< ਅੱਯੂਬ 6 >
1 ੧ ਫਿਰ ਅੱਯੂਬ ਨੇ ਉੱਤਰ ਦੇ ਕੇ ਆਖਿਆ,
Then Job responded:
2 ੨ “ਭਲਾ ਹੁੰਦਾ ਜੋ ਮੇਰੀ ਤਕਲੀਫ਼ ਚੰਗੀ ਤਰ੍ਹਾਂ ਤੋਲੀ ਜਾਂਦੀ ਅਤੇ ਮੇਰੀ ਸਾਰੀ ਬਿਪਤਾ ਤੱਕੜੀ ਵਿੱਚ ਰੱਖੀ ਜਾਂਦੀ!
“If my grief could be weighed and my troubles placed on the scales
3 ੩ ਕਿਉਂਕਿ ਉਹ ਸਮੁੰਦਰ ਦੀ ਰੇਤ ਨਾਲੋਂ ਵੀ ਭਾਰੀ ਠਹਿਰਦੀ, ਇਸ ਲਈ ਮੇਰੀਆਂ ਗੱਲਾਂ ਕਾਹਲ ਨਾਲ ਹੋਈਆਂ ਹਨ,
they would be heavier than the sand of the sea. That's why I spoke so rashly.
4 ੪ ਕਿਉਂ ਜੋ ਸਰਬ ਸ਼ਕਤੀਮਾਨ ਦੇ ਤੀਰ ਮੈਨੂੰ ਲੱਗੇ ਹਨ, ਇਹਨਾਂ ਦਾ ਜ਼ਹਿਰ ਮੇਰਾ ਆਤਮਾ ਪੀਂਦਾ ਹੈ, ਪਰਮੇਸ਼ੁਰ ਦੇ ਖੌਫ਼ ਮੇਰੇ ਵਿਰੁੱਧ ਕਤਾਰਾਂ ਬੰਨ੍ਹੀ ਖੜ੍ਹੇ ਹਨ!
For the arrows of the Almighty are in me; their poison saps my spirit. God's terrors are lined up against me.
5 ੫ ਕੀ, ਜੰਗਲੀ ਗਧਾ ਘਾਹ ਉੱਤੇ ਹੀਂਗਦਾ ਹੈ? ਕੀ ਬਲ਼ਦ ਆਪਣੇ ਪੱਠਿਆਂ ਉੱਤੇ ਅੜਿੰਗਦਾ ਹੈ?
Don't wild donkeys bray when their grass is gone? Don't cattle groan when they don't have food!
6 ੬ ਕੀ, ਫਿੱਕੀ ਚੀਜ਼ ਲੂਣ ਤੋਂ ਬਿਨ੍ਹਾਂ ਖਾਈਦੀ ਹੈ? ਕੀ ਆਂਡੇ ਦੀ ਸਫ਼ੇਦੀ ਵਿੱਚ ਕੋਈ ਸੁਆਦ ਹੈ?
Can something that's tasteless be eaten without salt? Is there any taste in the white of an egg?
7 ੭ ਜਿਹਨਾਂ ਵਸਤਾਂ ਨੂੰ ਮੈਂ ਛੂਹਣਾ ਵੀ ਨਹੀਂ ਚਾਹੁੰਦਾ ਉਹ ਹੀ ਮੇਰੇ ਲਈ ਘਿਣਾਉਣੀ ਰੋਟੀ ਠਹਿਰੀਆਂ ਹਨ।
I just can't touch any food—even the thought makes me feel sick!
8 ੮ “ਕਾਸ਼ ਕਿ ਮੇਰੀਆਂ ਮੰਗਾਂ ਪੂਰੀਆਂ ਹੁੰਦੀਆਂ ਅਤੇ ਜਿਸ ਦੀ ਮੈਂ ਆਸ ਕਰਦਾ ਹਾਂ, ਪਰਮੇਸ਼ੁਰ ਉਹ ਹੀ ਮੈਨੂੰ ਦਿੰਦਾ!
Oh, if only I could have what I really want, that God would give me what I most desire—
9 ੯ ਕਿ ਪਰਮੇਸ਼ੁਰ ਨੂੰ ਇਹ ਭਾਵੇ ਕਿ ਉਹ ਮੈਨੂੰ ਕੁਚਲ ਸੁੱਟੇ, ਆਪਣਾ ਹੱਥ ਚਲਾ ਕੇ ਮੈਨੂੰ ਵੱਢ ਸੁੱਟੇ!
that God would be willing to crush me to death, that he would just let me die!
10 ੧੦ ਤਦ ਵੀ ਇਹ ਮੇਰੀ ਤਸੱਲੀ ਦਾ ਕਾਰਨ ਹੁੰਦੀ ਅਤੇ ਮੈਂ ਵੱਡੀ ਤੜਫ਼ਣ ਵਿੱਚ ਵੀ ਖੁਸ਼ੀ ਨਾਲ ਉੱਛਲ ਪੈਂਦਾ, ਕਿਉਂਕਿ ਮੈਂ ਪਵਿੱਤਰ ਪੁਰਖ ਦੇ ਬਚਨਾਂ ਦਾ ਕਦੀ ਇਨਕਾਰ ਨਹੀਂ ਕੀਤਾ।
But it still comforts me to know, making me happy through the never-ending pain, that I have never rejected the words of God.
11 ੧੧ “ਮੇਰੇ ਵਿੱਚ ਕਿਹੜਾ ਬਲ ਜੋ ਮੈਂ ਆਸ ਰੱਖਾਂ, ਜਾਂ ਮੇਰਾ ਅੰਤ ਕੀ ਹੋਵੇਗਾ ਜੋ ਮੈਂ ਸਬਰ ਕਰਾਂ?
Why should I go on waiting when I don't have the strength? Why should I keep going when I don't know what is going to happen to me?
12 ੧੨ ਕੀ ਮੇਰਾ ਬਲ ਪੱਥਰਾਂ ਦਾ ਬਲ ਹੈ, ਜਾਂ ਮੇਰਾ ਸਰੀਰ ਪਿੱਤਲ ਦਾ ਹੈ?
Am I as strong as rock? Am I made out of bronze?
13 ੧੩ ਕੀ ਆਪਣੀ ਸਹਾਇਤਾ ਕਰਨ ਦੀ ਸਮਰੱਥਾ ਮੇਰੇ ਵਿੱਚ ਹੈ, ਜਦ ਕਿ ਕਾਮਯਾਬੀ ਮੈਥੋਂ ਦੂਰ ਹਟਾਈ ਗਈ ਹੈ?
How can I help myself now that any chance of success is ripped away from me?
14 ੧੪ “ਜੋ ਮਿੱਤਰ ਉੱਤੇ ਦਯਾ ਨਹੀਂ ਕਰਦਾ ਹੈ, ਉਹ ਸਰਬ ਸ਼ਕਤੀਮਾਨ ਦਾ ਡਰ ਮੰਨਣਾ ਵੀ ਛੱਡ ਦਿੰਦਾ ਹੈ।
Anyone who isn't kind to a friend has given up respecting the Almighty.
15 ੧੫ ਮੇਰੇ ਭਰਾ ਨਦੀ ਵਾਂਗੂੰ ਵਿਸ਼ਵਾਸਘਾਤੀ ਹਨ, ਉਨ੍ਹਾਂ ਨਦੀਆਂ ਦੀਆਂ ਧਾਰਾਂ ਵਾਂਗੂੰ ਜਿਹੜੀਆਂ ਦੂਰ ਵਗ ਜਾਂਦੀਆਂ ਹਨ,
My brothers have acted as deceptively as a desert stream, rushing waters in the desert that vanish.
16 ੧੬ ਉਹ ਬਰਫ਼ ਦੇ ਕਾਰਨ ਕਾਲੇ ਹੋ ਜਾਂਦੇ ਹਨ, ਅਤੇ ਹਿਮ ਉਸ ਦੇ ਵਿੱਚ ਛੁੱਪੀ ਰਹਿੰਦੀ ਹੈ!
The stream floods when it is full of dark ice and melting snow,
17 ੧੭ ਗਰਮੀ ਦੀ ਰੁੱਤ ਵਿੱਚ ਉਹ ਅਲੋਪ ਹੋ ਜਾਂਦੀਆਂ ਹਨ, ਧੁੱਪ ਪੈਂਦਿਆਂ ਹੀ ਉਹ ਆਪਣੇ ਥਾਵਾਂ ਵਿੱਚੋਂ ਗਾਇਬ ਹੋ ਜਾਂਦੀਆਂ ਹਨ,
but in the heat it dries up and disappears, vanishing from where it once was.
18 ੧੮ ਕਾਫ਼ਲੇ ਆਪਣੇ ਰਾਹਾਂ ਤੋਂ ਮੁੜ ਜਾਂਦੇ ਹਨ, ਉਹ ਸੁੰਨੇ ਥਾਂ ਵਿੱਚ ਜਾ ਕੇ ਨਾਸ ਹੋ ਜਾਂਦੇ ਹਨ।
Camel caravans turn aside to look for water, but don't find any and they die.
19 ੧੯ ਤੇਮਾ ਦੇ ਵਪਾਰੀ ਪਾਣੀ ਦੀ ਤਲਾਸ਼ ਕਰਦੇ ਹਨ, ਸ਼ਬਾ ਦੇ ਮੁਸਾਫ਼ਰ ਆਸ ਨਾਲ ਤੱਕਦੇ ਹਨ।
Caravans from Tema looked, travelers from Sheba were confident,
20 ੨੦ ਤੇਮਾ ਦੇ ਕਾਫ਼ਲੇ ਵੇਖਦੇ ਰਹੇ, ਸਬਾ ਦੇ ਜੱਥੇ ਉਨ੍ਹਾਂ ਨੂੰ ਉਡੀਕਦੇ ਰਹੇ,
but their hopes were dashed—they came and found nothing.
21 ੨੧ ਹੁਣ ਤੁਸੀਂ ਮੇਰੇ ਲਈ ਅਜਿਹੇ ਹੀ ਹੋ, ਤੁਸੀਂ ਮੇਰੀ ਬਿਪਤਾ ਨੂੰ ਵੇਖ ਕੇ ਡਰ ਗਏ ਹੋ,
Now you are no help, just like that—you see my trouble and you're afraid.
22 ੨੨ ਕੀ ਮੈਂ ਆਖਿਆ, ਮੈਨੂੰ ਕੁਝ ਦਿਓ? ਜਾਂ ਆਪਣੇ ਮਾਲ-ਧਨ ਵਿੱਚੋਂ ਮੈਨੂੰ ਰਿਸ਼ਵਤ ਦਿਓ?
Have I asked you for anything? Have I told you to bribe anyone for me from your wealth?
23 ੨੩ ਜਾਂ ਵਿਰੋਧੀ ਦੇ ਹੱਥੋਂ ਮੈਨੂੰ ਛੁਡਾਓ, ਜਾਂ ਜ਼ਾਲਮਾਂ ਦੇ ਹੱਥੋਂ ਮੁੱਲ ਦੇ ਕੇ ਮੇਰਾ ਛੁਟਕਾਰਾ ਕਰਾਓ?
Have I asked you to rescue me from an enemy? Have I told you to save me from my oppressors?
24 ੨੪ “ਮੈਨੂੰ ਸਿਖਾਓ ਤਾਂ ਮੈਂ ਚੁੱਪ ਹੋ ਜਾਂਵਾਂਗਾ, ਜਿੱਥੇ ਮੇਰੇ ਤੋਂ ਭੁੱਲ ਹੋਈ ਮੈਨੂੰ ਸਮਝਾਓ।
Explain this to me, and I'll be quiet. Show me where I'm wrong.
25 ੨੫ ਸਚਿਆਈ ਦੀਆਂ ਗੱਲਾਂ ਕਿੰਨੀਆਂ ਅਸਰ ਵਾਲੀਆਂ ਹੁੰਦੀਆਂ ਹਨ, ਪਰ ਤੁਹਾਡਾ ਝਿੜਕਣਾ ਕਿਹੜਾ ਝਿੜਕਣਾ ਹੈ?
Honest words are painful, but what do your arguments prove?
26 ੨੬ ਕੀ ਤੁਸੀਂ ਮੇਰੀਆਂ ਗੱਲਾਂ ਨੂੰ ਸੁਧਾਰਨਾ ਚਾਹੁੰਦੇ ਹੋ? ਪਰ ਨਿਰਾਸ਼ਾ ਦੀਆਂ ਗੱਲਾਂ ਹਵਾ ਹੀ ਹਨ!
Are you going to argue over what I said, when the words of someone in despair should be left to blow away in the wind?
27 ੨੭ ਹਾਂ, ਤੁਸੀਂ ਯਤੀਮਾਂ ਉੱਤੇ ਪਰਚੀਆਂ ਪਾਉਂਦੇ ਹੋ, ਅਤੇ ਆਪਣੇ ਦੋਸਤ ਦਾ ਸੌਦਾ ਕਰਦੇ ਹੋ।
You would play dice to win an orphan; you would bargain away your friend!
28 ੨੮ “ਹੁਣ ਤਾਂ ਕਿਰਪਾ ਕਰਕੇ ਮੇਰੇ ਵੱਲ ਮੂੰਹ ਕਰੋ, ਮੈਂ ਤੁਹਾਡੇ ਸਨਮੁਖ ਝੂਠ ਕਦੇ ਨਾ ਬੋਲਾਂਗਾ!
Look me in the eye and see if I'm lying to your face!
29 ੨੯ ਮੁੜੋ, ਕਿ ਬੇਇਨਸਾਫ਼ੀ ਨਾ ਹੋਵੇ, ਅਤੇ ਫੇਰ ਮੁੜੋ, ਮੈਂ ਉਸ ਵਿੱਚ ਧਰਮ ਉੱਤੇ ਹਾਂ।
Don't talk like this! Don't be unjust! What I'm saying is right.
30 ੩੦ ਕੀ ਮੇਰੀ ਜੀਭ ਉੱਤੇ ਬੇਇਨਸਾਫ਼ੀ ਹੈ? ਕੀ ਮੈਂ ਬੁਰਿਆਈ ਨੂੰ ਨਹੀਂ ਪਛਾਣ ਸਕਦਾ?”
I'm not telling lies—don't you think I wouldn't know if I was wrong?”