< ਅੱਯੂਬ 40 >

1 ਫੇਰ ਯਹੋਵਾਹ ਨੇ ਅੱਯੂਬ ਨੂੰ ਇਹ ਵੀ ਆਖਿਆ,
۱
2 “ਕੀ ਝਗੜਾਲੂ ਸਰਬ ਸ਼ਕਤੀਮਾਨ ਨਾਲ ਲੜੇ? ਜਿਹੜਾ ਪਰਮੇਸ਼ੁਰ ਨਾਲ ਬਹਿਸ ਕਰਦਾ ਹੈ, ਉਹ ਉੱਤਰ ਦੇਵੇ!
«آیا مجادله کننده با قادرمطلق مخاصمه نماید؟ کسی‌که با خدا محاجه کند آن را جواب بدهد.»۲
3 “ਤਦ ਅੱਯੂਬ ਨੇ ਯਹੋਵਾਹ ਨੂੰ ਉੱਤਰ ਦਿੱਤਾ
آنگاه ایوب خداوند را جواب داده، گفت:۳
4 ਵੇਖ, ਮੈਂ ਨਿਕੰਮਾ ਹਾਂ, ਮੈਂ ਕੀ ਉੱਤਰ ਦੇਵਾਂ? ਮੈਂ ਆਪਣਾ ਹੱਥ ਮੂੰਹ ਤੇ ਰੱਖਦਾ ਹਾਂ।
«اینک من حقیر هستم و به تو چه جواب دهم؟ دست خود را به دهانم گذاشته‌ام.۴
5 ਇੱਕ ਵਾਰ ਮੈਂ ਬੋਲ ਚੁੱਕਿਆ, ਅਤੇ ਮੈਂ ਉੱਤਰ ਨਹੀਂ ਦੇਵਾਂਗਾ, ਸਗੋਂ ਦੋ ਵਾਰ ਅਤੇ ਹੁਣ ਮੈਂ ਕੁਝ ਹੋਰ ਨਾ ਆਖਾਂਗਾ!
یک مرتبه گفتم و تکرار نخواهم کرد. بلکه دو مرتبه و نخواهم افزود.»۵
6 “ਅੱਗੋਂ ਯਹੋਵਾਹ ਨੇ ਅੱਯੂਬ ਨੂੰ ਵਾਵਰੋਲੇ ਵਿੱਚੋਂ ਉੱਤਰ ਦੇ ਕੇ ਆਖਿਆ,
پس خداوند ایوب را از گردباد خطاب کرد وگفت:۶
7 ਪੁਰਖ ਵਾਂਗੂੰ ਆਪਣੀ ਕਮਰ ਕੱਸ ਲੈ! ਮੈਂ ਤੈਥੋਂ ਸਵਾਲ ਕਰਾਂਗਾ, ਅਤੇ ਤੂੰ ਮੈਨੂੰ ਉੱਤਰ ਦੇ!
«الان کمر خود را مثل مرد ببند. از توسوال می‌نمایم و مرا اعلام کن.۷
8 “ਕੀ ਤੂੰ ਮੇਰੇ ਨਿਆਂ ਨੂੰ ਰੱਦ ਕਰੇਂਗਾ? ਕੀ ਤੂੰ ਮੈਨੂੰ ਦੋਸ਼ੀ ਠਹਿਰਾਵੇਂਗਾ ਤਾਂ ਜੋ ਤੂੰ ਨਿਰਦੋਸ਼ ਠਹਿਰੇਂ?
آیا داوری مرانیز باطل می‌نمایی؟ و مرا ملزم می‌سازی تاخویشتن را عادل بنمایی؟۸
9 ਕੀ ਤੇਰਾ ਬਲ ਪਰਮੇਸ਼ੁਰ ਵਰਗਾ ਹੈ, ਅਤੇ ਤੂੰ ਉਹ ਦੇ ਵਰਗੀ ਅਵਾਜ਼ ਨਾਲ ਗੱਜ ਸਕਦਾ ਹੈਂ?।
آیا تو را مثل خدابازویی هست؟ و به آواز مثل او رعد توانی کرد؟۹
10 ੧੦ ਆਪਣੇ ਆਪ ਨੂੰ ਮਹਿਮਾ ਤੇ ਪਰਤਾਪ ਨਾਲ ਸਜਾ, ਅਤੇ ਆਦਰ ਅਤੇ ਤੇਜ ਨੂੰ ਪਹਿਨ ਲੈ!
الان خویشتن را به جلال و عظمت زینت بده. و به عزت و شوکت ملبس ساز.۱۰
11 ੧੧ ਆਪਣੇ ਕਹਿਰ ਦੇ ਹੜ੍ਹਾਂ ਨੂੰ ਵਗਾ ਦੇ, ਅਤੇ ਹਰੇਕ ਹੰਕਾਰੀ ਨੂੰ ਵੇਖ ਅਤੇ ਅਧੀਨ ਕਰ, -
شدت غضب خود را بریز و به هرکه متکبر است نظر افکنده، اورا به زیر انداز.۱۱
12 ੧੨ ਹਰੇਕ ਹੰਕਾਰੀ ਨੂੰ ਵੇਖ ਅਤੇ ਨੀਵਾਂ ਕਰ, ਅਤੇ ਦੁਸ਼ਟਾਂ ਨੂੰ ਉਹਨਾਂ ਦੇ ਥਾਂ ਵਿੱਚ ਮਿੱਧ ਸੁੱਟ!
بر هرکه متکبر است نظر کن و اورا ذلیل بساز. و شریران را در جای ایشان پایمال کن.۱۲
13 ੧੩ ਉਹਨਾਂ ਨੂੰ ਇਕੱਠੇ ਧੂੜ ਵਿੱਚ ਲੁਕਾ ਦੇ, ਓਹਲੇ ਵਿੱਚ ਉਹਨਾਂ ਦੇ ਮੂੰਹ ਬੰਨ੍ਹ ਦੇ,
ایشان را با هم در خاک پنهان نما و رویهای ایشان را درجای مخفی محبوس کن.۱۳
14 ੧੪ ਤਦ ਮੈਂ ਵੀ ਮੰਨ ਲਵਾਂਗਾ, ਕਿ ਤੇਰਾ ਸੱਜਾ ਹੱਥ ਤੈਨੂੰ ਬਚਾ ਸਕਦਾ ਹੈ!
آنگاه من نیز درباره تو اقرار خواهم کرد، که دست راستت تو را نجات تواند داد.۱۴
15 ੧੫ “ਜ਼ਰਾ ਦਰਿਆਈ ਘੋੜੇ ਨੂੰ ਵੇਖ, ਜਿਸ ਨੂੰ ਮੈਂ ਤੇਰੇ ਨਾਲ ਬਣਾਇਆ ਹੈ, ਉਹ ਬਲ਼ਦ ਵਾਂਗੂੰ ਘਾਹ ਖਾਂਦਾ ਹੈ।
اینک بهیموت که او را باتو آفریده‌ام که علف را مثل گاو می‌خورد،۱۵
16 ੧੬ ਵੇਖ, ਉਹ ਦਾ ਬਲ ਉਹ ਦੀ ਕਮਰ ਵਿੱਚ ਹੈ, ਅਤੇ ਉਹ ਦਾ ਜ਼ੋਰ ਉਹ ਦੇ ਢਿੱਡ ਦੇ ਪੱਠਿਆਂ ਵਿੱਚ ਹੈ!
همانا قوت او در کمرش می‌باشد، و توانایی وی در رگهای شکمش.۱۶
17 ੧੭ ਉਹ ਆਪਣੀ ਪੂਛ ਦਿਆਰ ਵਾਂਗੂੰ ਹਿਲਾਉਂਦਾ ਹੈ, ਉਹ ਦੇ ਪੱਟਾਂ ਦੀਆਂ ਨਾੜਾਂ ਇੱਕ ਦੂਜੀ ਨਾਲ ਮਿਲੀਆਂ ਹੋਈਆਂ ਹਨ।
دم خود را مثل سروآزاد می‌جنباند. رگهای رانش بهم پیچیده است.۱۷
18 ੧੮ ਉਹ ਦੀਆਂ ਹੱਡੀਆਂ ਪਿੱਤਲ ਦੀਆਂ ਨਾਲੀਆਂ ਹਨ, ਉਹ ਦੇ ਅੰਗ ਲੋਹੇ ਦੇ ਅਰਲਾਂ ਵਾਂਗੂੰ ਹਨ।
استخوانهایش مثل لوله های برنجین واعضایش مثل تیرهای آهنین است.۱۸
19 ੧੯ ਉਹ ਪਰਮੇਸ਼ੁਰ ਦੇ ਕੰਮਾਂ ਦਾ ਅਰੰਭ ਹੈ, ਉਹ ਦਾ ਸਿਰਜਣਹਾਰ ਹੀ ਆਪਣੀ ਤਲਵਾਰ ਉਹ ਦੇ ਨੇੜੇ ਲਿਆ ਸਕਦਾ ਹੈ!
او افضل صنایع خدا است. آن که او را آفرید حربه‌اش را به او داده است.۱۹
20 ੨੦ ਪਹਾੜਾਂ ਉੱਤੇ ਉਸ ਦੇ ਲਈ ਚਾਰਾ ਮਿਲਦਾ ਹੈ, ਜਿੱਥੇ ਜੰਗਲ ਦੇ ਸਾਰੇ ਜਾਨਵਰ ਖੇਡਦੇ ਹਨ।
به درستی که کوهها برایش علوفه می‌رویاند، که در آنها تمامی حیوانات صحرابازی می‌کنند۲۰
21 ੨੧ ਕਮਲ ਦੇ ਫੁੱਲਾਂ ਹੇਠ ਅਤੇ ਕਾਨਿਆਂ ਤੇ ਖੋਭਿਆਂ ਦੀ ਓਟ ਦੇ ਹੇਠ ਉਹ ਲੇਟਦਾ ਹੈ।
زیر درختهای کنار می‌خوابد. در سایه نیزار و در خلاب.۲۱
22 ੨੨ ਕਮਲ ਦੇ ਬੂਟੇ ਉਹ ਨੂੰ ਆਪਣੀ ਛਾਂ ਵਿੱਚ ਲੁਕਾ ਲੈਂਦੇ ਹਨ, ਨਾਲੇ ਦੀਆਂ ਬੈਂਤਾਂ ਉਹ ਨੂੰ ਘੇਰ ਲੈਂਦੀਆਂ ਹਨ।
درختهای کنار او را به سایه خود می‌پوشاند، و بیدهای نهر، وی رااحاطه می‌نماید.۲۲
23 ੨੩ ਵੇਖ, ਜੇ ਦਰਿਆ ਰੋਹ ਵਿਖਾਵੇ, ਤਾਂ ਵੀ ਉਹ ਨਹੀਂ ਕੰਬਦਾ, ਭਾਵੇਂ ਯਰਦਨ ਮੂੰਹ ਤੱਕ ਚੜ੍ਹ ਜਾਵੇ, ਉਹ ਨਿਡਰ ਰਹਿੰਦਾ ਹੈ।
اینک رودخانه طغیان می‌کند، لیکن او نمی ترسد و اگر‌چه اردن دردهانش ریخته شود ایمن خواهد بود.۲۳
24 ੨੪ ਉਹ ਦੇ ਵੇਖਦਿਆਂ ਕੌਣ ਉਹ ਨੂੰ ਫੜ੍ਹ ਸਕਦਾ ਹੈ, ਜਾਂ ਫੰਦਾ ਲਾ ਕੇ ਉਹ ਨੂੰ ਨੱਥ ਸਕਦਾ ਹੈ?”
آیا چون نگران است او را گرفتار توان کرد؟ یا بینی وی را باقلاب توان سفت؟۲۴

< ਅੱਯੂਬ 40 >