< ਯੋਏਲ 3 >
1 ੧ ਕਿਉਂ ਜੋ ਵੇਖੋ, ਉਹਨਾਂ ਦਿਨਾਂ ਅਤੇ ਉਸ ਸਮੇਂ ਵਿੱਚ, ਜਦ ਮੈਂ ਯਹੂਦਾਹ ਅਤੇ ਯਰੂਸ਼ਲਮ ਦੀ ਗੁਲਾਮੀ ਨੂੰ ਮੁਕਾ ਦਿਆਂਗਾ
Behold, in those days and at that time, when I return the exiles of Judah and Jerusalem,
2 ੨ ਉਸ ਸਮੇਂ ਮੈਂ ਸਾਰੀਆਂ ਕੌਮਾਂ ਨੂੰ ਇਕੱਠਿਆਂ ਕਰਾਂਗਾ ਅਤੇ ਉਹਨਾਂ ਨੂੰ ਯਹੋਸ਼ਾਫ਼ਾਤ ਦੀ ਘਾਟੀ ਵਿੱਚ ਉਤਾਰ ਲਿਆਵਾਂਗਾ, ਅਤੇ ਉੱਥੇ ਮੈਂ ਆਪਣੀ ਪਰਜਾ ਅਤੇ ਆਪਣੇ ਨਿੱਜ-ਭਾਗ ਇਸਰਾਏਲ ਦੇ ਕਾਰਨ ਉਹਨਾਂ ਦਾ ਨਿਆਂ ਕਰਾਂਗਾ, ਕਿਉਂ ਜੋ ਉਹਨਾਂ ਨੇ ਉਨ੍ਹਾਂ ਨੂੰ ਕੌਮਾਂ ਵਿੱਚ ਖਿਲਾਰ ਦਿੱਤਾ ਅਤੇ ਮੇਰੇ ਦੇਸ਼ ਨੂੰ ਵੰਡ ਲਿਆ,
I will gather all the nations, and bring them down to the Valley of Jehoshaphat. I will judge them there, because of my people and my inheritance Israel, whom they scattered among the nations, and because they divided up my land.
3 ੩ ਅਤੇ ਮੇਰੀ ਪਰਜਾ ਉੱਤੇ ਪਰਚੀਆਂ ਪਾਈਆਂ ਅਤੇ ਇੱਕ ਮੁੰਡਾ ਵੇਸਵਾ ਦੇ ਬਦਲੇ ਵਿੱਚ ਦੇ ਦਿੱਤਾ ਅਤੇ ਮਧ ਪੀਣ ਲਈ ਇੱਕ ਕੁੜੀ ਵੇਚ ਦਿੱਤੀ!
They cast lots for my people, traded a boy for a prostitute, and sold a girl for wine so they could drink.
4 ੪ ਹੇ ਸੂਰ ਅਤੇ ਸੀਦੋਨ ਅਤੇ ਫ਼ਲਿਸਤ ਦੇ ਸਾਰੇ ਇਲਾਕਿਓ, ਤੁਹਾਡਾ ਮੇਰੇ ਨਾਲ ਕੀ ਕੰਮ? ਕੀ ਤੁਸੀਂ ਮੈਨੂੰ ਬਦਲਾ ਦਿਓਗੇ? ਜੇਕਰ ਤੁਸੀਂ ਮੈਨੂੰ ਬਦਲਾ ਵੀ ਦਿਓ, ਤਾਂ ਮੈਂ ਝੱਟ ਹੀ ਤੁਹਾਡੇ ਸਿਰ ਉੱਤੇ ਤੁਹਾਡਾ ਬਦਲਾ ਮੋੜ ਦਿਆਂਗਾ!
Now, why are you angry at me, Tyre, Sidon and all the regions of Philistia? Will you repay me? Even if you do repay me, I will immediately return your retribution on your own head.
5 ੫ ਕਿਉਂ ਜੋ ਤੁਸੀਂ ਮੇਰੀ ਚਾਂਦੀ ਅਤੇ ਮੇਰਾ ਸੋਨਾ ਲੈ ਲਿਆ ਅਤੇ ਮੇਰੇ ਮਨਭਾਉਂਦੇ ਪਦਾਰਥ ਆਪਣੇ ਮੰਦਰਾਂ ਵਿੱਚ ਲੈ ਗਏ
For you took my silver and my gold, and you brought my precious treasures into your temples.
6 ੬ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਯੂਨਾਨੀਆਂ ਕੋਲ ਇਸ ਲਈ ਵੇਚ ਦਿੱਤਾ ਤਾਂ ਜੋ ਤੁਸੀਂ ਉਹਨਾਂ ਨੂੰ ਉਹਨਾਂ ਦੀ ਹੱਦ ਤੋਂ ਦੂਰ ਕਰੋ।
You sold the people of Judah and Jerusalem to the Greeks, in order to remove them far from their territory.
7 ੭ ਇਸ ਲਈ ਵੇਖੋ, ਮੈਂ ਉਹਨਾਂ ਨੂੰ ਉਸ ਥਾਂ ਤੋਂ ਜਿੱਥੇ ਤੁਸੀਂ ਉਹਨਾਂ ਨੂੰ ਵੇਚ ਦਿੱਤਾ, ਉਠਾਵਾਂਗਾ ਅਤੇ ਤੁਹਾਡਾ ਬਦਲਾ ਤੁਹਾਡੇ ਸਿਰਾਂ ਉੱਤੇ ਮੋੜ ਦਿਆਂਗਾ
Look, I am about to stir them up, out of the place where you sold them, and will return payment on your own head.
8 ੮ ਅਤੇ ਮੈਂ ਤੁਹਾਡੇ ਪੁੱਤਰਾਂ ਅਤੇ ਤੁਹਾਡੀਆਂ ਧੀਆਂ ਨੂੰ ਯਹੂਦੀਆਂ ਦੇ ਹੱਥ ਵੇਚਾਂਗਾ ਅਤੇ ਉਹ ਉਹਨਾਂ ਨੂੰ ਸ਼ਬਾਈਆਂ ਕੋਲ ਜੋ ਇੱਕ ਦੂਰ ਦੇਸ਼ ਦੀ ਕੌਮ ਹੈ, ਵੇਚਣਗੇ ਕਿਉਂ ਜੋ ਯਹੋਵਾਹ ਨੇ ਇਹ ਆਖਿਆ ਹੈ!
I will sell your sons and your daughters, by the hand of the people of Judah. They will sell them to the Sabeans, to a nation far off, for Yahweh has spoken.”
9 ੯ ਕੌਮਾਂ ਵਿੱਚ ਇਸ ਗੱਲ ਦੀ ਘੋਸ਼ਣਾ ਕਰੋ, ਲੜਾਈ ਦੀ ਤਿਆਰੀ ਕਰੋ, ਸੂਰਮਿਆਂ ਨੂੰ ਪਰੇਰੋ, ਤਾਂ ਜੋ ਸਾਰੇ ਯੋਧੇ ਨੇੜੇ ਆਉਣ, ਉਹ ਉਤਾਹਾਂ ਆਉਣ!
Proclaim this among the nations, “Prepare yourselves for war, rouse the mighty men, let them come near, let all the men of battle come up.
10 ੧੦ ਤੁਸੀਂ ਆਪਣਿਆਂ ਹਲ਼ਾਂ ਦੀ ਫ਼ਾਲ ਨੂੰ ਕੁੱਟ ਕੇ ਤਲਵਾਰਾਂ ਅਤੇ ਆਪਣਿਆਂ ਦਾਤਰਿਆਂ ਨੂੰ ਬਰਛੀਆਂ ਬਣਾਓ! ਅਤੇ ਜੋ ਕਮਜ਼ੋਰ ਹੈ, ਉਹ ਆਖੇ, ਮੈਂ ਸੂਰਬੀਰ ਹਾਂ!
Beat your plowshares into swords and your pruning knives into spears. Let the weak say, 'I am strong.'
11 ੧੧ ਹੇ ਆਲੇ-ਦੁਆਲੇ ਦੀਓ ਸਾਰੀਓ ਕੌਮੋ, ਛੇਤੀ ਨਾਲ ਆਓ ਅਤੇ ਇਕੱਠਿਆਂ ਹੋ ਜਾਓ! ਹੇ ਯਹੋਵਾਹ, ਉੱਥੇ ਆਪਣੇ ਸੂਰਬੀਰਾਂ ਨੂੰ ਉਤਾਰ ਦੇ।
Hurry and come, all you nearby nations, gather yourselves together there. Yahweh, bring down your mighty warriors.
12 ੧੨ ਕੌਮਾਂ ਆਪਣੇ ਆਪ ਨੂੰ ਉਕਸਾਉਣ ਅਤੇ ਯਹੋਸ਼ਾਫ਼ਾਤ ਦੀ ਘਾਟੀ ਵਿੱਚ ਜਾਣ, ਕਿਉਂ ਜੋ ਮੈਂ ਉੱਥੇ ਬੈਠ ਕੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਦਾ ਨਿਆਂ ਕਰਾਂਗਾ।
Let the nations wake themselves up and come up to the Valley of Jehoshaphat. For there will I sit to judge all the surrounding nations.
13 ੧੩ ਦਾਤੀ ਚਲਾਓ ਕਿਉਂ ਜੋ ਫ਼ਸਲ ਪੱਕ ਗਈ ਹੈ। ਆਓ, ਦਾਖਾਂ ਨੂੰ ਮਿੱਧੋ ਕਿਉਂਕਿ ਹੌਦ ਭਰ ਗਈ ਹੈ, ਮਟਕੇ ਭਰ-ਭਰ ਉੱਛਲਦੇ ਹਨ, ਕਿਉਂ ਜੋ ਉਹਨਾਂ ਦੀ ਬੁਰਿਆਈ ਬਹੁਤ ਵੱਡੀ ਹੈ।
Put in the sickle, for the harvest is ripe. Come, crush the grapes, for the winepress is full. The vats overflow, for their wickedness is enormous.”
14 ੧੪ ਨਬੇੜੇ ਦੀ ਘਾਟੀ ਵਿੱਚ ਭੀੜਾਂ ਦੀਆਂ ਭੀੜਾਂ! ਕਿਉਂ ਜੋ ਨਬੇੜੇ ਦੀ ਘਾਟੀ ਵਿੱਚ ਯਹੋਵਾਹ ਦਾ ਦਿਨ ਨੇੜੇ ਹੈ!
There is a tumult, a tumult in the Valley of Judgment. For the day of Yahweh is near in the Valley of Judgment.
15 ੧੫ ਸੂਰਜ ਅਤੇ ਚੰਦ ਕਾਲੇ ਹੋ ਗਏ ਹਨ, ਤਾਰੇ ਆਪਣੀ ਚਮਕ ਨਹੀਂ ਦਿੰਦੇ!
The sun and the moon become dark, the stars keep back their brightness.
16 ੧੬ ਯਹੋਵਾਹ ਸੀਯੋਨ ਤੋਂ ਗੱਜੇਗਾ ਅਤੇ ਯਰੂਸ਼ਲਮ ਤੋਂ ਆਪਣੀ ਵੱਡੀ ਅਵਾਜ਼ ਸੁਣਾਵੇਗਾ, ਅਕਾਸ਼ ਅਤੇ ਧਰਤੀ ਕੰਬਣਗੇ ਪਰ ਯਹੋਵਾਹ ਆਪਣੀ ਪਰਜਾ ਲਈ ਪਨਾਹ ਅਤੇ ਇਸਰਾਏਲੀਆਂ ਲਈ ਗੜ੍ਹ ਹੋਵੇਗਾ।
Yahweh will roar from Zion, and raise his voice from Jerusalem. The heavens and earth will shake, but Yahweh will be a shelter for his people, and a fortress for the people of Israel.
17 ੧੭ ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜੋ ਆਪਣੇ ਪਵਿੱਤਰ ਪਰਬਤ ਸੀਯੋਨ ਵਿੱਚ ਵੱਸਦਾ ਹਾਂ, ਯਰੂਸ਼ਲਮ ਪਵਿੱਤਰ ਹੋਵੇਗਾ, ਅਤੇ ਓਪਰੇ ਉਸ ਦੇ ਵਿੱਚੋਂ ਫੇਰ ਕਦੇ ਨਾ ਲੰਘਣਗੇ।
“So you will know that I am Yahweh your God who lives in Zion, my holy mountain. Then Jerusalem will be holy, and no army will march through her again.
18 ੧੮ ਉਸ ਦਿਨ ਅਜਿਹਾ ਹੋਵੇਗਾ ਕਿ ਪਰਬਤਾਂ ਤੋਂ ਮਿੱਠੀ ਮਧ ਚੋਵੇਗੀ ਅਤੇ ਟਿੱਲਿਆਂ ਤੋਂ ਦੁੱਧ ਵਗੇਗਾ, ਯਹੂਦਾਹ ਦੀਆਂ ਸਾਰੀਆਂ ਨਦੀਆਂ ਵਿੱਚ ਪਾਣੀ ਵਗੇਗਾ, ਯਹੋਵਾਹ ਦੇ ਭਵਨ ਤੋਂ ਇੱਕ ਚਸ਼ਮਾ ਨਿੱਕਲੇਗਾ ਅਤੇ ਸ਼ਿੱਟੀਮ ਦੀ ਵਾਦੀ ਨੂੰ ਸਿੰਜੇਗਾ।
It will come about on that day that the mountains will drip with sweet wine, the hills will flow with milk, all the brooks of Judah will flow with water, and a fountain will come from the house of Yahweh and water the Valley of Shittim.
19 ੧੯ ਯਹੂਦਾਹ ਦੇ ਵੰਸ਼ ਉੱਤੇ ਜ਼ੁਲਮ ਕਰਨ ਦੇ ਕਾਰਨ, ਮਿਸਰ ਵਿਰਾਨ ਹੋ ਜਾਵੇਗਾ ਅਤੇ ਅਦੋਮ ਇੱਕ ਸੁੰਨਸਾਨ ਉਜਾੜ ਹੋ ਜਾਵੇਗਾ, ਕਿਉਂ ਜੋ ਉਹਨਾਂ ਨੇ ਉਹਨਾਂ ਦੇ ਦੇਸ਼ ਵਿੱਚ ਨਿਰਦੋਸ਼ ਲਹੂ ਵਹਾਇਆ।
Egypt will become an abandoned devastation, and Edom will become an abandoned wilderness, because of the violence done to the people of Judah, because they shed innocent blood in their land.
20 ੨੦ ਪਰ ਯਹੂਦਾਹ ਸਦਾ ਲਈ ਅਤੇ ਯਰੂਸ਼ਲਮ ਪੀੜ੍ਹੀਓਂ ਪੀੜ੍ਹੀ ਵੱਸਿਆ ਰਹੇਗਾ।
But Judah will be inhabited forever, and Jerusalem will be inhabited from generation to generation.
21 ੨੧ ਮੈਂ ਉਹਨਾਂ ਨੂੰ ਖ਼ੂਨ ਦੇ ਦੋਸ਼ ਤੋਂ ਨਿਰਦੋਸ਼ ਠਹਿਰਾਵਾਂਗਾ, ਜਿਹੜਾ ਮੈਂ ਹੁਣ ਤੱਕ ਨਿਰਦੋਸ਼ ਨਹੀਂ ਠਹਿਰਾਇਆ ਸੀ, ਕਿਉਂ ਜੋ ਯਹੋਵਾਹ ਸੀਯੋਨ ਵਿੱਚ ਵੱਸਦਾ ਹੈ।
I will avenge their blood that I have not yet avenged, for Yahweh lives in Zion.”