< ਅੱਯੂਬ 6 >
1 ੧ ਫਿਰ ਅੱਯੂਬ ਨੇ ਉੱਤਰ ਦੇ ਕੇ ਆਖਿਆ,
But Job, responding, said:
2 ੨ “ਭਲਾ ਹੁੰਦਾ ਜੋ ਮੇਰੀ ਤਕਲੀਫ਼ ਚੰਗੀ ਤਰ੍ਹਾਂ ਤੋਲੀ ਜਾਂਦੀ ਅਤੇ ਮੇਰੀ ਸਾਰੀ ਬਿਪਤਾ ਤੱਕੜੀ ਵਿੱਚ ਰੱਖੀ ਜਾਂਦੀ!
I wish that my sins, for which I deserve wrath, and the calamity that I endure, were weighed out on a balance.
3 ੩ ਕਿਉਂਕਿ ਉਹ ਸਮੁੰਦਰ ਦੀ ਰੇਤ ਨਾਲੋਂ ਵੀ ਭਾਰੀ ਠਹਿਰਦੀ, ਇਸ ਲਈ ਮੇਰੀਆਂ ਗੱਲਾਂ ਕਾਹਲ ਨਾਲ ਹੋਈਆਂ ਹਨ,
Compared to the sand of the sea, they would appear heavier, and so my words are full of sorrow.
4 ੪ ਕਿਉਂ ਜੋ ਸਰਬ ਸ਼ਕਤੀਮਾਨ ਦੇ ਤੀਰ ਮੈਨੂੰ ਲੱਗੇ ਹਨ, ਇਹਨਾਂ ਦਾ ਜ਼ਹਿਰ ਮੇਰਾ ਆਤਮਾ ਪੀਂਦਾ ਹੈ, ਪਰਮੇਸ਼ੁਰ ਦੇ ਖੌਫ਼ ਮੇਰੇ ਵਿਰੁੱਧ ਕਤਾਰਾਂ ਬੰਨ੍ਹੀ ਖੜ੍ਹੇ ਹਨ!
For the arrows of the Lord are in me, my spirit drinks of their indignation, and the terrors of the Lord are soldiers against me.
5 ੫ ਕੀ, ਜੰਗਲੀ ਗਧਾ ਘਾਹ ਉੱਤੇ ਹੀਂਗਦਾ ਹੈ? ਕੀ ਬਲ਼ਦ ਆਪਣੇ ਪੱਠਿਆਂ ਉੱਤੇ ਅੜਿੰਗਦਾ ਹੈ?
Will the wild ass bray when he has grass? Or will the ox bellow when he stands before a full manger?
6 ੬ ਕੀ, ਫਿੱਕੀ ਚੀਜ਼ ਲੂਣ ਤੋਂ ਬਿਨ੍ਹਾਂ ਖਾਈਦੀ ਹੈ? ਕੀ ਆਂਡੇ ਦੀ ਸਫ਼ੇਦੀ ਵਿੱਚ ਕੋਈ ਸੁਆਦ ਹੈ?
Or can one eat bland food, which is not seasoned with salt? Or can anyone taste that which, if tasted, causes death?
7 ੭ ਜਿਹਨਾਂ ਵਸਤਾਂ ਨੂੰ ਮੈਂ ਛੂਹਣਾ ਵੀ ਨਹੀਂ ਚਾਹੁੰਦਾ ਉਹ ਹੀ ਮੇਰੇ ਲਈ ਘਿਣਾਉਣੀ ਰੋਟੀ ਠਹਿਰੀਆਂ ਹਨ।
The things that my soul was unwilling to touch before, now, because of anguish, are my foods.
8 ੮ “ਕਾਸ਼ ਕਿ ਮੇਰੀਆਂ ਮੰਗਾਂ ਪੂਰੀਆਂ ਹੁੰਦੀਆਂ ਅਤੇ ਜਿਸ ਦੀ ਮੈਂ ਆਸ ਕਰਦਾ ਹਾਂ, ਪਰਮੇਸ਼ੁਰ ਉਹ ਹੀ ਮੈਨੂੰ ਦਿੰਦਾ!
Who will grant that my petition may arrive and that God may bestow on me what I expect,
9 ੯ ਕਿ ਪਰਮੇਸ਼ੁਰ ਨੂੰ ਇਹ ਭਾਵੇ ਕਿ ਉਹ ਮੈਨੂੰ ਕੁਚਲ ਸੁੱਟੇ, ਆਪਣਾ ਹੱਥ ਚਲਾ ਕੇ ਮੈਨੂੰ ਵੱਢ ਸੁੱਟੇ!
and that he who, at first, had crushed me, will let loose his hand and cut me down?
10 ੧੦ ਤਦ ਵੀ ਇਹ ਮੇਰੀ ਤਸੱਲੀ ਦਾ ਕਾਰਨ ਹੁੰਦੀ ਅਤੇ ਮੈਂ ਵੱਡੀ ਤੜਫ਼ਣ ਵਿੱਚ ਵੀ ਖੁਸ਼ੀ ਨਾਲ ਉੱਛਲ ਪੈਂਦਾ, ਕਿਉਂਕਿ ਮੈਂ ਪਵਿੱਤਰ ਪੁਰਖ ਦੇ ਬਚਨਾਂ ਦਾ ਕਦੀ ਇਨਕਾਰ ਨਹੀਂ ਕੀਤਾ।
And may this be my consolation, that in afflicting me with sorrow, although he might not be lenient with me, I still do not contradict the words of the Holy One.
11 ੧੧ “ਮੇਰੇ ਵਿੱਚ ਕਿਹੜਾ ਬਲ ਜੋ ਮੈਂ ਆਸ ਰੱਖਾਂ, ਜਾਂ ਮੇਰਾ ਅੰਤ ਕੀ ਹੋਵੇਗਾ ਜੋ ਮੈਂ ਸਬਰ ਕਰਾਂ?
For what is my strength, that I may continue? Or what is my goal, so that I may act patiently?
12 ੧੨ ਕੀ ਮੇਰਾ ਬਲ ਪੱਥਰਾਂ ਦਾ ਬਲ ਹੈ, ਜਾਂ ਮੇਰਾ ਸਰੀਰ ਪਿੱਤਲ ਦਾ ਹੈ?
My strength is not the strength of stones, nor is my flesh made of bronze.
13 ੧੩ ਕੀ ਆਪਣੀ ਸਹਾਇਤਾ ਕਰਨ ਦੀ ਸਮਰੱਥਾ ਮੇਰੇ ਵਿੱਚ ਹੈ, ਜਦ ਕਿ ਕਾਮਯਾਬੀ ਮੈਥੋਂ ਦੂਰ ਹਟਾਈ ਗਈ ਹੈ?
Behold, there is no help for me in myself, and my loved ones also have withdrawn from me.
14 ੧੪ “ਜੋ ਮਿੱਤਰ ਉੱਤੇ ਦਯਾ ਨਹੀਂ ਕਰਦਾ ਹੈ, ਉਹ ਸਰਬ ਸ਼ਕਤੀਮਾਨ ਦਾ ਡਰ ਮੰਨਣਾ ਵੀ ਛੱਡ ਦਿੰਦਾ ਹੈ।
He who takes away mercy from his friend, abandons the fear of the Lord.
15 ੧੫ ਮੇਰੇ ਭਰਾ ਨਦੀ ਵਾਂਗੂੰ ਵਿਸ਼ਵਾਸਘਾਤੀ ਹਨ, ਉਨ੍ਹਾਂ ਨਦੀਆਂ ਦੀਆਂ ਧਾਰਾਂ ਵਾਂਗੂੰ ਜਿਹੜੀਆਂ ਦੂਰ ਵਗ ਜਾਂਦੀਆਂ ਹਨ,
My brethren have disregarded me, like a torrent that passes swiftly through the steep valleys.
16 ੧੬ ਉਹ ਬਰਫ਼ ਦੇ ਕਾਰਨ ਕਾਲੇ ਹੋ ਜਾਂਦੇ ਹਨ, ਅਤੇ ਹਿਮ ਉਸ ਦੇ ਵਿੱਚ ਛੁੱਪੀ ਰਹਿੰਦੀ ਹੈ!
Those who fear frost, snow will rush over them.
17 ੧੭ ਗਰਮੀ ਦੀ ਰੁੱਤ ਵਿੱਚ ਉਹ ਅਲੋਪ ਹੋ ਜਾਂਦੀਆਂ ਹਨ, ਧੁੱਪ ਪੈਂਦਿਆਂ ਹੀ ਉਹ ਆਪਣੇ ਥਾਵਾਂ ਵਿੱਚੋਂ ਗਾਇਬ ਹੋ ਜਾਂਦੀਆਂ ਹਨ,
At that time, when they are scattered, they will perish, and when it becomes hot, they will be freed from their place.
18 ੧੮ ਕਾਫ਼ਲੇ ਆਪਣੇ ਰਾਹਾਂ ਤੋਂ ਮੁੜ ਜਾਂਦੇ ਹਨ, ਉਹ ਸੁੰਨੇ ਥਾਂ ਵਿੱਚ ਜਾ ਕੇ ਨਾਸ ਹੋ ਜਾਂਦੇ ਹਨ।
The paths of their steps are entangled; they will walk in vain and will perish.
19 ੧੯ ਤੇਮਾ ਦੇ ਵਪਾਰੀ ਪਾਣੀ ਦੀ ਤਲਾਸ਼ ਕਰਦੇ ਹਨ, ਸ਼ਬਾ ਦੇ ਮੁਸਾਫ਼ਰ ਆਸ ਨਾਲ ਤੱਕਦੇ ਹਨ।
Consider the paths of Thema, the ways of Saba, and wait a little while.
20 ੨੦ ਤੇਮਾ ਦੇ ਕਾਫ਼ਲੇ ਵੇਖਦੇ ਰਹੇ, ਸਬਾ ਦੇ ਜੱਥੇ ਉਨ੍ਹਾਂ ਨੂੰ ਉਡੀਕਦੇ ਰਹੇ,
They have been thrown into confusion, just as I had hoped; they have even come to me and are overwhelmed with shame.
21 ੨੧ ਹੁਣ ਤੁਸੀਂ ਮੇਰੇ ਲਈ ਅਜਿਹੇ ਹੀ ਹੋ, ਤੁਸੀਂ ਮੇਰੀ ਬਿਪਤਾ ਨੂੰ ਵੇਖ ਕੇ ਡਰ ਗਏ ਹੋ,
Now you have arrived, and merely by seeing my affliction, you are afraid.
22 ੨੨ ਕੀ ਮੈਂ ਆਖਿਆ, ਮੈਨੂੰ ਕੁਝ ਦਿਓ? ਜਾਂ ਆਪਣੇ ਮਾਲ-ਧਨ ਵਿੱਚੋਂ ਮੈਨੂੰ ਰਿਸ਼ਵਤ ਦਿਓ?
Did I say: “Bring to me and give to me from your necessities?”
23 ੨੩ ਜਾਂ ਵਿਰੋਧੀ ਦੇ ਹੱਥੋਂ ਮੈਨੂੰ ਛੁਡਾਓ, ਜਾਂ ਜ਼ਾਲਮਾਂ ਦੇ ਹੱਥੋਂ ਮੁੱਲ ਦੇ ਕੇ ਮੇਰਾ ਛੁਟਕਾਰਾ ਕਰਾਓ?
or, “Free me from the hand of the enemy and rescue me from the hand of the strong?”
24 ੨੪ “ਮੈਨੂੰ ਸਿਖਾਓ ਤਾਂ ਮੈਂ ਚੁੱਪ ਹੋ ਜਾਂਵਾਂਗਾ, ਜਿੱਥੇ ਮੇਰੇ ਤੋਂ ਭੁੱਲ ਹੋਈ ਮੈਨੂੰ ਸਮਝਾਓ।
Teach me, and I will be silent, and if by chance I have been ignorant of anything, instruct me.
25 ੨੫ ਸਚਿਆਈ ਦੀਆਂ ਗੱਲਾਂ ਕਿੰਨੀਆਂ ਅਸਰ ਵਾਲੀਆਂ ਹੁੰਦੀਆਂ ਹਨ, ਪਰ ਤੁਹਾਡਾ ਝਿੜਕਣਾ ਕਿਹੜਾ ਝਿੜਕਣਾ ਹੈ?
Why have you diminished the words of truth, when there is none of you who is able to offer proof against me?
26 ੨੬ ਕੀ ਤੁਸੀਂ ਮੇਰੀਆਂ ਗੱਲਾਂ ਨੂੰ ਸੁਧਾਰਨਾ ਚਾਹੁੰਦੇ ਹੋ? ਪਰ ਨਿਰਾਸ਼ਾ ਦੀਆਂ ਗੱਲਾਂ ਹਵਾ ਹੀ ਹਨ!
You prepare speeches as so much noise, and you offer words into the wind.
27 ੨੭ ਹਾਂ, ਤੁਸੀਂ ਯਤੀਮਾਂ ਉੱਤੇ ਪਰਚੀਆਂ ਪਾਉਂਦੇ ਹੋ, ਅਤੇ ਆਪਣੇ ਦੋਸਤ ਦਾ ਸੌਦਾ ਕਰਦੇ ਹੋ।
You encroach upon the orphan, and you strive to undermine your friend.
28 ੨੮ “ਹੁਣ ਤਾਂ ਕਿਰਪਾ ਕਰਕੇ ਮੇਰੇ ਵੱਲ ਮੂੰਹ ਕਰੋ, ਮੈਂ ਤੁਹਾਡੇ ਸਨਮੁਖ ਝੂਠ ਕਦੇ ਨਾ ਬੋਲਾਂਗਾ!
Such is true, so finish what you have begun. Listen closely, and see if I lie.
29 ੨੯ ਮੁੜੋ, ਕਿ ਬੇਇਨਸਾਫ਼ੀ ਨਾ ਹੋਵੇ, ਅਤੇ ਫੇਰ ਮੁੜੋ, ਮੈਂ ਉਸ ਵਿੱਚ ਧਰਮ ਉੱਤੇ ਹਾਂ।
Respond, I beg you, without contention, and, speaking what is just, pass judgment.
30 ੩੦ ਕੀ ਮੇਰੀ ਜੀਭ ਉੱਤੇ ਬੇਇਨਸਾਫ਼ੀ ਹੈ? ਕੀ ਮੈਂ ਬੁਰਿਆਈ ਨੂੰ ਨਹੀਂ ਪਛਾਣ ਸਕਦਾ?”
And you will not find iniquity on my tongue, nor will foolishness resound in my throat.