< ਅੱਯੂਬ 39 >
1 ੧ “ਕੀ ਤੂੰ ਜੰਗਲੀ ਬੱਕਰੀਆਂ ਦੇ ਸੂਣ ਦਾ ਵੇਲਾ ਜਾਣਦਾ ਹੈਂ? ਕੀ ਤੂੰ ਹਰਨੀਆਂ ਦੀ ਪੀੜ ਨੂੰ ਵੇਖਦਾ ਹੈਂ?
Штий ту кынд ышь фак капреле сэлбатиче пуий? Везь ту пе чербоайче кынд фатэ?
2 ੨ ਕੀ ਤੂੰ ਉਹ ਮਹੀਨੇ ਜਿਹੜੇ ਉਹ ਪੂਰੇ ਕਰਦੀਆਂ ਹਨ ਗਿਣ ਸਕਦਾ ਹੈਂ, ਅਤੇ ਉਹ ਵੇਲਾ ਜਦ ਉਹ ਸੂੰਦੀਆਂ ਹਨ ਜਾਣਦਾ ਹੈਂ?
Нумерь ту луниле ын каре сунт ынсэрчинате ши куношть ту время кынд наск?
3 ੩ ਉਹ ਝੁੱਕ ਜਾਂਦੀਆਂ, ਉਹ ਆਪਣੇ ਬੱਚੇ ਜਣਦੀਆਂ ਹਨ, ਉਹ ਆਪਣੀਆਂ ਪੀੜਾਂ ਤੋਂ ਛੁੱਟ ਜਾਂਦੀਆਂ ਹਨ।
Еле се плякэ, фатэ пуий ши скапэ юте де дурериле лор.
4 ੪ ਉਹਨਾਂ ਦੇ ਬੱਚੇ ਤਕੜੇ ਹੋ ਜਾਂਦੇ, ਉਹ ਮੈਦਾਨ ਵਿੱਚ ਪਲਦੇ ਹਨ, ਉਹ ਨਿੱਕਲ ਜਾਂਦੇ ਹਨ ਅਤੇ ਮੁੜ ਉਹਨਾਂ ਕੋਲ ਨਹੀਂ ਆਉਂਦੇ।
Пуий лор принд влагэ ши креск суб черул слобод; плякэ ши ну се май ынторк ла еле.
5 ੫ “ਕਿਸ ਨੇ ਜੰਗਲੀ ਗਧੇ ਨੂੰ ਖੁੱਲ੍ਹਾ ਛੱਡਿਆ, ਜਾਂ ਕਿਸ ਨੇ ਉਸ ਦੇ ਬੰਧਨ ਖੋਲ੍ਹੇ,
Чине а лэсат слобод мэгарул сэлбатик, избэвинду-л де орьче легэтурэ?
6 ੬ ਉਸ ਦਾ ਨਿਵਾਸ ਮੈਂ ਖੁੱਲ੍ਹੇ ਮੈਦਾਨ ਨੂੰ ਠਹਿਰਾਇਆ, ਅਤੇ ਉਹ ਦਾ ਵਸੇਬਾ ਖ਼ਾਰੀ ਭੂਮੀ ਨੂੰ?
Й-ам дат ка локуинцэ пустиул ши пэмынтул сэрак ка локаш.
7 ੭ ਉਹ ਨਗਰ ਦੇ ਰੌਲ਼ੇ ਉੱਤੇ ਹੱਸਦਾ ਹੈ, ਉਹ ਹੱਕਣ ਵਾਲੇ ਦੇ ਸ਼ੋਰ ਨੂੰ ਨਹੀਂ ਸੁਣਦਾ।
Ел рыде де зарва четэцилор ши н-ауде стригэтеле стэпынулуй каре-л мынэ.
8 ੮ ਉਹ ਆਪਣੇ ਚਰਾਂਦ ਲਈ ਪਹਾੜਾਂ ਤੇ ਲੱਭਦਾ ਫਿਰਦਾ ਹੈ, ਉਹ ਹਰ ਇੱਕ ਹਰੀ ਚੀਜ਼ ਦੀ ਭਾਲ ਕਰਦਾ ਹੈ।
Стрэбате мунций ка сэ-шь гэсяскэ храна ши умблэ дупэ тот че есте верде.
9 ੯ “ਕੀ ਜੰਗਲੀ ਸਾਨ੍ਹ ਤੇਰੀ ਸੇਵਾ ਕਰੇਗਾ, ਜਾਂ ਤੇਰੀ ਖੁਰਲੀ ਉੱਤੇ ਰਾਤ ਕੱਟੇਗਾ?
Вря биволул сэлбатик сэ фие ын служба та? Ши стэ ел ноаптя ла есля та?
10 ੧੦ ਕੀ ਤੂੰ ਜੰਗਲੀ ਸਾਨ੍ਹ ਨੂੰ ਰੱਸਿਆਂ ਨਾਲ ਬੰਨ੍ਹ ਕੇ ਆਪਣੇ ਵਾਹੁਣ ਵਿੱਚ ਚਲਾ ਸਕਦਾ ਹੈਂ? ਜਾਂ ਉਹ ਘਾਟੀਆਂ ਵਿੱਚ ਤੇਰੇ ਪਿੱਛੇ-ਪਿੱਛੇ ਸੁਹਾਗਾ ਫੇਰੇਗਾ?
Ыл поць лега ту ку о фуние ка сэ трагэ о браздэ? Мерӂе ел дупэ тине ка сэ грэпезе булгэрий дин вэй?
11 ੧੧ ਕੀ ਤੂੰ ਉਹ ਦੇ ਵੱਡੇ ਬਲ ਦੇ ਕਾਰਨ ਉਹ ਦੇ ਉੱਤੇ ਭਰੋਸਾ ਕਰੇਂਗਾ, ਅਤੇ ਆਪਣਾ ਕੰਮ-ਧੰਦਾ ਉਹ ਦੇ ਉੱਤੇ ਛੱਡੇਂਗਾ?
Те ынкрезь ту ын ел пентру кэ путеря луй есте маре? Ши-й лашь ту грижа лукрэрилор тале?
12 ੧੨ ਕੀ ਤੂੰ ਉਸ ਦਾ ਭਰੋਸਾ ਕਰੇਂਗਾ ਕਿ ਉਹ ਤੇਰਾ ਅਨਾਜ ਖਿੱਚ ਕੇ ਘਰ ਲਿਆਵੇ ਅਤੇ ਤੇਰੇ ਪਿੜ ਵਿੱਚ ਇਕੱਠਾ ਕਰੇ?
Те лашь ту пе ел пентру кэратул роаделор тале, ка сэ ле стрынгэ ын ария та?
13 ੧੩ “ਸ਼ੁਤਰਮੁਰਗੀ ਖੁਸ਼ੀ ਨਾਲ ਆਪਣੇ ਪਰ ਮਾਰਦੀ ਹੈ, ਪਰ ਕੀ ਉਹ ਦੇ ਖੰਭ ਅਤੇ ਪਰ ਦਯਾ ਪਰਗਟ ਕਰਦੇ ਹਨ?
Арипа струцулуй бате ку веселие, де-ай зиче кэ есте арипа ши пенишул берзей.
14 ੧੪ ਉਹ ਤਾਂ ਆਪਣੇ ਆਂਡੇ ਧਰਤੀ ਦੇ ਹਵਾਲੇ ਕਰ ਦਿੰਦੀ ਹੈ, ਅਤੇ ਮਿੱਟੀ ਉੱਤੇ ਉਹਨਾਂ ਨੂੰ ਗਰਮ ਰੱਖਦੀ ਹੈ,
Дар струцоайка ышь ынкрединцязэ пэмынтулуй оуэле ши ле ласэ сэ се ынкэлзяскэ ын нисип.
15 ੧੫ ਅਤੇ ਭੁੱਲ ਜਾਂਦੀ ਹੈ ਕਿ ਪੈਰਾਂ ਨਾਲ ਉਹ ਤੋੜੇ ਜਾ ਸਕਦੇ ਹਨ, ਅਤੇ ਖੇਤ ਦਾ ਕੋਈ ਜਾਨਵਰ ਉਹਨਾਂ ਨੂੰ ਮਿੱਧ ਸਕਦਾ ਹੈ।
Еа уйтэ кэ пичорул ле поате стриви, кэ о фярэ де кымп ле поате кэлка ын пичоаре.
16 ੧੬ ਉਹ ਆਪਣੇ ਬੱਚਿਆਂ ਨਾਲ ਸਖ਼ਤੀ ਕਰਦੀ ਹੈ, ਜਿਵੇਂ ਉਹ ਉਸ ਦੇ ਨਹੀਂ, ਭਾਵੇਂ ਉਸ ਦੀ ਪੀੜਾ ਅਕਾਰਥ ਜਾਵੇ, ਉਹ ਬੇਚਿੰਤ ਹੈ,
Есте аспрэ ку пуий сэй, де паркэ нич н-ар фи ай ей. Кэ с-а трудит деӂяба, ну-й пасэ ничдекум!
17 ੧੭ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਬੁੱਧਹੀਣ ਬਣਾਇਆ, ਅਤੇ ਉਸ ਨੂੰ ਸਮਝ ਨਹੀਂ ਬਖ਼ਸ਼ੀ।
Кэч Думнезеу ну й-а дат ынцелепчуне ши ну й-а фэкут парте де причепере.
18 ੧੮ ਜਦ ਉਹ ਨੱਠਣ ਲਈ ਉੱਠਦੀ ਹੈ, ਤਾਂ ਘੋੜੇ ਅਤੇ ਉਸ ਦੇ ਅਸਵਾਰ ਉੱਤੇ ਹੱਸਦੀ ਹੈ!
Кынд се скоалэ ши порнеште, рыде де кал ши де кэлэрецул луй.
19 ੧੯ “ਭਲਾ, ਤੂੰ ਘੋੜੇ ਨੂੰ ਸ਼ਕਤੀ ਦਿੱਤੀ? ਕੀ ਤੂੰ ਉਹ ਦੀ ਧੌਣ ਉੱਤੇ ਝੂਲਦੀ ਹੋਈ ਅਯਾਲ ਪੁਆਈ?
Ту дай путере калулуй ши-й ымбрачь гытул ку о коамэ че фылфые?
20 ੨੦ ਕੀ ਟਿੱਡੀ ਵਾਂਗੂੰ ਟੱਪਣ ਦਾ ਬਲ ਤੂੰ ਉਸ ਨੂੰ ਦਿੰਦਾ ਹੈਂ? ਉਹ ਦੇ ਫੁਰਾਟੇ ਦੀ ਸ਼ਾਨ ਭਿਆਨਕ ਹੈ!
Ту-л фачь сэ сарэ ка лэкуста? Некезатул луй путерник рэспындеште гроаза.
21 ੨੧ ਉਹ ਵਾਦੀ ਵਿੱਚ ਟਾਪ ਮਾਰਦਾ ਹੈ, ਅਤੇ ਆਪਣੇ ਬਲ ਵਿੱਚ ਖੁਸ਼ ਹੁੰਦਾ ਹੈ, ਉਹ ਹਥਿਆਰਬੰਦਾਂ ਦੇ ਟਾਕਰੇ ਲਈ ਨਿੱਕਲਦਾ ਹੈ।
Скурмэ пэмынтул ши, мындру де путеря луй, се арункэ асупра челор ынармаць;
22 ੨੨ ਉਹ ਡਰ ਉੱਤੇ ਹੱਸਦਾ ਹੈ ਅਤੇ ਘਬਰਾਉਂਦਾ ਨਹੀਂ, ਅਤੇ ਤਲਵਾਰ ਅੱਗੋਂ ਮੂੰਹ ਨਹੀਂ ਮੋੜਦਾ!
ышь бате жок де фрикэ, ну се теме ши ну се дэ ынапой динаинтя сабией.
23 ੨੩ ਉਹ ਦੇ ਉੱਤੇ ਤਰਕਸ਼ ਖੜਕਦਾ ਹੈ, ਅਤੇ ਚਮਕਦਾ ਹੋਇਆ ਬਰਛਾ ਤੇ ਸਾਂਗ ਵੀ।
Зэнгэнеште толба ку сэӂець пе ел, сулица ши ланчя стрэлуческ,
24 ੨੪ ਉਹ ਜੋਸ਼ ਅਤੇ ਕਹਿਰ ਵਿੱਚ ਧਰਤੀ ਨੂੰ ਖਾਈ ਜਾਂਦਾ ਹੈ, ਜਦ ਤੁਰ੍ਹੀ ਦੀ ਅਵਾਜ਼ ਆਉਂਦੀ ਹੈ ਤਾਂ ਉਹ ਖੜ੍ਹਾ ਨਹੀਂ ਰਹਿੰਦਾ।
фербе де априндере, мэнынкэ пэмынтул, н-аре астымпэр кынд рэсунэ трымбица.
25 ੨੫ ਜਦ ਤੁਰ੍ਹੀ ਵੱਜਦੀ ਹੈ, ਉਹ ਹਿਣਕਦਾ ਹੈ, ਅਤੇ ਲੜਾਈ ਨੂੰ ਦੂਰੋਂ ਸੁੰਘ ਲੈਂਦਾ ਹੈ, ਅਤੇ ਸੈਨਾਪਤੀ ਦੀ ਗੱਜ ਅਤੇ ਲਲਕਾਰ ਨੂੰ ਵੀ!
Ла сунетул трымбицей паркэ зиче: ‘Ынаинте!’ Де департе мироасе бэтэлия, гласул ка де тунет ал кэпетениилор ши стригэтеле де луптэ.
26 ੨੬ “ਕੀ ਬਾਜ਼ ਤੇਰੀ ਸਮਝ ਨਾਲ ਉੱਡਦਾ ਹੈ, ਅਤੇ ਦੱਖਣ ਵੱਲ ਆਪਣੇ ਖੰਭਾਂ ਨੂੰ ਫੈਲਾਉਂਦਾ ਹੈ?
Оаре прин причеперя та ышь я улиул зборул ши ышь ынтинде арипиле спре мязэзи?
27 ੨੭ ਕੀ ਉਕਾਬ ਤੇਰੇ ਹੁਕਮ ਨਾਲ ਉੱਚਾ ਜਾਂਦਾ ਹੈ ਕਿ ਉਹ ਉਚਿਆਈ ਤੇ ਆਪਣਾ ਆਲ੍ਹਣਾ ਬਣਾਵੇ?
Оаре дин порунка та се ыналцэ вултурул ши ышь ашазэ куйбул пе ынэлцимь?
28 ੨੮ ਉਹ ਟਿੱਲੇ ਉੱਤੇ ਵੱਸਦਾ ਹੈ, ਟਿੱਲੇ ਦੀ ਟੀਸੀ ਉੱਤੇ ਅਤੇ ਪੱਕੇ ਸਥਾਨ ਵਿੱਚ ਰਹਿੰਦਾ ਹੈ।
Ел локуеште ын стынчь, аколо ышь аре локуинца, пе вырфул зимцат ал стынчилор ши пе вырфул мунцилор.
29 ੨੯ ਉੱਥੋਂ ਉਹ ਆਪਣਾ ਭੋਜਣ ਲੱਭ ਲੈਂਦਾ ਹੈ, ਉਹ ਦੀਆਂ ਅੱਖਾਂ ਦੂਰੋਂ ਤਾੜ ਲੈਂਦੀਆਂ ਹਨ।
Де аколо дескоперэ ел прада ши ышь куфундэ привириле ын депэртаре дупэ еа.
30 ੩੦ ਉਹ ਦੇ ਬੱਚੇ ਲਹੂ ਚੂਸਦੇ ਹਨ, ਅਤੇ ਜਿੱਥੇ ਵੱਢੇ ਲੋਕ ਹੁੰਦੇ ਹਨ, ਉੱਥੇ ਉਹ ਵੀ ਹੁੰਦਾ ਹੈ।”
Пуий луй ый бяу сынӂеле; ши аколо унде сунт хойтурь, аколо-й ши вултурул.”