< ਅੱਯੂਬ 4 >
1 ੧ ਤਦ ਅਲੀਫਾਜ਼ ਤੇਮਾਨੀ ਨੇ ਉੱਤਰ ਦੇ ਕੇ ਆਖਿਆ,
Тада одговори Елифас Теманац и рече:
2 ੨ “ਜੇ ਕੋਈ ਤੇਰੇ ਨਾਲ ਗੱਲ ਕਰਨ ਦੀ ਦਲੇਰੀ ਕਰੇ, ਤਾਂ ਕੀ ਤੂੰ ਬੁਰਾ ਮੰਨੇਗਾ? ਪਰ ਬੋਲਣ ਤੋਂ ਕੌਣ ਆਪਣੇ ਆਪ ਨੂੰ ਰੋਕ ਸਕਦਾ ਹੈ?
Ако ти проговоримо, да ти неће бити досадно? Али ко би се могао уздржати да не говори?
3 ੩ ਵੇਖ, ਤੂੰ ਬਹੁਤਿਆਂ ਨੂੰ ਸਿਖਾਇਆ, ਅਤੇ ਢਿੱਲੇ ਹੱਥਾਂ ਨੂੰ ਤੂੰ ਤਕੜਾ ਕੀਤਾ।
Гле, учио си многе, и руке изнемогле крепио си;
4 ੪ ਤੇਰੀਆਂ ਗੱਲਾਂ ਨੇ ਡਗਮਗਾਉਂਦੇ ਨੂੰ ਥੰਮਿਆ, ਅਤੇ ਤੂੰ ਕੰਬਦੇ ਗੋਡਿਆਂ ਨੂੰ ਮਜ਼ਬੂਤ ਕੀਤਾ,
Речи су твоје подизале оног који падаше, и утврђивао си колена која клецаху.
5 ੫ ਪਰ ਹੁਣ ਬਿਪਤਾ ਤੇਰੇ ਉੱਤੇ ਆ ਪਈ ਅਤੇ ਤੂੰ ਨਿਰਾਸ਼ ਹੋ ਗਿਆ ਹੈਂ, ਉਹ ਨੇ ਤੈਨੂੰ ਛੂਹਿਆ ਅਤੇ ਤੂੰ ਘਬਰਾ ਉੱਠਿਆ।
А сада кад дође на тебе, клонуо си; кад се тебе дотаче, смео си се.
6 ੬ ਭਲਾ, ਪਰਮੇਸ਼ੁਰ ਦਾ ਡਰ ਤੇਰਾ ਆਸਰਾ ਨਹੀਂ ਹੈ? ਅਤੇ ਤੇਰੇ ਰਾਹਾਂ ਦੀ ਖਰਿਆਈ ਤੇਰੀ ਆਸ ਨਹੀਂ?
Није ли побожност твоја била уздање твоје? И доброта путева твојих надање твоје?
7 ੭ “ਇਸ ਉੱਤੇ ਵਿਚਾਰ ਕਰ, ਕੀ ਕੋਈ ਨਿਰਦੋਸ਼ ਕਦੇ ਨਾਸ ਹੋਇਆ ਹੈ, ਜਾਂ ਨੇਕ ਜਨ ਕਦੇ ਮਿਟਾਏ ਗਏ?
Опомени се, ко је прав погинуо, и где су праведни истребљени?
8 ੮ ਮੇਰੇ ਵੇਖਣ ਵਿੱਚ ਤਾਂ ਜੋ ਪਾਪ ਅਤੇ ਦੁੱਖ ਦਾ ਬੀਜ ਬੀਜਦੇ ਹਨ, ਉਹੋ ਉਸ ਨੂੰ ਵੱਢਦੇ ਹਨ।
Како сам ја видео, који ору муку и сеју невољу, то и жању.
9 ੯ ਪਰਮੇਸ਼ੁਰ ਦੇ ਸਾਹ ਨਾਲ ਉਹ ਨਾਸ ਹੋ ਜਾਂਦੇ, ਅਤੇ ਉਹ ਦੇ ਕ੍ਰੋਧ ਦੇ ਬੁੱਲੇ ਨਾਲ ਉਹ ਮੁੱਕ ਜਾਂਦੇ ਹਨ।
Од дихања Божијег гину, и од даха ноздрва Његових нестаје их.
10 ੧੦ ਬੱਬਰ ਸ਼ੇਰ ਦਾ ਗੱਜਣਾ ਅਤੇ ਘਾਤਕ ਸ਼ੇਰ ਦਾ ਦਹਾੜਨਾ ਬੰਦ ਹੋ ਜਾਂਦਾ ਹੈ, ਅਤੇ ਜੁਆਨ ਸ਼ੇਰਾਂ ਦੇ ਦੰਦ ਭੰਨੇ ਜਾਂਦੇ ਹਨ।
Рика лаву, и глас љутом лаву и зуби лавићима сатиру се.
11 ੧੧ ਬੁੱਢਾ ਸ਼ੇਰ ਸ਼ਿਕਾਰ ਦੀ ਥੁੜ ਕਾਰਨ ਨਾਸ ਹੋ ਜਾਂਦਾ ਹੈ, ਅਤੇ ਸ਼ੇਰਨੀ ਦੇ ਬੱਚੇ ਖਿੰਡ-ਪੁੰਡ ਜਾਂਦੇ ਹਨ।
Лав гине немајући лова, и лавићи расипају се.
12 ੧੨ “ਇੱਕ ਗੱਲ ਚੋਰੀ-ਛੁੱਪੇ ਮੇਰੇ ਕੋਲ ਪਹੁੰਚਾਈ ਗਈ, ਅਤੇ ਉਹ ਦੀ ਭਣਕ ਮੇਰੇ ਕੰਨਾਂ ਵਿੱਚ ਆਈ,
Још дође тајно до мене реч, и ухо моје дочу је мало.
13 ੧੩ ਰਾਤ ਦੇ ਸੁਫਨਿਆਂ ਦੀਆਂ ਚਿੰਤਾਵਾਂ ਵਿੱਚ, ਜਦ ਭਾਰੀ ਨੀਂਦ ਮਨੁੱਖਾਂ ਉੱਤੇ ਪੈਂਦੀ ਹੈ,
У мислима о ноћним утварама, кад тврд сан пада на људе,
14 ੧੪ ਡਰ ਅਤੇ ਕਾਂਬਾ ਮੇਰੇ ਉੱਤੇ ਆ ਪਏ, ਜਿਨ੍ਹਾਂ ਨੇ ਮੇਰੀਆਂ ਸਾਰੀਆਂ ਹੱਡੀਆਂ ਨੂੰ ਹਿਲਾ ਦਿੱਤਾ!
Страх подузе ме и дрхат, од ког устрепташе све кости моје,
15 ੧੫ ਇੱਕ ਰੂਹ ਮੇਰੇ ਮੂੰਹ ਅੱਗੋਂ ਦੀ ਲੰਘੀ, ਮੇਰੇ ਸਰੀਰ ਦੀ ਲੂਈਂ ਖੜ੍ਹੀ ਹੋ ਗਈ!
И дух прође испред мене, и длаке на телу мом накострешише се.
16 ੧੬ ਉਹ ਖੜ੍ਹੀ ਹੋ ਗਈ ਪਰ ਮੈਂ ਉਹ ਦੀ ਸ਼ਕਲ ਪਛਾਣ ਨਾ ਸਕਿਆ, ਕੋਈ ਰੂਪ ਮੇਰੀਆਂ ਅੱਖਾਂ ਦੇ ਅੱਗੇ ਸੀ, ਪਹਿਲਾਂ ਖ਼ਾਮੋਸ਼ੀ ਰਹੀ, ਫੇਰ ਮੈਂ ਇੱਕ ਅਵਾਜ਼ ਸੁਣੀ।
Стаде, али му не познах лица; прилика беше пред очима мојим, и ћутећи чух глас:
17 ੧੭ ਕੀ ਨਾਸਵਾਨ ਮਨੁੱਖ ਪਰਮੇਸ਼ੁਰ ਨਾਲੋਂ ਜ਼ਿਆਦਾ ਧਰਮੀ ਹੈ, ਜਾਂ ਕੀ ਇੱਕ ਮਨੁੱਖ ਆਪਣੇ ਸਿਰਜਣਹਾਰ ਨਾਲੋਂ ਜ਼ਿਆਦਾ ਪਵਿੱਤਰ ਹੈ?
Еда ли је човек праведнији од Бога? Еда ли је човек чистији од Творца свог?
18 ੧੮ ਵੇਖ, ਉਹ ਆਪਣੇ ਸੇਵਕਾਂ ਉੱਤੇ ਭਰੋਸਾ ਨਹੀਂ ਰੱਖਦਾ ਅਤੇ ਆਪਣੇ ਦੂਤਾਂ ਨੂੰ ਦੋਸ਼ੀ ਠਹਿਰਾਉਂਦਾ ਹੈ,
Гле, слугама својим не верује, и у анђела својих налази недостатака;
19 ੧੯ ਤਾਂ ਫਿਰ ਉਹ ਕੀ ਹਨ ਜਿਹੜੇ ਕੱਚੇ ਘਰਾਂ ਵਿੱਚ ਵੱਸਦੇ ਹਨ, ਜਿਨ੍ਹਾਂ ਦੀਆਂ ਨੀਂਹਾਂ ਮਿੱਟੀ ਵਿੱਚ ਹਨ, ਜਿਹੜੇ ਪਤੰਗੇ ਦੀ ਤਰ੍ਹਾਂ ਪੀਹੇ ਜਾਂਦੇ ਹਨ।
А камоли у оних који стоје у кућама земљаним, којима је темељ на праху и сатиру се брже него мољац.
20 ੨੦ ਸਵੇਰ ਤੋਂ ਸ਼ਾਮ ਤੱਕ ਉਹ ਟੁੱਕੜੇ-ਟੁੱਕੜੇ ਹੋ ਜਾਂਦੇ ਹਨ, ਕੋਈ ਉਨ੍ਹਾਂ ਦਾ ਵਿਚਾਰ ਵੀ ਨਹੀਂ ਕਰਦਾ ਅਤੇ ਉਹ ਸਦਾ ਲਈ ਨਾਸ ਹੋ ਜਾਂਦੇ ਹਨ।
Од јутра до вечера сатру се, и нестане их навек да нико и не опази.
21 ੨੧ ਕੀ ਉਨ੍ਹਾਂ ਦੇ ਤੰਬੂ ਦਾ ਕਿੱਲਾ ਉਨ੍ਹਾਂ ਦੇ ਵਿੱਚ ਪੁੱਟਿਆ ਨਹੀਂ ਜਾਂਦਾ? ਉਹ ਬੁੱਧ ਤੋਂ ਬਿਨ੍ਹਾਂ ਹੀ ਮਰ ਜਾਂਦੇ ਹਨ।”
Слава њихова не пролази ли с њима? Умиру, али не у мудрости.