< ਅੱਯੂਬ 8 >
1 ੧ ਤਦ ਬਿਲਦਦ ਸ਼ੂਹੀ ਨੇ ਆਖਿਆ,
Şuahlı Bildat şöyle yanıtladı:
2 ੨ “ਤੂੰ ਕਦੋਂ ਤੱਕ ਇਨ੍ਹਾਂ ਗੱਲਾਂ ਨੂੰ ਕਰਦਾ ਰਹੇਂਗਾ ਅਤੇ ਤੇਰੇ ਮੂੰਹ ਦੀਆਂ ਗੱਲਾਂ ਇੱਕ ਤੂਫ਼ਾਨੀ ਹਵਾ ਵਰਗੀਆਂ ਹੋਣਗੀਆਂ?
“Ne zamana dek böyle konuşacaksın? Sözlerin sert rüzgar gibi.
3 ੩ ਕੀ ਪਰਮੇਸ਼ੁਰ ਨਿਆਂ ਨੂੰ ਵਿਗਾੜਦਾ ਹੈ, ਜਾਂ ਸਰਬ ਸ਼ਕਤੀਮਾਨ ਧਰਮ ਨੂੰ ਵਿਗਾੜਦਾ ਹੈ?
Tanrı adaleti saptırır mı, Her Şeye Gücü Yeten doğru olanı çarpıtır mı?
4 ੪ ਜੇ ਤੇਰੇ ਪੁੱਤਰਾਂ ਨੇ ਉਹ ਦਾ ਪਾਪ ਕੀਤਾ, ਤਦ ਉਹ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਅਪਰਾਧ ਦੇ ਵੱਸ ਵਿੱਚ ਕਰ ਦਿੱਤਾ।
Oğulların ona karşı günah işlediyse, İsyanlarının cezasını vermiştir.
5 ੫ ਜੇ ਤੂੰ ਪਰਮੇਸ਼ੁਰ ਨੂੰ ਵੱਡੇ ਯਤਨ ਨਾਲ ਭਾਲਦਾ, ਅਤੇ ਸਰਬ ਸ਼ਕਤੀਮਾਨ ਅੱਗੇ ਬੇਨਤੀ ਕਰਦਾ,
Ama sen gayretle Tanrı'yı arar, Her Şeye Gücü Yeten'e yalvarırsan,
6 ੬ ਜੇ ਤੂੰ ਪਵਿੱਤਰ ਅਤੇ ਨੇਕ ਹੁੰਦਾ, ਤਦ ਹੁਣ ਉਹ ਤੇਰੇ ਲਈ ਜਾਗ ਉੱਠਦਾ, ਤੇਰੇ ਧਰਮ ਦੇ ਡੇਰੇ ਨੂੰ ਬਚਾਈ ਰੱਖਦਾ।
Temiz ve doğruysan, O şimdi bile senin için kolları sıvayıp Seni hak ettiğin yere geri getirecektir.
7 ੭ ਭਾਵੇਂ ਤੇਰਾ ਹਿੱਸਾ ਥੋੜ੍ਹਾ ਹੀ ਰਿਹਾ ਹੋਵੇ, ਪਰ ਅੰਤ ਵਿੱਚ ਉਹ ਤੈਨੂੰ ਬਹੁਤ ਵਧਾਉਂਦਾ।”
Başlangıcın küçük olsa da, Sonun büyük olacak.
8 ੮ “ਤੂੰ ਪਹਿਲੀ ਪੀੜ੍ਹੀ ਦੇ ਲੋਕਾਂ ਨੂੰ ਪੁੱਛ, ਅਤੇ ਉਨ੍ਹਾਂ ਦੇ ਪੁਰਖਿਆਂ ਦੀਆਂ ਖੋਜ਼ਾਂ ਉੱਤੇ ਧਿਆਨ ਦੇ,
“Lütfen, önceki kuşaklara sor, Atalarının neler öğrendiğini iyice araştır.
9 ੯ ਆਪਾਂ ਤਾਂ ਕੱਲ ਦੇ ਹਾਂ, ਅਤੇ ਕੁਝ ਨਹੀਂ ਜਾਣਦੇ ਕਿਉਂ ਜੋ ਸਾਡੇ ਦਿਨ ਧਰਤੀ ਉੱਤੇ ਪਰਛਾਵੇਂ ਵਰਗੇ ਹੀ ਹਨ।
Çünkü biz daha dün doğduk, bir şey bilmeyiz, Yeryüzündeki günlerimiz sadece bir gölge.
10 ੧੦ ਕੀ ਉਹ ਤੈਨੂੰ ਨਾ ਸਿਖਾਉਣਗੇ ਅਤੇ ਤੈਨੂੰ ਨਾ ਦੱਸਣਗੇ, ਅਤੇ ਆਪਣੇ ਦਿਲੋਂ ਗੱਲਾਂ ਬਾਹਰ ਨਾ ਲਿਆਉਣਗੇ?
Onlar sana anlatıp öğretmeyecek, İçlerindeki sözleri dile getirmeyecek mi?
11 ੧੧ ਕੀ, ਬਿਨ੍ਹਾਂ ਚਿੱਕੜ ਤੋਂ ਕਾਨਾ ਉੱਗੇਗਾ? ਕੀ, ਬਿਨ੍ਹਾਂ ਪਾਣੀ ਤੋਂ ਸਰਕੰਡਾ ਵਧੇਗਾ?
“Bataklık olmayan yerde kamış biter mi? Susuz yerde saz büyür mü?
12 ੧੨ ਭਾਵੇਂ ਉਹ ਹਰਾ ਹੋਵੇ, ਅਤੇ ਵੱਢਿਆ ਵੀ ਨਾ ਗਿਆ ਹੋਵੇ, ਤਾਂ ਵੀ ਉਹ ਦੂਜੇ ਘਾਹ ਨਾਲੋਂ ਛੇਤੀ ਸੁੱਕ ਜਾਂਦਾ ਹੈ।
Henüz yeşilken, kesilmeden, Otlardan önce kururlar.
13 ੧੩ ਇਸੇ ਤਰ੍ਹਾਂ ਹੀ ਪਰਮੇਸ਼ੁਰ ਦੇ ਸਾਰੇ ਭੁੱਲਣ ਵਾਲਿਆਂ ਦੇ ਰਾਹ ਹਨ, ਅਤੇ ਅਧਰਮੀ ਦੀ ਆਸ ਟੁੱਟ ਜਾਂਦੀ ਹੈ।
Tanrı'yı unutan herkesin sonu böyledir, Tanrısız insanın umudu böyle yok olur.
14 ੧੪ ਉਸ ਦੀ ਆਸ ਦਾ ਮੁੱਢ ਟੁੱਟ ਜਾਂਦਾ ਹੈ, ਅਤੇ ਜਿਸ ਉੱਤੇ ਉਹ ਭਰੋਸਾ ਕਰਦਾ ਹੈ ਉਹ ਮੱਕੜੀ ਦਾ ਜਾਲਾ ਠਹਿਰਦਾ ਹੈ।
Onun güvendiği şey kırılır, Dayanağı ise bir örümcek ağıdır.
15 ੧੫ ਭਾਵੇਂ ਉਹ ਆਪਣੇ ਘਰ ਉੱਤੇ ਭਰੋਸਾ ਰੱਖੇ, ਪਰ ਉਹ ਖੜ੍ਹਾ ਨਹੀਂ ਰਹੇਗਾ, ਉਹ ਉਸ ਨੂੰ ਤਕੜਾਈ ਨਾਲ ਫੜ੍ਹ ਲਵੇਗਾ, ਪਰ ਉਹ ਕਾਇਮ ਨਹੀਂ ਰਹੇਗਾ।
Örümcek ağına yaslanır, ama ağ çöker, Ona tutunur, ama ağ taşımaz.
16 ੧੬ ਉਹ ਧੁੱਪ ਵਿੱਚ ਹਰਾ-ਭਰਾ ਹੋ ਜਾਂਦਾ ਹੈ, ਅਤੇ ਉਸ ਦੀਆਂ ਡਾਲੀਆਂ ਉਹ ਦੇ ਬਾਗ਼ ਉੱਤੇ ਫੈਲ ਜਾਂਦੀਆਂ ਹਨ।
Tanrısızlar güneşte iyi sulanmış bitkiyi andırır, Dalları bahçenin üzerinden aşar;
17 ੧੭ ਉਹ ਦੀਆਂ ਜੜ੍ਹਾਂ ਪੱਥਰਾਂ ਦੇ ਢੇਰ ਵਿੱਚ ਲਿਪਟੀਆਂ ਹੋਈਆਂ ਹਨ, ਉਹ ਪੱਥਰ ਦੇ ਘਰ ਨੂੰ ਲੱਭ ਲੈਂਦਾ ਹੈ।
Kökleri taş yığınına sarılır, Çakılların arasında yer aranır.
18 ੧੮ ਜੇ ਉਹ ਆਪਣੇ ਸਥਾਨ ਤੋਂ ਨਾਸ ਕੀਤਾ ਜਾਵੇ, ਤਾਂ ਉਹ ਇਹ ਆਖ ਕੇ ਉਸ ਦਾ ਇਨਕਾਰ ਕਰੇਗਾ ਕਿ ਮੈਂ ਇਸ ਨੂੰ ਵੇਖਿਆ ਹੀ ਨਹੀਂ।
Ama yerinden sökülürse, Yeri, ‘Seni hiç görmedim’ diyerek onu yadsır.
19 ੧੯ ਵੇਖ, ਉਸ ਦੀ ਖੁਸ਼ੀ ਰਾਤ ਭਰ ਲਈ ਹੁੰਦੀ ਹੈ! ਫਿਰ ਦੂਜੇ ਉਸੇ ਮਿੱਟੀ ਵਿੱਚੋਂ ਨਿੱਕਲਣਗੇ।”
İşte sevinci böyle son bulur, Yerinde başka bitkiler biter.
20 ੨੦ “ਵੇਖ, ਪਰਮੇਸ਼ੁਰ ਖਰੇ ਆਦਮੀ ਨੂੰ ਨਾ ਤਿਆਗੇਗਾ, ਅਤੇ ਨਾ ਬੁਰਿਆਰਾਂ ਦੇ ਹੱਥ ਨੂੰ ਥੰਮੇਗਾ।
“Tanrı kusursuz insanı reddetmez, Kötülük edenlerin elinden tutmaz.
21 ੨੧ ਉਹ ਤੇਰੇ ਮੂੰਹ ਨੂੰ ਹਾਸੇ ਨਾਲ ਅਤੇ ਤੇਰੇ ਬੁੱਲ੍ਹਾਂ ਨੂੰ ਜੈਕਾਰਿਆਂ ਨਾਲ ਭਰੇਗਾ।
O senin ağzını yine gülüşle, Dudaklarını sevinç haykırışıyla dolduracaktır.
22 ੨੨ ਤੇਰੇ ਵੈਰੀ ਸ਼ਰਮ ਦਾ ਲਿਬਾਸ ਪਹਿਨਣਗੇ, ਅਤੇ ਦੁਸ਼ਟਾਂ ਦਾ ਤੰਬੂ ਹੋਵੇਗਾ ਹੀ ਨਹੀਂ!”
Düşmanlarını utanç kaplayacak, Kötülerin çadırı yok olacaktır.”