< ਅੱਯੂਬ 7 >

1 “ਕੀ ਮਨੁੱਖ ਨੂੰ ਧਰਤੀ ਉੱਤੇ ਸਖ਼ਤ ਮਿਹਨਤ ਨਹੀਂ ਕਰਨੀ ਪੈਂਦੀ? ਅਤੇ ਉਹ ਦੇ ਦਿਨ ਮਜ਼ਦੂਰ ਦੇ ਦਿਨਾਂ ਦੀ ਤਰ੍ਹਾਂ ਨਹੀਂ ਹੁੰਦੇ?
세상에 있는 인생에게 전쟁이 있지 아니하냐 그 날이 품꾼의 날과 같지 아니하냐
2 ਜਿਵੇਂ ਕੋਈ ਦਾਸ ਛਾਂ ਨੂੰ ਲੋਚਦਾ ਹੈ, ਅਤੇ ਮਜ਼ਦੂਰ ਆਪਣੀ ਮਜ਼ਦੂਰੀ ਨੂੰ ਉਡੀਕਦਾ ਹੈ,
종은 저물기를 심히 기다리고 품꾼은 그 삯을 바라나니
3 ਤਿਵੇਂ ਮੈਂ ਅਨਰਥ ਦੇ ਮਹੀਨਿਆਂ ਦਾ ਮਾਲਕ ਬਣਾਇਆ ਗਿਆ ਹਾਂ, ਅਤੇ ਕਲੇਸ਼ ਦੀਆਂ ਰਾਤਾਂ ਮੇਰੇ ਲਈ ਠਹਿਰਾਈਆਂ ਗਈਆਂ ਹਨ।
이와 같이 내가 여러 달째 곤고를 받으니 수고로운 밤이 내게 작정되었구나
4 ਜਦ ਮੈਂ ਲੰਮਾ ਪੈਂਦਾ ਹਾਂ ਤਾਂ ਮੈਂ ਸੋਚਦਾ ਹਾਂ, ਮੈਂ ਕਦ ਉੱਠਾਂਗਾ? ਪਰ ਰਾਤ ਲੰਮੀ ਹੁੰਦੀ ਹੈ, ਅਤੇ ਮੈਂ ਸਵੇਰ ਤੱਕ ਪਾਸੇ ਲੈਂਦਾ-ਲੈਂਦਾ ਥੱਕ ਜਾਂਦਾ ਹਾਂ।
내가 누울 때면 말하기를 언제나 일어날꼬 언제나 밤이 갈꼬 하며 새벽까지 이리 뒤척, 저리 뒤척 하는구나
5 ਮੇਰਾ ਸਰੀਰ ਕੀੜਿਆਂ ਅਤੇ ਮਿੱਟੀ ਦੇ ਢੇਲਿਆਂ ਨਾਲ ਢੱਕਿਆ ਹੋਇਆ ਹੈ, ਮੇਰੀ ਚਮੜੀ ਆਕੜ ਜਾਂਦੀ, ਫਿਰ ਪੀਕ ਵਗ ਪੈਂਦੀ ਹੈ।
내 살에는 구더기와 흙 조각이 의복처럼 입혔고 내 가죽은 합창되었다가 터지는구나
6 “ਮੇਰੇ ਦਿਨ ਜੁਲਾਹੇ ਦੀ ਨਾਲ ਤੋਂ ਵੀ ਕਾਹਲੇ ਹਨ, ਅਤੇ ਆਸ ਤੋਂ ਬਿਨ੍ਹਾਂ ਬੀਤਦੇ ਜਾਂਦੇ ਹਨ।
나의 날은 베틀의 북보다 빠르니 소망 없이 보내는구나
7 ਯਾਦ ਰੱਖ ਕਿ ਮੇਰਾ ਜੀਵਨ ਸਾਹ ਹੀ ਹੈ, ਮੇਰੀ ਅੱਖ ਫੇਰ ਭਲਿਆਈ ਨਹੀਂ ਵੇਖੇਗੀ!
내 생명이 한 호흡 같음을 생각하옵소서 나의 눈이 다시 복된 것을 보지 못하리이다
8 ਜਿਹੜੀ ਅੱਖ ਮੈਨੂੰ ਹੁਣ ਵੇਖਦੀ ਹੈ, ਉਹ ਫੇਰ ਨਹੀਂ ਵੇਖੇਗੀ, ਤੇਰੀਆਂ ਅੱਖਾਂ ਮੇਰੇ ਉੱਤੇ ਹੋਣਗੀਆਂ ਪਰ ਮੈਂ ਨਾ ਹੋਵਾਂਗਾ।
나를 본 자의 눈이 다시는 나를 보지 못할 것이고 주의 눈이 나를 향하실지라도 내가 있지 아니하리이다
9 ਜਿਵੇਂ ਬੱਦਲ ਫੱਟ ਕੇ ਮੁੱਕ ਜਾਂਦਾ ਹੈ, ਤਿਵੇਂ ਉਹ ਜਿਹੜਾ ਪਤਾਲ ਵਿੱਚ ਉੱਤਰਦਾ ਹੈ, ਫਿਰ ਉੱਪਰ ਨਹੀਂ ਆਉਂਦਾ। (Sheol h7585)
구름이 사라져 없어짐 같이 음부로 내려가는 자는 다시 올라오지 못할 것이오니 (Sheol h7585)
10 ੧੦ ਉਹ ਆਪਣੇ ਘਰ ਨੂੰ ਫੇਰ ਨਹੀਂ ਮੁੜਦਾ, ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਪਛਾਣੇਗਾ।
그는 다시 자기 집으로 돌아가지 못하겠고 자기 처소도 다시 그를 알지 못하리이다
11 ੧੧ “ਇਸ ਲਈ ਮੈਂ ਆਪਣਾ ਮੂੰਹ ਬੰਦ ਨਾ ਕਰਾਂਗਾ, ਮੈਂ ਆਪਣੇ ਆਤਮਿਕ ਦੁੱਖ ਵਿੱਚ ਬੋਲਦਾ ਜਾਂਵਾਂਗਾ, ਮੈਂ ਆਪਣੀ ਜਾਨ ਦੀ ਕੁੜੱਤਣ ਵਿੱਚ ਸ਼ਿਕਾਇਤ ਕਰਦਾ ਰਹਾਂਗਾ।
그런즉 내가 내 입을 금하지 아니하고 내 마음의 아픔을 인하여 말하며 내 영혼의 괴로움을 인하여 원망하리이다
12 ੧੨ ਕੀ ਮੈਂ ਸਮੁੰਦਰ ਹਾਂ, ਜਾਂ ਜਲ ਜੰਤੂ, ਜੋ ਤੂੰ ਮੇਰੇ ਉੱਤੇ ਪਹਿਰਾ ਬਿਠਾਉਂਦਾ ਹੈਂ?
내가 바다니이까 용이니이까 주께서 어찌하여 나를 지키시나이까
13 ੧੩ ਜਦ ਮੈਂ ਸੋਚਦਾ ਹਾਂ ਕਿ ਮੇਰੀ ਮੰਜੀ ਉੱਤੇ ਮੈਨੂੰ ਸ਼ਾਂਤੀ ਮਿਲੇਗੀ ਅਤੇ ਮੇਰੇ ਬਿਛੌਣੇ ਉੱਤੇ ਮੇਰਾ ਦੁੱਖ ਹਲਕਾ ਹੋਵੇਗਾ,
혹시 내가 말하기를 내 자리가 나를 위로하고 내 침상이 내 수심을 풀리라 할 때에
14 ੧੪ ਤਦ ਤੂੰ ਮੈਨੂੰ ਸੁਫ਼ਨਿਆਂ ਨਾਲ ਘਬਰਾ ਦਿੰਦਾ ਹੈਂ, ਅਤੇ ਮੈਨੂੰ ਦਰਸ਼ਣਾਂ ਨਾਲ ਡਰਾ ਦਿੰਦਾ ਹੈਂ।
주께서 꿈으로 나를 놀래시고 이상으로 나를 두렵게 하시나이다
15 ੧੫ ਇਸ ਲਈ ਮੇਰੀ ਜਾਨ ਫਾਂਸੀ ਨੂੰ ਅਤੇ ਮੇਰੀਆਂ ਹੱਡੀਆਂ ਮੌਤ ਨੂੰ ਜੀਵਨ ਤੋਂ ਵੱਧ ਚੁਣਦੀਆਂ ਹਨ!
이러므로 내 마음에 숨이 막히기를 원하오니 뼈보다도 죽는 것이 나으니이다
16 ੧੬ ਮੈਂ ਤੁੱਛ ਹਾਂ, ਮੈਂ ਸਦਾ ਤੱਕ ਜੀਉਂਦਾ ਨਾ ਰਹਾਂਗਾ, ਮੈਨੂੰ ਛੱਡ ਦੇ ਕਿਉਂ ਜੋ ਮੇਰੇ ਦਿਨ ਸਾਹ ਦੀ ਤਰ੍ਹਾਂ ਹੀ ਹਨ!
내가 생명을 싫어하고 항상 살기를 원치 아니하오니 나를 놓으소서 내 날은 헛것이니이다
17 ੧੭ “ਮਨੁੱਖ ਕੀ ਹੈ ਜੋ ਤੂੰ ਉਸ ਨੂੰ ਵਡਿਆਵੇਂ, ਅਤੇ ਆਪਣਾ ਦਿਲ ਉਸ ਉੱਤੇ ਲਾਵੇਂ?
사람이 무엇이관대 주께서 크게 여기사 그에게 마음을 두시고
18 ੧੮ ਅਤੇ ਹਰ ਸਵੇਰ ਉਸ ਦੀ ਖ਼ਬਰ ਲਵੇਂ, ਅਤੇ ਪਲ-ਪਲ ਤੇ ਉਸ ਨੂੰ ਜਾਂਚੇਂ?
아침마다 권징하시며 분초마다 시험하시나이까
19 ੧੯ ਤੂੰ ਕਦ ਤੱਕ ਮੇਰੀ ਵੱਲ ਵੇਖਣੋਂ ਨਾ ਹਟੇਂਗਾ ਅਤੇ ਮੈਨੂੰ ਨਾ ਛੱਡੇਂਗਾ ਜੋ ਮੈਂ ਆਪਣੀ ਥੁੱਕ ਨਿਗਲ ਲਵਾਂ?
주께서 내게서 눈을 돌이키지 아니하시며 나의 침 삼킬 동안도 나를 놓지 아니하시기를 어느 때까지 하시리이까
20 ੨੦ ਹੇ ਮਨੁੱਖਾਂ ਦੇ ਰਾਖੇ, ਜੇ ਮੈਂ ਪਾਪ ਕੀਤਾ ਤਾਂ ਮੈਂ ਤੇਰਾ ਕੀ ਵਿਗਾੜਿਆ ਹੈ? ਤੂੰ ਕਿਉਂ ਮੈਨੂੰ ਆਪਣਾ ਨਿਸ਼ਾਨਾ ਬਣਾਇਆ ਹੈ ਕਿ ਮੈਂ ਆਪਣੇ ਆਪ ਲਈ ਬੋਝ ਹੋ ਗਿਆ ਹਾਂ?
사람을 감찰하시는 자여 내가 범죄하였은들 주께 무슨 해가 되오리이까 어찌하여 나로 과녁을 삼으셔서 스스로 무거운 짐이 되게 하셨나이까
21 ੨੧ ਅਤੇ ਤੂੰ ਮੇਰਾ ਅਪਰਾਧ ਕਿਉਂ ਮਾਫ਼ ਨਹੀਂ ਕਰਦਾ, ਅਤੇ ਮੇਰੀ ਬਦੀ ਦੂਰ ਨਹੀਂ ਕਰਦਾ? ਮੈਂ ਤਾਂ ਹੁਣ ਮਿੱਟੀ ਵਿੱਚ ਮਿਲ ਜਾਂਵਾਂਗਾ, ਤਦ ਤੂੰ ਮੈਨੂੰ ਢੂੰਡੇਂਗਾ, ਪਰ ਮੈਂ ਹੋਵਾਂਗਾ ਨਹੀਂ!”
주께서 어찌하여 내 허물을 사하여 주지 아니하시며 내 죄악을 제하여 버리지 아니하시나이까 내가 이제 흙에 누우리니 주께서 나를 부지런히 찾으실지라도 내가 있지 아니하리이다

< ਅੱਯੂਬ 7 >