< ਯੋਏਲ 3 >

1 ਕਿਉਂ ਜੋ ਵੇਖੋ, ਉਹਨਾਂ ਦਿਨਾਂ ਅਤੇ ਉਸ ਸਮੇਂ ਵਿੱਚ, ਜਦ ਮੈਂ ਯਹੂਦਾਹ ਅਤੇ ਯਰੂਸ਼ਲਮ ਦੀ ਗੁਲਾਮੀ ਨੂੰ ਮੁਕਾ ਦਿਆਂਗਾ
觀よ我ユダとヱルサレムの俘囚人を歸さん その日その時
2 ਉਸ ਸਮੇਂ ਮੈਂ ਸਾਰੀਆਂ ਕੌਮਾਂ ਨੂੰ ਇਕੱਠਿਆਂ ਕਰਾਂਗਾ ਅਤੇ ਉਹਨਾਂ ਨੂੰ ਯਹੋਸ਼ਾਫ਼ਾਤ ਦੀ ਘਾਟੀ ਵਿੱਚ ਉਤਾਰ ਲਿਆਵਾਂਗਾ, ਅਤੇ ਉੱਥੇ ਮੈਂ ਆਪਣੀ ਪਰਜਾ ਅਤੇ ਆਪਣੇ ਨਿੱਜ-ਭਾਗ ਇਸਰਾਏਲ ਦੇ ਕਾਰਨ ਉਹਨਾਂ ਦਾ ਨਿਆਂ ਕਰਾਂਗਾ, ਕਿਉਂ ਜੋ ਉਹਨਾਂ ਨੇ ਉਨ੍ਹਾਂ ਨੂੰ ਕੌਮਾਂ ਵਿੱਚ ਖਿਲਾਰ ਦਿੱਤਾ ਅਤੇ ਮੇਰੇ ਦੇਸ਼ ਨੂੰ ਵੰਡ ਲਿਆ,
萬國の民を集め之を携へてヨシヤパテの谷にくだりかしこにて我民我ゆづりの産なるイスラエルのために彼らをさばかん 彼らこれを國々に散してその地を分ち取りたればなり
3 ਅਤੇ ਮੇਰੀ ਪਰਜਾ ਉੱਤੇ ਪਰਚੀਆਂ ਪਾਈਆਂ ਅਤੇ ਇੱਕ ਮੁੰਡਾ ਵੇਸਵਾ ਦੇ ਬਦਲੇ ਵਿੱਚ ਦੇ ਦਿੱਤਾ ਅਤੇ ਮਧ ਪੀਣ ਲਈ ਇੱਕ ਕੁੜੀ ਵੇਚ ਦਿੱਤੀ!
彼らは籤をひきて我民を取り童子を娼妓に換へ童女を賣り酒に換て飮めり
4 ਹੇ ਸੂਰ ਅਤੇ ਸੀਦੋਨ ਅਤੇ ਫ਼ਲਿਸਤ ਦੇ ਸਾਰੇ ਇਲਾਕਿਓ, ਤੁਹਾਡਾ ਮੇਰੇ ਨਾਲ ਕੀ ਕੰਮ? ਕੀ ਤੁਸੀਂ ਮੈਨੂੰ ਬਦਲਾ ਦਿਓਗੇ? ਜੇਕਰ ਤੁਸੀਂ ਮੈਨੂੰ ਬਦਲਾ ਵੀ ਦਿਓ, ਤਾਂ ਮੈਂ ਝੱਟ ਹੀ ਤੁਹਾਡੇ ਸਿਰ ਉੱਤੇ ਤੁਹਾਡਾ ਬਦਲਾ ਮੋੜ ਦਿਆਂਗਾ!
ツロ、シドンよベリシテのすべての國よ 汝ら我と何のかかはりあらんや 汝ら我がなししことに返をなさんとするや 若し我に返報をなさんとならば我忽ち迅速に汝らがなししことをもてその首に歸らしめん
5 ਕਿਉਂ ਜੋ ਤੁਸੀਂ ਮੇਰੀ ਚਾਂਦੀ ਅਤੇ ਮੇਰਾ ਸੋਨਾ ਲੈ ਲਿਆ ਅਤੇ ਮੇਰੇ ਮਨਭਾਉਂਦੇ ਪਦਾਰਥ ਆਪਣੇ ਮੰਦਰਾਂ ਵਿੱਚ ਲੈ ਗਏ
是は汝らは我の金銀を取り我のしたふべき寶を汝らの宮にたづさへゆき
6 ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਯੂਨਾਨੀਆਂ ਕੋਲ ਇਸ ਲਈ ਵੇਚ ਦਿੱਤਾ ਤਾਂ ਜੋ ਤੁਸੀਂ ਉਹਨਾਂ ਨੂੰ ਉਹਨਾਂ ਦੀ ਹੱਦ ਤੋਂ ਦੂਰ ਕਰੋ।
またユダの人とヱルサレムの人をギリシヤ人に賣りてその本國より遠く離らせたればなり
7 ਇਸ ਲਈ ਵੇਖੋ, ਮੈਂ ਉਹਨਾਂ ਨੂੰ ਉਸ ਥਾਂ ਤੋਂ ਜਿੱਥੇ ਤੁਸੀਂ ਉਹਨਾਂ ਨੂੰ ਵੇਚ ਦਿੱਤਾ, ਉਠਾਵਾਂਗਾ ਅਤੇ ਤੁਹਾਡਾ ਬਦਲਾ ਤੁਹਾਡੇ ਸਿਰਾਂ ਉੱਤੇ ਮੋੜ ਦਿਆਂਗਾ
視よ我かられを起して汝らが賣たる處より出し汝らがなししことをもてその首にかへらしめん
8 ਅਤੇ ਮੈਂ ਤੁਹਾਡੇ ਪੁੱਤਰਾਂ ਅਤੇ ਤੁਹਾਡੀਆਂ ਧੀਆਂ ਨੂੰ ਯਹੂਦੀਆਂ ਦੇ ਹੱਥ ਵੇਚਾਂਗਾ ਅਤੇ ਉਹ ਉਹਨਾਂ ਨੂੰ ਸ਼ਬਾਈਆਂ ਕੋਲ ਜੋ ਇੱਕ ਦੂਰ ਦੇਸ਼ ਦੀ ਕੌਮ ਹੈ, ਵੇਚਣਗੇ ਕਿਉਂ ਜੋ ਯਹੋਵਾਹ ਨੇ ਇਹ ਆਖਿਆ ਹੈ!
我はなんぢらの男子女子をユダの人の手に賣り彼らは之を遠き民なるシバ人に賣らん ヱホバこれを言ふ
9 ਕੌਮਾਂ ਵਿੱਚ ਇਸ ਗੱਲ ਦੀ ਘੋਸ਼ਣਾ ਕਰੋ, ਲੜਾਈ ਦੀ ਤਿਆਰੀ ਕਰੋ, ਸੂਰਮਿਆਂ ਨੂੰ ਪਰੇਰੋ, ਤਾਂ ਜੋ ਸਾਰੇ ਯੋਧੇ ਨੇੜੇ ਆਉਣ, ਉਹ ਉਤਾਹਾਂ ਆਉਣ!
もろもろの國に宣つたへよ 戰爭の準備を爲し勇士をはげまし軍人をことごとくちかより來らしめよ
10 ੧੦ ਤੁਸੀਂ ਆਪਣਿਆਂ ਹਲ਼ਾਂ ਦੀ ਫ਼ਾਲ ਨੂੰ ਕੁੱਟ ਕੇ ਤਲਵਾਰਾਂ ਅਤੇ ਆਪਣਿਆਂ ਦਾਤਰਿਆਂ ਨੂੰ ਬਰਛੀਆਂ ਬਣਾਓ! ਅਤੇ ਜੋ ਕਮਜ਼ੋਰ ਹੈ, ਉਹ ਆਖੇ, ਮੈਂ ਸੂਰਬੀਰ ਹਾਂ!
汝等の鋤を劍に打かへ汝らの鎌を鎗に打かへよ 弱き者も我は強しと言へ
11 ੧੧ ਹੇ ਆਲੇ-ਦੁਆਲੇ ਦੀਓ ਸਾਰੀਓ ਕੌਮੋ, ਛੇਤੀ ਨਾਲ ਆਓ ਅਤੇ ਇਕੱਠਿਆਂ ਹੋ ਜਾਓ! ਹੇ ਯਹੋਵਾਹ, ਉੱਥੇ ਆਪਣੇ ਸੂਰਬੀਰਾਂ ਨੂੰ ਉਤਾਰ ਦੇ।
四周の國々の民よ汝ら急ぎ上りて集れ ヱホバよ汝の勇士をかしこに降したまへ
12 ੧੨ ਕੌਮਾਂ ਆਪਣੇ ਆਪ ਨੂੰ ਉਕਸਾਉਣ ਅਤੇ ਯਹੋਸ਼ਾਫ਼ਾਤ ਦੀ ਘਾਟੀ ਵਿੱਚ ਜਾਣ, ਕਿਉਂ ਜੋ ਮੈਂ ਉੱਥੇ ਬੈਠ ਕੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਦਾ ਨਿਆਂ ਕਰਾਂਗਾ।
國々の民よ起て上りヨシヤパテの谷に至れ 彼處に我座をしめて四周の國々の民をことごとく鞫かん
13 ੧੩ ਦਾਤੀ ਚਲਾਓ ਕਿਉਂ ਜੋ ਫ਼ਸਲ ਪੱਕ ਗਈ ਹੈ। ਆਓ, ਦਾਖਾਂ ਨੂੰ ਮਿੱਧੋ ਕਿਉਂਕਿ ਹੌਦ ਭਰ ਗਈ ਹੈ, ਮਟਕੇ ਭਰ-ਭਰ ਉੱਛਲਦੇ ਹਨ, ਕਿਉਂ ਜੋ ਉਹਨਾਂ ਦੀ ਬੁਰਿਆਈ ਬਹੁਤ ਵੱਡੀ ਹੈ।
鎌をいれよ 穀物は熟せり 來り踏めよ酒榨は盈ち甕は溢る 彼らの惡 大なればなりと
14 ੧੪ ਨਬੇੜੇ ਦੀ ਘਾਟੀ ਵਿੱਚ ਭੀੜਾਂ ਦੀਆਂ ਭੀੜਾਂ! ਕਿਉਂ ਜੋ ਨਬੇੜੇ ਦੀ ਘਾਟੀ ਵਿੱਚ ਯਹੋਵਾਹ ਦਾ ਦਿਨ ਨੇੜੇ ਹੈ!
かまびすしきかな無數の民 審判の谷にありてかまびすし ヱホバの日 審判の谷に近づくが故なり
15 ੧੫ ਸੂਰਜ ਅਤੇ ਚੰਦ ਕਾਲੇ ਹੋ ਗਏ ਹਨ, ਤਾਰੇ ਆਪਣੀ ਚਮਕ ਨਹੀਂ ਦਿੰਦੇ!
日も月も暗くなり星その光明を失ふ
16 ੧੬ ਯਹੋਵਾਹ ਸੀਯੋਨ ਤੋਂ ਗੱਜੇਗਾ ਅਤੇ ਯਰੂਸ਼ਲਮ ਤੋਂ ਆਪਣੀ ਵੱਡੀ ਅਵਾਜ਼ ਸੁਣਾਵੇਗਾ, ਅਕਾਸ਼ ਅਤੇ ਧਰਤੀ ਕੰਬਣਗੇ ਪਰ ਯਹੋਵਾਹ ਆਪਣੀ ਪਰਜਾ ਲਈ ਪਨਾਹ ਅਤੇ ਇਸਰਾਏਲੀਆਂ ਲਈ ਗੜ੍ਹ ਹੋਵੇਗਾ।
ヱホバ、シオンよりよびとどろかしヱルサレムより聲をはなち天地を震ひうごかしたまふ 然れどヱホバはその民の避所イスラエルの子孫の城となりたまはん
17 ੧੭ ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜੋ ਆਪਣੇ ਪਵਿੱਤਰ ਪਰਬਤ ਸੀਯੋਨ ਵਿੱਚ ਵੱਸਦਾ ਹਾਂ, ਯਰੂਸ਼ਲਮ ਪਵਿੱਤਰ ਹੋਵੇਗਾ, ਅਤੇ ਓਪਰੇ ਉਸ ਦੇ ਵਿੱਚੋਂ ਫੇਰ ਕਦੇ ਨਾ ਲੰਘਣਗੇ।
かくて汝ら我はヱホバ汝等の神にして我聖山シオンに住むことをしるべし ヱルサレムは聖き所となり他國の人は重ねてその中をかよふまじ
18 ੧੮ ਉਸ ਦਿਨ ਅਜਿਹਾ ਹੋਵੇਗਾ ਕਿ ਪਰਬਤਾਂ ਤੋਂ ਮਿੱਠੀ ਮਧ ਚੋਵੇਗੀ ਅਤੇ ਟਿੱਲਿਆਂ ਤੋਂ ਦੁੱਧ ਵਗੇਗਾ, ਯਹੂਦਾਹ ਦੀਆਂ ਸਾਰੀਆਂ ਨਦੀਆਂ ਵਿੱਚ ਪਾਣੀ ਵਗੇਗਾ, ਯਹੋਵਾਹ ਦੇ ਭਵਨ ਤੋਂ ਇੱਕ ਚਸ਼ਮਾ ਨਿੱਕਲੇਗਾ ਅਤੇ ਸ਼ਿੱਟੀਮ ਦੀ ਵਾਦੀ ਨੂੰ ਸਿੰਜੇਗਾ।
その日山にあたらしき酒滴り岡に乳流れユダのもろもろの河に水流れヱホバの家より泉水流れいでてシッテムの谷に灌がん
19 ੧੯ ਯਹੂਦਾਹ ਦੇ ਵੰਸ਼ ਉੱਤੇ ਜ਼ੁਲਮ ਕਰਨ ਦੇ ਕਾਰਨ, ਮਿਸਰ ਵਿਰਾਨ ਹੋ ਜਾਵੇਗਾ ਅਤੇ ਅਦੋਮ ਇੱਕ ਸੁੰਨਸਾਨ ਉਜਾੜ ਹੋ ਜਾਵੇਗਾ, ਕਿਉਂ ਜੋ ਉਹਨਾਂ ਨੇ ਉਹਨਾਂ ਦੇ ਦੇਸ਼ ਵਿੱਚ ਨਿਰਦੋਸ਼ ਲਹੂ ਵਹਾਇਆ।
エジプトは荒すたれエドムは荒野とならん 是はかれらユダの子孫を虐げ辜なき者の血をその國に流したればなり
20 ੨੦ ਪਰ ਯਹੂਦਾਹ ਸਦਾ ਲਈ ਅਤੇ ਯਰੂਸ਼ਲਮ ਪੀੜ੍ਹੀਓਂ ਪੀੜ੍ਹੀ ਵੱਸਿਆ ਰਹੇਗਾ।
されどユダは永久にすまひヱルサレムは世々に保たん
21 ੨੧ ਮੈਂ ਉਹਨਾਂ ਨੂੰ ਖ਼ੂਨ ਦੇ ਦੋਸ਼ ਤੋਂ ਨਿਰਦੋਸ਼ ਠਹਿਰਾਵਾਂਗਾ, ਜਿਹੜਾ ਮੈਂ ਹੁਣ ਤੱਕ ਨਿਰਦੋਸ਼ ਨਹੀਂ ਠਹਿਰਾਇਆ ਸੀ, ਕਿਉਂ ਜੋ ਯਹੋਵਾਹ ਸੀਯੋਨ ਵਿੱਚ ਵੱਸਦਾ ਹੈ।
我さきにはかれらが流しし血の罪を報いざりしが今はこれをむくいん ヱホバ、シオンに住みたまはん

< ਯੋਏਲ 3 >