< ਅੱਯੂਬ 5 >

1 “ਜ਼ਰਾ ਪੁਕਾਰ ਕੇ ਵੇਖ, ਕੀ ਕੋਈ ਹੈ ਜੋ ਤੈਨੂੰ ਉੱਤਰ ਦੇਵੇਗਾ! ਜਾਂ ਪਵਿੱਤਰਾਂ ਵਿੱਚੋਂ ਤੂੰ ਕਿਸ ਦੇ ਵੱਲ ਮੂੰਹ ਕਰੇਂਗਾ?
ادْعُ الآنَ، فَهَلْ مِنْ مُجِيبٍ؟ وَإِلَى أَيِّ القِدِّيسِينَ تَلْتَفِتُ؟١
2 ਕੁੜ੍ਹਨਾ ਤਾਂ ਮੂਰਖ ਨੂੰ ਵੱਢ ਸੁੱਟਦਾ ਹੈ ਅਤੇ ਜਲਣ ਭੋਲਿਆਂ-ਭਾਲਿਆਂ ਨੂੰ ਮਾਰ ਸੁੱਟਦੀ ਹੈ।
الْغَيْظُ يَقْتُلُ الأَحْمَقَ، وَالْغَيْرَةُ تُمِيتُ الأَبْلَهَ.٢
3 ਮੈਂ ਮੂਰਖ ਨੂੰ ਜੜ੍ਹ ਫੜ੍ਹਦੇ ਵੇਖਿਆ ਹੈ, ਪਰ ਅਚਾਨਕ ਮੈਂ ਉਹ ਦੇ ਨਿਵਾਸ-ਸਥਾਨ ਨੂੰ ਫਿਟਕਾਰਿਆ।
لَقَدْ شَاهَدْتُ الْغَبِيَّ يَتَأَصَّلُ، ثُمَّ لَمْ أَلْبَثْ أَنْ لَعَنْتُ مَسْكَنَهُ.٣
4 ਉਹ ਦੇ ਬੱਚੇ ਸੁਰੱਖਿਆ ਤੋਂ ਦੂਰ ਹਨ, ਅਤੇ ਫਾਟਕ ਵਿੱਚ ਮਿੱਧੇ ਜਾਂਦੇ ਹਨ, ਅਤੇ ਉਹਨਾਂ ਦਾ ਛੁਡਾਉਣ ਵਾਲਾ ਕੋਈ ਨਹੀਂ ਹੁੰਦਾ,
أَبْنَاؤُهُ لَا أَمْنَ لَهُمْ. يَتَحَطَّمُونَ عِنْدَ الْبَابِ وَلا مُنْقِذَ.٤
5 ਮੂਰਖਾਂ ਦੀ ਫ਼ਸਲ ਭੁੱਖੇ ਲੋਕ ਖਾ ਲੈਂਦੇ ਹਨ, ਸਗੋਂ ਕੰਡਿਆਂ ਵਿੱਚੋਂ ਵੀ ਕੱਢ ਲੈਂਦੇ ਹਨ, ਅਤੇ ਪਿਆਸਾ ਉਨ੍ਹਾਂ ਦੇ ਮਾਲ-ਧਨ ਨੂੰ ਫਾਹੀ ਲਾਉਂਦਾ ਹੈ,
يَأْكُلُ الْجَائِعُ حَصِيدَهُمْ، وَيَلْتَهِمُهُ حَتَّى مِنْ بَيْنِ الشَّوْكِ، وَيَمْتَصُّ الظَّامِئُ ثَرْوَتَهُمْ.٥
6 ਦੁੱਖ ਤਾਂ ਮਿੱਟੀ ਵਿੱਚੋਂ ਨਹੀਂ ਨਿੱਕਲਦਾ, ਨਾ ਕਸ਼ਟ ਭੂਮੀ ਵਿੱਚੋਂ ਉੱਗਦਾ ਹੈ,
إِنَّ الْبَلِيَّةَ لَا تَخْرُجُ مِنَ التُّرَابِ، وَالْمَشَقَّاتِ لَا تَنْبُتُ مِنَ الأَرْضِ،٦
7 ਜਿਵੇਂ ਚਿੰਗਿਆੜੇ ਉਤਾਹਾਂ ਉੱਡਦੇ ਹਨ, ਤਿਵੇਂ ਹੀ ਮਨੁੱਖ ਕਸ਼ਟ ਭੋਗਣ ਲਈ ਹੀ ਜੰਮਦਾ ਹੈ।
وَمَعَ ذَلِكَ فَإِنَّ الإِنْسَانَ مَوْلُودٌ لِمُعَانَاةِ الْمَتَاعِبِ، كَمَا وُلِدَتِ الْجَوَارِحُ لِتُحَلِّقَ بِأَجْنِحَتِهَا.٧
8 “ਪਰ ਮੈਂ ਤਾਂ ਪਰਮੇਸ਼ੁਰ ਦਾ ਖੋਜੀ ਰਹਾਂਗਾ, ਅਤੇ ਆਪਣਾ ਮੁਕੱਦਮਾ ਪਰਮੇਸ਼ੁਰ ਨੂੰ ਸੌਂਪ ਦੇਵਾਂਗਾ,
لَوْ كُنْتُ فِي مَكَانِكَ لاتَّجَهْتُ إِلَى اللهِ وَعَرَضْتُ أَمْرِي عَلَيْهِ.٨
9 ਜਿਹੜਾ ਵੱਡੇ-ਵੱਡੇ ਅਥਾਹ ਕੰਮ ਅਤੇ ਅਣਗਿਣਤ ਅਚਰਜ਼ ਕਰਦਾ ਹੈ,
هُوَ صَانِعُ عَجَائِبَ لَا تُفْحَصُ وَعَظَائِمَ لَا تُحْصَى.٩
10 ੧੦ ਜਿਹੜਾ ਮੀਂਹ ਧਰਤੀ ਉੱਤੇ ਪਾਉਂਦਾ ਹੈ, ਅਤੇ ਖੇਤਾਂ ਉੱਤੇ ਪਾਣੀ ਵਰਸਾਉਂਦਾ ਹੈ,
يُهْطِلُ الْغَيْثَ عَلَى وَجْهِ الأَرْضِ، وَيُرْسِلُ الْمِيَاهَ إِلَى الْحُقُولِ.١٠
11 ੧੧ ਇਸ ਤਰ੍ਹਾਂ ਉਹ ਨੀਵਿਆਂ ਨੂੰ ਉੱਚਾ ਕਰਦਾ ਅਤੇ ਮਾਤਮ ਕਰਨ ਵਾਲੇ ਉਚਾਈ ਤੇ ਪਹੁੰਚਾ ਕੇ ਬਚਾਏ ਜਾਂਦੇ ਹਨ।
يُقِيمُ الْمُتَوَاضِعِينَ فِي الْعُلَى، وَيَرْفَعُ النَّائِحِينَ إِلَى مَكَانِ الطُّمَأْنِينَةِ.١١
12 ੧੨ ਉਹ ਚਲਾਕਾਂ ਦੀਆਂ ਯੋਜਨਾਵਾਂ ਨੂੰ ਵਿਅਰਥ ਕਰ ਦਿੰਦਾ ਹੈ, ਅਤੇ ਉਹਨਾਂ ਦੇ ਹੱਥ ਸਫ਼ਲ ਨਹੀਂ ਹੁੰਦੇ।
يُبْطِلُ تَدْبِيرَاتِ الْمُحْتَالِينَ فَيُخْفِقُونَ،١٢
13 ੧੩ ਉਹ ਬੁੱਧਵਾਨਾਂ ਨੂੰ ਉਹਨਾਂ ਦੀ ਚਤਰਾਈ ਵਿੱਚ ਫਸਾਉਂਦਾ ਹੈ ਅਤੇ ਛਲ ਕਰਨ ਵਾਲਿਆਂ ਦੀ ਸਲਾਹ ਛੇਤੀ ਮਿਟ ਜਾਂਦੀ ਹੈ।
أَوْ يُوْقِعُ الْحُكَمَاءَ فِي خِدْعَتِهِمْ، فَتَتَلاشَى مَشُورَةُ الْمَاكِرِينَ.١٣
14 ੧੪ ਦਿਨ ਵੇਲੇ ਉਨ੍ਹਾਂ ਉੱਤੇ ਹਨ੍ਹੇਰਾ ਛਾ ਜਾਂਦਾ ਹੈ, ਅਤੇ ਦੁਪਹਿਰ ਨੂੰ ਉਹ ਰਾਤ ਦੀ ਤਰ੍ਹਾਂ ਟੋਹੰਦੇ ਫਿਰਦੇ ਹਨ।
يَكْتَنِفُهُمْ ظَلامٌ فِي النَّهَارِ، وَيَتَحَسَّسُونَ طَرِيقَهُمْ فِي الظَّهِيرَةِ، كَمَنْ يَمْشِي فِي اللَّيْلِ.١٤
15 ੧੫ ਪਰ ਉਹ ਕੰਗਾਲਾਂ ਨੂੰ ਉਨ੍ਹਾਂ ਦੇ ਮੂੰਹ ਦੀ ਤਲਵਾਰ ਤੋਂ ਅਤੇ ਤਕੜੇ ਦੇ ਹੱਥਾਂ ਤੋਂ ਬਚਾਉਂਦਾ ਹੈ।
يُنَجِّي الْبَائِسِينَ مِنْ سَيْفِ فَمِهِمْ، وَمِنْ قَبْضَةِ الْقَوِيِّ يُنْقِذُهُمْ،١٥
16 ੧੬ ਇਸ ਕਾਰਨ ਗਰੀਬ ਲਈ ਆਸ ਹੁੰਦੀ ਹੈ, ਅਤੇ ਬਦਕਾਰਾਂ ਦਾ ਮੂੰਹ ਬੰਦ ਹੋ ਜਾਂਦਾ ਹੈ।
فَيُصْبِحُ لِلْمِسْكِينِ رَجَاءٌ، وَالظُّلْمُ يَسُدُّ فَمَهُ.١٦
17 ੧੭ “ਵੇਖ, ਧੰਨ ਉਹ ਮਨੁੱਖ ਹੈ ਜਿਸ ਨੂੰ ਪਰਮੇਸ਼ੁਰ ਦਬਕਾਉਂਦਾ ਹੈ, ਇਸ ਲਈ ਸਰਬ ਸ਼ਕਤੀਮਾਨ ਦੀ ਤਾੜ ਨੂੰ ਤੁੱਛ ਨਾ ਜਾਣ।
طُوبَى لِلرَّجُلِ الَّذِي يُقَوِّمُهُ اللهُ، فَلا تَرْفُضْ تَأْدِيبَ الْقَدِيرِ.١٧
18 ੧੮ ਕਿਉਂਕਿ ਉਹ ਹੀ ਘਾਇਲ ਕਰਦਾ, ਅਤੇ ਫੇਰ ਪੱਟੀ ਬੰਨ੍ਹਦਾ ਹੈ, ਉਹ ਹੀ ਸੱਟ ਮਾਰਦਾ ਹੈ ਅਤੇ ਫੇਰ ਉਹ ਦੇ ਹੱਥ ਚੰਗਾ ਵੀ ਕਰਦੇ ਹਨ।
لأَنَّ اللهَ يَجْرَحُ وَيَعْصِبُ، يَسْحَقُ وَيَدَاهُ تُبْرِئَانِ.١٨
19 ੧੯ ਛੇਆਂ ਬਿਪਤਾਵਾਂ ਤੋਂ ਉਹ ਤੈਨੂੰ ਛੁਡਾਵੇਗਾ, ਸਗੋਂ ਸੱਤ ਵਿੱਚੋਂ ਵੀ ਕੋਈ ਬਦੀ ਤੈਨੂੰ ਨਾ ਛੂਹੇਗੀ।
مِنْ سِتِّ بَلايَا يُنَجِّيكَ، وَفِي سَبْعٍ لَا يَقَعُ بِكَ أَذىً.١٩
20 ੨੦ ਕਾਲ ਵਿੱਚ ਉਹ ਤੈਨੂੰ ਮੌਤ ਤੋਂ, ਅਤੇ ਲੜਾਈ ਵਿੱਚ ਤਲਵਾਰ ਦੀ ਧਾਰ ਤੋਂ ਤੈਨੂੰ ਛੁਟਕਾਰਾ ਦੇਵੇਗਾ।
يَفْدِيكَ مِنَ الْمَوْتِ جُوعاً، وَفِي الْحَرْبِ مِنَ الْمَوْتِ بِحَدِّ السَّيْفِ.٢٠
21 ੨੧ ਤੂੰ ਜੀਭ ਰੂਪੀ ਕੋਰੜੇ ਤੋਂ ਬਚਾਇਆ ਜਾਵੇਂਗਾ ਅਤੇ ਜਦ ਤਬਾਹੀ ਆਵੇਗੀ ਤਦ ਤੂੰ ਉਸ ਤੋਂ ਨਾ ਡਰੇਂਗਾ।
يَقِيكَ مِنْ لَذَعَاتِ اللِّسَانِ، فَلا تَخَافُ مِنَ الدَّمَارِ إِذَا أَقْبَلَ.٢١
22 ੨੨ ਤਬਾਹੀ ਅਤੇ ਕਾਲ ਦੇ ਦਿਨਾਂ ਉੱਤੇ ਤੂੰ ਹੱਸੇਂਗਾ, ਅਤੇ ਜੰਗਲੀ ਜਾਨਵਰਾਂ ਤੋਂ ਤੂੰ ਨਾ ਡਰੇਂਗਾ,
تَسْخَرُ مِنَ الدَّمَارِ وَالْمَجَاعَةِ، وَلا تَخْشَى وُحُوشَ الأَرْضِ،٢٢
23 ੨੩ ਸਗੋਂ ਮੈਦਾਨ ਦੇ ਪੱਥਰ ਵੀ ਤੇਰੇ ਨਾਲ ਨੇਮ ਬੰਨ੍ਹਣਗੇ, ਅਤੇ ਮੈਦਾਨ ਦੇ ਜਾਨਵਰ ਤੇਰੇ ਨਾਲ ਮੇਲ ਰੱਖਣਗੇ।
لأَنَّ عَهْدَكَ مَعَ حِجَارَةِ الْحَقْلِ، وَوُحُوشُ الصَّحْرَاءِ تُسَالِمُكَ.٢٣
24 ੨੪ ਤਦ ਤੂੰ ਜਾਣੇਂਗਾ ਕਿ ਤੇਰਾ ਤੰਬੂ ਸਲਾਮਤ ਹੈ, ਜਦ ਤੂੰ ਆਪਣਾ ਨਿਵਾਸ-ਸਥਾਨ ਵੇਖੇਂਗਾ, ਤਦ ਕੋਈ ਚੀਜ਼ ਗੁਆਚੀ ਹੋਈ ਨਾ ਹੋਵੇਗੀ।
فَتُدْرِكُ أَنَّ خَيْمَتَكَ آمِنَةٌ، وَتَتَعَهَّدُ حَظِيرَتَكَ فَلا تَفْقِدُ شَيْئاً.٢٤
25 ੨੫ ਤੂੰ ਇਹ ਵੀ ਜਾਣੇਂਗਾ ਕਿ ਤੇਰੀ ਅੰਸ ਬਹੁਤ ਹੋਵੇਗੀ, ਸਗੋਂ ਤੇਰੀ ਸੰਤਾਨ ਧਰਤੀ ਦੀ ਘਾਹ ਦੇ ਸਮਾਨ ਹੋਵੇਗੀ।
عِنْدَئِذٍ تَعْلَمُ أَنَّ ذُرِّيَّتَكَ كَثِيرَةٌ، وَأَنَّ نَسْلَكَ كَعُشْبِ الأَرْضِ،٢٥
26 ੨੬ ਤੂੰ ਆਪਣੀ ਪੂਰੀ ਉਮਰ ਭੋਗ ਕੇ ਕਬਰ ਵਿੱਚ ਜਾਵੇਂਗਾ, ਜਿਵੇਂ ਅੰਨ ਦੀਆਂ ਭਰੀਆਂ ਸਮੇਂ ਸਿਰ ਭੰਡਾਰਾਂ ਵਿੱਚ ਰੱਖੀਆਂ ਜਾਂਦੀਆਂ ਹਨ।
وَتَدْخُلُ الْقَبْرَ فِي شَيْبَةٍ نَاضِجَةٍ، كَمَا يُرْفَعُ كُدْسُ الْقَمْحِ فِي مَوْسِمِهِ.٢٦
27 ੨੭ “ਵੇਖ, ਅਸੀਂ ਇਹ ਨੂੰ ਖ਼ੋਜਿਆ ਅਤੇ ਇਹ ਇਸੇ ਤਰ੍ਹਾਂ ਹੀ ਹੈ, ਤੂੰ ਇਹ ਨੂੰ ਸੁਣ ਅਤੇ ਆਪਣੇ ਲਾਭ ਦੇ ਲਈ ਧਿਆਨ ਵਿੱਚ ਰੱਖ।”
فَانْظُرْ. هَذَا مَا بَحَثْنَا عَنْهُ، وَهُوَ حَقٌّ، فَاسْمَعْهُ وَاخْتَبِرْهُ بِنَفْسِكَ».٢٧

< ਅੱਯੂਬ 5 >