< ਅੱਯੂਬ 42 >

1 ਫੇਰ ਅੱਯੂਬ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ,
וַיַּעַן אִיּוֹב אֶת־יְהוָה וַיֹּאמַֽר׃
2 ਹੇ ਯਹੋਵਾਹ, “ਮੈਂ ਜਾਣਦਾ ਹਾਂ ਕਿ ਤੂੰ ਸਭ ਕੁਝ ਕਰ ਸਕਦਾ ਹੈਂ, ਅਤੇ ਤੇਰਾ ਕੋਈ ਕਾਰਜ ਰੁੱਕ ਨਹੀਂ ਸਕਦਾ।
ידעת יָדַעְתִּי כִּי־כֹל תּוּכָל וְלֹא־יִבָּצֵר מִמְּךָ מְזִמָּֽה׃
3 ਤੂੰ ਪੁੱਛਿਆ, ਇਹ ਕੌਣ ਹੈ ਜਿਹੜਾ ਅਗਿਆਨਤਾ ਨਾਲ ਮੇਰੀ ਯੋਜਨਾ ਨੂੰ ਢੱਕਦਾ ਹੈ? ਮੈਂ ਤਾਂ ਉਹ ਹੀ ਬੋਲਿਆ ਜਿਸ ਨੂੰ ਮੈਂ ਨਹੀਂ ਸਮਝਦਾ, ਜੋ ਗੱਲਾਂ ਮੇਰੇ ਲਈ ਅਚਰਜ਼ ਗੱਲਾਂ ਸਨ ਅਤੇ ਜਿਹਨਾਂ ਨੂੰ ਮੈਂ ਨਹੀਂ ਜਾਣਦਾ ਸੀ!
מִי זֶה ׀ מַעְלִים עֵצָה בְּֽלִי דָעַת לָכֵן הִגַּדְתִּי וְלֹא אָבִין נִפְלָאוֹת מִמֶּנִּי וְלֹא אֵדָֽע׃
4 “ਤੂੰ ਆਖਿਆ, ਜ਼ਰਾ ਸੁਣ ਅਤੇ ਮੈਂ ਬੋਲਾਂਗਾ, ਮੈਂ ਤੇਰੇ ਤੋਂ ਸਵਾਲ ਕਰਦਾ ਹਾਂ, ਅਤੇ ਤੂੰ ਮੈਨੂੰ ਉੱਤਰ ਦੇ!
שְֽׁמַֽע־נָא וְאָנֹכִי אֲדַבֵּר אֶשְׁאָלְךָ וְהוֹדִיעֵֽנִי׃
5 ਮੇਰੇ ਕੰਨਾਂ ਨੇ ਤੇਰੇ ਵਿਖੇ ਗੱਲਾਂ ਸੁਣੀਆਂ ਸਨ, ਪਰ ਹੁਣ ਮੇਰੀਆਂ ਅੱਖਾਂ ਤੈਨੂੰ ਵੇਖਦੀਆਂ ਹਨ।
לְשֵֽׁמַע־אֹזֶן שְׁמַעְתִּיךָ וְעַתָּה עֵינִי רָאָֽתְךָ׃
6 ਇਸ ਲਈ ਮੈਂ ਆਪਣੇ ਆਪ ਤੋਂ ਨਫ਼ਰਤ ਕਰਦਾ ਹਾਂ, ਅਤੇ ਮੈਂ ਮਿੱਟੀ ਤੇ ਸੁਆਹ ਵਿੱਚ ਬੈਠ ਕੇ ਪਛਤਾਉਂਦਾ ਹਾਂ।”
עַל־כֵּן אֶמְאַס וְנִחַמְתִּי עַל־עָפָר וָאֵֽפֶר׃
7 ਫੇਰ ਅਜਿਹਾ ਹੋਇਆ ਕਿ ਜਦ ਯਹੋਵਾਹ ਇਹ ਗੱਲਾਂ ਅੱਯੂਬ ਨਾਲ ਕਰ ਚੁੱਕਿਆ, ਤਦ ਯਹੋਵਾਹ ਨੇ ਅਲੀਫਾਜ਼ ਤੇਮਾਨੀ ਨੂੰ ਆਖਿਆ, “ਮੇਰਾ ਕ੍ਰੋਧ ਤੇਰੇ ਉੱਤੇ ਅਤੇ ਤੇਰੇ ਦੋਹਾਂ ਮਿੱਤਰਾਂ ਉੱਤੇ ਭੜਕ ਉੱਠਿਆ ਹੈ, ਕਿਉਂ ਜੋ ਤੁਸੀਂ ਮੇਰੇ ਵਿਖੇ ਸੱਚ ਨਹੀਂ ਬੋਲੇ, ਜਿਵੇਂ ਮੇਰਾ ਦਾਸ ਅੱਯੂਬ ਬੋਲਿਆ।
וַיְהִי אַחַר דִּבֶּר יְהוָה אֶת־הַדְּבָרִים הָאֵלֶּה אֶל־אִיּוֹב וַיֹּאמֶר יְהוָה אֶל־אֱלִיפַז הַתֵּֽימָנִי חָרָה אַפִּי בְךָ וּבִשְׁנֵי רֵעֶיךָ כִּי לֹא דִבַּרְתֶּם אֵלַי נְכוֹנָה כְּעַבְדִּי אִיּֽוֹב׃
8 ਇਸ ਲਈ ਹੁਣ ਆਪਣੇ ਲਈ ਸੱਤ ਬਲ਼ਦ ਅਤੇ ਸੱਤ ਮੇਂਢੇ ਲਓ, ਅਤੇ ਮੇਰੇ ਦਾਸ ਅੱਯੂਬ ਕੋਲ ਜਾਓ ਅਤੇ ਆਪਣੇ ਲਈ ਹੋਮ ਦੀ ਬਲੀ ਚੜ੍ਹਾਓ ਅਤੇ ਮੇਰਾ ਦਾਸ ਅੱਯੂਬ ਤੁਹਾਡੇ ਲਈ ਪ੍ਰਾਰਥਨਾ ਕਰੇਗਾ। ਮੈਂ ਤਾਂ ਉਸੇ ਦੀ ਪ੍ਰਾਰਥਨਾ ਕਬੂਲ ਕਰਾਂਗਾ, ਤਾਂ ਜੋ ਮੈਂ ਤੁਹਾਡੇ ਨਾਲ ਤੁਹਾਡੀ ਮੂਰਖਤਾਈ ਦੇ ਅਨੁਸਾਰ ਵਰਤਾਓ ਨਾ ਕਰਾਂ, ਕਿਉਂ ਜੋ ਤੁਸੀਂ ਮੇਰੇ ਵਿਖੇ ਸੱਚ ਨਹੀਂ ਬੋਲੇ, ਜਿਵੇਂ ਮੇਰਾ ਦਾਸ ਅੱਯੂਬ ਬੋਲਿਆ।”
וְעַתָּה קְחֽוּ־לָכֶם שִׁבְעָֽה־פָרִים וְשִׁבְעָה אֵילִים וּלְכוּ ׀ אֶל־עַבְדִּי אִיּוֹב וְהַעֲלִיתֶם עוֹלָה בּֽ͏ַעַדְכֶם וְאִיּוֹב עַבְדִּי יִתְפַּלֵּל עֲלֵיכֶם כִּי אִם־פָּנָיו אֶשָּׂא לְבִלְתִּי עֲשׂוֹת עִמָּכֶם נְבָלָה כִּי לֹא דִבַּרְתֶּם אֵלַי נְכוֹנָה כְּעַבְדִּי אִיּֽוֹב׃
9 ਤਦ ਅਲੀਫਾਜ਼ ਤੇਮਾਨੀ, ਬਿਲਦਦ ਸ਼ੂਹੀ ਅਤੇ ਸੋਫ਼ਰ ਨਅਮਾਤੀ ਗਏ ਅਤੇ ਜਿਵੇਂ ਯਹੋਵਾਹ ਨੇ ਆਖਿਆ ਸੀ, ਉਸੇ ਤਰ੍ਹਾਂ ਹੀ ਕੀਤਾ ਅਤੇ ਯਹੋਵਾਹ ਨੇ ਅੱਯੂਬ ਦੀ ਪ੍ਰਾਰਥਨਾ ਨੂੰ ਕਬੂਲ ਕੀਤਾ।
וַיֵּלְכוּ אֱלִיפַז הַתֵּֽימָנִי וּבִלְדַּד הַשּׁוּחִי צֹפַר הַנַּעֲמָתִי וַֽיַּעֲשׂוּ כַּאֲשֶׁר דִּבֶּר אֲלֵיהֶם יְהוָה וַיִּשָּׂא יְהוָה אֶת־פְּנֵי אִיּֽוֹב׃
10 ੧੦ ਜਦ ਅੱਯੂਬ ਆਪਣੇ ਮਿੱਤਰਾਂ ਲਈ ਪ੍ਰਾਰਥਨਾ ਕਰ ਚੁੱਕਿਆ, ਤਦ ਯਹੋਵਾਹ ਨੇ ਅੱਯੂਬ ਦੇ ਦੁੱਖਾਂ ਨੂੰ ਦੂਰ ਕਰ ਦਿੱਤਾ ਅਤੇ ਜੋ ਕੁਝ ਅੱਯੂਬ ਦੇ ਕੋਲ ਸੀ, ਉਸ ਦਾ ਦੁੱਗਣਾ ਯਹੋਵਾਹ ਨੇ ਉਸ ਨੂੰ ਦੇ ਦਿੱਤਾ।
וַֽיהוָה שָׁב אֶת־שבית שְׁבוּת אִיּוֹב בְּהִֽתְפַּֽלְלוֹ בְּעַד רֵעֵהוּ וַיֹּסֶף יְהוָה אֶת־כָּל־אֲשֶׁר לְאִיּוֹב לְמִשְׁנֶֽה׃
11 ੧੧ ਤਦ ਉਸ ਦੇ ਸਾਰੇ ਭਰਾ, ਸਾਰੀਆਂ ਭੈਣਾਂ ਅਤੇ ਉਹ ਦੇ ਸਾਰੇ ਜਾਣ-ਪਹਿਚਾਣ ਵਾਲੇ ਉਸ ਦੇ ਕੋਲ ਆਏ ਅਤੇ ਉਹਨਾਂ ਨੇ ਉਸ ਦੇ ਨਾਲ ਉਸ ਦੇ ਘਰ ਵਿੱਚ ਭੋਜਨ ਕੀਤਾ ਅਤੇ ਉਸ ਸਾਰੀ ਬੁਰਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਉਸ ਦੇ ਉੱਤੇ ਆਉਣ ਦਿੱਤੀ ਸੀ, ਅਫ਼ਸੋਸ ਕੀਤਾ ਅਤੇ ਉਸ ਨੂੰ ਤਸੱਲੀ ਦਿੱਤੀ ਅਤੇ ਹਰੇਕ ਨੇ ਉਹ ਨੂੰ ਇੱਕ-ਇੱਕ ਚਾਂਦੀ ਦਾ ਸਿੱਕਾ ਅਤੇ ਇੱਕ-ਇੱਕ ਸੋਨੇ ਦੀ ਅੰਗੂਠੀ ਦਿੱਤੀ।
וַיָּבֹאוּ אֵלָיו כָּל־אֶחָיו וְכָל־אחיתיו אַחְיוֹתָיו וְכָל־יֹדְעָיו לְפָנִים וַיֹּאכְלוּ עִמּוֹ לֶחֶם בְּבֵיתוֹ וַיָּנֻדוּ לוֹ וַיְנַחֲמוּ אֹתוֹ עַל כָּל־הָרָעָה אֲשֶׁר־הֵבִיא יְהוָה עָלָיו וַיִּתְּנוּ־לוֹ אִישׁ קְשִׂיטָה אֶחָת וְאִישׁ נֶזֶם זָהָב אֶחָֽד׃
12 ੧੨ ਯਹੋਵਾਹ ਨੇ ਅੱਯੂਬ ਦੀ ਪਿਛਲੇ ਦਿਨਾਂ ਵਿੱਚ ਉਸ ਦੇ ਪਹਿਲੇ ਦਿਨਾਂ ਨਾਲੋਂ ਵੱਧ ਬਰਕਤ ਦਿੱਤੀ, ਅਤੇ ਉਹ ਦੇ ਕੋਲ ਚੌਦਾਂ ਹਜ਼ਾਰ ਇੱਜੜ, ਛੇ ਹਜ਼ਾਰ ਊਠ, ਇੱਕ ਹਜ਼ਾਰ ਜੋੜੀ ਬਲ਼ਦ ਅਤੇ ਇੱਕ ਹਜ਼ਾਰ ਗਧੀਆਂ ਹੋ ਗਈਆਂ।
וַֽיהוָה בֵּרַךְ אֶת־אַחֲרִית אִיּוֹב מֵרֵאשִׁתוֹ וַֽיְהִי־לוֹ אַרְבָּעָה עָשָׂר אֶלֶף צֹאן וְשֵׁשֶׁת אֲלָפִים גְּמַלִּים וְאֶֽלֶף־צֶמֶד בָּקָר וְאֶלֶף אֲתוֹנֽוֹת׃
13 ੧੩ ਅਤੇ ਉਹ ਦੇ ਸੱਤ ਪੁੱਤਰ ਅਤੇ ਤਿੰਨ ਧੀਆਂ ਪੈਦਾ ਹੋਈਆਂ।
וַֽיְהִי־לוֹ שִׁבְעָנָה בָנִים וְשָׁלוֹשׁ בָּנֽוֹת׃
14 ੧੪ ਉਸ ਨੇ ਪਹਿਲੀ ਧੀ ਦਾ ਨਾਮ ਯਮੀਮਾਹ, ਦੂਜੀ ਦਾ ਨਾਮ ਕਸੀਆਹ ਅਤੇ ਤੀਜੀ ਦਾ ਨਾਮ ਕਰਨ-ਹਪੂਕ ਰੱਖਿਆ,
וַיִּקְרָא שֵׁם־הָֽאַחַת יְמִימָה וְשֵׁם הַשֵּׁנִית קְצִיעָה וְשֵׁם הַשְּׁלִישִׁית קֶרֶן הַפּֽוּךְ׃
15 ੧੫ ਅਤੇ ਸਾਰੇ ਦੇਸ ਵਿੱਚ ਅਜਿਹੀਆਂ ਇਸਤਰੀਆਂ ਨਹੀਂ ਸਨ, ਜੋ ਅੱਯੂਬ ਦੀਆਂ ਧੀਆਂ ਨਾਲੋਂ ਰੂਪਵੰਤ ਹੋਣ, ਅਤੇ ਉਹਨਾਂ ਦੇ ਪਿਤਾ ਨੇ ਉਹਨਾਂ ਨੂੰ ਉਹਨਾਂ ਦੇ ਭਰਾਵਾਂ ਨਾਲ ਹਿੱਸਾ ਦਿੱਤਾ।
וְלֹא נִמְצָא נָשִׁים יָפוֹת כִּבְנוֹת אִיּוֹב בְּכָל־הָאָרֶץ וַיִּתֵּן לָהֶם אֲבִיהֶם נַחֲלָה בְּתוֹךְ אֲחֵיהֶֽם׃
16 ੧੬ ਇਸ ਤੋਂ ਬਾਅਦ ਅੱਯੂਬ ਇੱਕ ਸੌ ਚਾਲ੍ਹੀ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਨੇ ਆਪਣੇ ਪੁੱਤਰ ਅਤੇ ਆਪਣੇ ਪੋਤਰੇ ਚੌਥੀ ਪੀੜ੍ਹੀ ਤੱਕ ਵੇਖੇ।
וַיְחִי אִיּוֹב אַֽחֲרֵי־זֹאת מֵאָה וְאַרְבָּעִים שָׁנָה וירא וַיִּרְאֶה אֶת־בָּנָיו וְאֶת־בְּנֵי בָנָיו אַרְבָּעָה דֹּרֽוֹת׃
17 ੧੭ ਤਦ ਅੱਯੂਬ ਬਜ਼ੁਰਗ ਅਤੇ ਪੂਰੀ ਉਮਰ ਦਾ ਹੋ ਕੇ ਮਰ ਗਿਆ।
וַיָּמָת אִיּוֹב זָקֵן וּשְׂבַע יָמִֽים׃ 1070 42 4 4

< ਅੱਯੂਬ 42 >