ ਹੱਥ ਬਿਜਲੀ ਨਾਲ ਭਰਦਾ ਹੈ, ਅਤੇ ਉਹ ਨੂੰ ਹੁਕਮ ਦਿੰਦਾ ਹੈ ਕਿ ਉਹ ਨਿਸ਼ਾਨੇ ਉੱਤੇ ਡਿੱਗੇ।
그는 번개 빛으로 그 두 손을 싸시고 그것을 명하사 푯대를 맞추게 하시나니
33 ੩੩ ਉਹ ਦੀ ਕੜਕ ਆਉਣ ਵਾਲੇ ਤੂਫ਼ਾਨ ਦੀ ਖ਼ਬਰ ਦਿੰਦੀ ਹੈ, ਪਸ਼ੂ ਵੀ ਉਹ ਦੀ ਚੜ੍ਹਤ ਦੀ ਖ਼ਬਰ ਦਿੰਦੇ ਹਨ।”
그 울리는 소리가 풍우를 표시하고 육축에게까지 그 올라 오는 것을 표시하느니라