< ਅੱਯੂਬ 7 >

1 “ਕੀ ਮਨੁੱਖ ਨੂੰ ਧਰਤੀ ਉੱਤੇ ਸਖ਼ਤ ਮਿਹਨਤ ਨਹੀਂ ਕਰਨੀ ਪੈਂਦੀ? ਅਤੇ ਉਹ ਦੇ ਦਿਨ ਮਜ਼ਦੂਰ ਦੇ ਦਿਨਾਂ ਦੀ ਤਰ੍ਹਾਂ ਨਹੀਂ ਹੁੰਦੇ?
La vie de l'homme sur la terre est un temps de service, et ses jours sont comme ceux du mercenaire.
2 ਜਿਵੇਂ ਕੋਈ ਦਾਸ ਛਾਂ ਨੂੰ ਲੋਚਦਾ ਹੈ, ਅਤੇ ਮਜ਼ਦੂਰ ਆਪਣੀ ਮਜ਼ਦੂਰੀ ਨੂੰ ਉਡੀਕਦਾ ਹੈ,
Comme l'esclave soupire après l'ombre, comme l'ouvrier attend son salaire,
3 ਤਿਵੇਂ ਮੈਂ ਅਨਰਥ ਦੇ ਮਹੀਨਿਆਂ ਦਾ ਮਾਲਕ ਬਣਾਇਆ ਗਿਆ ਹਾਂ, ਅਤੇ ਕਲੇਸ਼ ਦੀਆਂ ਰਾਤਾਂ ਮੇਰੇ ਲਈ ਠਹਿਰਾਈਆਂ ਗਈਆਂ ਹਨ।
ainsi j'ai eu en partage des mois de douleur, pour mon lot, des nuits de souffrance.
4 ਜਦ ਮੈਂ ਲੰਮਾ ਪੈਂਦਾ ਹਾਂ ਤਾਂ ਮੈਂ ਸੋਚਦਾ ਹਾਂ, ਮੈਂ ਕਦ ਉੱਠਾਂਗਾ? ਪਰ ਰਾਤ ਲੰਮੀ ਹੁੰਦੀ ਹੈ, ਅਤੇ ਮੈਂ ਸਵੇਰ ਤੱਕ ਪਾਸੇ ਲੈਂਦਾ-ਲੈਂਦਾ ਥੱਕ ਜਾਂਦਾ ਹਾਂ।
Si je me couche, je dis: « Quand me lèverai-je? Quand finira la nuit? » et je suis rassasié d'angoisses jusqu'au jour.
5 ਮੇਰਾ ਸਰੀਰ ਕੀੜਿਆਂ ਅਤੇ ਮਿੱਟੀ ਦੇ ਢੇਲਿਆਂ ਨਾਲ ਢੱਕਿਆ ਹੋਇਆ ਹੈ, ਮੇਰੀ ਚਮੜੀ ਆਕੜ ਜਾਂਦੀ, ਫਿਰ ਪੀਕ ਵਗ ਪੈਂਦੀ ਹੈ।
Ma chair se couvre de vers et d'une croûte terreuse, ma peau se gerce et coule.
6 “ਮੇਰੇ ਦਿਨ ਜੁਲਾਹੇ ਦੀ ਨਾਲ ਤੋਂ ਵੀ ਕਾਹਲੇ ਹਨ, ਅਤੇ ਆਸ ਤੋਂ ਬਿਨ੍ਹਾਂ ਬੀਤਦੇ ਜਾਂਦੇ ਹਨ।
Mes jours passent plus rapides que la navette, ils s'évanouissent: plus d'espérance!
7 ਯਾਦ ਰੱਖ ਕਿ ਮੇਰਾ ਜੀਵਨ ਸਾਹ ਹੀ ਹੈ, ਮੇਰੀ ਅੱਖ ਫੇਰ ਭਲਿਆਈ ਨਹੀਂ ਵੇਖੇਗੀ!
O Dieu, souviens-toi que ma vie n'est qu'un souffle! Mes yeux ne reverront pas le bonheur.
8 ਜਿਹੜੀ ਅੱਖ ਮੈਨੂੰ ਹੁਣ ਵੇਖਦੀ ਹੈ, ਉਹ ਫੇਰ ਨਹੀਂ ਵੇਖੇਗੀ, ਤੇਰੀਆਂ ਅੱਖਾਂ ਮੇਰੇ ਉੱਤੇ ਹੋਣਗੀਆਂ ਪਰ ਮੈਂ ਨਾ ਹੋਵਾਂਗਾ।
L'œil qui me regarde ne m'apercevra plus; ton œil me cherchera, et je ne serai plus.
9 ਜਿਵੇਂ ਬੱਦਲ ਫੱਟ ਕੇ ਮੁੱਕ ਜਾਂਦਾ ਹੈ, ਤਿਵੇਂ ਉਹ ਜਿਹੜਾ ਪਤਾਲ ਵਿੱਚ ਉੱਤਰਦਾ ਹੈ, ਫਿਰ ਉੱਪਰ ਨਹੀਂ ਆਉਂਦਾ। (Sheol h7585)
Le nuage se dissipe et passe; ainsi celui qui descend au schéol ne remontera plus; (Sheol h7585)
10 ੧੦ ਉਹ ਆਪਣੇ ਘਰ ਨੂੰ ਫੇਰ ਨਹੀਂ ਮੁੜਦਾ, ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਪਛਾਣੇਗਾ।
il ne retournera plus dans sa maison; le lieu qu'il habitait ne le reconnaîtra plus.
11 ੧੧ “ਇਸ ਲਈ ਮੈਂ ਆਪਣਾ ਮੂੰਹ ਬੰਦ ਨਾ ਕਰਾਂਗਾ, ਮੈਂ ਆਪਣੇ ਆਤਮਿਕ ਦੁੱਖ ਵਿੱਚ ਬੋਲਦਾ ਜਾਂਵਾਂਗਾ, ਮੈਂ ਆਪਣੀ ਜਾਨ ਦੀ ਕੁੜੱਤਣ ਵਿੱਚ ਸ਼ਿਕਾਇਤ ਕਰਦਾ ਰਹਾਂਗਾ।
C'est pourquoi je ne retiendrai pas ma langue, je parlerai dans l'angoisse de mon esprit, j'exhalerai mes plaintes dans l'amertume de mon âme.
12 ੧੨ ਕੀ ਮੈਂ ਸਮੁੰਦਰ ਹਾਂ, ਜਾਂ ਜਲ ਜੰਤੂ, ਜੋ ਤੂੰ ਮੇਰੇ ਉੱਤੇ ਪਹਿਰਾ ਬਿਠਾਉਂਦਾ ਹੈਂ?
Suis-je la mer ou un monstre marin, pour que tu poses une barrière autour de moi?
13 ੧੩ ਜਦ ਮੈਂ ਸੋਚਦਾ ਹਾਂ ਕਿ ਮੇਰੀ ਮੰਜੀ ਉੱਤੇ ਮੈਨੂੰ ਸ਼ਾਂਤੀ ਮਿਲੇਗੀ ਅਤੇ ਮੇਰੇ ਬਿਛੌਣੇ ਉੱਤੇ ਮੇਰਾ ਦੁੱਖ ਹਲਕਾ ਹੋਵੇਗਾ,
Quand je dis: « Mon lit me soulagera, ma couche calmera mes soupirs, »
14 ੧੪ ਤਦ ਤੂੰ ਮੈਨੂੰ ਸੁਫ਼ਨਿਆਂ ਨਾਲ ਘਬਰਾ ਦਿੰਦਾ ਹੈਂ, ਅਤੇ ਮੈਨੂੰ ਦਰਸ਼ਣਾਂ ਨਾਲ ਡਰਾ ਦਿੰਦਾ ਹੈਂ।
alors tu m'effraies par des songes, tu m'épouvantes par des visions.
15 ੧੫ ਇਸ ਲਈ ਮੇਰੀ ਜਾਨ ਫਾਂਸੀ ਨੂੰ ਅਤੇ ਮੇਰੀਆਂ ਹੱਡੀਆਂ ਮੌਤ ਨੂੰ ਜੀਵਨ ਤੋਂ ਵੱਧ ਚੁਣਦੀਆਂ ਹਨ!
Ah! Mon âme préfère la mort violente, mes os appellent le trépas.
16 ੧੬ ਮੈਂ ਤੁੱਛ ਹਾਂ, ਮੈਂ ਸਦਾ ਤੱਕ ਜੀਉਂਦਾ ਨਾ ਰਹਾਂਗਾ, ਮੈਨੂੰ ਛੱਡ ਦੇ ਕਿਉਂ ਜੋ ਮੇਰੇ ਦਿਨ ਸਾਹ ਦੀ ਤਰ੍ਹਾਂ ਹੀ ਹਨ!
Je suis en proie à la dissolution, la vie m'échappe pour jamais; laisse-moi, car mes jours ne sont qu'un souffle.
17 ੧੭ “ਮਨੁੱਖ ਕੀ ਹੈ ਜੋ ਤੂੰ ਉਸ ਨੂੰ ਵਡਿਆਵੇਂ, ਅਤੇ ਆਪਣਾ ਦਿਲ ਉਸ ਉੱਤੇ ਲਾਵੇਂ?
Qu'est-ce que l'homme, pour que tu en fasses tant d'estime, que tu daignes t'occuper de lui,
18 ੧੮ ਅਤੇ ਹਰ ਸਵੇਰ ਉਸ ਦੀ ਖ਼ਬਰ ਲਵੇਂ, ਅਤੇ ਪਲ-ਪਲ ਤੇ ਉਸ ਨੂੰ ਜਾਂਚੇਂ?
que tu le visites chaque matin, et qu'à chaque instant tu l'éprouves?
19 ੧੯ ਤੂੰ ਕਦ ਤੱਕ ਮੇਰੀ ਵੱਲ ਵੇਖਣੋਂ ਨਾ ਹਟੇਂਗਾ ਅਤੇ ਮੈਨੂੰ ਨਾ ਛੱਡੇਂਗਾ ਜੋ ਮੈਂ ਆਪਣੀ ਥੁੱਕ ਨਿਗਲ ਲਵਾਂ?
Quand cesseras-ru d'avoir le regard sur moi? Quand me laisseras-tu le temps d'avaler ma salive?
20 ੨੦ ਹੇ ਮਨੁੱਖਾਂ ਦੇ ਰਾਖੇ, ਜੇ ਮੈਂ ਪਾਪ ਕੀਤਾ ਤਾਂ ਮੈਂ ਤੇਰਾ ਕੀ ਵਿਗਾੜਿਆ ਹੈ? ਤੂੰ ਕਿਉਂ ਮੈਨੂੰ ਆਪਣਾ ਨਿਸ਼ਾਨਾ ਬਣਾਇਆ ਹੈ ਕਿ ਮੈਂ ਆਪਣੇ ਆਪ ਲਈ ਬੋਝ ਹੋ ਗਿਆ ਹਾਂ?
Si j'ai péché, que puis-je te faire, ô Gardien des hommes? Pourquoi me mettre en butte à tes traits, et me rendre à charge à moi-même?
21 ੨੧ ਅਤੇ ਤੂੰ ਮੇਰਾ ਅਪਰਾਧ ਕਿਉਂ ਮਾਫ਼ ਨਹੀਂ ਕਰਦਾ, ਅਤੇ ਮੇਰੀ ਬਦੀ ਦੂਰ ਨਹੀਂ ਕਰਦਾ? ਮੈਂ ਤਾਂ ਹੁਣ ਮਿੱਟੀ ਵਿੱਚ ਮਿਲ ਜਾਂਵਾਂਗਾ, ਤਦ ਤੂੰ ਮੈਨੂੰ ਢੂੰਡੇਂਗਾ, ਪਰ ਮੈਂ ਹੋਵਾਂਗਾ ਨਹੀਂ!”
Que ne pardonnes-tu mon offense? Que n'oublies-tu mon iniquité? Car bientôt je dormirai dans la poussière; tu me chercheras, et je ne serai plus.

< ਅੱਯੂਬ 7 >