< ਅੱਯੂਬ 38 >

1 ਤਦ ਯਹੋਵਾਹ ਨੇ ਅੱਯੂਬ ਨੂੰ ਵਾਵਰੋਲੇ ਦੇ ਵਿੱਚੋਂ ਉੱਤਰ ਦਿੱਤਾ ਅਤੇ ਆਖਿਆ,
那时,耶和华从旋风中回答约伯说:
2 “ਇਹ ਕੌਣ ਹੈ ਜਿਹੜਾ ਗਿਆਨਹੀਣ ਗੱਲਾਂ ਨਾਲ ਮੇਰੀ ਸਲਾਹ ਨੂੰ ਹਨੇਰੇ ਵਿੱਚ ਰੱਖਦਾ ਹੈ?
谁用无知的言语使我的旨意暗昧不明?
3 ਪੁਰਖ ਵਾਂਗੂੰ ਆਪਣੀ ਕਮਰ ਕੱਸ ਲੈ! ਮੈਂ ਤੈਥੋਂ ਸਵਾਲ ਕਰਦਾ ਹਾਂ, ਅਤੇ ਤੂੰ ਮੈਨੂੰ ਉੱਤਰ ਦੇ!”
你要如勇士束腰; 我问你,你可以指示我。
4 “ਜਦ ਮੈਂ ਧਰਤੀ ਦੀ ਨੀਂਹ ਰੱਖੀ ਤਾਂ ਤੂੰ ਕਿੱਥੇ ਸੀ? ਜੇ ਤੂੰ ਸਮਝ ਰੱਖਦਾ ਹੈ ਤਾਂ ਜਵਾਬ ਦੇ!
我立大地根基的时候,你在哪里呢? 你若有聪明,只管说吧!
5 ਕਿਸ ਨੇ ਉਹ ਦਾ ਨਾਪ ਠਹਿਰਾਇਆ, ਤੂੰ ਤਾਂ ਜ਼ਰੂਰ ਹੀ ਜਾਣਦਾ ਹੋਵੇਂਗਾ, ਜਾਂ ਕਿਸ ਨੇ ਉਹ ਦੇ ਉੱਤੇ ਜ਼ਰੀਬ ਖਿੱਚੀ?
你若晓得就说,是谁定地的尺度? 是谁把准绳拉在其上?
6 ਕਿਸ ਦੇ ਉੱਤੇ ਉਹ ਦੀਆਂ ਟੇਕਾਂ ਰੱਖੀਆਂ ਗਈਆਂ, ਜਾਂ ਕਿਸ ਨੇ ਉਹ ਦੇ ਸਿਰੇ ਦਾ ਪੱਥਰ ਧਰਿਆ,
地的根基安置在何处? 地的角石是谁安放的?
7 ਜਦ ਸਵੇਰ ਦੇ ਤਾਰੇ ਮਿਲ ਕੇ ਜੈਕਾਰੇ ਗਜਾਉਂਦੇ ਸਨ, ਅਤੇ ਪਰਮੇਸ਼ੁਰ ਦੇ ਸਾਰੇ ਪੁੱਤਰ ਨਾਰੇ ਮਾਰਦੇ ਸਨ?”
那时,晨星一同歌唱; 神的众子也都欢呼。
8 “ਜਾਂ ਕਿਸ ਨੇ ਸਮੁੰਦਰ ਨੂੰ ਦਰਵਾਜ਼ਿਆਂ ਦੇ ਪਿੱਛੇ ਬੰਦ ਕੀਤਾ, ਜਦ ਉਹ ਕੁੱਖੋਂ ਫੁੱਟ ਨਿੱਕਲਿਆ?
海水冲出,如出胎胞, 那时谁将它关闭呢?
9 ਜਦ ਮੈਂ ਬੱਦਲ ਨੂੰ ਉਹ ਦਾ ਲਿਬਾਸ ਪਹਿਨਾਇਆ, ਅਤੇ ਘੁੱਪ ਹਨੇਰੇ ਵਿੱਚ ਉਸ ਨੂੰ ਲਪੇਟ ਦਿੱਤਾ,
是我用云彩当海的衣服, 用幽暗当包裹它的布,
10 ੧੦ ਅਤੇ ਉਹ ਦੀਆਂ ਹੱਦਾਂ ਠਹਿਰਾਈਆਂ, ਅਤੇ ਅਰਲ ਤੇ ਕਵਾੜ ਲਾਏ?
为它定界限, 又安门和闩,
11 ੧੧ ਅਤੇ ਆਖਿਆ, ਐਥੇ ਤੱਕ ਹੀ ਆਈਂ, ਅੱਗੇ ਨਾ ਵਧੀਂ, ਅਤੇ ਐਥੇ ਹੀ ਤੇਰੀਆਂ ਠਾਠਾਂ ਮਾਰਦੀਆਂ ਲਹਿਰਾਂ ਰੁੱਕ ਜਾਣ!”
说:你只可到这里,不可越过; 你狂傲的浪要到此止住。
12 ੧੨ “ਕੀ ਤੂੰ ਆਪਣਿਆਂ ਦਿਨਾਂ ਵਿੱਚ ਕਦੀ ਸਵੇਰੇ ਉੱਤੇ ਹੁਕਮ ਦਿੱਤਾ? ਕੀ ਤੂੰ ਸਾਜਰੇ ਨੂੰ ਉਹ ਦਾ ਥਾਂ ਸਿਖਾਇਆ,
你自生以来,曾命定晨光, 使清晨的日光知道本位,
13 ੧੩ ਭਈ ਉਹ ਧਰਤੀ ਦੀਆਂ ਹੱਦਾਂ ਨੂੰ ਫੜ੍ਹ ਲਵੇ, ਅਤੇ ਦੁਸ਼ਟ ਉਹ ਦੇ ਵਿੱਚੋਂ ਝਾੜੇ ਜਾਣ?
叫这光普照地的四极, 将恶人从其中驱逐出来吗?
14 ੧੪ ਉਹ ਬਦਲ ਜਾਂਦਾ ਹੈ ਜਿਵੇਂ ਚੀਕਣੀ ਮਿੱਟੀ ਮੋਹਰ ਦੇ ਹੇਠੋਂ, ਤਦ ਸਾਰੀਆਂ ਵਸਤਾਂ ਜਾਣੋ ਬਸਤਰ ਪਹਿਨੇ ਵਿਖਾਈ ਦਿੰਦੀਆਂ ਹਨ,
因这光,地面改变如泥上印印, 万物出现如衣服一样。
15 ੧੫ ਅਤੇ ਦੁਸ਼ਟਾਂ ਤੋਂ ਉਹਨਾਂ ਦਾ ਚਾਨਣ ਰੋਕ ਲਿਆ ਜਾਂਦਾ ਹੈ, ਅਤੇ ਉੱਚੀ ਬਾਂਹ ਭੰਨੀ ਜਾਂਦੀ ਹੈ।”
亮光不照恶人; 强横的膀臂也必折断。
16 ੧੬ “ਕੀ ਤੂੰ ਸਮੁੰਦਰ ਦੇ ਸੋਤਿਆਂ ਵਿੱਚ ਵੜਿਆ, ਜਾਂ ਡੂੰਘਿਆਈ ਦੇ ਗੁੱਝੇ ਹਿੱਸਿਆਂ ਵਿੱਚ ਚਲਿਆ ਹੈਂ?
你曾进到海源, 或在深渊的隐密处行走吗?
17 ੧੭ ਕੀ ਮੌਤ ਦੇ ਫਾਟਕ ਤੇਰੇ ਲਈ ਪਰਗਟ ਕੀਤੇ ਗਏ, ਜਾਂ ਘੋਰ ਅੰਧਕਾਰ ਦੇ ਫਾਟਕਾਂ ਨੂੰ ਤੂੰ ਵੇਖਿਆ ਹੈ?
死亡的门曾向你显露吗? 死荫的门你曾见过吗?
18 ੧੮ ਕੀ ਤੂੰ ਧਰਤੀ ਦੇ ਵਿਸਤਾਰ ਨੂੰ ਸਮਝ ਲਿਆ ਹੈ? ਤੂੰ ਦੱਸ, ਜੇ ਤੂੰ ਇਹ ਸਭ ਕੁਝ ਜਾਣਦਾ ਹੈ!”
地的广大你能明透吗? 你若全知道,只管说吧!
19 ੧੯ “ਚਾਨਣ ਦੀ ਵੱਸੋਂ ਦਾ ਰਾਹ ਕਿੱਧਰ ਹੈ, ਅਤੇ ਹਨੇਰੇ ਦਾ ਸਥਾਨ ਕਿੱਥੇ ਹੈ?
光明的居所从何而至? 黑暗的本位在于何处?
20 ੨੦ ਕੀ ਤੂੰ ਉਹ ਨੂੰ ਉਹ ਦੇ ਸਥਾਨ ਤੱਕ ਪਹੁੰਚਾ ਸਕਦਾ ਹੈਂ, ਅਤੇ ਉਹ ਦੇ ਘਰ ਦੇ ਰਾਹਾਂ ਨੂੰ ਜਾਣਦਾ ਹੈਂ।
你能带到本境, 能看明其室之路吗?
21 ੨੧ ਤੂੰ ਜ਼ਰੂਰ ਹੀ ਇਹ ਸਭ ਕੁਝ ਜਾਣਦਾ ਹੋਵੇਂਗਾ, ਕਿਉਂ ਜੋ ਤੂੰ ਉਸ ਵੇਲੇ ਜੰਮਿਆ ਸੀ, ਅਤੇ ਤੇਰੇ ਦਿਨਾਂ ਦੀ ਗਿਣਤੀ ਬਹੁਤੀ ਹੈ!”
你总知道, 因为你早已生在世上, 你日子的数目也多。
22 ੨੨ “ਕੀ ਤੂੰ ਬਰਫ਼ ਦੇ ਖ਼ਜ਼ਾਨਿਆਂ ਕੋਲ ਗਿਆ, ਅਤੇ ਗੜਿਆਂ ਦੇ ਖ਼ਜ਼ਾਨਿਆਂ ਨੂੰ ਵੇਖਿਆ,
你曾进入雪库, 或见过雹仓吗?
23 ੨੩ ਜਿਹਨਾਂ ਨੂੰ ਮੈਂ ਦੁੱਖ ਦੇ ਵੇਲੇ ਲਈ ਅਤੇ ਲੜਾਈ ਤੇ ਯੁੱਧ ਦੇ ਦਿਨਾਂ ਲਈ ਬਚਾ ਕੇ ਰੱਖਿਆ ਹੈ?
这雪雹乃是我为降灾, 并打仗和争战的日子所预备的。
24 ੨੪ ਚਾਨਣ ਦੀ ਵੰਡ ਦਾ ਰਾਹ ਕਿਹੜਾ ਹੈ, ਜਾਂ ਪੂਰਬੀ ਹਵਾ ਧਰਤੀ ਉੱਤੇ ਕਿਵੇਂ ਖਿਲਾਰੀ ਜਾਂਦੀ ਹੈ?
光亮从何路分开? 东风从何路分散遍地?
25 ੨੫ ਕਿਸ ਨੇ ਹੜ੍ਹਾਂ ਲਈ ਨਾਲੀ ਪੁੱਟੀ, ਜਾਂ ਕੜਕਣ ਵਾਲੀ ਬਿਜਲੀ ਲਈ ਰਾਹ ਬਣਾਇਆ,
谁为雨水分道? 谁为雷电开路?
26 ੨੬ ਤਾਂ ਜੋ ਮਨੁੱਖਾਂ ਤੋਂ ਖ਼ਾਲੀ ਧਰਤੀ ਉੱਤੇ ਮੀਂਹ ਵਰ੍ਹਾਵੇ, ਉਜਾੜ ਉੱਤੇ ਜਿੱਥੇ ਕੋਈ ਆਦਮੀ ਨਹੀਂ,
使雨降在无人之地、 无人居住的旷野?
27 ੨੭ ਭਈ ਉਜੜੇ ਅਤੇ ਸੁੰਨੇ ਦੇਸ ਨੂੰ ਰਜਾਵੇ, ਅਤੇ ਹਰਾ ਘਾਹ ਉਗਾਵੇ?
使荒废凄凉之地得以丰足, 青草得以发生?
28 ੨੮ ਕੀ ਮੀਂਹ ਦਾ ਕੋਈ ਪਿਤਾ ਹੈ, ਜਾਂ ਤ੍ਰੇਲ ਦੀਆਂ ਬੂੰਦਾਂ ਕਿਸ ਤੋਂ ਜੰਮੀਆਂ ਹਨ?
雨有父吗? 露水珠是谁生的呢?
29 ੨੯ ਕਿਸ ਦੇ ਗਰਭ ਤੋਂ ਬਰਫ਼ ਜੰਮੀ, ਜਾਂ ਅਕਾਸ਼ ਦਾ ਕੱਕਰ ਕਿਸ ਤੋਂ ਜੰਮਿਆ?
冰出于谁的胎? 天上的霜是谁生的呢?
30 ੩੦ ਪਾਣੀ ਪੱਥਰ ਵਾਂਗੂੰ ਜੰਮ ਜਾਂਦੇ, ਅਤੇ ਡੂੰਘਿਆਈ ਦੀ ਤਹਿ ਉੱਤੇ ਜਮਾਓ ਹੋ ਜਾਂਦਾ ਹੈ।”
诸水坚硬如石头; 深渊之面凝结成冰。
31 ੩੧ “ਕੀ ਤੂੰ ਕੱਚਪਚਿਆਂ ਦੇ ਬੰਧਨਾਂ ਨੂੰ ਬੰਨ੍ਹ ਸਕਦਾ, ਜਾਂ ਸਪਤ੍ਰਿਖ ਦੇ ਰੱਸਿਆਂ ਨੂੰ ਖੋਲ੍ਹ ਸਕਦਾ ਹੈਂ?
你能系住昴星的结吗? 能解开参星的带吗?
32 ੩੨ ਕੀ ਤੂੰ ਰੁੱਤਾਂ ਨੂੰ ਸਮੇਂ ਸਿਰ ਬਦਲ ਸਕਦਾ ਹੈਂ, ਜਾਂ ਭਾਲੂ ਦੀ ਉਹ ਦੇ ਬੱਚਿਆਂ ਸਮੇਤ ਅਗਵਾਈ ਕਰ ਸਕਦਾ ਹੈਂ?
你能按时领出十二宫吗? 能引导北斗和随它的众星吗?
33 ੩੩ ਕੀ ਤੂੰ ਅਕਾਸ਼ ਦੀਆਂ ਬਿਧੀਆਂ ਨੂੰ ਜਾਣਦਾ ਹੈਂ? ਕੀ ਤੂੰ ਉਹ ਦਾ ਰਾਜ ਧਰਤੀ ਉੱਤੇ ਕਾਇਮ ਕਰ ਸਕਦਾ ਹੈਂ?”
你知道天的定例吗? 能使地归在天的权下吗?
34 ੩੪ ਕੀ ਤੂੰ ਆਪਣੀ ਅਵਾਜ਼ ਨੂੰ ਬੱਦਲ ਤੱਕ ਉੱਚੀ ਕਰ ਸਕਦਾ ਹੈਂ, ਜੋ ਪਾਣੀ ਦੀ ਵਾਫ਼ਰੀ ਤੈਨੂੰ ਕੱਜ ਲਵੇ?
你能向云彩扬起声来, 使倾盆的雨遮盖你吗?
35 ੩੫ ਕੀ ਤੂੰ ਬਿਜਲੀਆਂ ਨੂੰ ਘੱਲ ਸਕਦਾ ਹੈਂ ਕਿ ਉਹ ਚਲੀਆਂ ਜਾਣ, ਅਤੇ ਉਹ ਤੈਨੂੰ ਆਖਣ, “ਅਸੀਂ ਹਾਜ਼ਰ ਹਾਂ?”
你能发出闪电,叫它行去, 使它对你说:我们在这里?
36 ੩੬ ਵਿਵੇਕ ਵਿੱਚ ਬੁੱਧੀ ਕਿਸ ਨੇ ਰੱਖੀ, ਜਾਂ ਮਨ ਵਿੱਚ ਕਿਸ ਨੇ ਸਮਝ ਬਖ਼ਸ਼ੀ?
谁将智慧放在怀中? 谁将聪明赐于心内?
37 ੩੭ ਕੌਣ ਬੱਦਲਾਂ ਨੂੰ ਬੁੱਧੀ ਨਾਲ ਗਿਣ ਸਕਦਾ ਹੈ, ਅਤੇ ਅਕਾਸ਼ ਦੀਆਂ ਮਸ਼ਕਾਂ ਨੂੰ ਕੌਣ ਡੋਲ੍ਹ ਸਕਦਾ ਹੈ,
谁能用智慧数算云彩呢? 尘土聚集成团,土块紧紧结连; 那时,谁能倾倒天上的瓶呢?
38 ੩੮ ਜਦ ਧੂੜ ਮਿਲ ਕੇ ਘਾਣੀ ਬਣ ਜਾਂਦੀ ਹੈ, ਅਤੇ ਡਲੇ ਘੁਲ ਜਾਂਦੇ ਹਨ?
39 ੩੯ “ਕੀ ਤੂੰ ਬੱਬਰ ਸ਼ੇਰਨੀ ਲਈ ਸ਼ਿਕਾਰ ਮਾਰ ਸਕਦਾ ਹੈਂ, ਅਤੇ ਬੱਬਰ ਸ਼ੇਰ ਦੇ ਬੱਚਿਆਂ ਦੀ ਭੁੱਖ ਨੂੰ ਮਿਟਾ ਸਕਦਾ ਹੈਂ,
母狮子在洞中蹲伏, 少壮狮子在隐密处埋伏; 你能为它们抓取食物, 使它们饱足吗?
40 ੪੦ ਜਦ ਉਹ ਆਪਣੀਆਂ ਖੁੰਧਰਾਂ ਵਿੱਚ ਦਬਕੇ ਬੈਠੇ ਹਨ, ਅਤੇ ਝਾੜੀਆਂ ਵਿੱਚ ਛਹਿ ਲਾ ਕੇ ਰਹਿੰਦੇ ਹਨ?
41 ੪੧ ਕੌਣ ਪਹਾੜੀ ਕਾਂ ਲਈ ਉਹ ਦਾ ਚੋਗਾ ਤਿਆਰ ਕਰਦਾ ਹੈ, ਜਦ ਉਹ ਦੇ ਬੱਚੇ ਪਰਮੇਸ਼ੁਰ ਅੱਗੇ ਚਿੱਲਾਉਂਦੇ ਹਨ, ਅਤੇ ਚੋਗੇ ਤੋਂ ਬਿਨ੍ਹਾਂ ਉੱਡਦੇ ਫਿਰਦੇ ਹਨ?”
乌鸦之雏因无食物飞来飞去,哀告 神; 那时,谁为它预备食物呢?

< ਅੱਯੂਬ 38 >