< ਅੱਯੂਬ 40 >
1 ੧ ਫੇਰ ਯਹੋਵਾਹ ਨੇ ਅੱਯੂਬ ਨੂੰ ਇਹ ਵੀ ਆਖਿਆ,
여호와께서 또 욥에게 말씀하여 가라사대
2 ੨ “ਕੀ ਝਗੜਾਲੂ ਸਰਬ ਸ਼ਕਤੀਮਾਨ ਨਾਲ ਲੜੇ? ਜਿਹੜਾ ਪਰਮੇਸ਼ੁਰ ਨਾਲ ਬਹਿਸ ਕਰਦਾ ਹੈ, ਉਹ ਉੱਤਰ ਦੇਵੇ!
변박하는 자가 전능자와 다투겠느냐 하나님과 변론하는 자는 대답할지니라
3 ੩ “ਤਦ ਅੱਯੂਬ ਨੇ ਯਹੋਵਾਹ ਨੂੰ ਉੱਤਰ ਦਿੱਤਾ
욥이 여호와께 대답하여 가로되
4 ੪ ਵੇਖ, ਮੈਂ ਨਿਕੰਮਾ ਹਾਂ, ਮੈਂ ਕੀ ਉੱਤਰ ਦੇਵਾਂ? ਮੈਂ ਆਪਣਾ ਹੱਥ ਮੂੰਹ ਤੇ ਰੱਖਦਾ ਹਾਂ।
나는 미천하오니 무엇이라 주께 대답하리이까 손으로 내 입을 가릴뿐이로소이다
5 ੫ ਇੱਕ ਵਾਰ ਮੈਂ ਬੋਲ ਚੁੱਕਿਆ, ਅਤੇ ਮੈਂ ਉੱਤਰ ਨਹੀਂ ਦੇਵਾਂਗਾ, ਸਗੋਂ ਦੋ ਵਾਰ ਅਤੇ ਹੁਣ ਮੈਂ ਕੁਝ ਹੋਰ ਨਾ ਆਖਾਂਗਾ!
내가 한두 번 말하였사온즉 다시는 더하지도 아니하겠고 대답지도 아니하겠나이다
6 ੬ “ਅੱਗੋਂ ਯਹੋਵਾਹ ਨੇ ਅੱਯੂਬ ਨੂੰ ਵਾਵਰੋਲੇ ਵਿੱਚੋਂ ਉੱਤਰ ਦੇ ਕੇ ਆਖਿਆ,
여호와께서 푹풍 가운데서 욥에게 말씀하여 가라사대
7 ੭ ਪੁਰਖ ਵਾਂਗੂੰ ਆਪਣੀ ਕਮਰ ਕੱਸ ਲੈ! ਮੈਂ ਤੈਥੋਂ ਸਵਾਲ ਕਰਾਂਗਾ, ਅਤੇ ਤੂੰ ਮੈਨੂੰ ਉੱਤਰ ਦੇ!
너는 대장부처럼 허리를 묶고 내가 네게 묻는 것을 대답할지니라
8 ੮ “ਕੀ ਤੂੰ ਮੇਰੇ ਨਿਆਂ ਨੂੰ ਰੱਦ ਕਰੇਂਗਾ? ਕੀ ਤੂੰ ਮੈਨੂੰ ਦੋਸ਼ੀ ਠਹਿਰਾਵੇਂਗਾ ਤਾਂ ਜੋ ਤੂੰ ਨਿਰਦੋਸ਼ ਠਹਿਰੇਂ?
네가 내 심판을 폐하려느냐 스스로 의롭다 하려 하여 나를 불의하다 하느냐
9 ੯ ਕੀ ਤੇਰਾ ਬਲ ਪਰਮੇਸ਼ੁਰ ਵਰਗਾ ਹੈ, ਅਤੇ ਤੂੰ ਉਹ ਦੇ ਵਰਗੀ ਅਵਾਜ਼ ਨਾਲ ਗੱਜ ਸਕਦਾ ਹੈਂ?।
네가 하나님처럼 팔이 있느냐 하나님처럼 우렁차게 울리는 소리를 내겠느냐
10 ੧੦ ਆਪਣੇ ਆਪ ਨੂੰ ਮਹਿਮਾ ਤੇ ਪਰਤਾਪ ਨਾਲ ਸਜਾ, ਅਤੇ ਆਦਰ ਅਤੇ ਤੇਜ ਨੂੰ ਪਹਿਨ ਲੈ!
너는 위엄과 존귀로 스스로 꾸미며 영광과 화미를 스스로 입을지니라
11 ੧੧ ਆਪਣੇ ਕਹਿਰ ਦੇ ਹੜ੍ਹਾਂ ਨੂੰ ਵਗਾ ਦੇ, ਅਤੇ ਹਰੇਕ ਹੰਕਾਰੀ ਨੂੰ ਵੇਖ ਅਤੇ ਅਧੀਨ ਕਰ, -
너의 넘치는 노를 쏟아서 교만한 자를 발견하여 낱낱이 낮추되
12 ੧੨ ਹਰੇਕ ਹੰਕਾਰੀ ਨੂੰ ਵੇਖ ਅਤੇ ਨੀਵਾਂ ਕਰ, ਅਤੇ ਦੁਸ਼ਟਾਂ ਨੂੰ ਉਹਨਾਂ ਦੇ ਥਾਂ ਵਿੱਚ ਮਿੱਧ ਸੁੱਟ!
곧 모든 교만한 자를 발견하여 낮추며 악인을 그 처소에서 밟아서
13 ੧੩ ਉਹਨਾਂ ਨੂੰ ਇਕੱਠੇ ਧੂੜ ਵਿੱਚ ਲੁਕਾ ਦੇ, ਓਹਲੇ ਵਿੱਚ ਉਹਨਾਂ ਦੇ ਮੂੰਹ ਬੰਨ੍ਹ ਦੇ,
그들을 함께 진토에 묻고 그 얼굴을 싸서 어둑한 곳에 둘지니라
14 ੧੪ ਤਦ ਮੈਂ ਵੀ ਮੰਨ ਲਵਾਂਗਾ, ਕਿ ਤੇਰਾ ਸੱਜਾ ਹੱਥ ਤੈਨੂੰ ਬਚਾ ਸਕਦਾ ਹੈ!
그리하면 네 오른손이 너를 구원할 수 있다고 내가 인정하리라
15 ੧੫ “ਜ਼ਰਾ ਦਰਿਆਈ ਘੋੜੇ ਨੂੰ ਵੇਖ, ਜਿਸ ਨੂੰ ਮੈਂ ਤੇਰੇ ਨਾਲ ਬਣਾਇਆ ਹੈ, ਉਹ ਬਲ਼ਦ ਵਾਂਗੂੰ ਘਾਹ ਖਾਂਦਾ ਹੈ।
이제 소 같이 풀을 먹는 하마를 볼지어다 내가 너를 지은 것 같이 그것도 지었느니라
16 ੧੬ ਵੇਖ, ਉਹ ਦਾ ਬਲ ਉਹ ਦੀ ਕਮਰ ਵਿੱਚ ਹੈ, ਅਤੇ ਉਹ ਦਾ ਜ਼ੋਰ ਉਹ ਦੇ ਢਿੱਡ ਦੇ ਪੱਠਿਆਂ ਵਿੱਚ ਹੈ!
그 힘은 허리에 있고 그 세력은 배의 힘줄에 있고
17 ੧੭ ਉਹ ਆਪਣੀ ਪੂਛ ਦਿਆਰ ਵਾਂਗੂੰ ਹਿਲਾਉਂਦਾ ਹੈ, ਉਹ ਦੇ ਪੱਟਾਂ ਦੀਆਂ ਨਾੜਾਂ ਇੱਕ ਦੂਜੀ ਨਾਲ ਮਿਲੀਆਂ ਹੋਈਆਂ ਹਨ।
그 꼬리치는 것은 백향목이 흔들리는 것 같고 그 넓적다리 힘줄은 서로 연락되었으며
18 ੧੮ ਉਹ ਦੀਆਂ ਹੱਡੀਆਂ ਪਿੱਤਲ ਦੀਆਂ ਨਾਲੀਆਂ ਹਨ, ਉਹ ਦੇ ਅੰਗ ਲੋਹੇ ਦੇ ਅਰਲਾਂ ਵਾਂਗੂੰ ਹਨ।
그 뼈는 놋관 같고 그 가릿대는 철장 같으니
19 ੧੯ ਉਹ ਪਰਮੇਸ਼ੁਰ ਦੇ ਕੰਮਾਂ ਦਾ ਅਰੰਭ ਹੈ, ਉਹ ਦਾ ਸਿਰਜਣਹਾਰ ਹੀ ਆਪਣੀ ਤਲਵਾਰ ਉਹ ਦੇ ਨੇੜੇ ਲਿਆ ਸਕਦਾ ਹੈ!
그것은 하나님의 창조물 중에 으뜸이라 그것을 지은 자가 칼을 주었고
20 ੨੦ ਪਹਾੜਾਂ ਉੱਤੇ ਉਸ ਦੇ ਲਈ ਚਾਰਾ ਮਿਲਦਾ ਹੈ, ਜਿੱਥੇ ਜੰਗਲ ਦੇ ਸਾਰੇ ਜਾਨਵਰ ਖੇਡਦੇ ਹਨ।
모든 들 짐승의 노는 산은 그것을 위하여 식물을 내느니라
21 ੨੧ ਕਮਲ ਦੇ ਫੁੱਲਾਂ ਹੇਠ ਅਤੇ ਕਾਨਿਆਂ ਤੇ ਖੋਭਿਆਂ ਦੀ ਓਟ ਦੇ ਹੇਠ ਉਹ ਲੇਟਦਾ ਹੈ।
그것이 연 줄기 아래나 갈 밭 가운데나 못속에 엎드리니
22 ੨੨ ਕਮਲ ਦੇ ਬੂਟੇ ਉਹ ਨੂੰ ਆਪਣੀ ਛਾਂ ਵਿੱਚ ਲੁਕਾ ਲੈਂਦੇ ਹਨ, ਨਾਲੇ ਦੀਆਂ ਬੈਂਤਾਂ ਉਹ ਨੂੰ ਘੇਰ ਲੈਂਦੀਆਂ ਹਨ।
연 그늘이 덮으며 시내 버들이 둘렀구나
23 ੨੩ ਵੇਖ, ਜੇ ਦਰਿਆ ਰੋਹ ਵਿਖਾਵੇ, ਤਾਂ ਵੀ ਉਹ ਨਹੀਂ ਕੰਬਦਾ, ਭਾਵੇਂ ਯਰਦਨ ਮੂੰਹ ਤੱਕ ਚੜ੍ਹ ਜਾਵੇ, ਉਹ ਨਿਡਰ ਰਹਿੰਦਾ ਹੈ।
하수가 창일한다 할지라도 그것이 놀라지 않고 요단 강이 불어 그 입에 미칠지라도 자약하니
24 ੨੪ ਉਹ ਦੇ ਵੇਖਦਿਆਂ ਕੌਣ ਉਹ ਨੂੰ ਫੜ੍ਹ ਸਕਦਾ ਹੈ, ਜਾਂ ਫੰਦਾ ਲਾ ਕੇ ਉਹ ਨੂੰ ਨੱਥ ਸਕਦਾ ਹੈ?”
그것이 정신차리고 있을 때에 누가 능히 잡을 수 있겠으며 갈고리로 그 코를 꿸 수 있겠느냐