< ਅੱਯੂਬ 9 >
1 ੧ ਅੱਯੂਬ ਨੇ ਉੱਤਰ ਦੇ ਕੇ ਆਖਿਆ,
욥이 대답하여 가로되
2 ੨ “ਮੈਂ ਸੱਚ-ਮੁੱਚ ਜਾਣਦਾ ਹਾਂ ਕਿ ਇਹ ਇਸ ਤਰ੍ਹਾਂ ਹੀ ਹੈ, ਪਰ ਮਨੁੱਖ ਪਰਮੇਸ਼ੁਰ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ?
내가 진실로 그 일이 그런 줄을 알거니와 인생이 어찌 하나님 앞에 의로우랴
3 ੩ ਜੇ ਉਹ ਉਸ ਦੇ ਨਾਲ ਵਿਵਾਦ ਵੀ ਕਰਨਾ ਚਾਹੇ, ਤਾਂ ਵੀ ਉਹ ਹਜ਼ਾਰ ਵਿੱਚੋਂ ਇੱਕ ਗੱਲ ਦਾ ਵੀ ਜਵਾਬ ਨਹੀਂ ਦੇ ਸਕੇਗਾ।
사람이 하나님과 쟁변하려 할지라도 천 마디에 한 마디도 대답하지 못하리라
4 ੪ ਉਹ ਬੁੱਧੀਮਾਨ ਅਤੇ ਅੱਤ ਬਲਵੰਤ ਹੈ, ਕਿਸ ਨੇ ਉਹ ਦਾ ਸਾਹਮਣਾ ਕੀਤਾ ਅਤੇ ਪਰਬਲ ਹੋਇਆ?
하나님은 마음이 지혜로우시고 힘이 강하시니 스스로 강퍅히 하여 그를 거역하고 형통한 자가 누구이랴
5 ੫ ਉਹ ਜੋ ਅਚਾਨਕ ਪਹਾੜਾਂ ਨੂੰ ਹਟਾ ਦਿੰਦਾ ਹੈ ਅਤੇ ਉਨ੍ਹਾਂ ਨੂੰ ਪਤਾ ਵੀ ਨਹੀਂ ਲੱਗਦਾ, ਉਹ ਆਪਣੇ ਕ੍ਰੋਧ ਵਿੱਚ ਉਨ੍ਹਾਂ ਨੂੰ ਉਲਟ ਦਿੰਦਾ ਹੈ,
그가 진노하심으로 산을 무너뜨리시며 옮기실지라도 산이 깨닫지 못하며
6 ੬ ਜੋ ਧਰਤੀ ਨੂੰ ਉਹ ਦੇ ਸਥਾਨ ਤੋਂ ਹਿਲਾ ਦਿੰਦਾ ਹੈ, ਅਤੇ ਉਹ ਦੇ ਥੰਮ੍ਹ ਕੰਬ ਉੱਠਦੇ ਹਨ।
그가 땅을 움직여 그 자리에서 미신즉 그 기둥이 흔들리며
7 ੭ ਜੋ ਸੂਰਜ ਨੂੰ ਹੁਕਮ ਕਰਦਾ ਅਤੇ ਉਹ ਚੜ੍ਹਦਾ ਨਹੀਂ, ਅਤੇ ਤਾਰਿਆਂ ਉੱਤੇ ਮੋਹਰ ਲਾਉਂਦਾ ਹੈ।
그가 해를 명하여 뜨지 못하게 하시며 별들을 봉하시며
8 ੮ ਜੋ ਇਕੱਲਾ ਹੀ ਅਕਾਸ਼ਾਂ ਨੂੰ ਤਾਣ ਦਿੰਦਾ ਹੈ, ਅਤੇ ਸਮੁੰਦਰ ਦੀਆਂ ਠਾਠਾਂ ਮਾਰਦੀਆਂ ਲਹਿਰਾਂ ਉੱਤੇ ਚੱਲਦਾ ਹੈ।
그가 홀로 하늘을 펴시며 바다 물결을 밟으시며
9 ੯ ਜੋ ਸਪਤ੍ਰਿਖ, ਜੱਬਾਰ, ਖਿੱਤਿਆਂ ਅਤੇ ਦੱਖਣ ਦੇ ਅਕਾਸ਼ ਮੰਡਲਾਂ ਦਾ ਸਿਰਜਣਹਾਰ ਹੈ।
북두성과 삼성과 묘성과 남방의 밀실을 만드셨으며
10 ੧੦ ਜੋ ਅਜਿਹੇ ਵੱਡੇ-ਵੱਡੇ ਕੰਮ ਕਰਦਾ ਹੈ, ਜਿਹੜੇ ਅਥਾਹ, ਅਚਰਜ਼ ਅਤੇ ਅਣਗਿਣਤ ਹਨ।
측량할 수 없는 큰 일을, 셀 수 없는 기이한 일을 행하시느니라
11 ੧੧ ਵੇਖੋ, ਉਹ ਮੇਰੇ ਕੋਲੋਂ ਦੀ ਲੰਘ ਜਾਂਦਾ ਹੈ ਪਰ ਮੈਂ ਉਹ ਨੂੰ ਵੇਖ ਨਹੀਂ ਸਕਦਾ, ਉਹ ਅੱਗੇ ਵੱਧ ਜਾਂਦਾ ਹੈ, ਪਰ ਮੈਂ ਉਹ ਨੂੰ ਪਛਾਣਦਾ ਨਹੀਂ।
그가 내 앞으로 지나시나 내가 보지 못하며 그가 내 앞에서 나아 가시나 내가 깨닫지 못하느니라
12 ੧੨ ਵੇਖੋ, ਜਦ ਉਹ ਖੋਹਣ ਲੱਗੇ ਤਾਂ ਕੌਣ ਉਹ ਨੂੰ ਰੋਕੇਗਾ? ਕੌਣ ਉਹ ਨੂੰ ਆਖੇਗਾ, ਤੂੰ ਕੀ ਕਰਦਾ ਹੈਂ?
하나님이 빼앗으시면 누가 막을 수 있으며 무엇을 하시나이까? 누가 물을 수 있으랴
13 ੧੩ ਪਰਮੇਸ਼ੁਰ ਆਪਣਾ ਕ੍ਰੋਧ ਨਹੀਂ ਰੋਕੇਗਾ, ਰਹਬ ਦੇ ਸਹਾਇਕ ਉਹ ਦੇ ਪੈਰਾਂ ਹੇਠ ਝੁੱਕ ਜਾਂਦੇ ਹਨ।
하나님이 진노를 돌이키지 아니하시나니 라합을 돕는 자들이 그 아래 굴복하겠거든
14 ੧੪ “ਫੇਰ ਮੈਂ ਕਿਵੇਂ ਉਹ ਨੂੰ ਜਵਾਬ ਦੇ ਸਕਦਾ ਹਾਂ, ਜਾਂ ਉਹ ਦੇ ਲਈ ਆਪਣੀਆਂ ਦਲੀਲਾਂ ਚੁਣ ਸਕਦਾ ਹਾਂ?
하물며 내가 감히 대답하겠으며 무슨 말을 택하여 더불어 변론하랴
15 ੧੫ ਭਾਵੇਂ ਮੈਂ ਨਿਰਦੋਸ਼ ਵੀ ਹੁੰਦਾ ਤਾਂ ਵੀ ਉਸ ਨੂੰ ਜਵਾਬ ਨਹੀਂ ਦੇ ਸਕਦਾ, ਮੈਂ ਸਿਰਫ਼ ਆਪਣੇ ਨਿਆਈਂ ਦੇ ਅੱਗੇ ਦੁਹਾਈ ਦੇ ਸਕਦਾ ਹਾਂ।
가령 내가 의로울지라도 감히 대답하지 못하고 나를 심판하실 그에게 간구하였을 뿐이며
16 ੧੬ ਜੇ ਮੈਂ ਪੁਕਾਰਦਾ ਅਤੇ ਉਹ ਉੱਤਰ ਵੀ ਦਿੰਦਾ, ਤਾਂ ਵੀ ਮੈਂ ਨਿਹਚਾ ਨਾ ਕਰਦਾ ਕਿ ਉਸ ਨੇ ਮੇਰੀ ਅਵਾਜ਼ ਉੱਤੇ ਕੰਨ ਲਾਇਆ ਹੈ,
가령 내가 그를 부르므로 그가 내게 대답하셨을지라도 내 음성을 들으셨다고는 내가 믿지 아니하리라
17 ੧੭ ਕਿਉਂ ਜੋ ਉਹ ਮੈਨੂੰ ਤੂਫ਼ਾਨ ਨਾਲੋਂ ਤੋੜ ਸੁੱਟਦਾ, ਅਤੇ ਬਿਨ੍ਹਾਂ ਕਾਰਨ ਮੇਰੇ ਫੱਟਾਂ ਨੂੰ ਵਧਾਉਂਦਾ ਹੈ!
그가 폭풍으로 나를 꺾으시고 까닭없이 내 상처를 많게 하시며
18 ੧੮ ਉਹ ਮੈਨੂੰ ਸਾਹ ਲੈਣ ਨਹੀਂ ਦਿੰਦਾ, ਉਹ ਤਾਂ ਮੈਨੂੰ ਕੁੜੱਤਣ ਨਾਲ ਭਰ ਦਿੰਦਾ ਹੈ!
나로 숨을 쉬지 못하게 하시며 괴로움으로 내게 채우시는구나
19 ੧੯ ਜੇ ਬਲ ਦੀ ਗੱਲ ਕਰੀਏ, ਤਾਂ ਉਹ ਸ਼ਕਤੀਮਾਨ ਹੈ, ਅਤੇ ਜੇ ਨਿਆਂ ਨੂੰ ਲਈਏ ਤਾਂ ਕੌਣ ਉਸ ਨੂੰ ਚੁਣੌਤੀ ਦੇ ਸਕਦਾ ਹੈ?
힘으로 말하면 그가 강하시고 심판으로 말하면 누가 그를 호출 하겠느냐?
20 ੨੦ ਜੇ ਮੈਂ ਨਿਰਦੋਸ਼ ਵੀ ਹੋਵਾਂ ਤਾਂ ਵੀ ਮੇਰਾ ਮੂੰਹ ਮੈਨੂੰ ਦੋਸ਼ੀ ਠਹਿਰਾਵੇਗਾ, ਜੇ ਮੈਂ ਖਰਾ ਹੋਵਾਂ ਤਾਂ ਵੀ ਉਹ ਮੈਨੂੰ ਟੇਢਾ ਸਾਬਤ ਕਰੇਗਾ।
가령 내가 의로울지라도 내 입이 나를 정죄하리니 가령 내가 순전할지라도 나의 패괴함을 증거하리라
21 ੨੧ “ਮੈਂ ਖਰਾ ਤਾਂ ਹਾਂ, ਪਰ ਮੈਂ ਆਪਣੇ ਆਪ ਦੀ ਪਰਵਾਹ ਨਹੀਂ ਕਰਦਾ, ਮੈਂ ਆਪਣੇ ਜੀਵਨ ਨੂੰ ਤੁੱਛ ਜਾਣਦਾ ਹਾਂ।
나는 순전하다마는 내가 나를 돌아보지 아니하고 내 생명을 천히 여기는구나
22 ੨੨ ਇਹ ਇੱਕੋ ਹੀ ਗੱਲ ਹੈ, ਇਸ ਲਈ ਮੈਂ ਆਖਦਾ ਹਾਂ, ਖਰੇ ਅਤੇ ਖੋਟੇ ਦੋਵਾਂ ਨੂੰ ਉਹ ਮੁਕਾ ਦਿੰਦਾ ਹੈ!
일이 다 일반이라 그러므로 나는 말하기를 하나님이 순전한 자나 악한 자나 멸망시키신다 하나니
23 ੨੩ ਜਦ ਲੋਕ ਬਿਪਤਾ ਦੇ ਕਰਨ ਅਚਾਨਕ ਮਰਨ ਲੱਗਦੇ ਹਨ, ਤਾਂ ਉਹ ਨਿਰਦੋਸ਼ਾਂ ਦੀ ਉਦਾਸੀ ਉੱਤੇ ਠੱਠਾ ਮਾਰਦਾ ਹੈ।
홀연히 재앙이 내려 도륙될 때에 무죄한 자의 고난을 그가 비웃으시리라
24 ੨੪ ਜਦ ਦੇਸ ਦੁਸ਼ਟਾਂ ਦੇ ਹੱਥ ਵਿੱਚ ਦਿੱਤਾ ਜਾਂਦਾ ਹੈ ਤਾਂ ਉਹ ਨਿਆਂਈਆਂ ਦੀਆਂ ਅੱਖਾਂ ਨੂੰ ਢੱਕ ਦਿੰਦਾ ਹੈ, ਜੇ ਇਹ ਕਰਨ ਵਾਲਾ ਉਹ ਨਹੀਂ, ਤਾਂ ਹੋਰ ਕੌਣ ਹੈ?
세상이 악인의 손에 붙이웠고 재판관의 얼굴도 가리워졌나니 그렇게 되게 한 이가 그가 아니시면 누구이뇨?
25 ੨੫ “ਮੇਰੇ ਦਿਨ ਸੰਦੇਸ਼ਵਾਹਕਾਂ ਤੋਂ ਵੀ ਤੇਜ਼ ਹਨ, ਉਹ ਉੱਡਦੇ ਜਾਂਦੇ ਹਨ, ਉਹ ਭਲਿਆਈ ਨਹੀਂ ਵੇਖਦੇ।
나의 날이 체부보다 빠르니 달려가므로 복을 볼 수 없구나
26 ੨੬ ਉਹ ਕਾਗਜ਼ਾਂ ਦੀ ਬੇੜੀ ਵਾਂਗੂੰ ਚਲੇ ਜਾਂਦੇ ਹਨ, ਜਾਂ ਜਿਵੇਂ ਬਾਜ਼ ਸ਼ਿਕਾਰ ਉੱਤੇ ਝਪੱਟਾ ਮਾਰਦਾ ਹੈ।
그 지나가는 것이 빠른 배 같고 움킬 것에 날아 내리는 독수리와도 같구나
27 ੨੭ ਜੇ ਮੈਂ ਆਖਾਂ ਕਿ ਮੈਂ ਆਪਣੀ ਸ਼ਿਕਾਇਤ ਭੁੱਲ ਜਾਂਵਾਂਗਾ, ਮੈਂ ਆਪਣੀ ਉਦਾਸੀ ਛੱਡ ਦਿਆਂਗਾ ਅਤੇ ਆਪਣੇ ਆਪ ਨੂੰ ਖੁਸ਼ ਵਿਖਾਵਾਂਗਾ।
가령 내가 말하기를 내 원통함을 잊고 얼굴 빛을 고쳐 즐거운 모양을 하자 할지라도
28 ੨੮ ਤਾਂ ਵੀ ਮੈਂ ਆਪਣੇ ਸਾਰੇ ਦੁੱਖਾਂ ਤੋਂ ਡਰਦਾ ਹਾਂ, ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਨਿਰਦੋਸ਼ ਨਾ ਠਹਿਰਾਵੇਂਗਾ।
오히려 내 모든 고통을 두려워하오니 주께서 나를 무죄히 여기지 않으실 줄을 아나이다
29 ੨੯ ਮੈਂ ਤਾਂ ਦੋਸ਼ੀ ਠਹਿਰਾਂਗਾ, ਫੇਰ ਮੈਂ ਕਿਉਂ ਵਿਅਰਥ ਕਸ਼ਟ ਝੱਲਾਂ?
내가 정죄하심을 입을진대 어찌 헛되이 수고하리이까?
30 ੩੦ ਜੇ ਮੈਂ ਆਪਣੇ ਆਪ ਨੂੰ ਬਰਫ਼ ਦੇ ਪਾਣੀ ਨਾਲ ਧੋਵਾਂ, ਅਤੇ ਆਪਣੇ ਹੱਥਾਂ ਨੂੰ ਖਾਰੇ ਪਾਣੀ ਨਾਲ ਸਾਫ਼ ਕਰਾਂ,
내가 눈녹은 물로 몸을 씻고 잿물로 손을 깨끗이 할지라도
31 ੩੧ ਤਦ ਵੀ ਤੂੰ ਮੈਨੂੰ ਟੋਏ ਵਿੱਚ ਡੋਬ ਦੇਵੇਂਗਾ, ਅਤੇ ਮੇਰੇ ਕੱਪੜੇ ਵੀ ਮੈਥੋਂ ਘਿਣ ਕਰਨਗੇ।
주께서 나를 개천에 빠지게 하시리니 내 옷이라도 나를 싫어하리이다
32 ੩੨ “ਉਹ ਮੇਰੇ ਵਾਂਗੂੰ ਮਨੁੱਖ ਨਹੀਂ ਹੈ ਕਿ ਮੈਂ ਉਹ ਨੂੰ ਉੱਤਰ ਦੇਵਾਂ, ਅਤੇ ਅਸੀਂ ਇੱਕ ਦੂਜੇ ਨਾਲ ਮੁਕੱਦਮਾ ਲੜੀਏ।
하나님은 나처럼 사람이 아니신즉 내가 그에게 대답함도 불가하고 대질하여 재판할 수도 없고
33 ੩੩ ਕਾਸ਼ ਸਾਡੇ ਦੋਹਾਂ ਵਿੱਚ ਕੋਈ ਵਿਚੋਲਾ ਹੁੰਦਾ ਜੋ ਸਾਡੇ ਦੋਹਾਂ ਉੱਤੇ ਹੱਥ ਰੱਖਦਾ,
양척 사이에 손을 얹을 판결자도 없구나
34 ੩੪ ਜੋ ਉਸ ਦੀ ਸੋਟੀ ਮੇਰੇ ਉੱਤੋਂ ਹਟਾ ਦਿੰਦਾ, ਤਾਂ ਜੋ ਉਹ ਦੇ ਹੌਲ ਮੈਨੂੰ ਨਾ ਡਰਾਉਂਦੇ।
주께서 그 막대기를 내게서 떠나게 하시고 그 위엄으로 나를 두렵게 하지 아니하시기를 원하노라
35 ੩੫ ਤਦ ਮੈਂ ਉਸ ਤੋਂ ਨਿਰਭੈ ਹੋ ਕੇ ਬੋਲ ਸਕਦਾ, ਕਿਉਂ ਜੋ ਮੈਂ ਆਪਣੇ ਆਪ ਵਿੱਚ ਅਜਿਹਾ ਨਹੀਂ ਹਾਂ।”
그리하시면 내가 두려움 없이 말하리라 나는 본래 그런 자가 아니니라