< ਅੱਯੂਬ 41 >

1 “ਕੀ ਤੂੰ ਲਿਵਯਾਥਾਨ ਨੂੰ ਕੁੰਡੀ ਨਾਲ ਬਾਹਰ ਖਿੱਚ ਸਕਦਾ ਹੈਂ, ਜਾਂ ਡੋਰੀ ਨਾਲ ਉਹ ਦੀ ਜੀਭ ਨੂੰ ਦਬਾ ਸਕਦਾ ਹੈਂ?
תמשך לויתן בחכה ובחבל תשקיע לשנו
2 ਕੀ ਤੂੰ ਉਹ ਦੇ ਨੱਕ ਵਿੱਚ ਰੱਸਾ ਪਾ ਸਕਦਾ ਹੈਂ, ਜਾਂ ਉਹ ਦੇ ਜਬਾੜੇ ਨੂੰ ਮੇਖ ਨਾਲ ਵਿੰਨ੍ਹ ਸਕਦਾ ਹੈਂ?
התשים אגמן באפו ובחוח תקב לחיו
3 ਕੀ ਉਹ ਤੇਰੇ ਅੱਗੇ ਬਹੁਤੀਆਂ ਮਿੰਨਤਾਂ ਕਰੇਗਾ, ਜਾਂ ਉਹ ਤੇਰੇ ਨਾਲ ਮਿੱਠੀਆਂ-ਮਿੱਠੀਆਂ ਗੱਲਾਂ ਕਰੇਗਾ?
הירבה אליך תחנונים אם-ידבר אליך רכות
4 ਕੀ ਉਹ ਤੇਰੇ ਨਾਲ ਨੇਮ ਬੰਨ੍ਹੇਗਾ, ਤਾਂ ਜੋ ਤੂੰ ਉਹ ਨੂੰ ਸਦਾ ਤੱਕ ਆਪਣਾ ਗੁਲਾਮ ਰੱਖੇਂ?
היכרת ברית עמך תקחנו לעבד עולם
5 ਕੀ ਤੂੰ ਉਹ ਦੇ ਨਾਲ ਉਸ ਤਰ੍ਹਾਂ ਖੇਡੇਂਗਾ ਜਿਵੇਂ ਪੰਛੀ ਨਾਲ, ਜਾਂ ਆਪਣੀਆਂ ਕੁੜੀਆਂ ਦਾ ਜੀ ਬਹਿਲਾਉਣ ਲਈ ਉਹ ਨੂੰ ਬੰਨ੍ਹ ਕੇ ਰੱਖੇਂਗਾ?
התשחק-בו כצפור ותקשרנו לנערותיך
6 ਕੀ ਮਾਛੀ ਉਹ ਦਾ ਸੌਦਾ ਕਰਨਗੇ, ਕੀ ਉਹ ਵਪਾਰੀਆਂ ਵਿੱਚ ਉਹ ਨੂੰ ਵੰਡਣਗੇ?
יכרו עליו חברים יחצוהו בין כנענים
7 ਕੀ ਤੂੰ ਉਹ ਦੀ ਖੱਲ ਨੂੰ ਬਰਛਿਆਂ ਨਾਲ ਵਿੰਨ੍ਹ ਸਕਦਾ ਹੈਂ, ਜਾਂ ਉਹ ਦੇ ਸਿਰ ਨੂੰ ਮਾਛੀਆਂ ਦੇ ਤ੍ਰਿਸੂਲਾਂ ਨਾਲ?
התמלא בשכות עורו ובצלצל דגים ראשו
8 ਜੇਕਰ ਤੂੰ ਆਪਣਾ ਹੱਥ ਉਸ ਦੇ ਉੱਤੇ ਧਰੇਂ ਤਾਂ ਤੂੰ ਉਸ ਲੜਾਈ ਨੂੰ ਹਮੇਸ਼ਾ ਯਾਦ ਰੱਖੇਂਗਾ, ਤੂੰ ਫੇਰ ਕਦੇ ਅਜਿਹਾ ਨਾ ਕਰੇਂਗਾ!
שים-עליו כפך זכר מלחמה אל-תוסף
9 ਵੇਖ, ਉਸ ਨੂੰ ਫੜ੍ਹਨ ਦੀ ਆਸ ਰੱਖਣੀ ਵਿਅਰਥ ਹੈ, ਉਸ ਨੂੰ ਵੇਖਦਿਆਂ ਹੀ ਜੀਅ ਕੱਚਾ ਪੈ ਜਾਂਦਾ ਹੈ?
הן-תחלתו נכזבה הגם אל-מראיו יטל
10 ੧੦ ਕੋਈ ਐਨੀ ਤੱਤੀ ਤਬੀਅਤ ਦਾ ਨਹੀਂ, ਜੋ ਉਹ ਦੇ ਛੇੜਨ ਦੀ ਹਿੰਮਤ ਕਰੇ, ਫੇਰ ਕੌਣ ਹੈ ਜੋ ਮੇਰੇ ਸਨਮੁਖ ਖੜ੍ਹਾ ਰਹਿ ਸਕੇ?
לא-אכזר כי יעורנו ומי הוא לפני יתיצב
11 ੧੧ ਕਿਸ ਨੇ ਪਹਿਲਾਂ ਮੈਨੂੰ ਕੁਝ ਦਿੱਤਾ ਕਿ ਮੈਨੂੰ ਕੁਝ ਮੋੜਨਾ ਪਵੇ? ਜੋ ਕੁਝ ਅਕਾਸ਼ ਦੇ ਹੇਠ ਹੈ, ਸੋ ਮੇਰਾ ਹੈ।
מי הקדימני ואשלם תחת כל-השמים לי-הוא
12 ੧੨ “ਮੈਂ ਉਹ ਦੇ ਅੰਗਾਂ ਦੇ ਵਿਖੇ, ਅਤੇ ਉਹ ਦੇ ਮਹਾਂ-ਬਲ ਤੇ ਉਹ ਦੇ ਢਾਂਚੇ ਦੇ ਸੁਹੱਪਣ ਵਿਖੇ ਚੁੱਪ ਨਾ ਰਹਾਂਗਾ।
לא- (לו-) אחריש בדיו ודבר-גבורות וחין ערכו
13 ੧੩ ਕੌਣ ਉਹ ਦੇ ਉੱਪਰ ਦਾ ਲਿਬਾਸ ਉਤਾਰ ਸਕਦਾ ਹੈ? ਕੌਣ ਉਹ ਦੇ ਦੋਹਾਂ ਜਬਾੜਿਆਂ ਵਿੱਚ ਆਵੇਗਾ?
מי-גלה פני לבושו בכפל רסנו מי יבוא
14 ੧੪ ਕੌਣ ਉਹ ਦੇ ਮੂੰਹ ਦੇ ਕਵਾੜਾਂ ਨੂੰ ਖੋਲ੍ਹ ਸਕਦਾ ਹੈ? ਉਹ ਦੇ ਦੰਦਾਂ ਦਾ ਘੇਰਾ ਭਿਆਨਕ ਹੈ!
דלתי פניו מי פתח סביבות שניו אימה
15 ੧੫ ਉਹ ਦੇ ਛਿਲਕੇ ਦੀਆਂ ਧਾਰੀਆਂ ਉਹ ਦਾ ਘਮੰਡ ਹਨ, ਉਹ ਜਾਣੋ ਘੁੱਟ ਕੇ ਮੋਹਰ ਨਾਲ ਜੋੜੀਆਂ ਗਈਆਂ ਹਨ,
גאוה אפיקי מגנים סגור חותם צר
16 ੧੬ ਉਹ ਇੱਕ ਦੂਜੇ ਦੇ ਐਨੇ ਨੇੜੇ ਹਨ ਕਿ ਹਵਾ ਵੀ ਉਹਨਾਂ ਦੇ ਵਿੱਚੋਂ ਦੀ ਨਹੀਂ ਲੰਘ ਸਕਦੀ।
אחד באחד יגשו ורוח לא-יבא ביניהם
17 ੧੭ ਉਹ ਇੱਕ ਦੂਜੇ ਦੇ ਨਾਲ-ਨਾਲ ਹਨ, ਉਹ ਇਸ ਤਰ੍ਹਾਂ ਜੁੜੀਆਂ ਹੋਈਆਂ ਹਨ ਕਿ ਅਲੱਗ ਨਹੀਂ ਹੋ ਸਕਦੀਆਂ।
איש-באחיהו ידבקו יתלכדו ולא יתפרדו
18 ੧੮ ਉਹ ਦੀਆਂ ਛਿੱਕਾਂ ਤੋਂ ਚਾਨਣ ਚਮਕ ਉੱਠਦਾ ਹੈ, ਉਹ ਦੀਆਂ ਅੱਖਾਂ ਸਵੇਰ ਦੀਆਂ ਪਲਕਾਂ ਜਿਹੀਆਂ ਹਨ!
עטישתיו תהל אור ועיניו כעפעפי-שחר
19 ੧੯ ਉਹ ਦੇ ਮੂੰਹੋਂ ਬਲਦੀਆਂ ਹੋਈਆਂ ਮਸ਼ਾਲਾਂ ਨਿੱਕਲਦੀਆਂ ਹਨ, ਅਤੇ ਅੱਗ ਦੀਆਂ ਚਿੰਗਿਆੜੀਆਂ ਉੱਡਦੀਆਂ ਹਨ।
מפיו לפידים יהלכו כידודי אש יתמלטו
20 ੨੦ ਉਹ ਦੀਆਂ ਨਾਸਾਂ ਵਿੱਚੋਂ ਧੂੰਆਂ ਨਿੱਕਲਦਾ ਹੈ, ਜਿਵੇਂ ਉੱਬਲਦੀ ਦੇਗ ਜਾਂ ਧੁਖਦਿਆਂ ਕਾਨਿਆਂ ਤੋਂ!
מנחיריו יצא עשן-- כדוד נפוח ואגמן
21 ੨੧ ਉਹ ਦਾ ਸਾਹ ਕੋਲਿਆਂ ਨੂੰ ਸੁਲਗਾ ਦਿੰਦਾ ਹੈ, ਅਤੇ ਉਹ ਦੇ ਮੂੰਹੋਂ ਅੰਗਾਰੇ ਨਿੱਕਲਦੇ ਹਨ!
נפשו גחלים תלהט ולהב מפיו יצא
22 ੨੨ ਉਹ ਦੀ ਧੌਣ ਵਿੱਚ ਬਲ ਬਣਿਆ ਰਹਿੰਦਾ ਹੈ, ਅਤੇ ਭੈਅ ਉਹ ਦੇ ਅੱਗੇ ਨੱਚਦਾ ਹੈ!
בצוארו ילין עז ולפניו תדוץ דאבה
23 ੨੩ ਉਹ ਦੇ ਮਾਸ ਦੀਆਂ ਤਹਿਆਂ ਸਟੀਆਂ ਹੋਈਆਂ ਹਨ, ਉਹ ਉਸ ਦੇ ਉੱਤੇ ਜੰਮੀਆਂ ਹੋਈਆਂ ਹਨ, ਉਹ ਹਿੱਲ ਨਹੀਂ ਸਕਦੀਆਂ।
מפלי בשרו דבקו יצוק עליו בל-ימוט
24 ੨੪ ਉਹ ਦਾ ਦਿਲ ਪੱਥਰ ਵਾਂਗੂੰ ਪੱਕਾ ਹੈ, ਸਗੋਂ ਚੱਕੀ ਦੇ ਹੇਠਲੇ ਪੁੜ ਵਾਂਗੂੰ ਪੱਕਾ ਹੈ।
לבו יצוק כמו-אבן ויצוק כפלח תחתית
25 ੨੫ ਜਦ ਉਹ ਉੱਠਦਾ ਹੈ ਤਾਂ ਬਲਵਾਨ ਵੀ ਡਰ ਜਾਂਦੇ ਹਨ, ਉਹ ਘਬਰਾਹਟ ਨਾਲ ਸੁੱਧ-ਬੁੱਧ ਖੋਹ ਦਿੰਦੇ ਹਨ!
משתו יגורו אלים משברים יתחטאו
26 ੨੬ ਭਾਵੇਂ ਤਲਵਾਰ ਉਹ ਦੇ ਕੋਲ ਪਹੁੰਚੇ, ਉਸ ਤੋਂ ਕੁਝ ਨਹੀਂ ਬਣਦਾ, ਅਤੇ ਨਾ ਬਰਛੀ ਨਾ ਭਾਲੇ ਨਾ ਤੀਰ ਤੋਂ।
משיגהו חרב בלי תקום חנית מסע ושריה
27 ੨੭ ਉਹ ਲੋਹੇ ਨੂੰ ਕੱਖ ਵਰਗਾ ਅਤੇ ਪਿੱਤਲ ਨੂੰ ਗਲੀ ਹੋਈ ਲੱਕੜ ਸਮਝਦਾ ਹੈ!
יחשב לתבן ברזל לעץ רקבון נחושה
28 ੨੮ ਤੀਰ ਉਹ ਨੂੰ ਭਜਾ ਨਹੀਂ ਸਕਦੇ, ਗੁਲੇਲ ਦੇ ਪੱਥਰ ਉਹ ਦੇ ਲਈ ਤਿਣਕੇ ਬਣ ਜਾਂਦੇ ਹਨ।
לא-יבריחנו בן-קשת לקש נהפכו-לו אבני-קלע
29 ੨੯ ਲਾਠੀਆਂ ਵੀ ਤਿਣਕੇ ਦੇ ਤੁੱਲ ਗਿਣੀਆਂ ਜਾਂਦੀਆਂ ਹਨ, ਸਾਂਗ ਦੇ ਖੜਕਣ ਉੱਤੇ ਉਹ ਹੱਸਦਾ ਹੈ।
כקש נחשבו תותח וישחק לרעש כידון
30 ੩੦ ਉਹ ਦੇ ਹੇਠਲੇ ਹਿੱਸੇ ਤੇਜ਼ ਠੀਕਰਿਆਂ ਵਾਂਗੂੰ ਹਨ, ਉਹ ਜਾਣੋ ਚਿੱਕੜ ਉੱਤੇ ਫਲ੍ਹਾ ਫੇਰਦਾ ਹੈ।
תחתיו חדודי חרש ירפד חרוץ עלי-טיט
31 ੩੧ ਉਹ ਡੂੰਘੇ ਪਾਣੀਆਂ ਨੂੰ ਦੇਗ ਵਾਂਗੂੰ ਉਛਾਲ ਦਿੰਦਾ ਹੈ, ਉਹ ਸਮੁੰਦਰ ਨੂੰ ਮੱਲ੍ਹਮ ਦੀ ਡੱਬੀ ਵਾਂਗੂੰ ਬਣਾ ਦਿੰਦਾ ਹੈ।
ירתיח כסיר מצולה ים ישים כמרקחה
32 ੩੨ ਉਹ ਆਪਣੇ ਪਿੱਛੇ ਚਮਕੀਲਾ ਰਾਹ ਛੱਡਦਾ ਹੈ, ਭਈ ਜਾਣੋ ਡੂੰਘਿਆਈ ਉੱਤੇ ਧੌਲੇ ਆਏ ਹੋਏ ਹਨ।
אחריו יאיר נתיב יחשב תהום לשיבה
33 ੩੩ ਧਰਤੀ ਉੱਤੇ ਉਹ ਦੇ ਤੁੱਲ ਕੋਈ ਨਹੀਂ, ਉਹ ਬਿਨ੍ਹਾਂ ਖੌਫ਼ ਦੇ ਸਿਰਜਿਆ ਗਿਆ!
אין-על-עפר משלו העשו לבלי-חת
34 ੩੪ ਉਹ ਹਰੇਕ ਉੱਚੇ ਨੂੰ ਵੇਖਦਾ ਰਹਿੰਦਾ ਹੈ, ਉਹ ਸਾਰੇ ਘਮੰਡੀਆਂ ਉੱਤੇ ਰਾਜਾ ਹੈ।”
את-כל-גבה יראה הוא מלך על-כל-בני-שחץ

< ਅੱਯੂਬ 41 >