< ਅੱਯੂਬ 38 >
1 ੧ ਤਦ ਯਹੋਵਾਹ ਨੇ ਅੱਯੂਬ ਨੂੰ ਵਾਵਰੋਲੇ ਦੇ ਵਿੱਚੋਂ ਉੱਤਰ ਦਿੱਤਾ ਅਤੇ ਆਖਿਆ,
때에 여호와께서 폭풍 가운데로서 욥에게 말씀하여 가라사대
2 ੨ “ਇਹ ਕੌਣ ਹੈ ਜਿਹੜਾ ਗਿਆਨਹੀਣ ਗੱਲਾਂ ਨਾਲ ਮੇਰੀ ਸਲਾਹ ਨੂੰ ਹਨੇਰੇ ਵਿੱਚ ਰੱਖਦਾ ਹੈ?
무지한 말로 이치를 어둡게 하는 자가 누구냐?
3 ੩ ਪੁਰਖ ਵਾਂਗੂੰ ਆਪਣੀ ਕਮਰ ਕੱਸ ਲੈ! ਮੈਂ ਤੈਥੋਂ ਸਵਾਲ ਕਰਦਾ ਹਾਂ, ਅਤੇ ਤੂੰ ਮੈਨੂੰ ਉੱਤਰ ਦੇ!”
너는 대장부처럼 허리를 묶고 내가 네게 묻는 것을 대답할지니라
4 ੪ “ਜਦ ਮੈਂ ਧਰਤੀ ਦੀ ਨੀਂਹ ਰੱਖੀ ਤਾਂ ਤੂੰ ਕਿੱਥੇ ਸੀ? ਜੇ ਤੂੰ ਸਮਝ ਰੱਖਦਾ ਹੈ ਤਾਂ ਜਵਾਬ ਦੇ!
내가 땅의 기초를 놓을 때에 네가 어디 있었느냐? 네가 깨달아 알았거든 말할지니라
5 ੫ ਕਿਸ ਨੇ ਉਹ ਦਾ ਨਾਪ ਠਹਿਰਾਇਆ, ਤੂੰ ਤਾਂ ਜ਼ਰੂਰ ਹੀ ਜਾਣਦਾ ਹੋਵੇਂਗਾ, ਜਾਂ ਕਿਸ ਨੇ ਉਹ ਦੇ ਉੱਤੇ ਜ਼ਰੀਬ ਖਿੱਚੀ?
누가 그 도량을 정하였었는지 누가 그 준승을 그 위에 띄웠었는지 네가 아느냐?
6 ੬ ਕਿਸ ਦੇ ਉੱਤੇ ਉਹ ਦੀਆਂ ਟੇਕਾਂ ਰੱਖੀਆਂ ਗਈਆਂ, ਜਾਂ ਕਿਸ ਨੇ ਉਹ ਦੇ ਸਿਰੇ ਦਾ ਪੱਥਰ ਧਰਿਆ,
그 주초는 무엇 위에 세웠으며 그 모퉁이 돌은 누가 놓았었느냐?
7 ੭ ਜਦ ਸਵੇਰ ਦੇ ਤਾਰੇ ਮਿਲ ਕੇ ਜੈਕਾਰੇ ਗਜਾਉਂਦੇ ਸਨ, ਅਤੇ ਪਰਮੇਸ਼ੁਰ ਦੇ ਸਾਰੇ ਪੁੱਤਰ ਨਾਰੇ ਮਾਰਦੇ ਸਨ?”
그 때에 새벽 별들이 함께 노래하며 하나님의 아들들이 다 기쁘게 소리하였었느니라
8 ੮ “ਜਾਂ ਕਿਸ ਨੇ ਸਮੁੰਦਰ ਨੂੰ ਦਰਵਾਜ਼ਿਆਂ ਦੇ ਪਿੱਛੇ ਬੰਦ ਕੀਤਾ, ਜਦ ਉਹ ਕੁੱਖੋਂ ਫੁੱਟ ਨਿੱਕਲਿਆ?
바닷물이 태에서 나옴 같이 넘쳐 흐를 때에 문으로 그것을 막은 자가 누구냐?
9 ੯ ਜਦ ਮੈਂ ਬੱਦਲ ਨੂੰ ਉਹ ਦਾ ਲਿਬਾਸ ਪਹਿਨਾਇਆ, ਅਤੇ ਘੁੱਪ ਹਨੇਰੇ ਵਿੱਚ ਉਸ ਨੂੰ ਲਪੇਟ ਦਿੱਤਾ,
그 때에 내가 구름으로 그 의복을 만들고 흑암으로 그 강보를 만들고
10 ੧੦ ਅਤੇ ਉਹ ਦੀਆਂ ਹੱਦਾਂ ਠਹਿਰਾਈਆਂ, ਅਤੇ ਅਰਲ ਤੇ ਕਵਾੜ ਲਾਏ?
계한을 정하여 문과 빗장을 베풀고
11 ੧੧ ਅਤੇ ਆਖਿਆ, ਐਥੇ ਤੱਕ ਹੀ ਆਈਂ, ਅੱਗੇ ਨਾ ਵਧੀਂ, ਅਤੇ ਐਥੇ ਹੀ ਤੇਰੀਆਂ ਠਾਠਾਂ ਮਾਰਦੀਆਂ ਲਹਿਰਾਂ ਰੁੱਕ ਜਾਣ!”
이르기를 네가 여기까지 오고 넘어가지 못하리니 네 교만한 물결이 여기 그칠지니라 하였었노라
12 ੧੨ “ਕੀ ਤੂੰ ਆਪਣਿਆਂ ਦਿਨਾਂ ਵਿੱਚ ਕਦੀ ਸਵੇਰੇ ਉੱਤੇ ਹੁਕਮ ਦਿੱਤਾ? ਕੀ ਤੂੰ ਸਾਜਰੇ ਨੂੰ ਉਹ ਦਾ ਥਾਂ ਸਿਖਾਇਆ,
네가 나던 날부터 아침을 명하였었느냐? 새벽으로 그 처소를 알게 하여
13 ੧੩ ਭਈ ਉਹ ਧਰਤੀ ਦੀਆਂ ਹੱਦਾਂ ਨੂੰ ਫੜ੍ਹ ਲਵੇ, ਅਤੇ ਦੁਸ਼ਟ ਉਹ ਦੇ ਵਿੱਚੋਂ ਝਾੜੇ ਜਾਣ?
그것으로 땅끝에 비취게 하고 악인을 그 가운데서 구축한 일이 있었느냐?
14 ੧੪ ਉਹ ਬਦਲ ਜਾਂਦਾ ਹੈ ਜਿਵੇਂ ਚੀਕਣੀ ਮਿੱਟੀ ਮੋਹਰ ਦੇ ਹੇਠੋਂ, ਤਦ ਸਾਰੀਆਂ ਵਸਤਾਂ ਜਾਣੋ ਬਸਤਰ ਪਹਿਨੇ ਵਿਖਾਈ ਦਿੰਦੀਆਂ ਹਨ,
땅이 변화하여 진흙에 인친 것 같고 만물이 옷 같이 나타나되
15 ੧੫ ਅਤੇ ਦੁਸ਼ਟਾਂ ਤੋਂ ਉਹਨਾਂ ਦਾ ਚਾਨਣ ਰੋਕ ਲਿਆ ਜਾਂਦਾ ਹੈ, ਅਤੇ ਉੱਚੀ ਬਾਂਹ ਭੰਨੀ ਜਾਂਦੀ ਹੈ।”
악인에게는 그 빛이 금한바 되고 그들의 높이 든 팔이 꺽이느니라
16 ੧੬ “ਕੀ ਤੂੰ ਸਮੁੰਦਰ ਦੇ ਸੋਤਿਆਂ ਵਿੱਚ ਵੜਿਆ, ਜਾਂ ਡੂੰਘਿਆਈ ਦੇ ਗੁੱਝੇ ਹਿੱਸਿਆਂ ਵਿੱਚ ਚਲਿਆ ਹੈਂ?
네가 바다 근원에 들어갔었느냐? 깊은 물밑으로 걸어 다녔었느냐?
17 ੧੭ ਕੀ ਮੌਤ ਦੇ ਫਾਟਕ ਤੇਰੇ ਲਈ ਪਰਗਟ ਕੀਤੇ ਗਏ, ਜਾਂ ਘੋਰ ਅੰਧਕਾਰ ਦੇ ਫਾਟਕਾਂ ਨੂੰ ਤੂੰ ਵੇਖਿਆ ਹੈ?
사망의 문이 네게 나타났었느냐? 사망의 그늘진 문을 네가 보았었느냐?
18 ੧੮ ਕੀ ਤੂੰ ਧਰਤੀ ਦੇ ਵਿਸਤਾਰ ਨੂੰ ਸਮਝ ਲਿਆ ਹੈ? ਤੂੰ ਦੱਸ, ਜੇ ਤੂੰ ਇਹ ਸਭ ਕੁਝ ਜਾਣਦਾ ਹੈ!”
땅의 넓이를 네가 측량하였었느냐? 다 알거든 말할지니라
19 ੧੯ “ਚਾਨਣ ਦੀ ਵੱਸੋਂ ਦਾ ਰਾਹ ਕਿੱਧਰ ਹੈ, ਅਤੇ ਹਨੇਰੇ ਦਾ ਸਥਾਨ ਕਿੱਥੇ ਹੈ?
광명의 처소는 어느 길로 가며 흑암의 처소는 어디냐?
20 ੨੦ ਕੀ ਤੂੰ ਉਹ ਨੂੰ ਉਹ ਦੇ ਸਥਾਨ ਤੱਕ ਪਹੁੰਚਾ ਸਕਦਾ ਹੈਂ, ਅਤੇ ਉਹ ਦੇ ਘਰ ਦੇ ਰਾਹਾਂ ਨੂੰ ਜਾਣਦਾ ਹੈਂ।
네가 능히 그 지경으로 인도할 수 있느냐? 그 집의 길을 아느냐?
21 ੨੧ ਤੂੰ ਜ਼ਰੂਰ ਹੀ ਇਹ ਸਭ ਕੁਝ ਜਾਣਦਾ ਹੋਵੇਂਗਾ, ਕਿਉਂ ਜੋ ਤੂੰ ਉਸ ਵੇਲੇ ਜੰਮਿਆ ਸੀ, ਅਤੇ ਤੇਰੇ ਦਿਨਾਂ ਦੀ ਗਿਣਤੀ ਬਹੁਤੀ ਹੈ!”
네가 아마 알리라 네가 그 때에 났었나니 너의 년수가 많음이니라
22 ੨੨ “ਕੀ ਤੂੰ ਬਰਫ਼ ਦੇ ਖ਼ਜ਼ਾਨਿਆਂ ਕੋਲ ਗਿਆ, ਅਤੇ ਗੜਿਆਂ ਦੇ ਖ਼ਜ਼ਾਨਿਆਂ ਨੂੰ ਵੇਖਿਆ,
네가 눈 곳간에 들어갔었느냐? 우박 창고를 보았느냐?
23 ੨੩ ਜਿਹਨਾਂ ਨੂੰ ਮੈਂ ਦੁੱਖ ਦੇ ਵੇਲੇ ਲਈ ਅਤੇ ਲੜਾਈ ਤੇ ਯੁੱਧ ਦੇ ਦਿਨਾਂ ਲਈ ਬਚਾ ਕੇ ਰੱਖਿਆ ਹੈ?
내가 환난 때와 전쟁과 격투의 날을 위하여 이것을 저축하였노라
24 ੨੪ ਚਾਨਣ ਦੀ ਵੰਡ ਦਾ ਰਾਹ ਕਿਹੜਾ ਹੈ, ਜਾਂ ਪੂਰਬੀ ਹਵਾ ਧਰਤੀ ਉੱਤੇ ਕਿਵੇਂ ਖਿਲਾਰੀ ਜਾਂਦੀ ਹੈ?
광명이 어느 길로 말미암아 뻗치며 동풍이 어느 길로 말미암아 땅에 흩어지느냐?
25 ੨੫ ਕਿਸ ਨੇ ਹੜ੍ਹਾਂ ਲਈ ਨਾਲੀ ਪੁੱਟੀ, ਜਾਂ ਕੜਕਣ ਵਾਲੀ ਬਿਜਲੀ ਲਈ ਰਾਹ ਬਣਾਇਆ,
누가 폭우를 위하여 길을 내었으며 우뢰의 번개 길을 내었으며
26 ੨੬ ਤਾਂ ਜੋ ਮਨੁੱਖਾਂ ਤੋਂ ਖ਼ਾਲੀ ਧਰਤੀ ਉੱਤੇ ਮੀਂਹ ਵਰ੍ਹਾਵੇ, ਉਜਾੜ ਉੱਤੇ ਜਿੱਥੇ ਕੋਈ ਆਦਮੀ ਨਹੀਂ,
사람 없는 땅에, 사람 없는 광야에 비를 내리고
27 ੨੭ ਭਈ ਉਜੜੇ ਅਤੇ ਸੁੰਨੇ ਦੇਸ ਨੂੰ ਰਜਾਵੇ, ਅਤੇ ਹਰਾ ਘਾਹ ਉਗਾਵੇ?
황무하고 공허한 토지를 축축하게 하고 연한 풀이 나게 하였느냐?
28 ੨੮ ਕੀ ਮੀਂਹ ਦਾ ਕੋਈ ਪਿਤਾ ਹੈ, ਜਾਂ ਤ੍ਰੇਲ ਦੀਆਂ ਬੂੰਦਾਂ ਕਿਸ ਤੋਂ ਜੰਮੀਆਂ ਹਨ?
비가 아비가 있느냐? 이슬 방울은 누가 낳았느냐?
29 ੨੯ ਕਿਸ ਦੇ ਗਰਭ ਤੋਂ ਬਰਫ਼ ਜੰਮੀ, ਜਾਂ ਅਕਾਸ਼ ਦਾ ਕੱਕਰ ਕਿਸ ਤੋਂ ਜੰਮਿਆ?
얼음은 뉘 태에서 났느냐? 공중의 서리는 누가 낳았느냐?
30 ੩੦ ਪਾਣੀ ਪੱਥਰ ਵਾਂਗੂੰ ਜੰਮ ਜਾਂਦੇ, ਅਤੇ ਡੂੰਘਿਆਈ ਦੀ ਤਹਿ ਉੱਤੇ ਜਮਾਓ ਹੋ ਜਾਂਦਾ ਹੈ।”
물이 돌 같이 굳어지고 해면이 어느니라
31 ੩੧ “ਕੀ ਤੂੰ ਕੱਚਪਚਿਆਂ ਦੇ ਬੰਧਨਾਂ ਨੂੰ ਬੰਨ੍ਹ ਸਕਦਾ, ਜਾਂ ਸਪਤ੍ਰਿਖ ਦੇ ਰੱਸਿਆਂ ਨੂੰ ਖੋਲ੍ਹ ਸਕਦਾ ਹੈਂ?
네가 묘성을 매어 떨기 되게 하겠느냐? 삼성의 띠를 풀겠느냐?
32 ੩੨ ਕੀ ਤੂੰ ਰੁੱਤਾਂ ਨੂੰ ਸਮੇਂ ਸਿਰ ਬਦਲ ਸਕਦਾ ਹੈਂ, ਜਾਂ ਭਾਲੂ ਦੀ ਉਹ ਦੇ ਬੱਚਿਆਂ ਸਮੇਤ ਅਗਵਾਈ ਕਰ ਸਕਦਾ ਹੈਂ?
네가 열두 궁성을 때를 따라 이끌어 내겠느냐? 북두성과 그 속한 별들을 인도하겠느냐?
33 ੩੩ ਕੀ ਤੂੰ ਅਕਾਸ਼ ਦੀਆਂ ਬਿਧੀਆਂ ਨੂੰ ਜਾਣਦਾ ਹੈਂ? ਕੀ ਤੂੰ ਉਹ ਦਾ ਰਾਜ ਧਰਤੀ ਉੱਤੇ ਕਾਇਮ ਕਰ ਸਕਦਾ ਹੈਂ?”
네가 하늘의 법도를 아느냐? 하늘로 그 권능을 땅에 베풀게 하겠느냐?
34 ੩੪ ਕੀ ਤੂੰ ਆਪਣੀ ਅਵਾਜ਼ ਨੂੰ ਬੱਦਲ ਤੱਕ ਉੱਚੀ ਕਰ ਸਕਦਾ ਹੈਂ, ਜੋ ਪਾਣੀ ਦੀ ਵਾਫ਼ਰੀ ਤੈਨੂੰ ਕੱਜ ਲਵੇ?
네 소리를 구름에 올려 큰 물로 네게 덮이게 하겠느냐?
35 ੩੫ ਕੀ ਤੂੰ ਬਿਜਲੀਆਂ ਨੂੰ ਘੱਲ ਸਕਦਾ ਹੈਂ ਕਿ ਉਹ ਚਲੀਆਂ ਜਾਣ, ਅਤੇ ਉਹ ਤੈਨੂੰ ਆਖਣ, “ਅਸੀਂ ਹਾਜ਼ਰ ਹਾਂ?”
네가 번개를 보내어 가게 하되 그것으로 네게 우리가 여기 있나이다 하게 하겠느냐?
36 ੩੬ ਵਿਵੇਕ ਵਿੱਚ ਬੁੱਧੀ ਕਿਸ ਨੇ ਰੱਖੀ, ਜਾਂ ਮਨ ਵਿੱਚ ਕਿਸ ਨੇ ਸਮਝ ਬਖ਼ਸ਼ੀ?
가슴 속의 지혜는 누가 준 것이냐? 마음 속의 총명은 누가 준 것이냐?
37 ੩੭ ਕੌਣ ਬੱਦਲਾਂ ਨੂੰ ਬੁੱਧੀ ਨਾਲ ਗਿਣ ਸਕਦਾ ਹੈ, ਅਤੇ ਅਕਾਸ਼ ਦੀਆਂ ਮਸ਼ਕਾਂ ਨੂੰ ਕੌਣ ਡੋਲ੍ਹ ਸਕਦਾ ਹੈ,
누가 지혜로 구름을 계수하겠느냐? 누가 하늘의 병을 쏟아
38 ੩੮ ਜਦ ਧੂੜ ਮਿਲ ਕੇ ਘਾਣੀ ਬਣ ਜਾਂਦੀ ਹੈ, ਅਤੇ ਡਲੇ ਘੁਲ ਜਾਂਦੇ ਹਨ?
티끌로 진흙을 이루며 흙덩이로 서로 붙게 하겠느냐?
39 ੩੯ “ਕੀ ਤੂੰ ਬੱਬਰ ਸ਼ੇਰਨੀ ਲਈ ਸ਼ਿਕਾਰ ਮਾਰ ਸਕਦਾ ਹੈਂ, ਅਤੇ ਬੱਬਰ ਸ਼ੇਰ ਦੇ ਬੱਚਿਆਂ ਦੀ ਭੁੱਖ ਨੂੰ ਮਿਟਾ ਸਕਦਾ ਹੈਂ,
네가 암사자를 위하여 식물을 사냥하겠느냐? 젊은 사자의 식량을 채우겠느냐?
40 ੪੦ ਜਦ ਉਹ ਆਪਣੀਆਂ ਖੁੰਧਰਾਂ ਵਿੱਚ ਦਬਕੇ ਬੈਠੇ ਹਨ, ਅਤੇ ਝਾੜੀਆਂ ਵਿੱਚ ਛਹਿ ਲਾ ਕੇ ਰਹਿੰਦੇ ਹਨ?
그것들이 굴에 엎드리며 삼림에 누워서 기다리는 때에니라
41 ੪੧ ਕੌਣ ਪਹਾੜੀ ਕਾਂ ਲਈ ਉਹ ਦਾ ਚੋਗਾ ਤਿਆਰ ਕਰਦਾ ਹੈ, ਜਦ ਉਹ ਦੇ ਬੱਚੇ ਪਰਮੇਸ਼ੁਰ ਅੱਗੇ ਚਿੱਲਾਉਂਦੇ ਹਨ, ਅਤੇ ਚੋਗੇ ਤੋਂ ਬਿਨ੍ਹਾਂ ਉੱਡਦੇ ਫਿਰਦੇ ਹਨ?”
까마귀 새끼가 하나님을 향하여 부르짖으며 먹을 것이 없어서 오락가락 할 때에 그것을 위하여 먹을 것을 예비하는 자가 누구냐?