< ਅੱਯੂਬ 39 >
1 ੧ “ਕੀ ਤੂੰ ਜੰਗਲੀ ਬੱਕਰੀਆਂ ਦੇ ਸੂਣ ਦਾ ਵੇਲਾ ਜਾਣਦਾ ਹੈਂ? ਕੀ ਤੂੰ ਹਰਨੀਆਂ ਦੀ ਪੀੜ ਨੂੰ ਵੇਖਦਾ ਹੈਂ?
Knowest thou the time when the wild goats of the rock bring forth? [or] canst thou mark when the hinds do calve?
2 ੨ ਕੀ ਤੂੰ ਉਹ ਮਹੀਨੇ ਜਿਹੜੇ ਉਹ ਪੂਰੇ ਕਰਦੀਆਂ ਹਨ ਗਿਣ ਸਕਦਾ ਹੈਂ, ਅਤੇ ਉਹ ਵੇਲਾ ਜਦ ਉਹ ਸੂੰਦੀਆਂ ਹਨ ਜਾਣਦਾ ਹੈਂ?
Canst thou number the months [that] they fulfil? or knowest thou the time when they bring forth?
3 ੩ ਉਹ ਝੁੱਕ ਜਾਂਦੀਆਂ, ਉਹ ਆਪਣੇ ਬੱਚੇ ਜਣਦੀਆਂ ਹਨ, ਉਹ ਆਪਣੀਆਂ ਪੀੜਾਂ ਤੋਂ ਛੁੱਟ ਜਾਂਦੀਆਂ ਹਨ।
They bow themselves, they bring forth their young ones, they cast out their sorrows.
4 ੪ ਉਹਨਾਂ ਦੇ ਬੱਚੇ ਤਕੜੇ ਹੋ ਜਾਂਦੇ, ਉਹ ਮੈਦਾਨ ਵਿੱਚ ਪਲਦੇ ਹਨ, ਉਹ ਨਿੱਕਲ ਜਾਂਦੇ ਹਨ ਅਤੇ ਮੁੜ ਉਹਨਾਂ ਕੋਲ ਨਹੀਂ ਆਉਂਦੇ।
Their young ones are in good liking, they grow up with corn; they go forth, and return not unto them.
5 ੫ “ਕਿਸ ਨੇ ਜੰਗਲੀ ਗਧੇ ਨੂੰ ਖੁੱਲ੍ਹਾ ਛੱਡਿਆ, ਜਾਂ ਕਿਸ ਨੇ ਉਸ ਦੇ ਬੰਧਨ ਖੋਲ੍ਹੇ,
Who hath sent out the wild ass free? or who hath loosed the bands of the wild ass?
6 ੬ ਉਸ ਦਾ ਨਿਵਾਸ ਮੈਂ ਖੁੱਲ੍ਹੇ ਮੈਦਾਨ ਨੂੰ ਠਹਿਰਾਇਆ, ਅਤੇ ਉਹ ਦਾ ਵਸੇਬਾ ਖ਼ਾਰੀ ਭੂਮੀ ਨੂੰ?
Whose house I have made the wilderness, and the barren land his dwellings.
7 ੭ ਉਹ ਨਗਰ ਦੇ ਰੌਲ਼ੇ ਉੱਤੇ ਹੱਸਦਾ ਹੈ, ਉਹ ਹੱਕਣ ਵਾਲੇ ਦੇ ਸ਼ੋਰ ਨੂੰ ਨਹੀਂ ਸੁਣਦਾ।
He scorneth the multitude of the city, neither regardeth he the crying of the driver.
8 ੮ ਉਹ ਆਪਣੇ ਚਰਾਂਦ ਲਈ ਪਹਾੜਾਂ ਤੇ ਲੱਭਦਾ ਫਿਰਦਾ ਹੈ, ਉਹ ਹਰ ਇੱਕ ਹਰੀ ਚੀਜ਼ ਦੀ ਭਾਲ ਕਰਦਾ ਹੈ।
The range of the mountains [is] his pasture, and he searcheth after every green thing.
9 ੯ “ਕੀ ਜੰਗਲੀ ਸਾਨ੍ਹ ਤੇਰੀ ਸੇਵਾ ਕਰੇਗਾ, ਜਾਂ ਤੇਰੀ ਖੁਰਲੀ ਉੱਤੇ ਰਾਤ ਕੱਟੇਗਾ?
Will the unicorn be willing to serve thee, or abide by thy crib?
10 ੧੦ ਕੀ ਤੂੰ ਜੰਗਲੀ ਸਾਨ੍ਹ ਨੂੰ ਰੱਸਿਆਂ ਨਾਲ ਬੰਨ੍ਹ ਕੇ ਆਪਣੇ ਵਾਹੁਣ ਵਿੱਚ ਚਲਾ ਸਕਦਾ ਹੈਂ? ਜਾਂ ਉਹ ਘਾਟੀਆਂ ਵਿੱਚ ਤੇਰੇ ਪਿੱਛੇ-ਪਿੱਛੇ ਸੁਹਾਗਾ ਫੇਰੇਗਾ?
Canst thou bind the unicorn with his band in the furrow? or will he harrow the valleys after thee?
11 ੧੧ ਕੀ ਤੂੰ ਉਹ ਦੇ ਵੱਡੇ ਬਲ ਦੇ ਕਾਰਨ ਉਹ ਦੇ ਉੱਤੇ ਭਰੋਸਾ ਕਰੇਂਗਾ, ਅਤੇ ਆਪਣਾ ਕੰਮ-ਧੰਦਾ ਉਹ ਦੇ ਉੱਤੇ ਛੱਡੇਂਗਾ?
Wilt thou trust him, because his strength [is] great? or wilt thou leave thy labour to him?
12 ੧੨ ਕੀ ਤੂੰ ਉਸ ਦਾ ਭਰੋਸਾ ਕਰੇਂਗਾ ਕਿ ਉਹ ਤੇਰਾ ਅਨਾਜ ਖਿੱਚ ਕੇ ਘਰ ਲਿਆਵੇ ਅਤੇ ਤੇਰੇ ਪਿੜ ਵਿੱਚ ਇਕੱਠਾ ਕਰੇ?
Wilt thou believe him, that he will bring home thy seed, and gather [it into] thy barn?
13 ੧੩ “ਸ਼ੁਤਰਮੁਰਗੀ ਖੁਸ਼ੀ ਨਾਲ ਆਪਣੇ ਪਰ ਮਾਰਦੀ ਹੈ, ਪਰ ਕੀ ਉਹ ਦੇ ਖੰਭ ਅਤੇ ਪਰ ਦਯਾ ਪਰਗਟ ਕਰਦੇ ਹਨ?
[Gavest thou] the goodly wings unto the peacocks? or wings and feathers unto the ostrich?
14 ੧੪ ਉਹ ਤਾਂ ਆਪਣੇ ਆਂਡੇ ਧਰਤੀ ਦੇ ਹਵਾਲੇ ਕਰ ਦਿੰਦੀ ਹੈ, ਅਤੇ ਮਿੱਟੀ ਉੱਤੇ ਉਹਨਾਂ ਨੂੰ ਗਰਮ ਰੱਖਦੀ ਹੈ,
Which leaveth her eggs in the earth, and warmeth them in dust,
15 ੧੫ ਅਤੇ ਭੁੱਲ ਜਾਂਦੀ ਹੈ ਕਿ ਪੈਰਾਂ ਨਾਲ ਉਹ ਤੋੜੇ ਜਾ ਸਕਦੇ ਹਨ, ਅਤੇ ਖੇਤ ਦਾ ਕੋਈ ਜਾਨਵਰ ਉਹਨਾਂ ਨੂੰ ਮਿੱਧ ਸਕਦਾ ਹੈ।
And forgetteth that the foot may crush them, or that the wild beast may break them.
16 ੧੬ ਉਹ ਆਪਣੇ ਬੱਚਿਆਂ ਨਾਲ ਸਖ਼ਤੀ ਕਰਦੀ ਹੈ, ਜਿਵੇਂ ਉਹ ਉਸ ਦੇ ਨਹੀਂ, ਭਾਵੇਂ ਉਸ ਦੀ ਪੀੜਾ ਅਕਾਰਥ ਜਾਵੇ, ਉਹ ਬੇਚਿੰਤ ਹੈ,
She is hardened against her young ones, as though [they were] not hers: her labour is in vain without fear;
17 ੧੭ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਬੁੱਧਹੀਣ ਬਣਾਇਆ, ਅਤੇ ਉਸ ਨੂੰ ਸਮਝ ਨਹੀਂ ਬਖ਼ਸ਼ੀ।
Because God hath deprived her of wisdom, neither hath he imparted to her understanding.
18 ੧੮ ਜਦ ਉਹ ਨੱਠਣ ਲਈ ਉੱਠਦੀ ਹੈ, ਤਾਂ ਘੋੜੇ ਅਤੇ ਉਸ ਦੇ ਅਸਵਾਰ ਉੱਤੇ ਹੱਸਦੀ ਹੈ!
What time she lifteth up herself on high, she scorneth the horse and his rider.
19 ੧੯ “ਭਲਾ, ਤੂੰ ਘੋੜੇ ਨੂੰ ਸ਼ਕਤੀ ਦਿੱਤੀ? ਕੀ ਤੂੰ ਉਹ ਦੀ ਧੌਣ ਉੱਤੇ ਝੂਲਦੀ ਹੋਈ ਅਯਾਲ ਪੁਆਈ?
Hast thou given the horse strength? hast thou clothed his neck with thunder?
20 ੨੦ ਕੀ ਟਿੱਡੀ ਵਾਂਗੂੰ ਟੱਪਣ ਦਾ ਬਲ ਤੂੰ ਉਸ ਨੂੰ ਦਿੰਦਾ ਹੈਂ? ਉਹ ਦੇ ਫੁਰਾਟੇ ਦੀ ਸ਼ਾਨ ਭਿਆਨਕ ਹੈ!
Canst thou make him afraid as a grasshopper? the glory of his nostrils [is] terrible.
21 ੨੧ ਉਹ ਵਾਦੀ ਵਿੱਚ ਟਾਪ ਮਾਰਦਾ ਹੈ, ਅਤੇ ਆਪਣੇ ਬਲ ਵਿੱਚ ਖੁਸ਼ ਹੁੰਦਾ ਹੈ, ਉਹ ਹਥਿਆਰਬੰਦਾਂ ਦੇ ਟਾਕਰੇ ਲਈ ਨਿੱਕਲਦਾ ਹੈ।
He paweth in the valley, and rejoiceth in [his] strength: he goeth on to meet the armed men.
22 ੨੨ ਉਹ ਡਰ ਉੱਤੇ ਹੱਸਦਾ ਹੈ ਅਤੇ ਘਬਰਾਉਂਦਾ ਨਹੀਂ, ਅਤੇ ਤਲਵਾਰ ਅੱਗੋਂ ਮੂੰਹ ਨਹੀਂ ਮੋੜਦਾ!
He mocketh at fear, and is not affrighted; neither turneth he back from the sword.
23 ੨੩ ਉਹ ਦੇ ਉੱਤੇ ਤਰਕਸ਼ ਖੜਕਦਾ ਹੈ, ਅਤੇ ਚਮਕਦਾ ਹੋਇਆ ਬਰਛਾ ਤੇ ਸਾਂਗ ਵੀ।
The quiver rattleth against him, the glittering spear and the shield.
24 ੨੪ ਉਹ ਜੋਸ਼ ਅਤੇ ਕਹਿਰ ਵਿੱਚ ਧਰਤੀ ਨੂੰ ਖਾਈ ਜਾਂਦਾ ਹੈ, ਜਦ ਤੁਰ੍ਹੀ ਦੀ ਅਵਾਜ਼ ਆਉਂਦੀ ਹੈ ਤਾਂ ਉਹ ਖੜ੍ਹਾ ਨਹੀਂ ਰਹਿੰਦਾ।
He swalloweth the ground with fierceness and rage: neither believeth he that [it is] the sound of the trumpet.
25 ੨੫ ਜਦ ਤੁਰ੍ਹੀ ਵੱਜਦੀ ਹੈ, ਉਹ ਹਿਣਕਦਾ ਹੈ, ਅਤੇ ਲੜਾਈ ਨੂੰ ਦੂਰੋਂ ਸੁੰਘ ਲੈਂਦਾ ਹੈ, ਅਤੇ ਸੈਨਾਪਤੀ ਦੀ ਗੱਜ ਅਤੇ ਲਲਕਾਰ ਨੂੰ ਵੀ!
He saith among the trumpets, Ha, ha; and he smelleth the battle afar off, the thunder of the captains, and the shouting.
26 ੨੬ “ਕੀ ਬਾਜ਼ ਤੇਰੀ ਸਮਝ ਨਾਲ ਉੱਡਦਾ ਹੈ, ਅਤੇ ਦੱਖਣ ਵੱਲ ਆਪਣੇ ਖੰਭਾਂ ਨੂੰ ਫੈਲਾਉਂਦਾ ਹੈ?
Doth the hawk fly by thy wisdom, [and] stretch her wings toward the south?
27 ੨੭ ਕੀ ਉਕਾਬ ਤੇਰੇ ਹੁਕਮ ਨਾਲ ਉੱਚਾ ਜਾਂਦਾ ਹੈ ਕਿ ਉਹ ਉਚਿਆਈ ਤੇ ਆਪਣਾ ਆਲ੍ਹਣਾ ਬਣਾਵੇ?
Doth the eagle mount up at thy command, and make her nest on high?
28 ੨੮ ਉਹ ਟਿੱਲੇ ਉੱਤੇ ਵੱਸਦਾ ਹੈ, ਟਿੱਲੇ ਦੀ ਟੀਸੀ ਉੱਤੇ ਅਤੇ ਪੱਕੇ ਸਥਾਨ ਵਿੱਚ ਰਹਿੰਦਾ ਹੈ।
She dwelleth and abideth on the rock, upon the crag of the rock, and the strong place.
29 ੨੯ ਉੱਥੋਂ ਉਹ ਆਪਣਾ ਭੋਜਣ ਲੱਭ ਲੈਂਦਾ ਹੈ, ਉਹ ਦੀਆਂ ਅੱਖਾਂ ਦੂਰੋਂ ਤਾੜ ਲੈਂਦੀਆਂ ਹਨ।
From thence she seeketh the prey, [and] her eyes behold afar off.
30 ੩੦ ਉਹ ਦੇ ਬੱਚੇ ਲਹੂ ਚੂਸਦੇ ਹਨ, ਅਤੇ ਜਿੱਥੇ ਵੱਢੇ ਲੋਕ ਹੁੰਦੇ ਹਨ, ਉੱਥੇ ਉਹ ਵੀ ਹੁੰਦਾ ਹੈ।”
Her young ones also suck up blood: and where the slain [are], there [is] she.