< ਅੱਯੂਬ 41 >

1 “ਕੀ ਤੂੰ ਲਿਵਯਾਥਾਨ ਨੂੰ ਕੁੰਡੀ ਨਾਲ ਬਾਹਰ ਖਿੱਚ ਸਕਦਾ ਹੈਂ, ਜਾਂ ਡੋਰੀ ਨਾਲ ਉਹ ਦੀ ਜੀਭ ਨੂੰ ਦਬਾ ਸਕਦਾ ਹੈਂ?
Dost thou draw leviathan with an angle? And with a rope thou lettest down — his tongue?
2 ਕੀ ਤੂੰ ਉਹ ਦੇ ਨੱਕ ਵਿੱਚ ਰੱਸਾ ਪਾ ਸਕਦਾ ਹੈਂ, ਜਾਂ ਉਹ ਦੇ ਜਬਾੜੇ ਨੂੰ ਮੇਖ ਨਾਲ ਵਿੰਨ੍ਹ ਸਕਦਾ ਹੈਂ?
Dost thou put a reed in his nose? And with a thorn pierce his jaw?
3 ਕੀ ਉਹ ਤੇਰੇ ਅੱਗੇ ਬਹੁਤੀਆਂ ਮਿੰਨਤਾਂ ਕਰੇਗਾ, ਜਾਂ ਉਹ ਤੇਰੇ ਨਾਲ ਮਿੱਠੀਆਂ-ਮਿੱਠੀਆਂ ਗੱਲਾਂ ਕਰੇਗਾ?
Doth he multiply unto thee supplications? Doth he speak unto thee tender things?
4 ਕੀ ਉਹ ਤੇਰੇ ਨਾਲ ਨੇਮ ਬੰਨ੍ਹੇਗਾ, ਤਾਂ ਜੋ ਤੂੰ ਉਹ ਨੂੰ ਸਦਾ ਤੱਕ ਆਪਣਾ ਗੁਲਾਮ ਰੱਖੇਂ?
Doth he make a covenant with thee? Dost thou take him for a servant age-during?
5 ਕੀ ਤੂੰ ਉਹ ਦੇ ਨਾਲ ਉਸ ਤਰ੍ਹਾਂ ਖੇਡੇਂਗਾ ਜਿਵੇਂ ਪੰਛੀ ਨਾਲ, ਜਾਂ ਆਪਣੀਆਂ ਕੁੜੀਆਂ ਦਾ ਜੀ ਬਹਿਲਾਉਣ ਲਈ ਉਹ ਨੂੰ ਬੰਨ੍ਹ ਕੇ ਰੱਖੇਂਗਾ?
Dost thou play with him as a bird? And dost thou bind him for thy damsels?
6 ਕੀ ਮਾਛੀ ਉਹ ਦਾ ਸੌਦਾ ਕਰਨਗੇ, ਕੀ ਉਹ ਵਪਾਰੀਆਂ ਵਿੱਚ ਉਹ ਨੂੰ ਵੰਡਣਗੇ?
(Feast upon him do companions, They divide him among the merchants!)
7 ਕੀ ਤੂੰ ਉਹ ਦੀ ਖੱਲ ਨੂੰ ਬਰਛਿਆਂ ਨਾਲ ਵਿੰਨ੍ਹ ਸਕਦਾ ਹੈਂ, ਜਾਂ ਉਹ ਦੇ ਸਿਰ ਨੂੰ ਮਾਛੀਆਂ ਦੇ ਤ੍ਰਿਸੂਲਾਂ ਨਾਲ?
Dost thou fill with barbed irons his skin? And with fish-spears his head?
8 ਜੇਕਰ ਤੂੰ ਆਪਣਾ ਹੱਥ ਉਸ ਦੇ ਉੱਤੇ ਧਰੇਂ ਤਾਂ ਤੂੰ ਉਸ ਲੜਾਈ ਨੂੰ ਹਮੇਸ਼ਾ ਯਾਦ ਰੱਖੇਂਗਾ, ਤੂੰ ਫੇਰ ਕਦੇ ਅਜਿਹਾ ਨਾ ਕਰੇਂਗਾ!
Place on him thy hand, Remember the battle — do not add!
9 ਵੇਖ, ਉਸ ਨੂੰ ਫੜ੍ਹਨ ਦੀ ਆਸ ਰੱਖਣੀ ਵਿਅਰਥ ਹੈ, ਉਸ ਨੂੰ ਵੇਖਦਿਆਂ ਹੀ ਜੀਅ ਕੱਚਾ ਪੈ ਜਾਂਦਾ ਹੈ?
Lo, the hope of him is found a liar, Also at his appearance is not one cast down?
10 ੧੦ ਕੋਈ ਐਨੀ ਤੱਤੀ ਤਬੀਅਤ ਦਾ ਨਹੀਂ, ਜੋ ਉਹ ਦੇ ਛੇੜਨ ਦੀ ਹਿੰਮਤ ਕਰੇ, ਫੇਰ ਕੌਣ ਹੈ ਜੋ ਮੇਰੇ ਸਨਮੁਖ ਖੜ੍ਹਾ ਰਹਿ ਸਕੇ?
None so fierce that he doth awake him, And who [is] he before Me stationeth himself?
11 ੧੧ ਕਿਸ ਨੇ ਪਹਿਲਾਂ ਮੈਨੂੰ ਕੁਝ ਦਿੱਤਾ ਕਿ ਮੈਨੂੰ ਕੁਝ ਮੋੜਨਾ ਪਵੇ? ਜੋ ਕੁਝ ਅਕਾਸ਼ ਦੇ ਹੇਠ ਹੈ, ਸੋ ਮੇਰਾ ਹੈ।
Who hath brought before Me and I repay? Under the whole heavens it [is] mine.
12 ੧੨ “ਮੈਂ ਉਹ ਦੇ ਅੰਗਾਂ ਦੇ ਵਿਖੇ, ਅਤੇ ਉਹ ਦੇ ਮਹਾਂ-ਬਲ ਤੇ ਉਹ ਦੇ ਢਾਂਚੇ ਦੇ ਸੁਹੱਪਣ ਵਿਖੇ ਚੁੱਪ ਨਾ ਰਹਾਂਗਾ।
I do not keep silent concerning his parts, And the matter of might, And the grace of his arrangement.
13 ੧੩ ਕੌਣ ਉਹ ਦੇ ਉੱਪਰ ਦਾ ਲਿਬਾਸ ਉਤਾਰ ਸਕਦਾ ਹੈ? ਕੌਣ ਉਹ ਦੇ ਦੋਹਾਂ ਜਬਾੜਿਆਂ ਵਿੱਚ ਆਵੇਗਾ?
Who hath uncovered the face of his clothing? Within his double bridle who doth enter?
14 ੧੪ ਕੌਣ ਉਹ ਦੇ ਮੂੰਹ ਦੇ ਕਵਾੜਾਂ ਨੂੰ ਖੋਲ੍ਹ ਸਕਦਾ ਹੈ? ਉਹ ਦੇ ਦੰਦਾਂ ਦਾ ਘੇਰਾ ਭਿਆਨਕ ਹੈ!
The doors of his face who hath opened? Round about his teeth [are] terrible.
15 ੧੫ ਉਹ ਦੇ ਛਿਲਕੇ ਦੀਆਂ ਧਾਰੀਆਂ ਉਹ ਦਾ ਘਮੰਡ ਹਨ, ਉਹ ਜਾਣੋ ਘੁੱਟ ਕੇ ਮੋਹਰ ਨਾਲ ਜੋੜੀਆਂ ਗਈਆਂ ਹਨ,
A pride — strong ones of shields, Shut up — a close seal.
16 ੧੬ ਉਹ ਇੱਕ ਦੂਜੇ ਦੇ ਐਨੇ ਨੇੜੇ ਹਨ ਕਿ ਹਵਾ ਵੀ ਉਹਨਾਂ ਦੇ ਵਿੱਚੋਂ ਦੀ ਨਹੀਂ ਲੰਘ ਸਕਦੀ।
One unto another they draw nigh, And air doth not enter between them.
17 ੧੭ ਉਹ ਇੱਕ ਦੂਜੇ ਦੇ ਨਾਲ-ਨਾਲ ਹਨ, ਉਹ ਇਸ ਤਰ੍ਹਾਂ ਜੁੜੀਆਂ ਹੋਈਆਂ ਹਨ ਕਿ ਅਲੱਗ ਨਹੀਂ ਹੋ ਸਕਦੀਆਂ।
One unto another they adhere, They stick together and are not separated.
18 ੧੮ ਉਹ ਦੀਆਂ ਛਿੱਕਾਂ ਤੋਂ ਚਾਨਣ ਚਮਕ ਉੱਠਦਾ ਹੈ, ਉਹ ਦੀਆਂ ਅੱਖਾਂ ਸਵੇਰ ਦੀਆਂ ਪਲਕਾਂ ਜਿਹੀਆਂ ਹਨ!
His sneezings cause light to shine, And his eyes [are] as the eyelids of the dawn.
19 ੧੯ ਉਹ ਦੇ ਮੂੰਹੋਂ ਬਲਦੀਆਂ ਹੋਈਆਂ ਮਸ਼ਾਲਾਂ ਨਿੱਕਲਦੀਆਂ ਹਨ, ਅਤੇ ਅੱਗ ਦੀਆਂ ਚਿੰਗਿਆੜੀਆਂ ਉੱਡਦੀਆਂ ਹਨ।
Out of his mouth do flames go, sparks of fire escape.
20 ੨੦ ਉਹ ਦੀਆਂ ਨਾਸਾਂ ਵਿੱਚੋਂ ਧੂੰਆਂ ਨਿੱਕਲਦਾ ਹੈ, ਜਿਵੇਂ ਉੱਬਲਦੀ ਦੇਗ ਜਾਂ ਧੁਖਦਿਆਂ ਕਾਨਿਆਂ ਤੋਂ!
Out of his nostrils goeth forth smoke, As a blown pot and reeds.
21 ੨੧ ਉਹ ਦਾ ਸਾਹ ਕੋਲਿਆਂ ਨੂੰ ਸੁਲਗਾ ਦਿੰਦਾ ਹੈ, ਅਤੇ ਉਹ ਦੇ ਮੂੰਹੋਂ ਅੰਗਾਰੇ ਨਿੱਕਲਦੇ ਹਨ!
His breath setteth coals on fire, And a flame from his mouth goeth forth.
22 ੨੨ ਉਹ ਦੀ ਧੌਣ ਵਿੱਚ ਬਲ ਬਣਿਆ ਰਹਿੰਦਾ ਹੈ, ਅਤੇ ਭੈਅ ਉਹ ਦੇ ਅੱਗੇ ਨੱਚਦਾ ਹੈ!
In his neck lodge doth strength, And before him doth grief exult.
23 ੨੩ ਉਹ ਦੇ ਮਾਸ ਦੀਆਂ ਤਹਿਆਂ ਸਟੀਆਂ ਹੋਈਆਂ ਹਨ, ਉਹ ਉਸ ਦੇ ਉੱਤੇ ਜੰਮੀਆਂ ਹੋਈਆਂ ਹਨ, ਉਹ ਹਿੱਲ ਨਹੀਂ ਸਕਦੀਆਂ।
The flakes of his flesh have adhered — Firm upon him — it is not moved.
24 ੨੪ ਉਹ ਦਾ ਦਿਲ ਪੱਥਰ ਵਾਂਗੂੰ ਪੱਕਾ ਹੈ, ਸਗੋਂ ਚੱਕੀ ਦੇ ਹੇਠਲੇ ਪੁੜ ਵਾਂਗੂੰ ਪੱਕਾ ਹੈ।
His heart [is] firm as a stone, Yea, firm as the lower piece.
25 ੨੫ ਜਦ ਉਹ ਉੱਠਦਾ ਹੈ ਤਾਂ ਬਲਵਾਨ ਵੀ ਡਰ ਜਾਂਦੇ ਹਨ, ਉਹ ਘਬਰਾਹਟ ਨਾਲ ਸੁੱਧ-ਬੁੱਧ ਖੋਹ ਦਿੰਦੇ ਹਨ!
From his rising are the mighty afraid, From breakings they keep themselves free.
26 ੨੬ ਭਾਵੇਂ ਤਲਵਾਰ ਉਹ ਦੇ ਕੋਲ ਪਹੁੰਚੇ, ਉਸ ਤੋਂ ਕੁਝ ਨਹੀਂ ਬਣਦਾ, ਅਤੇ ਨਾ ਬਰਛੀ ਨਾ ਭਾਲੇ ਨਾ ਤੀਰ ਤੋਂ।
The sword of his overtaker standeth not, Spear — dart — and lance.
27 ੨੭ ਉਹ ਲੋਹੇ ਨੂੰ ਕੱਖ ਵਰਗਾ ਅਤੇ ਪਿੱਤਲ ਨੂੰ ਗਲੀ ਹੋਈ ਲੱਕੜ ਸਮਝਦਾ ਹੈ!
He reckoneth iron as straw, brass as rotten wood.
28 ੨੮ ਤੀਰ ਉਹ ਨੂੰ ਭਜਾ ਨਹੀਂ ਸਕਦੇ, ਗੁਲੇਲ ਦੇ ਪੱਥਰ ਉਹ ਦੇ ਲਈ ਤਿਣਕੇ ਬਣ ਜਾਂਦੇ ਹਨ।
The son of the bow doth not cause him to flee, Turned by him into stubble are stones of the sling.
29 ੨੯ ਲਾਠੀਆਂ ਵੀ ਤਿਣਕੇ ਦੇ ਤੁੱਲ ਗਿਣੀਆਂ ਜਾਂਦੀਆਂ ਹਨ, ਸਾਂਗ ਦੇ ਖੜਕਣ ਉੱਤੇ ਉਹ ਹੱਸਦਾ ਹੈ।
As stubble have darts been reckoned, And he laugheth at the shaking of a javelin.
30 ੩੦ ਉਹ ਦੇ ਹੇਠਲੇ ਹਿੱਸੇ ਤੇਜ਼ ਠੀਕਰਿਆਂ ਵਾਂਗੂੰ ਹਨ, ਉਹ ਜਾਣੋ ਚਿੱਕੜ ਉੱਤੇ ਫਲ੍ਹਾ ਫੇਰਦਾ ਹੈ।
Under him [are] sharp points of clay, He spreadeth gold on the mire.
31 ੩੧ ਉਹ ਡੂੰਘੇ ਪਾਣੀਆਂ ਨੂੰ ਦੇਗ ਵਾਂਗੂੰ ਉਛਾਲ ਦਿੰਦਾ ਹੈ, ਉਹ ਸਮੁੰਦਰ ਨੂੰ ਮੱਲ੍ਹਮ ਦੀ ਡੱਬੀ ਵਾਂਗੂੰ ਬਣਾ ਦਿੰਦਾ ਹੈ।
He causeth to boil as a pot the deep, The sea he maketh as a pot of ointment.
32 ੩੨ ਉਹ ਆਪਣੇ ਪਿੱਛੇ ਚਮਕੀਲਾ ਰਾਹ ਛੱਡਦਾ ਹੈ, ਭਈ ਜਾਣੋ ਡੂੰਘਿਆਈ ਉੱਤੇ ਧੌਲੇ ਆਏ ਹੋਏ ਹਨ।
After him he causeth a path to shine, One thinketh the deep to be hoary.
33 ੩੩ ਧਰਤੀ ਉੱਤੇ ਉਹ ਦੇ ਤੁੱਲ ਕੋਈ ਨਹੀਂ, ਉਹ ਬਿਨ੍ਹਾਂ ਖੌਫ਼ ਦੇ ਸਿਰਜਿਆ ਗਿਆ!
There is not on the earth his like, That is made without terror.
34 ੩੪ ਉਹ ਹਰੇਕ ਉੱਚੇ ਨੂੰ ਵੇਖਦਾ ਰਹਿੰਦਾ ਹੈ, ਉਹ ਸਾਰੇ ਘਮੰਡੀਆਂ ਉੱਤੇ ਰਾਜਾ ਹੈ।”
Every high thing he doth see, He [is] king over all sons of pride.

< ਅੱਯੂਬ 41 >