< ਅੱਯੂਬ 4 >

1 ਤਦ ਅਲੀਫਾਜ਼ ਤੇਮਾਨੀ ਨੇ ਉੱਤਰ ਦੇ ਕੇ ਆਖਿਆ,
וַיַּעַן אֱלִיפַז הַֽתֵּימָנִי וַיֹּאמַֽר׃
2 “ਜੇ ਕੋਈ ਤੇਰੇ ਨਾਲ ਗੱਲ ਕਰਨ ਦੀ ਦਲੇਰੀ ਕਰੇ, ਤਾਂ ਕੀ ਤੂੰ ਬੁਰਾ ਮੰਨੇਗਾ? ਪਰ ਬੋਲਣ ਤੋਂ ਕੌਣ ਆਪਣੇ ਆਪ ਨੂੰ ਰੋਕ ਸਕਦਾ ਹੈ?
הֲנִסָּה דָבָר אֵלֶיךָ תִּלְאֶה וַעְצֹר בְּמִלִּין מִי יוּכָֽל׃
3 ਵੇਖ, ਤੂੰ ਬਹੁਤਿਆਂ ਨੂੰ ਸਿਖਾਇਆ, ਅਤੇ ਢਿੱਲੇ ਹੱਥਾਂ ਨੂੰ ਤੂੰ ਤਕੜਾ ਕੀਤਾ।
הִנֵּה יִסַּרְתָּ רַבִּים וְיָדַיִם רָפוֹת תְּחַזֵּֽק׃
4 ਤੇਰੀਆਂ ਗੱਲਾਂ ਨੇ ਡਗਮਗਾਉਂਦੇ ਨੂੰ ਥੰਮਿਆ, ਅਤੇ ਤੂੰ ਕੰਬਦੇ ਗੋਡਿਆਂ ਨੂੰ ਮਜ਼ਬੂਤ ਕੀਤਾ,
כּוֹשֵׁל יְקִימוּן מִלֶּיךָ וּבִרְכַּיִם כֹּרְעוֹת תְּאַמֵּֽץ׃
5 ਪਰ ਹੁਣ ਬਿਪਤਾ ਤੇਰੇ ਉੱਤੇ ਆ ਪਈ ਅਤੇ ਤੂੰ ਨਿਰਾਸ਼ ਹੋ ਗਿਆ ਹੈਂ, ਉਹ ਨੇ ਤੈਨੂੰ ਛੂਹਿਆ ਅਤੇ ਤੂੰ ਘਬਰਾ ਉੱਠਿਆ।
כִּי עַתָּה ׀ תָּבוֹא אֵלֶיךָ וַתֵּלֶא תִּגַּע עָדֶיךָ וַתִּבָּהֵֽל׃
6 ਭਲਾ, ਪਰਮੇਸ਼ੁਰ ਦਾ ਡਰ ਤੇਰਾ ਆਸਰਾ ਨਹੀਂ ਹੈ? ਅਤੇ ਤੇਰੇ ਰਾਹਾਂ ਦੀ ਖਰਿਆਈ ਤੇਰੀ ਆਸ ਨਹੀਂ?
הֲלֹא יִרְאָתְךָ כִּסְלָתֶךָ תִּקְוָתְךָ וְתֹם דְּרָכֶֽיךָ׃
7 “ਇਸ ਉੱਤੇ ਵਿਚਾਰ ਕਰ, ਕੀ ਕੋਈ ਨਿਰਦੋਸ਼ ਕਦੇ ਨਾਸ ਹੋਇਆ ਹੈ, ਜਾਂ ਨੇਕ ਜਨ ਕਦੇ ਮਿਟਾਏ ਗਏ?
זְכׇר־נָא מִי הוּא נָקִי אָבָד וְאֵיפֹה יְשָׁרִים נִכְחָֽדוּ׃
8 ਮੇਰੇ ਵੇਖਣ ਵਿੱਚ ਤਾਂ ਜੋ ਪਾਪ ਅਤੇ ਦੁੱਖ ਦਾ ਬੀਜ ਬੀਜਦੇ ਹਨ, ਉਹੋ ਉਸ ਨੂੰ ਵੱਢਦੇ ਹਨ।
כַּאֲשֶׁר רָאִיתִי חֹרְשֵׁי אָוֶן וְזֹרְעֵי עָמָל יִקְצְרֻֽהוּ׃
9 ਪਰਮੇਸ਼ੁਰ ਦੇ ਸਾਹ ਨਾਲ ਉਹ ਨਾਸ ਹੋ ਜਾਂਦੇ, ਅਤੇ ਉਹ ਦੇ ਕ੍ਰੋਧ ਦੇ ਬੁੱਲੇ ਨਾਲ ਉਹ ਮੁੱਕ ਜਾਂਦੇ ਹਨ।
מִנִּשְׁמַת אֱלוֹהַּ יֹאבֵדוּ וּמֵרוּחַ אַפּוֹ יִכְלֽוּ׃
10 ੧੦ ਬੱਬਰ ਸ਼ੇਰ ਦਾ ਗੱਜਣਾ ਅਤੇ ਘਾਤਕ ਸ਼ੇਰ ਦਾ ਦਹਾੜਨਾ ਬੰਦ ਹੋ ਜਾਂਦਾ ਹੈ, ਅਤੇ ਜੁਆਨ ਸ਼ੇਰਾਂ ਦੇ ਦੰਦ ਭੰਨੇ ਜਾਂਦੇ ਹਨ।
שַׁאֲגַת אַרְיֵה וְקוֹל שָׁחַל וְשִׁנֵּי כְפִירִים נִתָּֽעוּ׃
11 ੧੧ ਬੁੱਢਾ ਸ਼ੇਰ ਸ਼ਿਕਾਰ ਦੀ ਥੁੜ ਕਾਰਨ ਨਾਸ ਹੋ ਜਾਂਦਾ ਹੈ, ਅਤੇ ਸ਼ੇਰਨੀ ਦੇ ਬੱਚੇ ਖਿੰਡ-ਪੁੰਡ ਜਾਂਦੇ ਹਨ।
לַיִשׁ אֹבֵד מִבְּלִי־טָרֶף וּבְנֵי לָבִיא יִתְפָּרָֽדוּ׃
12 ੧੨ “ਇੱਕ ਗੱਲ ਚੋਰੀ-ਛੁੱਪੇ ਮੇਰੇ ਕੋਲ ਪਹੁੰਚਾਈ ਗਈ, ਅਤੇ ਉਹ ਦੀ ਭਣਕ ਮੇਰੇ ਕੰਨਾਂ ਵਿੱਚ ਆਈ,
וְאֵלַי דָּבָר יְגֻנָּב וַתִּקַּח אׇזְנִי שֵׁמֶץ מֶֽנְהֽוּ׃
13 ੧੩ ਰਾਤ ਦੇ ਸੁਫਨਿਆਂ ਦੀਆਂ ਚਿੰਤਾਵਾਂ ਵਿੱਚ, ਜਦ ਭਾਰੀ ਨੀਂਦ ਮਨੁੱਖਾਂ ਉੱਤੇ ਪੈਂਦੀ ਹੈ,
בִּשְׂעִפִּים מֵחֶזְיֹנוֹת לָיְלָה בִּנְפֹל תַּרְדֵּמָה עַל־אֲנָשִֽׁים׃
14 ੧੪ ਡਰ ਅਤੇ ਕਾਂਬਾ ਮੇਰੇ ਉੱਤੇ ਆ ਪਏ, ਜਿਨ੍ਹਾਂ ਨੇ ਮੇਰੀਆਂ ਸਾਰੀਆਂ ਹੱਡੀਆਂ ਨੂੰ ਹਿਲਾ ਦਿੱਤਾ!
פַּחַד קְרָאַנִי וּרְעָדָה וְרֹב עַצְמוֹתַי הִפְחִֽיד׃
15 ੧੫ ਇੱਕ ਰੂਹ ਮੇਰੇ ਮੂੰਹ ਅੱਗੋਂ ਦੀ ਲੰਘੀ, ਮੇਰੇ ਸਰੀਰ ਦੀ ਲੂਈਂ ਖੜ੍ਹੀ ਹੋ ਗਈ!
וְרוּחַ עַל־פָּנַי יַחֲלֹף תְּסַמֵּר שַׂעֲרַת בְּשָׂרִֽי׃
16 ੧੬ ਉਹ ਖੜ੍ਹੀ ਹੋ ਗਈ ਪਰ ਮੈਂ ਉਹ ਦੀ ਸ਼ਕਲ ਪਛਾਣ ਨਾ ਸਕਿਆ, ਕੋਈ ਰੂਪ ਮੇਰੀਆਂ ਅੱਖਾਂ ਦੇ ਅੱਗੇ ਸੀ, ਪਹਿਲਾਂ ਖ਼ਾਮੋਸ਼ੀ ਰਹੀ, ਫੇਰ ਮੈਂ ਇੱਕ ਅਵਾਜ਼ ਸੁਣੀ।
יַעֲמֹד ׀ וְֽלֹא־אַכִּיר מַרְאֵהוּ תְּמוּנָה לְנֶגֶד עֵינָי דְּמָמָה וָקוֹל אֶשְׁמָֽע׃
17 ੧੭ ਕੀ ਨਾਸਵਾਨ ਮਨੁੱਖ ਪਰਮੇਸ਼ੁਰ ਨਾਲੋਂ ਜ਼ਿਆਦਾ ਧਰਮੀ ਹੈ, ਜਾਂ ਕੀ ਇੱਕ ਮਨੁੱਖ ਆਪਣੇ ਸਿਰਜਣਹਾਰ ਨਾਲੋਂ ਜ਼ਿਆਦਾ ਪਵਿੱਤਰ ਹੈ?
הַאֱנוֹשׁ מֵאֱלוֹהַּ יִצְדָּק אִם מֵעֹשֵׂהוּ יִטְהַר־גָּֽבֶר׃
18 ੧੮ ਵੇਖ, ਉਹ ਆਪਣੇ ਸੇਵਕਾਂ ਉੱਤੇ ਭਰੋਸਾ ਨਹੀਂ ਰੱਖਦਾ ਅਤੇ ਆਪਣੇ ਦੂਤਾਂ ਨੂੰ ਦੋਸ਼ੀ ਠਹਿਰਾਉਂਦਾ ਹੈ,
הֵן בַּעֲבָדָיו לֹא יַאֲמִין וּבְמַלְאָכָיו יָשִׂים תׇּהֳלָֽה׃
19 ੧੯ ਤਾਂ ਫਿਰ ਉਹ ਕੀ ਹਨ ਜਿਹੜੇ ਕੱਚੇ ਘਰਾਂ ਵਿੱਚ ਵੱਸਦੇ ਹਨ, ਜਿਨ੍ਹਾਂ ਦੀਆਂ ਨੀਂਹਾਂ ਮਿੱਟੀ ਵਿੱਚ ਹਨ, ਜਿਹੜੇ ਪਤੰਗੇ ਦੀ ਤਰ੍ਹਾਂ ਪੀਹੇ ਜਾਂਦੇ ਹਨ।
אַף ׀ שֹׁכְנֵי בָֽתֵּי־חֹמֶר אֲשֶׁר־בֶּעָפָר יְסוֹדָם יְדַכְּאוּם לִפְנֵי־עָֽשׁ׃
20 ੨੦ ਸਵੇਰ ਤੋਂ ਸ਼ਾਮ ਤੱਕ ਉਹ ਟੁੱਕੜੇ-ਟੁੱਕੜੇ ਹੋ ਜਾਂਦੇ ਹਨ, ਕੋਈ ਉਨ੍ਹਾਂ ਦਾ ਵਿਚਾਰ ਵੀ ਨਹੀਂ ਕਰਦਾ ਅਤੇ ਉਹ ਸਦਾ ਲਈ ਨਾਸ ਹੋ ਜਾਂਦੇ ਹਨ।
מִבֹּקֶר לָעֶרֶב יֻכַּתּוּ מִבְּלִי מֵשִׂים לָנֶצַח יֹאבֵֽדוּ׃
21 ੨੧ ਕੀ ਉਨ੍ਹਾਂ ਦੇ ਤੰਬੂ ਦਾ ਕਿੱਲਾ ਉਨ੍ਹਾਂ ਦੇ ਵਿੱਚ ਪੁੱਟਿਆ ਨਹੀਂ ਜਾਂਦਾ? ਉਹ ਬੁੱਧ ਤੋਂ ਬਿਨ੍ਹਾਂ ਹੀ ਮਰ ਜਾਂਦੇ ਹਨ।”
הֲלֹא־נִסַּע יִתְרָם בָּם יָמוּתוּ וְלֹא בְחׇכְמָֽה׃

< ਅੱਯੂਬ 4 >