< ਯੋਏਲ 2 >
1 ੧ ਸੀਯੋਨ ਵਿੱਚ ਤੁਰ੍ਹੀ ਫੂਕੋ! ਮੇਰੇ ਪਵਿੱਤਰ ਪਰਬਤ ਉੱਤੇ ਸਾਂਹ ਖਿੱਚ ਦੇ ਫੂਕੋ! ਦੇਸ਼ ਦੇ ਸਾਰੇ ਵਾਸੀ ਕੰਬਣ, ਕਿਉਂ ਜੋ ਯਹੋਵਾਹ ਦਾ ਦਿਨ ਆ ਰਿਹਾ ਹੈ, ਸਗੋਂ ਨੇੜੇ ਹੀ ਹੈ!
Canite tuba in Sion, ululate in monte sancto meo, conturbentur omnes habitatores terræ: quia venit dies Domini, quia prope est.
2 ੨ ਉਹ ਹਨੇਰੇ ਅਤੇ ਅੰਧਕਾਰ ਦਾ ਦਿਨ, ਸਗੋਂ ਬੱਦਲ ਅਤੇ ਘੁੱਪ ਹਨੇਰੇ ਦਾ ਦਿਨ ਹੈ! ਜਿਵੇਂ ਸਵੇਰ ਦੀ ਰੋਸ਼ਨੀ ਫੈਲਦੀ ਹੈ, ਉਸੇ ਤਰ੍ਹਾਂ ਪਹਾੜਾਂ ਉੱਤੇ ਇੱਕ ਵੱਡੀ ਅਤੇ ਤਕੜੀ ਕੌਮ ਫੈਲੀ ਹੋਈ ਹੈ, ਉਹਨਾਂ ਵਰਗੇ ਸਨਾਤਨ ਕਾਲ ਤੋਂ ਨਹੀਂ ਹੋਏ, ਫੇਰ ਅੱਗੇ ਨੂੰ ਪੀੜ੍ਹੀਓਂ ਪੀੜ੍ਹੀ ਸਾਲਾਂ ਤੱਕ ਨਹੀਂ ਹੋਣਗੇ!
Dies tenebrarum et caliginis, dies nubis et turbinis; quasi mane expansum super montes populus multus et fortis: similis ei non fuit a principio, et post eum non erit usque in annos generationis et generationis.
3 ੩ ਉਹਨਾਂ ਦੇ ਅੱਗੇ-ਅੱਗੇ ਅੱਗ ਭਸਮ ਕਰਦੀ ਜਾਂਦੀ ਹੈ, ਉਹਨਾਂ ਦੇ ਪਿੱਛੇ ਲੰਬ ਸਾੜਦੀ ਜਾਂਦੀ ਹੈ। ਉਹਨਾਂ ਦੇ ਅੱਗੇ ਦਾ ਦੇਸ਼ ਅਦਨ ਦੇ ਬਾਗ਼ ਵਰਗਾ ਹੈ, ਪਰ ਉਹਨਾਂ ਦੇ ਪਿੱਛੇ ਵਿਰਾਨ ਉਜਾੜ ਹੈ! ਉਹਨਾਂ ਤੋਂ ਕੁਝ ਵੀ ਨਹੀਂ ਬਚਦਾ।
Ante faciem ejus ignis vorans, et post eum exurens flamma. Quasi hortus voluptatis terra coram eo, et post eum solitudo deserti, neque est qui effugiat eum.
4 ੪ ਉਹਨਾਂ ਦਾ ਰੂਪ ਘੋੜਿਆਂ ਦੇ ਰੂਪ ਵਰਗਾ ਹੈ, ਉਹ ਜੰਗੀ ਘੋੜਿਆਂ ਵਾਂਗੂੰ ਦੌੜਦੇ ਹਨ।
Quasi aspectus equorum, aspectus eorum; et quasi equites, sic current.
5 ੫ ਉਹ ਪਹਾੜਾਂ ਦੀਆਂ ਚੋਟੀਆਂ ਉੱਤੇ ਰਥਾਂ ਦੇ ਚੱਲਣ ਦੇ ਸ਼ੋਰ ਵਾਂਗੂੰ ਕੁੱਦਦੇ ਹਨ ਅਤੇ ਅੱਗ ਦੀ ਲੰਬ ਵਾਂਗੂੰ ਹਨ, ਜਿਹੜੀ ਪਰਾਲੀ ਨੂੰ ਭਸਮ ਕਰਦੀ ਹੈ, ਜਿਵੇਂ ਬਲਵੰਤ ਲੋਕ ਲੜਾਈ ਲਈ ਕਤਾਰਾਂ ਬੰਨ੍ਹਦੇ ਹਨ!
Sicut sonitus quadrigarum super capita montium exilient, sicut sonitus flammæ ignis devorantis stipulam, velut populus fortis præparatus ad prælium.
6 ੬ ਉਹਨਾਂ ਦੇ ਅੱਗੇ ਲੋਕ ਤੜਫ਼ ਉੱਠਦੇ ਹਨ, ਸਾਰੇ ਮੂੰਹ ਪੀਲੇ ਪੈ ਜਾਂਦੇ ਹਨ।
A facie ejus cruciabuntur populi; omnes vultus redigentur in ollam.
7 ੭ ਉਹ ਸੂਰਮਿਆਂ ਵਾਂਗੂੰ ਦੌੜਦੇ ਹਨ, ਉਹ ਯੋਧਿਆਂ ਵਾਂਗੂੰ ਸ਼ਹਿਰਪਨਾਹ ਉੱਤੇ ਚੜ੍ਹਦੇ ਹਨ, ਉਹ ਆਪੋ ਆਪਣੇ ਰਾਹ ਉੱਤੇ ਤੁਰਦੇ ਹਨ, ਉਹਨਾਂ ਵਿੱਚੋਂ ਕੋਈ ਆਪਣੀ ਕਤਾਰ ਤੋਂ ਬਾਹਰ ਨਹੀਂ ਤੁਰਦਾ।
Sicut fortes current; quasi viri bellatores ascendent murum: viri in viis suis gradientur, et non declinabunt a semitis suis.
8 ੮ ਕੋਈ ਆਪਣੇ ਸਾਥੀ ਨੂੰ ਨਹੀਂ ਧੱਕਦਾ, ਹਰੇਕ ਆਪਣੇ ਰਾਹ ਉੱਤੇ ਤੁਰਦਾ ਹੈ, ਉਹ ਸ਼ਸਤਰਾਂ ਨੂੰ ਚੀਰ ਕੇ ਲੰਘ ਜਾਂਦੇ ਹਨ, ਅਤੇ ਉਹਨਾਂ ਦੀ ਕਤਾਰ ਨਹੀਂ ਟੁੱਟਦੀ।
Unusquisque fratrem suum non coarctabit, singuli in calle suo ambulabunt; sed et per fenestras cadent, et non demolientur.
9 ੯ ਉਹ ਸ਼ਹਿਰ ਉੱਤੇ ਟੁੱਟ ਪੈਂਦੇ ਹਨ, ਉਹ ਸ਼ਹਿਰਪਨਾਹ ਉੱਤੇ ਦੌੜਦੇ ਹਨ, ਉਹ ਚੋਰਾਂ ਵਾਂਗੂੰ ਖਿੜਕੀਆਂ ਰਾਹੀਂ ਘਰਾਂ ਵਿੱਚ ਵੜ ਜਾਂਦੇ ਹਨ!
Urbem ingredientur, in muro current, domos conscendent, per fenestras intrabunt quasi fur.
10 ੧੦ ਉਹਨਾਂ ਦੇ ਅੱਗੇ ਧਰਤੀ ਹਿੱਲਦੀ ਹੈ, ਅਕਾਸ਼ ਕੰਬਦਾ ਹੈ। ਸੂਰਜ ਤੇ ਚੰਦ ਕਾਲੇ ਹੋ ਜਾਂਦੇ ਹਨ ਅਤੇ ਤਾਰੇ ਆਪਣੀ ਚਮਕ ਦੇਣੀ ਬੰਦ ਕਰ ਦਿੰਦੇ ਹਨ।
A facie ejus contremuit terra, moti sunt cæli, sol et luna obtenebrati sunt, et stellæ retraxerunt splendorem suum.
11 ੧੧ ਯਹੋਵਾਹ ਆਪਣੀ ਅਵਾਜ਼ ਆਪਣੀ ਫੌਜ ਦੇ ਸਾਹਮਣੇ ਗਜਾਉਂਦਾ ਹੈ, ਕਿਉਂ ਜੋ ਉਹ ਦੀ ਛਾਉਣੀ ਬਹੁਤ ਹੀ ਵੱਡੀ ਹੈ, ਜੋ ਉਹ ਦਾ ਹੁਕਮ ਮੰਨਦਾ ਹੈ ਉਹ ਬਲਵਾਨ ਹੈ, ਕਿਉਂ ਜੋ ਯਹੋਵਾਹ ਦਾ ਦਿਨ ਮਹਾਨ ਅਤੇ ਭਿਆਨਕ ਹੈ! ਕੌਣ ਉਸ ਨੂੰ ਸਹਿ ਸਕਦਾ ਹੈ?
Et Dominus dedit vocem suam ante faciem exercitus sui, quia multa sunt nimis castra ejus, quia fortia et facientia verbum ejus: magnus enim dies Domini, et terribilis valde, et quis sustinebit eum?
12 ੧੨ ਪਰ ਹੁਣ ਵੀ, ਯਹੋਵਾਹ ਦਾ ਵਾਕ ਹੈ, ਵਰਤ ਰੱਖ ਕੇ ਰੋਂਦੇ ਹੋਏ ਅਤੇ ਛਾਤੀ ਪਿੱਟਦੇ ਹੋਏ ਆਪਣੇ ਸਾਰੇ ਦਿਲ ਨਾਲ ਮੇਰੇ ਵੱਲ ਮੁੜੋ।
Nunc ergo, dicit Dominus, convertimini ad me in toto corde vestro, in jejunio, et in fletu, et in planctu.
13 ੧੩ ਆਪਣੇ ਬਸਤਰ ਨਹੀਂ ਸਗੋਂ ਆਪਣੇ ਦਿਲਾਂ ਨੂੰ ਪਾੜ ਕੇ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋ, ਉਹ ਤਾਂ ਦਿਆਲੂ ਅਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜੀ, ਭਲਿਆਈ ਨਾਲ ਭਰਪੂਰ ਅਤੇ ਦੁੱਖ ਦੇਣ ਤੋਂ ਪਛਤਾਉਂਦਾ ਹੈ।
Et scindite corda vestra, et non vestimenta vestra; et convertimini ad Dominum Deum vestrum, quia benignus et misericors est, patiens et multæ misericordiæ, et præstabilis super malitia.
14 ੧੪ ਕੀ ਜਾਣੀਏ ਭਈ ਉਹ ਮੁੜੇ ਅਤੇ ਪਛਤਾਵੇ ਅਤੇ ਆਪਣੇ ਪਿੱਛੇ ਬਰਕਤ ਛੱਡ ਜਾਵੇ, ਤਾਂ ਜੋ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਤੁਹਾਡੇ ਪਰਮੇਸ਼ੁਰ ਯਹੋਵਾਹ ਲਈ ਹੋਣ?
Quis scit si convertatur, et ignoscat, et relinquat post se benedictionem, sacrificium et libamen Domino Deo vestro?
15 ੧੫ ਸੀਯੋਨ ਵਿੱਚ ਤੁਰ੍ਹੀ ਫੂਕੋ! ਪਵਿੱਤਰ ਵਰਤ ਰੱਖੋ, ਮਹਾਂ-ਸਭਾ ਬੁਲਾਓ!
Canite tuba in Sion, sanctificate jejunium, vocate cœtum:
16 ੧੬ ਲੋਕਾਂ ਨੂੰ ਇਕੱਠਾ ਕਰੋ, ਸਭਾ ਨੂੰ ਪਵਿੱਤਰ ਕਰੋ, ਬਜ਼ੁਰਗਾਂ ਨੂੰ ਸੱਦੋ, ਨਿਆਣਿਆਂ ਨੂੰ, ਸਗੋਂ ਦੁੱਧ ਚੁੰਘਦਿਆਂ ਬੱਚਿਆਂ ਨੂੰ ਇਕੱਠੇ ਕਰੋ, ਲਾੜਾ ਆਪਣੀ ਕੋਠੜੀ ਵਿੱਚੋਂ, ਲਾੜੀ ਆਪਣੇ ਕਮਰੇ ਵਿੱਚੋਂ ਬਾਹਰ ਨਿੱਕਲ ਆਵੇ!
congregate populum, sanctificate ecclesiam, coadunate senes, congregate parvulos, et sugentes ubera; egrediatur sponsus de cubili suo, et sponsa de thalamo suo.
17 ੧੭ ਡਿਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਜਾਜਕ, ਯਹੋਵਾਹ ਦੇ ਸੇਵਕ ਰੋਣ ਅਤੇ ਆਖਣ, ਹੇ ਯਹੋਵਾਹ, ਆਪਣੀ ਪਰਜਾ ਨੂੰ ਬਚਾ, ਆਪਣੇ ਨਿੱਜ-ਭਾਗ ਦੀ ਨਿੰਦਿਆ ਨਾ ਹੋਣ ਦੇ ਕਿ ਕੌਮਾਂ ਉਹਨਾਂ ਦੇ ਉੱਤੇ ਰਾਜ ਕਰਨ। ਦੇਸ਼-ਦੇਸ਼ ਦੇ ਲੋਕ ਇਹ ਕਿਉਂ ਆਖਣ, ਉਹਨਾਂ ਦਾ ਪਰਮੇਸ਼ੁਰ ਕਿੱਥੇ ਹੈ?
Inter vestibulum et altare plorabunt sacerdotes, ministri Domini, et dicent: Parce, Domine, parce populo tuo; et ne des hæreditatem tuam in opprobrium, ut dominentur eis nationes. Quare dicunt in populis: Ubi est Deus eorum?
18 ੧੮ ਤਦ ਯਹੋਵਾਹ ਆਪਣੇ ਦੇਸ਼ ਲਈ ਅਣਖੀ ਹੋਇਆ ਅਤੇ ਆਪਣੀ ਪਰਜਾ ਉੱਤੇ ਤਰਸ ਖਾਧਾ।
Zelatus est Dominus terram suam, et pepercit populo suo.
19 ੧੯ ਯਹੋਵਾਹ ਨੇ ਉੱਤਰ ਦੇ ਕੇ ਆਪਣੀ ਪਰਜਾ ਨੂੰ ਆਖਿਆ, ਵੇਖੋ, ਮੈਂ ਤੁਹਾਡੇ ਲਈ ਅੰਨ, ਨਵੀਂ ਮਧ ਅਤੇ ਤੇਲ ਭੇਜਾਂਗਾ ਅਤੇ ਤੁਸੀਂ ਉਸ ਤੋਂ ਰੱਜੋਗੇ, ਮੈਂ ਕੌਮਾਂ ਵਿੱਚ ਤੁਹਾਨੂੰ ਫੇਰ ਨਿੰਦਿਆ ਦਾ ਕਾਰਨ ਨਹੀਂ ਬਣਾਵਾਂਗਾ।
Et respondit Dominus, et dixit populo suo: Ecce ego mittam vobis frumentum, et vinum, et oleum, et replebimini eis; et non dabo vos ultra opprobrium in gentibus.
20 ੨੦ ਮੈਂ ਉੱਤਰ ਤੋਂ ਆਈ ਹੋਈ ਫ਼ੌਜ ਨੂੰ ਤੁਹਾਡੇ ਤੋਂ ਦੂਰ ਧੱਕ ਦਿਆਂਗਾ, ਅਤੇ ਉਹ ਨੂੰ ਇੱਕ ਸੁੱਕੇ ਅਤੇ ਵਿਰਾਨ ਦੇਸ਼ ਵਿੱਚ ਭਜਾ ਦਿਆਂਗਾ, ਉਹ ਦਾ ਅਗਲਾ ਹਿੱਸਾ ਪੂਰਬ ਵਿੱਚ ਸਮੁੰਦਰ ਵੱਲ ਅਤੇ ਉਹ ਦਾ ਪਿੱਛਲਾ ਹਿੱਸਾ ਪੱਛਮ ਵੱਲ ਸਮੁੰਦਰ ਵਿੱਚ ਹੋਵੇਗਾ। ਉਹ ਦੇ ਵਿੱਚੋਂ ਬਦਬੂ ਉੱਠੇਗੀ ਅਤੇ ਸੜਿਆਂਧ ਆਵੇਗੀ, ਕਿਉਂ ਜੋ ਉਸ ਨੇ ਬਹੁਤ ਭੈੜਾ ਕੰਮ ਕੀਤਾ ਹੈ।
Et eum qui ab aquilone est procul faciam a vobis, et expellam eum in terram inviam et desertam: faciem ejus contra mare orientale, et extremum ejus ad mare novissimum: et ascendet fœtor ejus, et ascendet putredo ejus, quia superbe egit.
21 ੨੧ ਹੇ ਦੇਸ਼, ਨਾ ਡਰ! ਖੁਸ਼ੀ ਮਨਾ ਤੇ ਅਨੰਦ ਹੋ, ਕਿਉਂ ਜੋ ਯਹੋਵਾਹ ਨੇ ਵੱਡੇ-ਵੱਡੇ ਕੰਮ ਕੀਤੇ!
Noli timere, terra: exsulta, et lætare, quoniam magnificavit Dominus ut faceret.
22 ੨੨ ਹੇ ਮੈਦਾਨ ਦੇ ਪਸ਼ੂਓ, ਨਾ ਡਰੋ! ਕਿਉਂ ਜੋ ਉਜਾੜ ਦੀਆਂ ਚਾਰਗਾਹਾਂ ਹਰੀਆਂ ਹੋ ਗਈਆਂ ਹਨ, ਰੁੱਖ ਆਪਣੇ ਫਲ ਦਿੰਦੇ ਹਨ, ਹੰਜ਼ੀਰ ਅਤੇ ਅੰਗੂਰੀ ਵੇਲਾਂ ਆਪਣਾ ਪੂਰਾ ਬਲ ਵਿਖਾਉਂਦੀਆਂ ਹਨ।
Nolite timere, animalia regionis, quia germinaverunt speciosa deserti; quia lignum attulit fructum suum, ficus et vinea dederunt virtutem suam.
23 ੨੩ ਹੇ ਸੀਯੋਨ ਦੇ ਲੋਕੋ, ਯਹੋਵਾਹ ਆਪਣੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਓ ਅਤੇ ਅਨੰਦ ਹੋਵੋ! ਕਿਉਂ ਜੋ ਉਹ ਨੇ ਤੁਹਾਡੇ ਸੁੱਖ ਲਈ ਪਹਿਲੀ ਵਰਖਾ ਦਿੱਤੀ ਹੈ, ਉਹ ਨੇ ਤੁਹਾਡੇ ਲਈ ਪਹਿਲੀ ਅਤੇ ਪਿੱਛਲੀ ਵਰਖਾ ਵਰ੍ਹਾਈ ਹੈ, ਜਿਵੇਂ ਪਹਿਲਾਂ ਹੁੰਦਾ ਸੀ।
Et, filii Sion, exsultate, et lætamini in Domino Deo vestro, quia dedit vobis doctorem justitiæ, et descendere faciet ad vos imbrem matutinum et serotinum, sicut in principio.
24 ੨੪ ਪਿੜ ਅੰਨ ਨਾਲ ਭਰ ਜਾਣਗੇ ਅਤੇ ਹੌਦਾਂ ਮਧ ਅਤੇ ਤੇਲ ਨਾਲ ਉੱਛਲਣਗੀਆਂ।
Et implebuntur areæ frumento, et redundabunt torcularia vino et oleo.
25 ੨੫ ਜਿੰਨੇ ਸਾਲਾਂ ਦੀ ਫ਼ਸਲ ਨੂੰ ਛੋਟੀ ਟਿੱਡੀਆਂ, ਵੱਡੀ ਟਿੱਡੀਆਂ, ਹੂੰਝਾ ਫੇਰ ਅਤੇ ਟਪੂਸੀ ਮਾਰ ਟਿੱਡੀਆਂ ਨੇ ਅਰਥਾਤ ਮੇਰੀ ਵੱਡੀ ਫੌਜ ਨੇ ਜਿਹੜੀ ਮੈਂ ਤੁਹਾਡੇ ਉੱਤੇ ਘੱਲੀ ਸੀ, ਖਾ ਲਿਆ ਸੀ, ਉਹ ਮੈਂ ਤੁਹਾਨੂੰ ਮੋੜ ਦਿਆਂਗਾ।
Et reddam vobis annos, quos comedit locusta, bruchus, et rubigo, et eruca: fortitudo mea magna quam misi in vos.
26 ੨੬ ਤੁਸੀਂ ਢਿੱਡ ਭਰ ਕੇ ਖਾਓਗੇ ਅਤੇ ਰੱਜ ਜਾਓਗੇ। ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੀ ਉਸਤਤ ਕਰੋਗੇ, ਜਿਸ ਨੇ ਤੁਹਾਡੇ ਲਈ ਅਚਰਜ਼ ਕੰਮ ਕੀਤੇ ਹਨ, ਮੇਰੀ ਪਰਜਾ ਫੇਰ ਕਦੇ ਲੱਜਿਆਵਾਨ ਨਾ ਹੋਵੇਗੀ।
Et comedetis vescentes, et saturabimini; et laudabitis nomen Domini Dei vestri, qui fecit mirabilia vobiscum; et non confundetur populus meus in sempiternum.
27 ੨੭ ਤਦ ਤੁਸੀਂ ਜਾਣੋਗੇ ਕਿ ਮੈਂ ਇਸਰਾਏਲ ਦੇ ਵਿਚਕਾਰ ਹਾਂ ਅਤੇ ਮੈਂ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਅਤੇ ਕੋਈ ਹੋਰ ਨਹੀਂ, ਸੋ ਮੇਰੀ ਪਰਜਾ ਫੇਰ ਕਦੇ ਲੱਜਿਆਵਾਨ ਨਾ ਹੋਵੇਗੀ।
Et scietis quia in medio Israël ego sum, et ego Dominus Deus vester, et non est amplius; et non confundetur populus meus in æternum.
28 ੨੮ ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ।
Et erit post hæc: effundam spiritum meum super omnem carnem, et prophetabunt filii vestri et filiæ vestræ: senes vestri somnia somniabunt, et juvenes vestri visiones videbunt.
29 ੨੯ ਸਗੋਂ ਮੈਂ ਤੁਹਾਡੇ ਦਾਸਾਂ ਅਤੇ ਦਾਸੀਆਂ ਉੱਤੇ ਵੀ, ਉਨ੍ਹਾਂ ਦਿਨਾਂ ਵਿੱਚ ਆਪਣਾ ਆਤਮਾ ਵਹਾਵਾਂਗਾ।
Sed et super servos meos et ancillas in diebus illis effundam spiritum meum.
30 ੩੦ ਮੈਂ ਅਕਾਸ਼ ਅਤੇ ਧਰਤੀ ਵਿੱਚ ਅਚੰਭੇ ਵਿਖਾਵਾਂਗਾ ਅਰਥਾਤ ਲਹੂ, ਅਤੇ ਅੱਗ ਅਤੇ ਧੂੰਏਂ ਦਾ ਥੰਮ੍ਹ।
Et dabo prodigia in cælo et in terra, sanguinem, et ignem, et vaporem fumi.
31 ੩੧ ਯਹੋਵਾਹ ਦੇ ਉਸ ਵੱਡੇ ਤੇ ਭਿਆਨਕ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨ੍ਹੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ!
Sol convertetur in tenebras, et luna in sanguinem, antequam veniat dies Domini magnus et horribilis.
32 ੩੨ ਉਸ ਵੇਲੇ ਹਰੇਕ ਜੋ ਯਹੋਵਾਹ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ, ਕਿਉਂ ਜੋ ਯਹੋਵਾਹ ਦੇ ਬਚਨ ਅਨੁਸਾਰ ਸੀਯੋਨ ਦੇ ਪਰਬਤ ਵਿੱਚ ਅਤੇ ਯਰੂਸ਼ਲਮ ਵਿੱਚ ਛੁਟਕਾਰਾ ਹੋਵੇਗਾ, ਅਤੇ ਜਿਨ੍ਹਾਂ ਨੂੰ ਯਹੋਵਾਹ ਬੁਲਾਵੇ ਉਹ ਬਚਾਏ ਜਾਣਗੇ।
Et erit: omnis qui invocaverit nomen Domini, salvus erit: quia in monte Sion et in Jerusalem erit salvatio, sicut dixit Dominus, et in residuis quos Dominus vocaverit.