< ਅੱਯੂਬ 6 >

1 ਫਿਰ ਅੱਯੂਬ ਨੇ ਉੱਤਰ ਦੇ ਕੇ ਆਖਿਆ,
ויען איוב ויאמר
2 “ਭਲਾ ਹੁੰਦਾ ਜੋ ਮੇਰੀ ਤਕਲੀਫ਼ ਚੰਗੀ ਤਰ੍ਹਾਂ ਤੋਲੀ ਜਾਂਦੀ ਅਤੇ ਮੇਰੀ ਸਾਰੀ ਬਿਪਤਾ ਤੱਕੜੀ ਵਿੱਚ ਰੱਖੀ ਜਾਂਦੀ!
לו--שקול ישקל כעשי והיתי (והותי) במאזנים ישאו-יחד
3 ਕਿਉਂਕਿ ਉਹ ਸਮੁੰਦਰ ਦੀ ਰੇਤ ਨਾਲੋਂ ਵੀ ਭਾਰੀ ਠਹਿਰਦੀ, ਇਸ ਲਈ ਮੇਰੀਆਂ ਗੱਲਾਂ ਕਾਹਲ ਨਾਲ ਹੋਈਆਂ ਹਨ,
כי-עתה--מחול ימים יכבד על-כן דברי לעו
4 ਕਿਉਂ ਜੋ ਸਰਬ ਸ਼ਕਤੀਮਾਨ ਦੇ ਤੀਰ ਮੈਨੂੰ ਲੱਗੇ ਹਨ, ਇਹਨਾਂ ਦਾ ਜ਼ਹਿਰ ਮੇਰਾ ਆਤਮਾ ਪੀਂਦਾ ਹੈ, ਪਰਮੇਸ਼ੁਰ ਦੇ ਖੌਫ਼ ਮੇਰੇ ਵਿਰੁੱਧ ਕਤਾਰਾਂ ਬੰਨ੍ਹੀ ਖੜ੍ਹੇ ਹਨ!
כי חצי שדי עמדי--אשר חמתם שתה רוחי בעותי אלוה יערכוני
5 ਕੀ, ਜੰਗਲੀ ਗਧਾ ਘਾਹ ਉੱਤੇ ਹੀਂਗਦਾ ਹੈ? ਕੀ ਬਲ਼ਦ ਆਪਣੇ ਪੱਠਿਆਂ ਉੱਤੇ ਅੜਿੰਗਦਾ ਹੈ?
הינהק-פרא עלי-דשא אם יגעה-שור על-בלילו
6 ਕੀ, ਫਿੱਕੀ ਚੀਜ਼ ਲੂਣ ਤੋਂ ਬਿਨ੍ਹਾਂ ਖਾਈਦੀ ਹੈ? ਕੀ ਆਂਡੇ ਦੀ ਸਫ਼ੇਦੀ ਵਿੱਚ ਕੋਈ ਸੁਆਦ ਹੈ?
היאכל תפל מבלי-מלח אם-יש-טעם בריר חלמות
7 ਜਿਹਨਾਂ ਵਸਤਾਂ ਨੂੰ ਮੈਂ ਛੂਹਣਾ ਵੀ ਨਹੀਂ ਚਾਹੁੰਦਾ ਉਹ ਹੀ ਮੇਰੇ ਲਈ ਘਿਣਾਉਣੀ ਰੋਟੀ ਠਹਿਰੀਆਂ ਹਨ।
מאנה לנגוע נפשי המה כדוי לחמי
8 “ਕਾਸ਼ ਕਿ ਮੇਰੀਆਂ ਮੰਗਾਂ ਪੂਰੀਆਂ ਹੁੰਦੀਆਂ ਅਤੇ ਜਿਸ ਦੀ ਮੈਂ ਆਸ ਕਰਦਾ ਹਾਂ, ਪਰਮੇਸ਼ੁਰ ਉਹ ਹੀ ਮੈਨੂੰ ਦਿੰਦਾ!
מי-יתן תבוא שאלתי ותקותי יתן אלוה
9 ਕਿ ਪਰਮੇਸ਼ੁਰ ਨੂੰ ਇਹ ਭਾਵੇ ਕਿ ਉਹ ਮੈਨੂੰ ਕੁਚਲ ਸੁੱਟੇ, ਆਪਣਾ ਹੱਥ ਚਲਾ ਕੇ ਮੈਨੂੰ ਵੱਢ ਸੁੱਟੇ!
ויאל אלוה וידכאני יתר ידו ויבצעני
10 ੧੦ ਤਦ ਵੀ ਇਹ ਮੇਰੀ ਤਸੱਲੀ ਦਾ ਕਾਰਨ ਹੁੰਦੀ ਅਤੇ ਮੈਂ ਵੱਡੀ ਤੜਫ਼ਣ ਵਿੱਚ ਵੀ ਖੁਸ਼ੀ ਨਾਲ ਉੱਛਲ ਪੈਂਦਾ, ਕਿਉਂਕਿ ਮੈਂ ਪਵਿੱਤਰ ਪੁਰਖ ਦੇ ਬਚਨਾਂ ਦਾ ਕਦੀ ਇਨਕਾਰ ਨਹੀਂ ਕੀਤਾ।
ותהי-עוד נחמתי-- ואסלדה בחילה לא יחמול כי-לא כחדתי אמרי קדוש
11 ੧੧ “ਮੇਰੇ ਵਿੱਚ ਕਿਹੜਾ ਬਲ ਜੋ ਮੈਂ ਆਸ ਰੱਖਾਂ, ਜਾਂ ਮੇਰਾ ਅੰਤ ਕੀ ਹੋਵੇਗਾ ਜੋ ਮੈਂ ਸਬਰ ਕਰਾਂ?
מה-כחי כי-איחל ומה-קצי כי-אאריך נפשי
12 ੧੨ ਕੀ ਮੇਰਾ ਬਲ ਪੱਥਰਾਂ ਦਾ ਬਲ ਹੈ, ਜਾਂ ਮੇਰਾ ਸਰੀਰ ਪਿੱਤਲ ਦਾ ਹੈ?
אם-כח אבנים כחי אם-בשרי נחוש
13 ੧੩ ਕੀ ਆਪਣੀ ਸਹਾਇਤਾ ਕਰਨ ਦੀ ਸਮਰੱਥਾ ਮੇਰੇ ਵਿੱਚ ਹੈ, ਜਦ ਕਿ ਕਾਮਯਾਬੀ ਮੈਥੋਂ ਦੂਰ ਹਟਾਈ ਗਈ ਹੈ?
האם אין עזרתי בי ותשיה נדחה ממני
14 ੧੪ “ਜੋ ਮਿੱਤਰ ਉੱਤੇ ਦਯਾ ਨਹੀਂ ਕਰਦਾ ਹੈ, ਉਹ ਸਰਬ ਸ਼ਕਤੀਮਾਨ ਦਾ ਡਰ ਮੰਨਣਾ ਵੀ ਛੱਡ ਦਿੰਦਾ ਹੈ।
למס מרעהו חסד ויראת שדי יעזוב
15 ੧੫ ਮੇਰੇ ਭਰਾ ਨਦੀ ਵਾਂਗੂੰ ਵਿਸ਼ਵਾਸਘਾਤੀ ਹਨ, ਉਨ੍ਹਾਂ ਨਦੀਆਂ ਦੀਆਂ ਧਾਰਾਂ ਵਾਂਗੂੰ ਜਿਹੜੀਆਂ ਦੂਰ ਵਗ ਜਾਂਦੀਆਂ ਹਨ,
אחי בגדו כמו-נחל כאפיק נחלים יעברו
16 ੧੬ ਉਹ ਬਰਫ਼ ਦੇ ਕਾਰਨ ਕਾਲੇ ਹੋ ਜਾਂਦੇ ਹਨ, ਅਤੇ ਹਿਮ ਉਸ ਦੇ ਵਿੱਚ ਛੁੱਪੀ ਰਹਿੰਦੀ ਹੈ!
הקדרים מני-קרח עלימו יתעלם-שלג
17 ੧੭ ਗਰਮੀ ਦੀ ਰੁੱਤ ਵਿੱਚ ਉਹ ਅਲੋਪ ਹੋ ਜਾਂਦੀਆਂ ਹਨ, ਧੁੱਪ ਪੈਂਦਿਆਂ ਹੀ ਉਹ ਆਪਣੇ ਥਾਵਾਂ ਵਿੱਚੋਂ ਗਾਇਬ ਹੋ ਜਾਂਦੀਆਂ ਹਨ,
בעת יזרבו נצמתו בחמו נדעכו ממקומם
18 ੧੮ ਕਾਫ਼ਲੇ ਆਪਣੇ ਰਾਹਾਂ ਤੋਂ ਮੁੜ ਜਾਂਦੇ ਹਨ, ਉਹ ਸੁੰਨੇ ਥਾਂ ਵਿੱਚ ਜਾ ਕੇ ਨਾਸ ਹੋ ਜਾਂਦੇ ਹਨ।
ילפתו ארחות דרכם יעלו בתהו ויאבדו
19 ੧੯ ਤੇਮਾ ਦੇ ਵਪਾਰੀ ਪਾਣੀ ਦੀ ਤਲਾਸ਼ ਕਰਦੇ ਹਨ, ਸ਼ਬਾ ਦੇ ਮੁਸਾਫ਼ਰ ਆਸ ਨਾਲ ਤੱਕਦੇ ਹਨ।
הביטו ארחות תמא הליכת שבא קוו-למו
20 ੨੦ ਤੇਮਾ ਦੇ ਕਾਫ਼ਲੇ ਵੇਖਦੇ ਰਹੇ, ਸਬਾ ਦੇ ਜੱਥੇ ਉਨ੍ਹਾਂ ਨੂੰ ਉਡੀਕਦੇ ਰਹੇ,
בשו כי-בטח באו עדיה ויחפרו
21 ੨੧ ਹੁਣ ਤੁਸੀਂ ਮੇਰੇ ਲਈ ਅਜਿਹੇ ਹੀ ਹੋ, ਤੁਸੀਂ ਮੇਰੀ ਬਿਪਤਾ ਨੂੰ ਵੇਖ ਕੇ ਡਰ ਗਏ ਹੋ,
כי-עתה הייתם לא תראו חתת ותיראו
22 ੨੨ ਕੀ ਮੈਂ ਆਖਿਆ, ਮੈਨੂੰ ਕੁਝ ਦਿਓ? ਜਾਂ ਆਪਣੇ ਮਾਲ-ਧਨ ਵਿੱਚੋਂ ਮੈਨੂੰ ਰਿਸ਼ਵਤ ਦਿਓ?
הכי-אמרתי הבו לי ומכחכם שחדו בעדי
23 ੨੩ ਜਾਂ ਵਿਰੋਧੀ ਦੇ ਹੱਥੋਂ ਮੈਨੂੰ ਛੁਡਾਓ, ਜਾਂ ਜ਼ਾਲਮਾਂ ਦੇ ਹੱਥੋਂ ਮੁੱਲ ਦੇ ਕੇ ਮੇਰਾ ਛੁਟਕਾਰਾ ਕਰਾਓ?
ומלטוני מיד-צר ומיד עריצים תפדוני
24 ੨੪ “ਮੈਨੂੰ ਸਿਖਾਓ ਤਾਂ ਮੈਂ ਚੁੱਪ ਹੋ ਜਾਂਵਾਂਗਾ, ਜਿੱਥੇ ਮੇਰੇ ਤੋਂ ਭੁੱਲ ਹੋਈ ਮੈਨੂੰ ਸਮਝਾਓ।
הורוני ואני אחריש ומה-שגיתי הבינו לי
25 ੨੫ ਸਚਿਆਈ ਦੀਆਂ ਗੱਲਾਂ ਕਿੰਨੀਆਂ ਅਸਰ ਵਾਲੀਆਂ ਹੁੰਦੀਆਂ ਹਨ, ਪਰ ਤੁਹਾਡਾ ਝਿੜਕਣਾ ਕਿਹੜਾ ਝਿੜਕਣਾ ਹੈ?
מה-נמרצו אמרי-ישר ומה-יוכיח הוכח מכם
26 ੨੬ ਕੀ ਤੁਸੀਂ ਮੇਰੀਆਂ ਗੱਲਾਂ ਨੂੰ ਸੁਧਾਰਨਾ ਚਾਹੁੰਦੇ ਹੋ? ਪਰ ਨਿਰਾਸ਼ਾ ਦੀਆਂ ਗੱਲਾਂ ਹਵਾ ਹੀ ਹਨ!
הלהוכח מלים תחשבו ולרוח אמרי נואש
27 ੨੭ ਹਾਂ, ਤੁਸੀਂ ਯਤੀਮਾਂ ਉੱਤੇ ਪਰਚੀਆਂ ਪਾਉਂਦੇ ਹੋ, ਅਤੇ ਆਪਣੇ ਦੋਸਤ ਦਾ ਸੌਦਾ ਕਰਦੇ ਹੋ।
אף-על-יתום תפילו ותכרו על-ריעכם
28 ੨੮ “ਹੁਣ ਤਾਂ ਕਿਰਪਾ ਕਰਕੇ ਮੇਰੇ ਵੱਲ ਮੂੰਹ ਕਰੋ, ਮੈਂ ਤੁਹਾਡੇ ਸਨਮੁਖ ਝੂਠ ਕਦੇ ਨਾ ਬੋਲਾਂਗਾ!
ועתה הואילו פנו-בי ועל-פניכם אם-אכזב
29 ੨੯ ਮੁੜੋ, ਕਿ ਬੇਇਨਸਾਫ਼ੀ ਨਾ ਹੋਵੇ, ਅਤੇ ਫੇਰ ਮੁੜੋ, ਮੈਂ ਉਸ ਵਿੱਚ ਧਰਮ ਉੱਤੇ ਹਾਂ।
שובו-נא אל-תהי עולה ושבי (ושבו) עוד צדקי-בה
30 ੩੦ ਕੀ ਮੇਰੀ ਜੀਭ ਉੱਤੇ ਬੇਇਨਸਾਫ਼ੀ ਹੈ? ਕੀ ਮੈਂ ਬੁਰਿਆਈ ਨੂੰ ਨਹੀਂ ਪਛਾਣ ਸਕਦਾ?”
היש-בלשוני עולה אם-חכי לא-יבין הוות

< ਅੱਯੂਬ 6 >