< ਅੱਯੂਬ 41 >
1 ੧ “ਕੀ ਤੂੰ ਲਿਵਯਾਥਾਨ ਨੂੰ ਕੁੰਡੀ ਨਾਲ ਬਾਹਰ ਖਿੱਚ ਸਕਦਾ ਹੈਂ, ਜਾਂ ਡੋਰੀ ਨਾਲ ਉਹ ਦੀ ਜੀਭ ਨੂੰ ਦਬਾ ਸਕਦਾ ਹੈਂ?
네가 능히 낚시로 악어를 낚을 수 있겠느냐 노끈으로 그 혀를 맬수 있겠느냐
2 ੨ ਕੀ ਤੂੰ ਉਹ ਦੇ ਨੱਕ ਵਿੱਚ ਰੱਸਾ ਪਾ ਸਕਦਾ ਹੈਂ, ਜਾਂ ਉਹ ਦੇ ਜਬਾੜੇ ਨੂੰ ਮੇਖ ਨਾਲ ਵਿੰਨ੍ਹ ਸਕਦਾ ਹੈਂ?
줄로 그 코를 꿸 수 있겠느냐 갈고리로 그 아가미를 꿸 수 있겠느냐
3 ੩ ਕੀ ਉਹ ਤੇਰੇ ਅੱਗੇ ਬਹੁਤੀਆਂ ਮਿੰਨਤਾਂ ਕਰੇਗਾ, ਜਾਂ ਉਹ ਤੇਰੇ ਨਾਲ ਮਿੱਠੀਆਂ-ਮਿੱਠੀਆਂ ਗੱਲਾਂ ਕਰੇਗਾ?
그것이 어찌 네게 연속 간구하겠느냐 유순한 말로 네게 이야기하겠느냐
4 ੪ ਕੀ ਉਹ ਤੇਰੇ ਨਾਲ ਨੇਮ ਬੰਨ੍ਹੇਗਾ, ਤਾਂ ਜੋ ਤੂੰ ਉਹ ਨੂੰ ਸਦਾ ਤੱਕ ਆਪਣਾ ਗੁਲਾਮ ਰੱਖੇਂ?
어찌 너와 계약하고 영영히 네 종이 되겠느냐
5 ੫ ਕੀ ਤੂੰ ਉਹ ਦੇ ਨਾਲ ਉਸ ਤਰ੍ਹਾਂ ਖੇਡੇਂਗਾ ਜਿਵੇਂ ਪੰਛੀ ਨਾਲ, ਜਾਂ ਆਪਣੀਆਂ ਕੁੜੀਆਂ ਦਾ ਜੀ ਬਹਿਲਾਉਣ ਲਈ ਉਹ ਨੂੰ ਬੰਨ੍ਹ ਕੇ ਰੱਖੇਂਗਾ?
네가 어찌 새를 놀리는 것 같이 그것을 놀리겠으며 네 소녀들을 위하여 그것을 매어 두겠느냐
6 ੬ ਕੀ ਮਾਛੀ ਉਹ ਦਾ ਸੌਦਾ ਕਰਨਗੇ, ਕੀ ਉਹ ਵਪਾਰੀਆਂ ਵਿੱਚ ਉਹ ਨੂੰ ਵੰਡਣਗੇ?
어찌 어부의 떼가 그것으로 상품을 삼아 상고들 가운데 나눌 수 있겠느냐
7 ੭ ਕੀ ਤੂੰ ਉਹ ਦੀ ਖੱਲ ਨੂੰ ਬਰਛਿਆਂ ਨਾਲ ਵਿੰਨ੍ਹ ਸਕਦਾ ਹੈਂ, ਜਾਂ ਉਹ ਦੇ ਸਿਰ ਨੂੰ ਮਾਛੀਆਂ ਦੇ ਤ੍ਰਿਸੂਲਾਂ ਨਾਲ?
네가 능히 창으로 그 가죽을 찌르거나 작살로 그 머리를 찌를 수 있겠느냐
8 ੮ ਜੇਕਰ ਤੂੰ ਆਪਣਾ ਹੱਥ ਉਸ ਦੇ ਉੱਤੇ ਧਰੇਂ ਤਾਂ ਤੂੰ ਉਸ ਲੜਾਈ ਨੂੰ ਹਮੇਸ਼ਾ ਯਾਦ ਰੱਖੇਂਗਾ, ਤੂੰ ਫੇਰ ਕਦੇ ਅਜਿਹਾ ਨਾ ਕਰੇਂਗਾ!
손을 그것에게 좀 대어 보라 싸울 일이 생각나서 다시는 아니하리라
9 ੯ ਵੇਖ, ਉਸ ਨੂੰ ਫੜ੍ਹਨ ਦੀ ਆਸ ਰੱਖਣੀ ਵਿਅਰਥ ਹੈ, ਉਸ ਨੂੰ ਵੇਖਦਿਆਂ ਹੀ ਜੀਅ ਕੱਚਾ ਪੈ ਜਾਂਦਾ ਹੈ?
잡으려는 소망은 헛것이라 그것을 보기만 하여도 낙담하지 않겠느냐
10 ੧੦ ਕੋਈ ਐਨੀ ਤੱਤੀ ਤਬੀਅਤ ਦਾ ਨਹੀਂ, ਜੋ ਉਹ ਦੇ ਛੇੜਨ ਦੀ ਹਿੰਮਤ ਕਰੇ, ਫੇਰ ਕੌਣ ਹੈ ਜੋ ਮੇਰੇ ਸਨਮੁਖ ਖੜ੍ਹਾ ਰਹਿ ਸਕੇ?
아무도 그것을 격동시킬 용맹이 없거든 능히 나를 당할 자가 누구냐
11 ੧੧ ਕਿਸ ਨੇ ਪਹਿਲਾਂ ਮੈਨੂੰ ਕੁਝ ਦਿੱਤਾ ਕਿ ਮੈਨੂੰ ਕੁਝ ਮੋੜਨਾ ਪਵੇ? ਜੋ ਕੁਝ ਅਕਾਸ਼ ਦੇ ਹੇਠ ਹੈ, ਸੋ ਮੇਰਾ ਹੈ।
누가 먼저 내게 주고 나로 갚게 하였느냐 온 천하에 있는 것이 다 내 것이니라
12 ੧੨ “ਮੈਂ ਉਹ ਦੇ ਅੰਗਾਂ ਦੇ ਵਿਖੇ, ਅਤੇ ਉਹ ਦੇ ਮਹਾਂ-ਬਲ ਤੇ ਉਹ ਦੇ ਢਾਂਚੇ ਦੇ ਸੁਹੱਪਣ ਵਿਖੇ ਚੁੱਪ ਨਾ ਰਹਾਂਗਾ।
내가 악어의 지체와 큰 힘과 훌륭한 구조에 대하여 잠잠치 아니하리라
13 ੧੩ ਕੌਣ ਉਹ ਦੇ ਉੱਪਰ ਦਾ ਲਿਬਾਸ ਉਤਾਰ ਸਕਦਾ ਹੈ? ਕੌਣ ਉਹ ਦੇ ਦੋਹਾਂ ਜਬਾੜਿਆਂ ਵਿੱਚ ਆਵੇਗਾ?
누가 그 가죽을 벗기겠으며 그 아가미 사이로 들어가겠는고
14 ੧੪ ਕੌਣ ਉਹ ਦੇ ਮੂੰਹ ਦੇ ਕਵਾੜਾਂ ਨੂੰ ਖੋਲ੍ਹ ਸਕਦਾ ਹੈ? ਉਹ ਦੇ ਦੰਦਾਂ ਦਾ ਘੇਰਾ ਭਿਆਨਕ ਹੈ!
누가 그 얼굴의 문을 열 수 있을까 그 두루 있는 이가 두렵구나
15 ੧੫ ਉਹ ਦੇ ਛਿਲਕੇ ਦੀਆਂ ਧਾਰੀਆਂ ਉਹ ਦਾ ਘਮੰਡ ਹਨ, ਉਹ ਜਾਣੋ ਘੁੱਟ ਕੇ ਮੋਹਰ ਨਾਲ ਜੋੜੀਆਂ ਗਈਆਂ ਹਨ,
견고한 비늘은 그의 자랑이라 서로 연함이 봉한 것 같구나
16 ੧੬ ਉਹ ਇੱਕ ਦੂਜੇ ਦੇ ਐਨੇ ਨੇੜੇ ਹਨ ਕਿ ਹਵਾ ਵੀ ਉਹਨਾਂ ਦੇ ਵਿੱਚੋਂ ਦੀ ਨਹੀਂ ਲੰਘ ਸਕਦੀ।
이것 저것이 한데 붙었으니 바람도 그 사이로 들어가지 못하겠고
17 ੧੭ ਉਹ ਇੱਕ ਦੂਜੇ ਦੇ ਨਾਲ-ਨਾਲ ਹਨ, ਉਹ ਇਸ ਤਰ੍ਹਾਂ ਜੁੜੀਆਂ ਹੋਈਆਂ ਹਨ ਕਿ ਅਲੱਗ ਨਹੀਂ ਹੋ ਸਕਦੀਆਂ।
서로 연하여 붙었으니 능히 나눌 수도 없구나
18 ੧੮ ਉਹ ਦੀਆਂ ਛਿੱਕਾਂ ਤੋਂ ਚਾਨਣ ਚਮਕ ਉੱਠਦਾ ਹੈ, ਉਹ ਦੀਆਂ ਅੱਖਾਂ ਸਵੇਰ ਦੀਆਂ ਪਲਕਾਂ ਜਿਹੀਆਂ ਹਨ!
그것이 재채기를 한즉 광채가 발하고 그 눈은 새벽 눈꺼풀이 열림 같으며
19 ੧੯ ਉਹ ਦੇ ਮੂੰਹੋਂ ਬਲਦੀਆਂ ਹੋਈਆਂ ਮਸ਼ਾਲਾਂ ਨਿੱਕਲਦੀਆਂ ਹਨ, ਅਤੇ ਅੱਗ ਦੀਆਂ ਚਿੰਗਿਆੜੀਆਂ ਉੱਡਦੀਆਂ ਹਨ।
그 입에서는 횃불이 나오고 불똥이 뛰어나며
20 ੨੦ ਉਹ ਦੀਆਂ ਨਾਸਾਂ ਵਿੱਚੋਂ ਧੂੰਆਂ ਨਿੱਕਲਦਾ ਹੈ, ਜਿਵੇਂ ਉੱਬਲਦੀ ਦੇਗ ਜਾਂ ਧੁਖਦਿਆਂ ਕਾਨਿਆਂ ਤੋਂ!
그 콧구멍에서는 연기가 나오니 마치 솥이 끓는 것과 갈대의 타는 것 같구나
21 ੨੧ ਉਹ ਦਾ ਸਾਹ ਕੋਲਿਆਂ ਨੂੰ ਸੁਲਗਾ ਦਿੰਦਾ ਹੈ, ਅਤੇ ਉਹ ਦੇ ਮੂੰਹੋਂ ਅੰਗਾਰੇ ਨਿੱਕਲਦੇ ਹਨ!
그 숨이 능히 숯불을 피우니 불꽃이 그 입에서 나오며
22 ੨੨ ਉਹ ਦੀ ਧੌਣ ਵਿੱਚ ਬਲ ਬਣਿਆ ਰਹਿੰਦਾ ਹੈ, ਅਤੇ ਭੈਅ ਉਹ ਦੇ ਅੱਗੇ ਨੱਚਦਾ ਹੈ!
힘이 그 목에 뭉키었고 두려움이 그 앞에서 뛰는구나
23 ੨੩ ਉਹ ਦੇ ਮਾਸ ਦੀਆਂ ਤਹਿਆਂ ਸਟੀਆਂ ਹੋਈਆਂ ਹਨ, ਉਹ ਉਸ ਦੇ ਉੱਤੇ ਜੰਮੀਆਂ ਹੋਈਆਂ ਹਨ, ਉਹ ਹਿੱਲ ਨਹੀਂ ਸਕਦੀਆਂ।
그 살의 조각들이 서로 연하고 그 몸에 견고하여 움직이지 아니하며
24 ੨੪ ਉਹ ਦਾ ਦਿਲ ਪੱਥਰ ਵਾਂਗੂੰ ਪੱਕਾ ਹੈ, ਸਗੋਂ ਚੱਕੀ ਦੇ ਹੇਠਲੇ ਪੁੜ ਵਾਂਗੂੰ ਪੱਕਾ ਹੈ।
그 마음이 돌 같이 단단하니 그 단단함이 맷돌 아랫짝 같구나
25 ੨੫ ਜਦ ਉਹ ਉੱਠਦਾ ਹੈ ਤਾਂ ਬਲਵਾਨ ਵੀ ਡਰ ਜਾਂਦੇ ਹਨ, ਉਹ ਘਬਰਾਹਟ ਨਾਲ ਸੁੱਧ-ਬੁੱਧ ਖੋਹ ਦਿੰਦੇ ਹਨ!
그것이 일어나면 용사라도 두려워하며 경겁하여 창황하며
26 ੨੬ ਭਾਵੇਂ ਤਲਵਾਰ ਉਹ ਦੇ ਕੋਲ ਪਹੁੰਚੇ, ਉਸ ਤੋਂ ਕੁਝ ਨਹੀਂ ਬਣਦਾ, ਅਤੇ ਨਾ ਬਰਛੀ ਨਾ ਭਾਲੇ ਨਾ ਤੀਰ ਤੋਂ।
칼로 칠지라도 쓸데없고 창이나 살이나 작살도 소용이 없구나
27 ੨੭ ਉਹ ਲੋਹੇ ਨੂੰ ਕੱਖ ਵਰਗਾ ਅਤੇ ਪਿੱਤਲ ਨੂੰ ਗਲੀ ਹੋਈ ਲੱਕੜ ਸਮਝਦਾ ਹੈ!
그것이 철을 초개 같이, 놋을 썩은 나무 같이 여기니
28 ੨੮ ਤੀਰ ਉਹ ਨੂੰ ਭਜਾ ਨਹੀਂ ਸਕਦੇ, ਗੁਲੇਲ ਦੇ ਪੱਥਰ ਉਹ ਦੇ ਲਈ ਤਿਣਕੇ ਬਣ ਜਾਂਦੇ ਹਨ।
살이라도 그것으로 도망하게 못하겠고 물매돌도 그것에게는 겨 같이 여기우는구나
29 ੨੯ ਲਾਠੀਆਂ ਵੀ ਤਿਣਕੇ ਦੇ ਤੁੱਲ ਗਿਣੀਆਂ ਜਾਂਦੀਆਂ ਹਨ, ਸਾਂਗ ਦੇ ਖੜਕਣ ਉੱਤੇ ਉਹ ਹੱਸਦਾ ਹੈ।
몽둥이도 검불 같이 보고 창을 던짐을 우습게 여기며
30 ੩੦ ਉਹ ਦੇ ਹੇਠਲੇ ਹਿੱਸੇ ਤੇਜ਼ ਠੀਕਰਿਆਂ ਵਾਂਗੂੰ ਹਨ, ਉਹ ਜਾਣੋ ਚਿੱਕੜ ਉੱਤੇ ਫਲ੍ਹਾ ਫੇਰਦਾ ਹੈ।
그 배 아래는 날카로운 와륵 같으니 진흙 위에 타작 기계 같이 자취를 내는구나
31 ੩੧ ਉਹ ਡੂੰਘੇ ਪਾਣੀਆਂ ਨੂੰ ਦੇਗ ਵਾਂਗੂੰ ਉਛਾਲ ਦਿੰਦਾ ਹੈ, ਉਹ ਸਮੁੰਦਰ ਨੂੰ ਮੱਲ੍ਹਮ ਦੀ ਡੱਬੀ ਵਾਂਗੂੰ ਬਣਾ ਦਿੰਦਾ ਹੈ।
깊은 물로 솥의 물이 끓음 같게 하며 바다로 젖는 향기름 같게 하고
32 ੩੨ ਉਹ ਆਪਣੇ ਪਿੱਛੇ ਚਮਕੀਲਾ ਰਾਹ ਛੱਡਦਾ ਹੈ, ਭਈ ਜਾਣੋ ਡੂੰਘਿਆਈ ਉੱਤੇ ਧੌਲੇ ਆਏ ਹੋਏ ਹਨ।
자기 뒤에 광채나는 길을 내니 사람의 보기에 바닷물이 백발 같구나
33 ੩੩ ਧਰਤੀ ਉੱਤੇ ਉਹ ਦੇ ਤੁੱਲ ਕੋਈ ਨਹੀਂ, ਉਹ ਬਿਨ੍ਹਾਂ ਖੌਫ਼ ਦੇ ਸਿਰਜਿਆ ਗਿਆ!
땅 위에는 그것 같은 것이 없나니 두려움 없게 지음을 받았음이라
34 ੩੪ ਉਹ ਹਰੇਕ ਉੱਚੇ ਨੂੰ ਵੇਖਦਾ ਰਹਿੰਦਾ ਹੈ, ਉਹ ਸਾਰੇ ਘਮੰਡੀਆਂ ਉੱਤੇ ਰਾਜਾ ਹੈ।”
모든 높은 것을 낮게 보고 모든 교만한 것의 왕이 되느니라