< ਅੱਯੂਬ 5 >
1 ੧ “ਜ਼ਰਾ ਪੁਕਾਰ ਕੇ ਵੇਖ, ਕੀ ਕੋਈ ਹੈ ਜੋ ਤੈਨੂੰ ਉੱਤਰ ਦੇਵੇਗਾ! ਜਾਂ ਪਵਿੱਤਰਾਂ ਵਿੱਚੋਂ ਤੂੰ ਕਿਸ ਦੇ ਵੱਲ ਮੂੰਹ ਕਰੇਂਗਾ?
請ふなんぢ龥びて看よ 誰か汝に應ふる者ありや 聖者の中にて誰に汝むかはんとするや
2 ੨ ਕੁੜ੍ਹਨਾ ਤਾਂ ਮੂਰਖ ਨੂੰ ਵੱਢ ਸੁੱਟਦਾ ਹੈ ਅਤੇ ਜਲਣ ਭੋਲਿਆਂ-ਭਾਲਿਆਂ ਨੂੰ ਮਾਰ ਸੁੱਟਦੀ ਹੈ।
夫愚なる者は憤恨のために身を殺し 癡き者は嫉媢のために己を死しむ
3 ੩ ਮੈਂ ਮੂਰਖ ਨੂੰ ਜੜ੍ਹ ਫੜ੍ਹਦੇ ਵੇਖਿਆ ਹੈ, ਪਰ ਅਚਾਨਕ ਮੈਂ ਉਹ ਦੇ ਨਿਵਾਸ-ਸਥਾਨ ਨੂੰ ਫਿਟਕਾਰਿਆ।
我みづから愚なる者のその根を張るを見たりしがすみやかにその家を詛へり
4 ੪ ਉਹ ਦੇ ਬੱਚੇ ਸੁਰੱਖਿਆ ਤੋਂ ਦੂਰ ਹਨ, ਅਤੇ ਫਾਟਕ ਵਿੱਚ ਮਿੱਧੇ ਜਾਂਦੇ ਹਨ, ਅਤੇ ਉਹਨਾਂ ਦਾ ਛੁਡਾਉਣ ਵਾਲਾ ਕੋਈ ਨਹੀਂ ਹੁੰਦਾ,
その子等は助援を獲ることなく 門にて惱まさる 之を救ふ者なし
5 ੫ ਮੂਰਖਾਂ ਦੀ ਫ਼ਸਲ ਭੁੱਖੇ ਲੋਕ ਖਾ ਲੈਂਦੇ ਹਨ, ਸਗੋਂ ਕੰਡਿਆਂ ਵਿੱਚੋਂ ਵੀ ਕੱਢ ਲੈਂਦੇ ਹਨ, ਅਤੇ ਪਿਆਸਾ ਉਨ੍ਹਾਂ ਦੇ ਮਾਲ-ਧਨ ਨੂੰ ਫਾਹੀ ਲਾਉਂਦਾ ਹੈ,
その穡とれる物は饑たる人これを食ひ 荊棘の籬の中にありてもなほ之を奪ひいだし 羂をその所有物にむかひて口を張る
6 ੬ ਦੁੱਖ ਤਾਂ ਮਿੱਟੀ ਵਿੱਚੋਂ ਨਹੀਂ ਨਿੱਕਲਦਾ, ਨਾ ਕਸ਼ਟ ਭੂਮੀ ਵਿੱਚੋਂ ਉੱਗਦਾ ਹੈ,
災禍は塵より起らず 艱難は土より出ず
7 ੭ ਜਿਵੇਂ ਚਿੰਗਿਆੜੇ ਉਤਾਹਾਂ ਉੱਡਦੇ ਹਨ, ਤਿਵੇਂ ਹੀ ਮਨੁੱਖ ਕਸ਼ਟ ਭੋਗਣ ਲਈ ਹੀ ਜੰਮਦਾ ਹੈ।
人の生れて艱難をうくるは火の子の上に飛がごとし
8 ੮ “ਪਰ ਮੈਂ ਤਾਂ ਪਰਮੇਸ਼ੁਰ ਦਾ ਖੋਜੀ ਰਹਾਂਗਾ, ਅਤੇ ਆਪਣਾ ਮੁਕੱਦਮਾ ਪਰਮੇਸ਼ੁਰ ਨੂੰ ਸੌਂਪ ਦੇਵਾਂਗਾ,
もし我ならんには我は必らず神に告求め 我事を神に任せん
9 ੯ ਜਿਹੜਾ ਵੱਡੇ-ਵੱਡੇ ਅਥਾਹ ਕੰਮ ਅਤੇ ਅਣਗਿਣਤ ਅਚਰਜ਼ ਕਰਦਾ ਹੈ,
神は大にして測りがたき事を行ひたまふ 其不思議なる事を爲たまふこと數しれず
10 ੧੦ ਜਿਹੜਾ ਮੀਂਹ ਧਰਤੀ ਉੱਤੇ ਪਾਉਂਦਾ ਹੈ, ਅਤੇ ਖੇਤਾਂ ਉੱਤੇ ਪਾਣੀ ਵਰਸਾਉਂਦਾ ਹੈ,
雨を地の上に降し 水を野に遣り
11 ੧੧ ਇਸ ਤਰ੍ਹਾਂ ਉਹ ਨੀਵਿਆਂ ਨੂੰ ਉੱਚਾ ਕਰਦਾ ਅਤੇ ਮਾਤਮ ਕਰਨ ਵਾਲੇ ਉਚਾਈ ਤੇ ਪਹੁੰਚਾ ਕੇ ਬਚਾਏ ਜਾਂਦੇ ਹਨ।
卑き者を高く擧げ 憂ふる者を引興して幸福ならしめたまふ
12 ੧੨ ਉਹ ਚਲਾਕਾਂ ਦੀਆਂ ਯੋਜਨਾਵਾਂ ਨੂੰ ਵਿਅਰਥ ਕਰ ਦਿੰਦਾ ਹੈ, ਅਤੇ ਉਹਨਾਂ ਦੇ ਹੱਥ ਸਫ਼ਲ ਨਹੀਂ ਹੁੰਦੇ।
神は狡しき者の謀計を敗り 之をして何事をもその手に成就ること能はざらしめ
13 ੧੩ ਉਹ ਬੁੱਧਵਾਨਾਂ ਨੂੰ ਉਹਨਾਂ ਦੀ ਚਤਰਾਈ ਵਿੱਚ ਫਸਾਉਂਦਾ ਹੈ ਅਤੇ ਛਲ ਕਰਨ ਵਾਲਿਆਂ ਦੀ ਸਲਾਹ ਛੇਤੀ ਮਿਟ ਜਾਂਦੀ ਹੈ।
慧き者をその自分の詭計によりて執へ 邪なる者の謀計をして敗れしむ
14 ੧੪ ਦਿਨ ਵੇਲੇ ਉਨ੍ਹਾਂ ਉੱਤੇ ਹਨ੍ਹੇਰਾ ਛਾ ਜਾਂਦਾ ਹੈ, ਅਤੇ ਦੁਪਹਿਰ ਨੂੰ ਉਹ ਰਾਤ ਦੀ ਤਰ੍ਹਾਂ ਟੋਹੰਦੇ ਫਿਰਦੇ ਹਨ।
彼らは晝も暗黑に遇ひ 卓午にも夜の如くに摸り惑はん
15 ੧੫ ਪਰ ਉਹ ਕੰਗਾਲਾਂ ਨੂੰ ਉਨ੍ਹਾਂ ਦੇ ਮੂੰਹ ਦੀ ਤਲਵਾਰ ਤੋਂ ਅਤੇ ਤਕੜੇ ਦੇ ਹੱਥਾਂ ਤੋਂ ਬਚਾਉਂਦਾ ਹੈ।
神は惱める者を救ひてかれらが口の劍を免かれしめ 強き者の手を免かれしめたまふ
16 ੧੬ ਇਸ ਕਾਰਨ ਗਰੀਬ ਲਈ ਆਸ ਹੁੰਦੀ ਹੈ, ਅਤੇ ਬਦਕਾਰਾਂ ਦਾ ਮੂੰਹ ਬੰਦ ਹੋ ਜਾਂਦਾ ਹੈ।
是をもて弱き者望あり 惡き者口を閉づ
17 ੧੭ “ਵੇਖ, ਧੰਨ ਉਹ ਮਨੁੱਖ ਹੈ ਜਿਸ ਨੂੰ ਪਰਮੇਸ਼ੁਰ ਦਬਕਾਉਂਦਾ ਹੈ, ਇਸ ਲਈ ਸਰਬ ਸ਼ਕਤੀਮਾਨ ਦੀ ਤਾੜ ਨੂੰ ਤੁੱਛ ਨਾ ਜਾਣ।
神の懲したまふ人は幸福なり 然ば汝全能者の儆責を輕んずる勿れ
18 ੧੮ ਕਿਉਂਕਿ ਉਹ ਹੀ ਘਾਇਲ ਕਰਦਾ, ਅਤੇ ਫੇਰ ਪੱਟੀ ਬੰਨ੍ਹਦਾ ਹੈ, ਉਹ ਹੀ ਸੱਟ ਮਾਰਦਾ ਹੈ ਅਤੇ ਫੇਰ ਉਹ ਦੇ ਹੱਥ ਚੰਗਾ ਵੀ ਕਰਦੇ ਹਨ।
神は傷け又裹み 撃ていため又その手をもて善醫したまふ
19 ੧੯ ਛੇਆਂ ਬਿਪਤਾਵਾਂ ਤੋਂ ਉਹ ਤੈਨੂੰ ਛੁਡਾਵੇਗਾ, ਸਗੋਂ ਸੱਤ ਵਿੱਚੋਂ ਵੀ ਕੋਈ ਬਦੀ ਤੈਨੂੰ ਨਾ ਛੂਹੇਗੀ।
彼はなんぢを六の艱難の中にて救ひたまふ 七の中にても災禍なんぢにのぞまじ
20 ੨੦ ਕਾਲ ਵਿੱਚ ਉਹ ਤੈਨੂੰ ਮੌਤ ਤੋਂ, ਅਤੇ ਲੜਾਈ ਵਿੱਚ ਤਲਵਾਰ ਦੀ ਧਾਰ ਤੋਂ ਤੈਨੂੰ ਛੁਟਕਾਰਾ ਦੇਵੇਗਾ।
饑饉の時にはなんぢを救ひて死を免れしめ 戰爭の時には劍の手を免れしめたまふ
21 ੨੧ ਤੂੰ ਜੀਭ ਰੂਪੀ ਕੋਰੜੇ ਤੋਂ ਬਚਾਇਆ ਜਾਵੇਂਗਾ ਅਤੇ ਜਦ ਤਬਾਹੀ ਆਵੇਗੀ ਤਦ ਤੂੰ ਉਸ ਤੋਂ ਨਾ ਡਰੇਂਗਾ।
汝は舌にて鞭たるる時にも隱るることを得 壞滅の來る時にも懼るること有じ
22 ੨੨ ਤਬਾਹੀ ਅਤੇ ਕਾਲ ਦੇ ਦਿਨਾਂ ਉੱਤੇ ਤੂੰ ਹੱਸੇਂਗਾ, ਅਤੇ ਜੰਗਲੀ ਜਾਨਵਰਾਂ ਤੋਂ ਤੂੰ ਨਾ ਡਰੇਂਗਾ,
汝は壞滅と饑饉を笑ひ地の獸をも懼るること無るべし
23 ੨੩ ਸਗੋਂ ਮੈਦਾਨ ਦੇ ਪੱਥਰ ਵੀ ਤੇਰੇ ਨਾਲ ਨੇਮ ਬੰਨ੍ਹਣਗੇ, ਅਤੇ ਮੈਦਾਨ ਦੇ ਜਾਨਵਰ ਤੇਰੇ ਨਾਲ ਮੇਲ ਰੱਖਣਗੇ।
田野の石なんぢと相結び野の獸なんぢと和がん
24 ੨੪ ਤਦ ਤੂੰ ਜਾਣੇਂਗਾ ਕਿ ਤੇਰਾ ਤੰਬੂ ਸਲਾਮਤ ਹੈ, ਜਦ ਤੂੰ ਆਪਣਾ ਨਿਵਾਸ-ਸਥਾਨ ਵੇਖੇਂਗਾ, ਤਦ ਕੋਈ ਚੀਜ਼ ਗੁਆਚੀ ਹੋਈ ਨਾ ਹੋਵੇਗੀ।
汝はおのが幕屋の安然なるを知ん 汝の住處を見まはるに缺たる者なからん
25 ੨੫ ਤੂੰ ਇਹ ਵੀ ਜਾਣੇਂਗਾ ਕਿ ਤੇਰੀ ਅੰਸ ਬਹੁਤ ਹੋਵੇਗੀ, ਸਗੋਂ ਤੇਰੀ ਸੰਤਾਨ ਧਰਤੀ ਦੀ ਘਾਹ ਦੇ ਸਮਾਨ ਹੋਵੇਗੀ।
汝また汝の子等の多くなり 汝の裔の地の草の如くになるを知ん
26 ੨੬ ਤੂੰ ਆਪਣੀ ਪੂਰੀ ਉਮਰ ਭੋਗ ਕੇ ਕਬਰ ਵਿੱਚ ਜਾਵੇਂਗਾ, ਜਿਵੇਂ ਅੰਨ ਦੀਆਂ ਭਰੀਆਂ ਸਮੇਂ ਸਿਰ ਭੰਡਾਰਾਂ ਵਿੱਚ ਰੱਖੀਆਂ ਜਾਂਦੀਆਂ ਹਨ।
汝は遐齡におよびて墓にいらん 宛然麥束を時にいたりて運びあぐるごとくなるべし
27 ੨੭ “ਵੇਖ, ਅਸੀਂ ਇਹ ਨੂੰ ਖ਼ੋਜਿਆ ਅਤੇ ਇਹ ਇਸੇ ਤਰ੍ਹਾਂ ਹੀ ਹੈ, ਤੂੰ ਇਹ ਨੂੰ ਸੁਣ ਅਤੇ ਆਪਣੇ ਲਾਭ ਦੇ ਲਈ ਧਿਆਨ ਵਿੱਚ ਰੱਖ।”
視よ我らが尋ね明めし所かくのごとし 汝これを聽て自ら知れよ