< ਯੋਏਲ 2 >

1 ਸੀਯੋਨ ਵਿੱਚ ਤੁਰ੍ਹੀ ਫੂਕੋ! ਮੇਰੇ ਪਵਿੱਤਰ ਪਰਬਤ ਉੱਤੇ ਸਾਂਹ ਖਿੱਚ ਦੇ ਫੂਕੋ! ਦੇਸ਼ ਦੇ ਸਾਰੇ ਵਾਸੀ ਕੰਬਣ, ਕਿਉਂ ਜੋ ਯਹੋਵਾਹ ਦਾ ਦਿਨ ਆ ਰਿਹਾ ਹੈ, ਸਗੋਂ ਨੇੜੇ ਹੀ ਹੈ!
תקעו שופר בציון והריעו בהר קדשי ירגזו כל ישבי הארץ כי בא יום יהוה כי קרוב׃
2 ਉਹ ਹਨੇਰੇ ਅਤੇ ਅੰਧਕਾਰ ਦਾ ਦਿਨ, ਸਗੋਂ ਬੱਦਲ ਅਤੇ ਘੁੱਪ ਹਨੇਰੇ ਦਾ ਦਿਨ ਹੈ! ਜਿਵੇਂ ਸਵੇਰ ਦੀ ਰੋਸ਼ਨੀ ਫੈਲਦੀ ਹੈ, ਉਸੇ ਤਰ੍ਹਾਂ ਪਹਾੜਾਂ ਉੱਤੇ ਇੱਕ ਵੱਡੀ ਅਤੇ ਤਕੜੀ ਕੌਮ ਫੈਲੀ ਹੋਈ ਹੈ, ਉਹਨਾਂ ਵਰਗੇ ਸਨਾਤਨ ਕਾਲ ਤੋਂ ਨਹੀਂ ਹੋਏ, ਫੇਰ ਅੱਗੇ ਨੂੰ ਪੀੜ੍ਹੀਓਂ ਪੀੜ੍ਹੀ ਸਾਲਾਂ ਤੱਕ ਨਹੀਂ ਹੋਣਗੇ!
יום חשך ואפלה יום ענן וערפל כשחר פרש על ההרים עם רב ועצום כמהו לא נהיה מן העולם ואחריו לא יוסף עד שני דור ודור׃
3 ਉਹਨਾਂ ਦੇ ਅੱਗੇ-ਅੱਗੇ ਅੱਗ ਭਸਮ ਕਰਦੀ ਜਾਂਦੀ ਹੈ, ਉਹਨਾਂ ਦੇ ਪਿੱਛੇ ਲੰਬ ਸਾੜਦੀ ਜਾਂਦੀ ਹੈ। ਉਹਨਾਂ ਦੇ ਅੱਗੇ ਦਾ ਦੇਸ਼ ਅਦਨ ਦੇ ਬਾਗ਼ ਵਰਗਾ ਹੈ, ਪਰ ਉਹਨਾਂ ਦੇ ਪਿੱਛੇ ਵਿਰਾਨ ਉਜਾੜ ਹੈ! ਉਹਨਾਂ ਤੋਂ ਕੁਝ ਵੀ ਨਹੀਂ ਬਚਦਾ।
לפניו אכלה אש ואחריו תלהט להבה כגן עדן הארץ לפניו ואחריו מדבר שממה וגם פליטה לא היתה לו׃
4 ਉਹਨਾਂ ਦਾ ਰੂਪ ਘੋੜਿਆਂ ਦੇ ਰੂਪ ਵਰਗਾ ਹੈ, ਉਹ ਜੰਗੀ ਘੋੜਿਆਂ ਵਾਂਗੂੰ ਦੌੜਦੇ ਹਨ।
כמראה סוסים מראהו וכפרשים כן ירוצון׃
5 ਉਹ ਪਹਾੜਾਂ ਦੀਆਂ ਚੋਟੀਆਂ ਉੱਤੇ ਰਥਾਂ ਦੇ ਚੱਲਣ ਦੇ ਸ਼ੋਰ ਵਾਂਗੂੰ ਕੁੱਦਦੇ ਹਨ ਅਤੇ ਅੱਗ ਦੀ ਲੰਬ ਵਾਂਗੂੰ ਹਨ, ਜਿਹੜੀ ਪਰਾਲੀ ਨੂੰ ਭਸਮ ਕਰਦੀ ਹੈ, ਜਿਵੇਂ ਬਲਵੰਤ ਲੋਕ ਲੜਾਈ ਲਈ ਕਤਾਰਾਂ ਬੰਨ੍ਹਦੇ ਹਨ!
כקול מרכבות על ראשי ההרים ירקדון כקול להב אש אכלה קש כעם עצום ערוך מלחמה׃
6 ਉਹਨਾਂ ਦੇ ਅੱਗੇ ਲੋਕ ਤੜਫ਼ ਉੱਠਦੇ ਹਨ, ਸਾਰੇ ਮੂੰਹ ਪੀਲੇ ਪੈ ਜਾਂਦੇ ਹਨ।
מפניו יחילו עמים כל פנים קבצו פארור׃
7 ਉਹ ਸੂਰਮਿਆਂ ਵਾਂਗੂੰ ਦੌੜਦੇ ਹਨ, ਉਹ ਯੋਧਿਆਂ ਵਾਂਗੂੰ ਸ਼ਹਿਰਪਨਾਹ ਉੱਤੇ ਚੜ੍ਹਦੇ ਹਨ, ਉਹ ਆਪੋ ਆਪਣੇ ਰਾਹ ਉੱਤੇ ਤੁਰਦੇ ਹਨ, ਉਹਨਾਂ ਵਿੱਚੋਂ ਕੋਈ ਆਪਣੀ ਕਤਾਰ ਤੋਂ ਬਾਹਰ ਨਹੀਂ ਤੁਰਦਾ।
כגבורים ירצון כאנשי מלחמה יעלו חומה ואיש בדרכיו ילכון ולא יעבטון ארחותם׃
8 ਕੋਈ ਆਪਣੇ ਸਾਥੀ ਨੂੰ ਨਹੀਂ ਧੱਕਦਾ, ਹਰੇਕ ਆਪਣੇ ਰਾਹ ਉੱਤੇ ਤੁਰਦਾ ਹੈ, ਉਹ ਸ਼ਸਤਰਾਂ ਨੂੰ ਚੀਰ ਕੇ ਲੰਘ ਜਾਂਦੇ ਹਨ, ਅਤੇ ਉਹਨਾਂ ਦੀ ਕਤਾਰ ਨਹੀਂ ਟੁੱਟਦੀ।
ואיש אחיו לא ידחקון גבר במסלתו ילכון ובעד השלח יפלו לא יבצעו׃
9 ਉਹ ਸ਼ਹਿਰ ਉੱਤੇ ਟੁੱਟ ਪੈਂਦੇ ਹਨ, ਉਹ ਸ਼ਹਿਰਪਨਾਹ ਉੱਤੇ ਦੌੜਦੇ ਹਨ, ਉਹ ਚੋਰਾਂ ਵਾਂਗੂੰ ਖਿੜਕੀਆਂ ਰਾਹੀਂ ਘਰਾਂ ਵਿੱਚ ਵੜ ਜਾਂਦੇ ਹਨ!
בעיר ישקו בחומה ירצון בבתים יעלו בעד החלונים יבאו כגנב׃
10 ੧੦ ਉਹਨਾਂ ਦੇ ਅੱਗੇ ਧਰਤੀ ਹਿੱਲਦੀ ਹੈ, ਅਕਾਸ਼ ਕੰਬਦਾ ਹੈ। ਸੂਰਜ ਤੇ ਚੰਦ ਕਾਲੇ ਹੋ ਜਾਂਦੇ ਹਨ ਅਤੇ ਤਾਰੇ ਆਪਣੀ ਚਮਕ ਦੇਣੀ ਬੰਦ ਕਰ ਦਿੰਦੇ ਹਨ।
לפניו רגזה ארץ רעשו שמים שמש וירח קדרו וכוכבים אספו נגהם׃
11 ੧੧ ਯਹੋਵਾਹ ਆਪਣੀ ਅਵਾਜ਼ ਆਪਣੀ ਫੌਜ ਦੇ ਸਾਹਮਣੇ ਗਜਾਉਂਦਾ ਹੈ, ਕਿਉਂ ਜੋ ਉਹ ਦੀ ਛਾਉਣੀ ਬਹੁਤ ਹੀ ਵੱਡੀ ਹੈ, ਜੋ ਉਹ ਦਾ ਹੁਕਮ ਮੰਨਦਾ ਹੈ ਉਹ ਬਲਵਾਨ ਹੈ, ਕਿਉਂ ਜੋ ਯਹੋਵਾਹ ਦਾ ਦਿਨ ਮਹਾਨ ਅਤੇ ਭਿਆਨਕ ਹੈ! ਕੌਣ ਉਸ ਨੂੰ ਸਹਿ ਸਕਦਾ ਹੈ?
ויהוה נתן קולו לפני חילו כי רב מאד מחנהו כי עצום עשה דברו כי גדול יום יהוה ונורא מאד ומי יכילנו׃
12 ੧੨ ਪਰ ਹੁਣ ਵੀ, ਯਹੋਵਾਹ ਦਾ ਵਾਕ ਹੈ, ਵਰਤ ਰੱਖ ਕੇ ਰੋਂਦੇ ਹੋਏ ਅਤੇ ਛਾਤੀ ਪਿੱਟਦੇ ਹੋਏ ਆਪਣੇ ਸਾਰੇ ਦਿਲ ਨਾਲ ਮੇਰੇ ਵੱਲ ਮੁੜੋ।
וגם עתה נאם יהוה שבו עדי בכל לבבכם ובצום ובבכי ובמספד׃
13 ੧੩ ਆਪਣੇ ਬਸਤਰ ਨਹੀਂ ਸਗੋਂ ਆਪਣੇ ਦਿਲਾਂ ਨੂੰ ਪਾੜ ਕੇ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋ, ਉਹ ਤਾਂ ਦਿਆਲੂ ਅਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜੀ, ਭਲਿਆਈ ਨਾਲ ਭਰਪੂਰ ਅਤੇ ਦੁੱਖ ਦੇਣ ਤੋਂ ਪਛਤਾਉਂਦਾ ਹੈ।
וקרעו לבבכם ואל בגדיכם ושובו אל יהוה אלהיכם כי חנון ורחום הוא ארך אפים ורב חסד ונחם על הרעה׃
14 ੧੪ ਕੀ ਜਾਣੀਏ ਭਈ ਉਹ ਮੁੜੇ ਅਤੇ ਪਛਤਾਵੇ ਅਤੇ ਆਪਣੇ ਪਿੱਛੇ ਬਰਕਤ ਛੱਡ ਜਾਵੇ, ਤਾਂ ਜੋ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਤੁਹਾਡੇ ਪਰਮੇਸ਼ੁਰ ਯਹੋਵਾਹ ਲਈ ਹੋਣ?
מי יודע ישוב ונחם והשאיר אחריו ברכה מנחה ונסך ליהוה אלהיכם׃
15 ੧੫ ਸੀਯੋਨ ਵਿੱਚ ਤੁਰ੍ਹੀ ਫੂਕੋ! ਪਵਿੱਤਰ ਵਰਤ ਰੱਖੋ, ਮਹਾਂ-ਸਭਾ ਬੁਲਾਓ!
תקעו שופר בציון קדשו צום קראו עצרה׃
16 ੧੬ ਲੋਕਾਂ ਨੂੰ ਇਕੱਠਾ ਕਰੋ, ਸਭਾ ਨੂੰ ਪਵਿੱਤਰ ਕਰੋ, ਬਜ਼ੁਰਗਾਂ ਨੂੰ ਸੱਦੋ, ਨਿਆਣਿਆਂ ਨੂੰ, ਸਗੋਂ ਦੁੱਧ ਚੁੰਘਦਿਆਂ ਬੱਚਿਆਂ ਨੂੰ ਇਕੱਠੇ ਕਰੋ, ਲਾੜਾ ਆਪਣੀ ਕੋਠੜੀ ਵਿੱਚੋਂ, ਲਾੜੀ ਆਪਣੇ ਕਮਰੇ ਵਿੱਚੋਂ ਬਾਹਰ ਨਿੱਕਲ ਆਵੇ!
אספו עם קדשו קהל קבצו זקנים אספו עוללים וינקי שדים יצא חתן מחדרו וכלה מחפתה׃
17 ੧੭ ਡਿਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਜਾਜਕ, ਯਹੋਵਾਹ ਦੇ ਸੇਵਕ ਰੋਣ ਅਤੇ ਆਖਣ, ਹੇ ਯਹੋਵਾਹ, ਆਪਣੀ ਪਰਜਾ ਨੂੰ ਬਚਾ, ਆਪਣੇ ਨਿੱਜ-ਭਾਗ ਦੀ ਨਿੰਦਿਆ ਨਾ ਹੋਣ ਦੇ ਕਿ ਕੌਮਾਂ ਉਹਨਾਂ ਦੇ ਉੱਤੇ ਰਾਜ ਕਰਨ। ਦੇਸ਼-ਦੇਸ਼ ਦੇ ਲੋਕ ਇਹ ਕਿਉਂ ਆਖਣ, ਉਹਨਾਂ ਦਾ ਪਰਮੇਸ਼ੁਰ ਕਿੱਥੇ ਹੈ?
בין האולם ולמזבח יבכו הכהנים משרתי יהוה ויאמרו חוסה יהוה על עמך ואל תתן נחלתך לחרפה למשל בם גוים למה יאמרו בעמים איה אלהיהם׃
18 ੧੮ ਤਦ ਯਹੋਵਾਹ ਆਪਣੇ ਦੇਸ਼ ਲਈ ਅਣਖੀ ਹੋਇਆ ਅਤੇ ਆਪਣੀ ਪਰਜਾ ਉੱਤੇ ਤਰਸ ਖਾਧਾ।
ויקנא יהוה לארצו ויחמל על עמו׃
19 ੧੯ ਯਹੋਵਾਹ ਨੇ ਉੱਤਰ ਦੇ ਕੇ ਆਪਣੀ ਪਰਜਾ ਨੂੰ ਆਖਿਆ, ਵੇਖੋ, ਮੈਂ ਤੁਹਾਡੇ ਲਈ ਅੰਨ, ਨਵੀਂ ਮਧ ਅਤੇ ਤੇਲ ਭੇਜਾਂਗਾ ਅਤੇ ਤੁਸੀਂ ਉਸ ਤੋਂ ਰੱਜੋਗੇ, ਮੈਂ ਕੌਮਾਂ ਵਿੱਚ ਤੁਹਾਨੂੰ ਫੇਰ ਨਿੰਦਿਆ ਦਾ ਕਾਰਨ ਨਹੀਂ ਬਣਾਵਾਂਗਾ।
ויען יהוה ויאמר לעמו הנני שלח לכם את הדגן והתירוש והיצהר ושבעתם אתו ולא אתן אתכם עוד חרפה בגוים׃
20 ੨੦ ਮੈਂ ਉੱਤਰ ਤੋਂ ਆਈ ਹੋਈ ਫ਼ੌਜ ਨੂੰ ਤੁਹਾਡੇ ਤੋਂ ਦੂਰ ਧੱਕ ਦਿਆਂਗਾ, ਅਤੇ ਉਹ ਨੂੰ ਇੱਕ ਸੁੱਕੇ ਅਤੇ ਵਿਰਾਨ ਦੇਸ਼ ਵਿੱਚ ਭਜਾ ਦਿਆਂਗਾ, ਉਹ ਦਾ ਅਗਲਾ ਹਿੱਸਾ ਪੂਰਬ ਵਿੱਚ ਸਮੁੰਦਰ ਵੱਲ ਅਤੇ ਉਹ ਦਾ ਪਿੱਛਲਾ ਹਿੱਸਾ ਪੱਛਮ ਵੱਲ ਸਮੁੰਦਰ ਵਿੱਚ ਹੋਵੇਗਾ। ਉਹ ਦੇ ਵਿੱਚੋਂ ਬਦਬੂ ਉੱਠੇਗੀ ਅਤੇ ਸੜਿਆਂਧ ਆਵੇਗੀ, ਕਿਉਂ ਜੋ ਉਸ ਨੇ ਬਹੁਤ ਭੈੜਾ ਕੰਮ ਕੀਤਾ ਹੈ।
ואת הצפוני ארחיק מעליכם והדחתיו אל ארץ ציה ושממה את פניו אל הים הקדמני וספו אל הים האחרון ועלה באשו ותעל צחנתו כי הגדיל לעשות׃
21 ੨੧ ਹੇ ਦੇਸ਼, ਨਾ ਡਰ! ਖੁਸ਼ੀ ਮਨਾ ਤੇ ਅਨੰਦ ਹੋ, ਕਿਉਂ ਜੋ ਯਹੋਵਾਹ ਨੇ ਵੱਡੇ-ਵੱਡੇ ਕੰਮ ਕੀਤੇ!
אל תיראי אדמה גילי ושמחי כי הגדיל יהוה לעשות׃
22 ੨੨ ਹੇ ਮੈਦਾਨ ਦੇ ਪਸ਼ੂਓ, ਨਾ ਡਰੋ! ਕਿਉਂ ਜੋ ਉਜਾੜ ਦੀਆਂ ਚਾਰਗਾਹਾਂ ਹਰੀਆਂ ਹੋ ਗਈਆਂ ਹਨ, ਰੁੱਖ ਆਪਣੇ ਫਲ ਦਿੰਦੇ ਹਨ, ਹੰਜ਼ੀਰ ਅਤੇ ਅੰਗੂਰੀ ਵੇਲਾਂ ਆਪਣਾ ਪੂਰਾ ਬਲ ਵਿਖਾਉਂਦੀਆਂ ਹਨ।
אל תיראו בהמות שדי כי דשאו נאות מדבר כי עץ נשא פריו תאנה וגפן נתנו חילם׃
23 ੨੩ ਹੇ ਸੀਯੋਨ ਦੇ ਲੋਕੋ, ਯਹੋਵਾਹ ਆਪਣੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਓ ਅਤੇ ਅਨੰਦ ਹੋਵੋ! ਕਿਉਂ ਜੋ ਉਹ ਨੇ ਤੁਹਾਡੇ ਸੁੱਖ ਲਈ ਪਹਿਲੀ ਵਰਖਾ ਦਿੱਤੀ ਹੈ, ਉਹ ਨੇ ਤੁਹਾਡੇ ਲਈ ਪਹਿਲੀ ਅਤੇ ਪਿੱਛਲੀ ਵਰਖਾ ਵਰ੍ਹਾਈ ਹੈ, ਜਿਵੇਂ ਪਹਿਲਾਂ ਹੁੰਦਾ ਸੀ।
ובני ציון גילו ושמחו ביהוה אלהיכם כי נתן לכם את המורה לצדקה ויורד לכם גשם מורה ומלקוש בראשון׃
24 ੨੪ ਪਿੜ ਅੰਨ ਨਾਲ ਭਰ ਜਾਣਗੇ ਅਤੇ ਹੌਦਾਂ ਮਧ ਅਤੇ ਤੇਲ ਨਾਲ ਉੱਛਲਣਗੀਆਂ।
ומלאו הגרנות בר והשיקו היקבים תירוש ויצהר׃
25 ੨੫ ਜਿੰਨੇ ਸਾਲਾਂ ਦੀ ਫ਼ਸਲ ਨੂੰ ਛੋਟੀ ਟਿੱਡੀਆਂ, ਵੱਡੀ ਟਿੱਡੀਆਂ, ਹੂੰਝਾ ਫੇਰ ਅਤੇ ਟਪੂਸੀ ਮਾਰ ਟਿੱਡੀਆਂ ਨੇ ਅਰਥਾਤ ਮੇਰੀ ਵੱਡੀ ਫੌਜ ਨੇ ਜਿਹੜੀ ਮੈਂ ਤੁਹਾਡੇ ਉੱਤੇ ਘੱਲੀ ਸੀ, ਖਾ ਲਿਆ ਸੀ, ਉਹ ਮੈਂ ਤੁਹਾਨੂੰ ਮੋੜ ਦਿਆਂਗਾ।
ושלמתי לכם את השנים אשר אכל הארבה הילק והחסיל והגזם חילי הגדול אשר שלחתי בכם׃
26 ੨੬ ਤੁਸੀਂ ਢਿੱਡ ਭਰ ਕੇ ਖਾਓਗੇ ਅਤੇ ਰੱਜ ਜਾਓਗੇ। ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੀ ਉਸਤਤ ਕਰੋਗੇ, ਜਿਸ ਨੇ ਤੁਹਾਡੇ ਲਈ ਅਚਰਜ਼ ਕੰਮ ਕੀਤੇ ਹਨ, ਮੇਰੀ ਪਰਜਾ ਫੇਰ ਕਦੇ ਲੱਜਿਆਵਾਨ ਨਾ ਹੋਵੇਗੀ।
ואכלתם אכול ושבוע והללתם את שם יהוה אלהיכם אשר עשה עמכם להפליא ולא יבשו עמי לעולם׃
27 ੨੭ ਤਦ ਤੁਸੀਂ ਜਾਣੋਗੇ ਕਿ ਮੈਂ ਇਸਰਾਏਲ ਦੇ ਵਿਚਕਾਰ ਹਾਂ ਅਤੇ ਮੈਂ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਅਤੇ ਕੋਈ ਹੋਰ ਨਹੀਂ, ਸੋ ਮੇਰੀ ਪਰਜਾ ਫੇਰ ਕਦੇ ਲੱਜਿਆਵਾਨ ਨਾ ਹੋਵੇਗੀ।
וידעתם כי בקרב ישראל אני ואני יהוה אלהיכם ואין עוד ולא יבשו עמי לעולם׃
28 ੨੮ ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ।
והיה אחרי כן אשפוך את רוחי על כל בשר ונבאו בניכם ובנותיכם זקניכם חלמות יחלמון בחוריכם חזינות יראו׃
29 ੨੯ ਸਗੋਂ ਮੈਂ ਤੁਹਾਡੇ ਦਾਸਾਂ ਅਤੇ ਦਾਸੀਆਂ ਉੱਤੇ ਵੀ, ਉਨ੍ਹਾਂ ਦਿਨਾਂ ਵਿੱਚ ਆਪਣਾ ਆਤਮਾ ਵਹਾਵਾਂਗਾ।
וגם על העבדים ועל השפחות בימים ההמה אשפוך את רוחי׃
30 ੩੦ ਮੈਂ ਅਕਾਸ਼ ਅਤੇ ਧਰਤੀ ਵਿੱਚ ਅਚੰਭੇ ਵਿਖਾਵਾਂਗਾ ਅਰਥਾਤ ਲਹੂ, ਅਤੇ ਅੱਗ ਅਤੇ ਧੂੰਏਂ ਦਾ ਥੰਮ੍ਹ।
ונתתי מופתים בשמים ובארץ דם ואש ותימרות עשן׃
31 ੩੧ ਯਹੋਵਾਹ ਦੇ ਉਸ ਵੱਡੇ ਤੇ ਭਿਆਨਕ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨ੍ਹੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ!
השמש יהפך לחשך והירח לדם לפני בוא יום יהוה הגדול והנורא׃
32 ੩੨ ਉਸ ਵੇਲੇ ਹਰੇਕ ਜੋ ਯਹੋਵਾਹ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ, ਕਿਉਂ ਜੋ ਯਹੋਵਾਹ ਦੇ ਬਚਨ ਅਨੁਸਾਰ ਸੀਯੋਨ ਦੇ ਪਰਬਤ ਵਿੱਚ ਅਤੇ ਯਰੂਸ਼ਲਮ ਵਿੱਚ ਛੁਟਕਾਰਾ ਹੋਵੇਗਾ, ਅਤੇ ਜਿਨ੍ਹਾਂ ਨੂੰ ਯਹੋਵਾਹ ਬੁਲਾਵੇ ਉਹ ਬਚਾਏ ਜਾਣਗੇ।
והיה כל אשר יקרא בשם יהוה ימלט כי בהר ציון ובירושלם תהיה פליטה כאשר אמר יהוה ובשרידים אשר יהוה קרא׃

< ਯੋਏਲ 2 >