< ਅੱਯੂਬ 8 >

1 ਤਦ ਬਿਲਦਦ ਸ਼ੂਹੀ ਨੇ ਆਖਿਆ,
וַ֭יַּעַן בִּלְדַּ֥ד הַשּׁוּחִ֗י וַיֹאמַֽר׃
2 “ਤੂੰ ਕਦੋਂ ਤੱਕ ਇਨ੍ਹਾਂ ਗੱਲਾਂ ਨੂੰ ਕਰਦਾ ਰਹੇਂਗਾ ਅਤੇ ਤੇਰੇ ਮੂੰਹ ਦੀਆਂ ਗੱਲਾਂ ਇੱਕ ਤੂਫ਼ਾਨੀ ਹਵਾ ਵਰਗੀਆਂ ਹੋਣਗੀਆਂ?
עַד־אָ֥ן תְּמַלֶּל־אֵ֑לֶּה וְר֥וּחַ כַּ֝בִּיר אִמְרֵי־פִֽיךָ׃
3 ਕੀ ਪਰਮੇਸ਼ੁਰ ਨਿਆਂ ਨੂੰ ਵਿਗਾੜਦਾ ਹੈ, ਜਾਂ ਸਰਬ ਸ਼ਕਤੀਮਾਨ ਧਰਮ ਨੂੰ ਵਿਗਾੜਦਾ ਹੈ?
הַ֭אֵל יְעַוֵּ֣ת מִשְׁפָּ֑ט וְאִם־שַׁ֝דַּ֗י יְעַוֵּֽת־צֶֽדֶק׃
4 ਜੇ ਤੇਰੇ ਪੁੱਤਰਾਂ ਨੇ ਉਹ ਦਾ ਪਾਪ ਕੀਤਾ, ਤਦ ਉਹ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਅਪਰਾਧ ਦੇ ਵੱਸ ਵਿੱਚ ਕਰ ਦਿੱਤਾ।
אִם־בָּנֶ֥יךָ חָֽטְאוּ־ל֑וֹ וַֽ֝יְשַׁלְּחֵ֗ם בְּיַד־פִּשְׁעָֽם׃
5 ਜੇ ਤੂੰ ਪਰਮੇਸ਼ੁਰ ਨੂੰ ਵੱਡੇ ਯਤਨ ਨਾਲ ਭਾਲਦਾ, ਅਤੇ ਸਰਬ ਸ਼ਕਤੀਮਾਨ ਅੱਗੇ ਬੇਨਤੀ ਕਰਦਾ,
אִם־אַ֭תָּה תְּשַׁחֵ֣ר אֶל־אֵ֑ל וְאֶל־שַׁ֝דַּ֗י תִּתְחַנָּֽן׃
6 ਜੇ ਤੂੰ ਪਵਿੱਤਰ ਅਤੇ ਨੇਕ ਹੁੰਦਾ, ਤਦ ਹੁਣ ਉਹ ਤੇਰੇ ਲਈ ਜਾਗ ਉੱਠਦਾ, ਤੇਰੇ ਧਰਮ ਦੇ ਡੇਰੇ ਨੂੰ ਬਚਾਈ ਰੱਖਦਾ।
אִם־זַ֥ךְ וְיָשָׁ֗ר אָ֥תָּה כִּי־עַ֭תָּה יָעִ֣יר עָלֶ֑יךָ וְ֝שִׁלַּ֗ם נְוַ֣ת צִדְקֶֽךָ׃
7 ਭਾਵੇਂ ਤੇਰਾ ਹਿੱਸਾ ਥੋੜ੍ਹਾ ਹੀ ਰਿਹਾ ਹੋਵੇ, ਪਰ ਅੰਤ ਵਿੱਚ ਉਹ ਤੈਨੂੰ ਬਹੁਤ ਵਧਾਉਂਦਾ।”
וְהָיָ֣ה רֵאשִׁיתְךָ֣ מִצְעָ֑ר וְ֝אַחֲרִיתְךָ֗ יִשְׂגֶּ֥ה מְאֹֽד׃
8 “ਤੂੰ ਪਹਿਲੀ ਪੀੜ੍ਹੀ ਦੇ ਲੋਕਾਂ ਨੂੰ ਪੁੱਛ, ਅਤੇ ਉਨ੍ਹਾਂ ਦੇ ਪੁਰਖਿਆਂ ਦੀਆਂ ਖੋਜ਼ਾਂ ਉੱਤੇ ਧਿਆਨ ਦੇ,
כִּֽי־שְׁאַל־נָ֭א לְדֹ֣ר רִישׁ֑וֹן וְ֝כוֹנֵ֗ן לְחֵ֣קֶר אֲבוֹתָֽם׃
9 ਆਪਾਂ ਤਾਂ ਕੱਲ ਦੇ ਹਾਂ, ਅਤੇ ਕੁਝ ਨਹੀਂ ਜਾਣਦੇ ਕਿਉਂ ਜੋ ਸਾਡੇ ਦਿਨ ਧਰਤੀ ਉੱਤੇ ਪਰਛਾਵੇਂ ਵਰਗੇ ਹੀ ਹਨ।
כִּֽי־תְמ֣וֹל אֲ֭נַחְנוּ וְלֹ֣א נֵדָ֑ע כִּ֤י צֵ֖ל יָמֵ֣ינוּ עֲלֵי־אָֽרֶץ׃
10 ੧੦ ਕੀ ਉਹ ਤੈਨੂੰ ਨਾ ਸਿਖਾਉਣਗੇ ਅਤੇ ਤੈਨੂੰ ਨਾ ਦੱਸਣਗੇ, ਅਤੇ ਆਪਣੇ ਦਿਲੋਂ ਗੱਲਾਂ ਬਾਹਰ ਨਾ ਲਿਆਉਣਗੇ?
הֲלֹא־הֵ֣ם י֭וֹרוּךָ יֹ֣אמְרוּ לָ֑ךְ וּ֝מִלִּבָּ֗ם יוֹצִ֥אוּ מִלִּֽים׃
11 ੧੧ ਕੀ, ਬਿਨ੍ਹਾਂ ਚਿੱਕੜ ਤੋਂ ਕਾਨਾ ਉੱਗੇਗਾ? ਕੀ, ਬਿਨ੍ਹਾਂ ਪਾਣੀ ਤੋਂ ਸਰਕੰਡਾ ਵਧੇਗਾ?
הֲיִֽגְאֶה־גֹּ֭מֶא בְּלֹ֣א בִצָּ֑ה יִשְׂגֶּה־אָ֥חוּ בְלִי־מָֽיִם׃
12 ੧੨ ਭਾਵੇਂ ਉਹ ਹਰਾ ਹੋਵੇ, ਅਤੇ ਵੱਢਿਆ ਵੀ ਨਾ ਗਿਆ ਹੋਵੇ, ਤਾਂ ਵੀ ਉਹ ਦੂਜੇ ਘਾਹ ਨਾਲੋਂ ਛੇਤੀ ਸੁੱਕ ਜਾਂਦਾ ਹੈ।
עֹדֶ֣נּוּ בְ֭אִבּוֹ לֹ֣א יִקָּטֵ֑ף וְלִפְנֵ֖י כָל־חָצִ֣יר יִיבָֽשׁ׃
13 ੧੩ ਇਸੇ ਤਰ੍ਹਾਂ ਹੀ ਪਰਮੇਸ਼ੁਰ ਦੇ ਸਾਰੇ ਭੁੱਲਣ ਵਾਲਿਆਂ ਦੇ ਰਾਹ ਹਨ, ਅਤੇ ਅਧਰਮੀ ਦੀ ਆਸ ਟੁੱਟ ਜਾਂਦੀ ਹੈ।
כֵּ֗ן אָ֭רְחוֹת כָּל־שֹׁ֣כְחֵי אֵ֑ל וְתִקְוַ֖ת חָנֵ֣ף תֹּאבֵֽד׃
14 ੧੪ ਉਸ ਦੀ ਆਸ ਦਾ ਮੁੱਢ ਟੁੱਟ ਜਾਂਦਾ ਹੈ, ਅਤੇ ਜਿਸ ਉੱਤੇ ਉਹ ਭਰੋਸਾ ਕਰਦਾ ਹੈ ਉਹ ਮੱਕੜੀ ਦਾ ਜਾਲਾ ਠਹਿਰਦਾ ਹੈ।
אֲשֶׁר־יָק֥וֹט כִּסְל֑וֹ וּבֵ֥ית עַ֝כָּבִ֗ישׁ מִבְטַחֽוֹ׃
15 ੧੫ ਭਾਵੇਂ ਉਹ ਆਪਣੇ ਘਰ ਉੱਤੇ ਭਰੋਸਾ ਰੱਖੇ, ਪਰ ਉਹ ਖੜ੍ਹਾ ਨਹੀਂ ਰਹੇਗਾ, ਉਹ ਉਸ ਨੂੰ ਤਕੜਾਈ ਨਾਲ ਫੜ੍ਹ ਲਵੇਗਾ, ਪਰ ਉਹ ਕਾਇਮ ਨਹੀਂ ਰਹੇਗਾ।
יִשָּׁעֵ֣ן עַל־בֵּ֭יתוֹ וְלֹ֣א יַעֲמֹ֑ד יַחֲזִ֥יק בּ֝֗וֹ וְלֹ֣א יָקֽוּם׃
16 ੧੬ ਉਹ ਧੁੱਪ ਵਿੱਚ ਹਰਾ-ਭਰਾ ਹੋ ਜਾਂਦਾ ਹੈ, ਅਤੇ ਉਸ ਦੀਆਂ ਡਾਲੀਆਂ ਉਹ ਦੇ ਬਾਗ਼ ਉੱਤੇ ਫੈਲ ਜਾਂਦੀਆਂ ਹਨ।
רָטֹ֣ב ה֭וּא לִפְנֵי־שָׁ֑מֶשׁ וְעַ֥ל גַּ֝נָּת֗וֹ יֹֽנַקְתּ֥וֹ תֵצֵֽא׃
17 ੧੭ ਉਹ ਦੀਆਂ ਜੜ੍ਹਾਂ ਪੱਥਰਾਂ ਦੇ ਢੇਰ ਵਿੱਚ ਲਿਪਟੀਆਂ ਹੋਈਆਂ ਹਨ, ਉਹ ਪੱਥਰ ਦੇ ਘਰ ਨੂੰ ਲੱਭ ਲੈਂਦਾ ਹੈ।
עַל־גַּ֭ל שָֽׁרָשָׁ֣יו יְסֻבָּ֑כוּ בֵּ֖ית אֲבָנִ֣ים יֶחֱזֶֽה׃
18 ੧੮ ਜੇ ਉਹ ਆਪਣੇ ਸਥਾਨ ਤੋਂ ਨਾਸ ਕੀਤਾ ਜਾਵੇ, ਤਾਂ ਉਹ ਇਹ ਆਖ ਕੇ ਉਸ ਦਾ ਇਨਕਾਰ ਕਰੇਗਾ ਕਿ ਮੈਂ ਇਸ ਨੂੰ ਵੇਖਿਆ ਹੀ ਨਹੀਂ।
אִם־יְבַלְּעֶ֥נּוּ מִמְּקוֹמ֑וֹ וְכִ֥חֶשׁ בּ֝֗וֹ לֹ֣א רְאִיתִֽיךָ׃
19 ੧੯ ਵੇਖ, ਉਸ ਦੀ ਖੁਸ਼ੀ ਰਾਤ ਭਰ ਲਈ ਹੁੰਦੀ ਹੈ! ਫਿਰ ਦੂਜੇ ਉਸੇ ਮਿੱਟੀ ਵਿੱਚੋਂ ਨਿੱਕਲਣਗੇ।”
הֶן־ה֭וּא מְשׂ֣וֹשׂ דַּרְכּ֑וֹ וּ֝מֵעָפָ֗ר אַחֵ֥ר יִצְמָֽחוּ׃
20 ੨੦ “ਵੇਖ, ਪਰਮੇਸ਼ੁਰ ਖਰੇ ਆਦਮੀ ਨੂੰ ਨਾ ਤਿਆਗੇਗਾ, ਅਤੇ ਨਾ ਬੁਰਿਆਰਾਂ ਦੇ ਹੱਥ ਨੂੰ ਥੰਮੇਗਾ।
הֶן־אֵ֭ל לֹ֣א יִמְאַס־תָּ֑ם וְלֹֽא־יַ֝חֲזִ֗יק בְּיַד־מְרֵעִֽים׃
21 ੨੧ ਉਹ ਤੇਰੇ ਮੂੰਹ ਨੂੰ ਹਾਸੇ ਨਾਲ ਅਤੇ ਤੇਰੇ ਬੁੱਲ੍ਹਾਂ ਨੂੰ ਜੈਕਾਰਿਆਂ ਨਾਲ ਭਰੇਗਾ।
עַד־יְמַלֵּ֣ה שְׂח֣וֹק פִּ֑יךָ וּשְׂפָתֶ֥יךָ תְרוּעָֽה׃
22 ੨੨ ਤੇਰੇ ਵੈਰੀ ਸ਼ਰਮ ਦਾ ਲਿਬਾਸ ਪਹਿਨਣਗੇ, ਅਤੇ ਦੁਸ਼ਟਾਂ ਦਾ ਤੰਬੂ ਹੋਵੇਗਾ ਹੀ ਨਹੀਂ!”
שֹׂנְאֶ֥יךָ יִלְבְּשׁוּ־בֹ֑שֶׁת וְאֹ֖הֶל רְשָׁעִ֣ים אֵינֶֽנּוּ׃ פ

< ਅੱਯੂਬ 8 >