< ਅੱਯੂਬ 7 >
1 ੧ “ਕੀ ਮਨੁੱਖ ਨੂੰ ਧਰਤੀ ਉੱਤੇ ਸਖ਼ਤ ਮਿਹਨਤ ਨਹੀਂ ਕਰਨੀ ਪੈਂਦੀ? ਅਤੇ ਉਹ ਦੇ ਦਿਨ ਮਜ਼ਦੂਰ ਦੇ ਦਿਨਾਂ ਦੀ ਤਰ੍ਹਾਂ ਨਹੀਂ ਹੁੰਦੇ?
地上の人には、激しい労務があるではないか。またその日は雇人の日のようではないか。
2 ੨ ਜਿਵੇਂ ਕੋਈ ਦਾਸ ਛਾਂ ਨੂੰ ਲੋਚਦਾ ਹੈ, ਅਤੇ ਮਜ਼ਦੂਰ ਆਪਣੀ ਮਜ਼ਦੂਰੀ ਨੂੰ ਉਡੀਕਦਾ ਹੈ,
奴隷が夕暮を慕うように、雇人がその賃銀を望むように、
3 ੩ ਤਿਵੇਂ ਮੈਂ ਅਨਰਥ ਦੇ ਮਹੀਨਿਆਂ ਦਾ ਮਾਲਕ ਬਣਾਇਆ ਗਿਆ ਹਾਂ, ਅਤੇ ਕਲੇਸ਼ ਦੀਆਂ ਰਾਤਾਂ ਮੇਰੇ ਲਈ ਠਹਿਰਾਈਆਂ ਗਈਆਂ ਹਨ।
わたしは、むなしい月を持たせられ、悩みの夜を与えられる。
4 ੪ ਜਦ ਮੈਂ ਲੰਮਾ ਪੈਂਦਾ ਹਾਂ ਤਾਂ ਮੈਂ ਸੋਚਦਾ ਹਾਂ, ਮੈਂ ਕਦ ਉੱਠਾਂਗਾ? ਪਰ ਰਾਤ ਲੰਮੀ ਹੁੰਦੀ ਹੈ, ਅਤੇ ਮੈਂ ਸਵੇਰ ਤੱਕ ਪਾਸੇ ਲੈਂਦਾ-ਲੈਂਦਾ ਥੱਕ ਜਾਂਦਾ ਹਾਂ।
わたしは寝るときに言う、『いつ起きるだろうか』と。しかし夜は長く、暁までころびまわる。
5 ੫ ਮੇਰਾ ਸਰੀਰ ਕੀੜਿਆਂ ਅਤੇ ਮਿੱਟੀ ਦੇ ਢੇਲਿਆਂ ਨਾਲ ਢੱਕਿਆ ਹੋਇਆ ਹੈ, ਮੇਰੀ ਚਮੜੀ ਆਕੜ ਜਾਂਦੀ, ਫਿਰ ਪੀਕ ਵਗ ਪੈਂਦੀ ਹੈ।
わたしの肉はうじと土くれとをまとい、わたしの皮は固まっては、またくずれる。
6 ੬ “ਮੇਰੇ ਦਿਨ ਜੁਲਾਹੇ ਦੀ ਨਾਲ ਤੋਂ ਵੀ ਕਾਹਲੇ ਹਨ, ਅਤੇ ਆਸ ਤੋਂ ਬਿਨ੍ਹਾਂ ਬੀਤਦੇ ਜਾਂਦੇ ਹਨ।
わたしの日は機のひよりも速く、望みをもたずに消え去る。
7 ੭ ਯਾਦ ਰੱਖ ਕਿ ਮੇਰਾ ਜੀਵਨ ਸਾਹ ਹੀ ਹੈ, ਮੇਰੀ ਅੱਖ ਫੇਰ ਭਲਿਆਈ ਨਹੀਂ ਵੇਖੇਗੀ!
記憶せよ、わたしの命は息にすぎないことを。わたしの目は再び幸を見ることがない。
8 ੮ ਜਿਹੜੀ ਅੱਖ ਮੈਨੂੰ ਹੁਣ ਵੇਖਦੀ ਹੈ, ਉਹ ਫੇਰ ਨਹੀਂ ਵੇਖੇਗੀ, ਤੇਰੀਆਂ ਅੱਖਾਂ ਮੇਰੇ ਉੱਤੇ ਹੋਣਗੀਆਂ ਪਰ ਮੈਂ ਨਾ ਹੋਵਾਂਗਾ।
わたしを見る者の目は、かさねてわたしを見ることがなく、あなたがわたしに目を向けられても、わたしはいない。
9 ੯ ਜਿਵੇਂ ਬੱਦਲ ਫੱਟ ਕੇ ਮੁੱਕ ਜਾਂਦਾ ਹੈ, ਤਿਵੇਂ ਉਹ ਜਿਹੜਾ ਪਤਾਲ ਵਿੱਚ ਉੱਤਰਦਾ ਹੈ, ਫਿਰ ਉੱਪਰ ਨਹੀਂ ਆਉਂਦਾ। (Sheol )
雲が消えて、なくなるように、陰府に下る者は上がって来ることがない。 (Sheol )
10 ੧੦ ਉਹ ਆਪਣੇ ਘਰ ਨੂੰ ਫੇਰ ਨਹੀਂ ਮੁੜਦਾ, ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਪਛਾਣੇਗਾ।
彼は再びその家に帰らず、彼の所も、もはや彼を認めない。
11 ੧੧ “ਇਸ ਲਈ ਮੈਂ ਆਪਣਾ ਮੂੰਹ ਬੰਦ ਨਾ ਕਰਾਂਗਾ, ਮੈਂ ਆਪਣੇ ਆਤਮਿਕ ਦੁੱਖ ਵਿੱਚ ਬੋਲਦਾ ਜਾਂਵਾਂਗਾ, ਮੈਂ ਆਪਣੀ ਜਾਨ ਦੀ ਕੁੜੱਤਣ ਵਿੱਚ ਸ਼ਿਕਾਇਤ ਕਰਦਾ ਰਹਾਂਗਾ।
それゆえ、わたしはわが口をおさえず、わたしの霊のもだえによって語り、わたしの魂の苦しさによって嘆く。
12 ੧੨ ਕੀ ਮੈਂ ਸਮੁੰਦਰ ਹਾਂ, ਜਾਂ ਜਲ ਜੰਤੂ, ਜੋ ਤੂੰ ਮੇਰੇ ਉੱਤੇ ਪਹਿਰਾ ਬਿਠਾਉਂਦਾ ਹੈਂ?
わたしは海であるのか、龍であるのか、あなたはわたしの上に見張りを置かれる。
13 ੧੩ ਜਦ ਮੈਂ ਸੋਚਦਾ ਹਾਂ ਕਿ ਮੇਰੀ ਮੰਜੀ ਉੱਤੇ ਮੈਨੂੰ ਸ਼ਾਂਤੀ ਮਿਲੇਗੀ ਅਤੇ ਮੇਰੇ ਬਿਛੌਣੇ ਉੱਤੇ ਮੇਰਾ ਦੁੱਖ ਹਲਕਾ ਹੋਵੇਗਾ,
『わたしの床はわたしを慰め、わたしの寝床はわが嘆きを軽くする』とわたしが言うとき、
14 ੧੪ ਤਦ ਤੂੰ ਮੈਨੂੰ ਸੁਫ਼ਨਿਆਂ ਨਾਲ ਘਬਰਾ ਦਿੰਦਾ ਹੈਂ, ਅਤੇ ਮੈਨੂੰ ਦਰਸ਼ਣਾਂ ਨਾਲ ਡਰਾ ਦਿੰਦਾ ਹੈਂ।
あなたは夢をもってわたしを驚かし、幻をもってわたしを恐れさせられる。
15 ੧੫ ਇਸ ਲਈ ਮੇਰੀ ਜਾਨ ਫਾਂਸੀ ਨੂੰ ਅਤੇ ਮੇਰੀਆਂ ਹੱਡੀਆਂ ਮੌਤ ਨੂੰ ਜੀਵਨ ਤੋਂ ਵੱਧ ਚੁਣਦੀਆਂ ਹਨ!
それゆえ、わたしは息の止まることを願い、わが骨よりもむしろ死を選ぶ。
16 ੧੬ ਮੈਂ ਤੁੱਛ ਹਾਂ, ਮੈਂ ਸਦਾ ਤੱਕ ਜੀਉਂਦਾ ਨਾ ਰਹਾਂਗਾ, ਮੈਨੂੰ ਛੱਡ ਦੇ ਕਿਉਂ ਜੋ ਮੇਰੇ ਦਿਨ ਸਾਹ ਦੀ ਤਰ੍ਹਾਂ ਹੀ ਹਨ!
わたしは命をいとう。わたしは長く生きることを望まない。わたしに構わないでください。わたしの日は息にすぎないのだから。
17 ੧੭ “ਮਨੁੱਖ ਕੀ ਹੈ ਜੋ ਤੂੰ ਉਸ ਨੂੰ ਵਡਿਆਵੇਂ, ਅਤੇ ਆਪਣਾ ਦਿਲ ਉਸ ਉੱਤੇ ਲਾਵੇਂ?
人は何者なので、あなたはこれを大きなものとし、これにみ心をとめ、
18 ੧੮ ਅਤੇ ਹਰ ਸਵੇਰ ਉਸ ਦੀ ਖ਼ਬਰ ਲਵੇਂ, ਅਤੇ ਪਲ-ਪਲ ਤੇ ਉਸ ਨੂੰ ਜਾਂਚੇਂ?
朝ごとに、これを尋ね、絶え間なく、これを試みられるのか。
19 ੧੯ ਤੂੰ ਕਦ ਤੱਕ ਮੇਰੀ ਵੱਲ ਵੇਖਣੋਂ ਨਾ ਹਟੇਂਗਾ ਅਤੇ ਮੈਨੂੰ ਨਾ ਛੱਡੇਂਗਾ ਜੋ ਮੈਂ ਆਪਣੀ ਥੁੱਕ ਨਿਗਲ ਲਵਾਂ?
いつまで、あなたはわたしに目を離さず、つばをのむまも、わたしを捨てておかれないのか。
20 ੨੦ ਹੇ ਮਨੁੱਖਾਂ ਦੇ ਰਾਖੇ, ਜੇ ਮੈਂ ਪਾਪ ਕੀਤਾ ਤਾਂ ਮੈਂ ਤੇਰਾ ਕੀ ਵਿਗਾੜਿਆ ਹੈ? ਤੂੰ ਕਿਉਂ ਮੈਨੂੰ ਆਪਣਾ ਨਿਸ਼ਾਨਾ ਬਣਾਇਆ ਹੈ ਕਿ ਮੈਂ ਆਪਣੇ ਆਪ ਲਈ ਬੋਝ ਹੋ ਗਿਆ ਹਾਂ?
人を監視される者よ、わたしが罪を犯したとて、あなたに何をなしえようか。なにゆえ、わたしをあなたの的とし、わたしをあなたの重荷とされるのか。
21 ੨੧ ਅਤੇ ਤੂੰ ਮੇਰਾ ਅਪਰਾਧ ਕਿਉਂ ਮਾਫ਼ ਨਹੀਂ ਕਰਦਾ, ਅਤੇ ਮੇਰੀ ਬਦੀ ਦੂਰ ਨਹੀਂ ਕਰਦਾ? ਮੈਂ ਤਾਂ ਹੁਣ ਮਿੱਟੀ ਵਿੱਚ ਮਿਲ ਜਾਂਵਾਂਗਾ, ਤਦ ਤੂੰ ਮੈਨੂੰ ਢੂੰਡੇਂਗਾ, ਪਰ ਮੈਂ ਹੋਵਾਂਗਾ ਨਹੀਂ!”
なにゆえ、わたしのとがをゆるさず、わたしの不義を除かれないのか。わたしはいま土の中に横たわる。あなたがわたしを尋ねられても、わたしはいないでしょう」。