< ਯੋਏਲ 1 >
1 ੧ ਯਹੋਵਾਹ ਦੀ ਬਾਣੀ ਜਿਹੜੀ ਪਥੂਏਲ ਦੇ ਪੁੱਤਰ ਯੋਏਲ ਨੂੰ ਆਈ,
THE WORD of the LORD that came to Joel the son of Pethuel.
2 ੨ ਹੇ ਬਜ਼ੁਰਗੋ, ਇਹ ਸੁਣੋ, ਦੇਸ਼ ਦੇ ਸਾਰੇ ਵਾਸੀਓ, ਕੰਨ ਲਾਓ! ਕੀ ਤੁਹਾਡੇ ਦਿਨਾਂ ਵਿੱਚ, ਜਾਂ ਤੁਹਾਡੇ ਪੁਰਖਿਆਂ ਦੇ ਦਿਨਾਂ ਵਿੱਚ ਅਜਿਹਾ ਹੋਇਆ?
Hear this, ye old men, and give ear, all ye inhabitants of the land. Hath this been in your days, or in the days of your fathers?
3 ੩ ਇਹ ਦੇ ਵਿਖੇ ਤੁਸੀਂ ਆਪਣੇ ਪੁੱਤਰਾਂ ਨੂੰ ਅਤੇ ਤੁਹਾਡੇ ਪੁੱਤਰ ਆਪਣੇ ਪੁੱਤਰਾਂ ਨੂੰ, ਉਹਨਾਂ ਦੇ ਪੁੱਤਰ ਆਪਣੀ ਅਗਲੀ ਪੀੜ੍ਹੀ ਨੂੰ ਖੋਲ੍ਹ ਕੇ ਦੱਸਣ।
Tell ye your children of it, and let your children tell their children, and their children another generation.
4 ੪ ਜੋ ਛੋਟੀ ਟਿੱਡੀ ਤੋਂ ਬਚਿਆ, ਉਹ ਵੱਡੀ ਟਿੱਡੀ ਖਾ ਗਈ, ਜੋ ਵੱਡੀ ਟਿੱਡੀ ਤੋਂ ਬਚਿਆ, ਉਹ ਟਪੂਸੀ ਮਾਰ ਟਿੱਡੀ ਖਾ ਗਈ, ਜੋ ਟਪੂਸੀ ਮਾਰ ਟਿੱਡੀ ਤੋਂ ਬਚਿਆ, ਉਹ ਹੂੰਝਾ ਫੇਰ ਟਿੱਡੀ ਖਾ ਗਈ!
That which the palmer-worm hath left hath the locust eaten; and that which the locust hath left hath the canker-worm eaten; and that which the canker-worm hath left hath the caterpiller eaten.
5 ੫ ਹੇ ਮਤਵਾਲਿਓ, ਜਾਗੋ ਅਤੇ ਰੋਵੋ! ਤੁਸੀਂ ਸਾਰੇ ਜੋ ਮਧ ਦੇ ਪਿਆਕੜ ਹੋ, ਨਵੀਂ ਮਧ ਦੇ ਕਾਰਨ ਭੁੱਬਾਂ ਮਾਰੋ, ਉਹ ਤਾਂ ਤੁਹਾਡੇ ਮੂੰਹ ਤੋਂ ਦੂਰ ਕਰ ਦਿੱਤੀ ਗਈ ਹੈ!
Awake, ye drunkards, and weep, and wail, all ye drinkers of wine, because of the sweet wine, for it is cut off from your mouth.
6 ੬ ਕਿਉਂ ਜੋ ਮੇਰੇ ਦੇਸ਼ ਉੱਤੇ ਇੱਕ ਕੌਮ ਚੜ੍ਹ ਆਈ ਹੈ, ਉਹ ਬਲਵੰਤ ਅਤੇ ਅਣਗਿਣਤ ਹੈ, ਉਹ ਦੇ ਦੰਦ ਬੱਬਰ ਸ਼ੇਰ ਦੇ ਦੰਦ ਹਨ, ਉਹ ਦੀਆਂ ਦਾੜ੍ਹਾਂ ਸ਼ੇਰਨੀ ਦੀਆਂ ਹਨ।
For a people is come up upon my land, mighty, and without number; his teeth are the teeth of a lion, and he hath the jaw-teeth of a lioness.
7 ੭ ਉਸ ਨੇ ਮੇਰੇ ਅੰਗੂਰੀ ਬਾਗ਼ ਨੂੰ ਉਜਾੜ ਕੇ ਰੱਖ ਦਿੱਤਾ, ਉਸ ਨੇ ਮੇਰੇ ਹੰਜ਼ੀਰ ਦੇ ਰੁੱਖਾਂ ਨੂੰ ਤੋੜ ਸੁੱਟਿਆ, ਉਸ ਨੇ ਉਹ ਦੀ ਛਿੱਲ ਲਾਹ ਕੇ ਸੁੱਟ ਦਿੱਤੀ, ਉਹ ਦੀਆਂ ਟਹਿਣੀਆਂ ਚਿੱਟੀਆਂ ਨਿੱਕਲ ਆਈਆਂ ਹਨ।
He hath laid my vine waste, and blasted my fig-tree; he hath made it clean bare, and cast it down, the branches thereof are made white.
8 ੮ ਉਸ ਕੁਆਰੀ ਵਾਂਗੂੰ ਜੋ ਲੱਕ ਉੱਤੇ ਟਾਟ ਬੰਨ੍ਹ ਕੇ ਆਪਣੀ ਜੁਆਨੀ ਦੇ ਪਤੀ ਲਈ ਰੋਂਦੀ ਹੈ, ਤੂੰ ਵੀ ਉਸੇ ਤਰ੍ਹਾਂ ਰੋ!
Lament like a virgin girded with sackcloth for the husband of her youth.
9 ੯ ਮੈਦੇ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਯਹੋਵਾਹ ਦੇ ਭਵਨ ਵਿੱਚ ਆਉਣੀਆਂ ਬੰਦ ਹੋ ਗਈਆਂ ਹਨ, ਯਹੋਵਾਹ ਦੇ ਜਾਜਕ ਅਤੇ ਸੇਵਕ ਵਿਰਲਾਪ ਕਰਦੇ ਹਨ।
The meal-offering and the drink-offering is cut off from the house of the LORD; the priests mourn, even the LORD'S ministers.
10 ੧੦ ਖੇਤ ਉਜੜ ਗਏ, ਜ਼ਮੀਨ ਵਿਰਲਾਪ ਕਰਦੀ ਹੈ, ਕਿਉਂ ਜੋ ਅੰਨ ਉਜੜ ਗਿਆ ਹੈ, ਨਵੀਂ ਮਧ ਮੁੱਕ ਗਈ ਅਤੇ ਤੇਲ ਜਾਂਦਾ ਰਿਹਾ।
The field is wasted, the land mourneth; for the corn is wasted, the new wine is dried up, the oil languisheth.
11 ੧੧ ਹੇ ਹਾਲ੍ਹੀਓ, ਸ਼ਰਮਿੰਦੇ ਹੋਵੋ! ਹੇ ਬਾਗਬਾਨੋ, ਕਣਕ ਅਤੇ ਜੌਂ ਦੇ ਕਾਰਨ ਧਾਹਾਂ ਮਾਰੋ, ਕਿਉਂ ਜੋ ਖੇਤ ਦੀ ਫ਼ਸਲ ਨਾਸ ਹੋ ਗਈ ਹੈ!
Be ashamed, O ye husbandmen, wail, O ye vinedressers, for the wheat and for the barley; because the harvest of the field is perished.
12 ੧੨ ਅੰਗੂਰ ਦੀ ਵਾੜੀ ਸੁੱਕਦੀ ਜਾਂਦੀ ਹੈ, ਹੰਜ਼ੀਰ ਦਾ ਰੁੱਖ ਮੁਰਝਾ ਗਿਆ ਹੈ, ਅਨਾਰ, ਖਜ਼ੂਰ, ਸੇਬ ਸਗੋਂ ਖੇਤ ਦੇ ਸਾਰੇ ਰੁੱਖ ਸੁੱਕ ਗਏ ਹਨ, ਅਤੇ ਖੁਸ਼ੀ ਨੇ ਆਦਮ ਵੰਸ਼ ਨੂੰ ਤਿਆਗ ਦਿੱਤਾ ਹੈ!
The vine is withered, and the fig-tree languisheth; the pomegranate-tree, the palm-tree also, and the apple-tree, even all the trees of the field, are withered; for joy is withered away from the sons of men.
13 ੧੩ ਹੇ ਜਾਜਕੋ, ਆਪਣੇ ਲੱਕ ਉੱਤੇ ਟਾਟ ਬੰਨ੍ਹੋ ਅਤੇ ਵਿਰਲਾਪ ਕਰੋ, ਹੇ ਜਗਵੇਦੀ ਦੇ ਸੇਵਕੋ, ਧਾਹਾਂ ਮਾਰੋ, ਹੇ ਮੇਰੇ ਪਰਮੇਸ਼ੁਰ ਦੇ ਸੇਵਕੋ, ਅੰਦਰ ਜਾਓ ਅਤੇ ਟਾਟ ਵਿੱਚ ਰਾਤ ਕੱਟੋ, ਕਿਉਂ ਜੋ ਤੁਹਾਡੇ ਪਰਮੇਸ਼ੁਰ ਦੇ ਭਵਨ ਵਿੱਚ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਆਉਣੀ ਬੰਦ ਹੋ ਗਈ ਹੈ!
Gird yourselves, and lament, ye priests, wail, ye ministers of the altar; come, lie all night in sackcloth, ye ministers of my God; for the meal-offering and the drink-offering is withholden from the house of your God.
14 ੧੪ ਪਵਿੱਤਰ ਵਰਤ ਰੱਖੋ, ਮਹਾਂ-ਸਭਾ ਬੁਲਾਓ, ਬਜ਼ੁਰਗਾਂ ਨੂੰ ਅਤੇ ਦੇਸ਼ ਦੇ ਸਾਰੇ ਵਾਸੀਆਂ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਵਿੱਚ ਇਕੱਠਾ ਕਰੋ ਅਤੇ ਯਹੋਵਾਹ ਦੇ ਅੱਗੇ ਦੁਹਾਈ ਦਿਓ!
Sanctify ye a fast, call a solemn assembly, gather the elders and all the inhabitants of the land unto the house of the LORD your God, and cry unto the LORD.
15 ੧੫ ਹਾਏ ਉਸ ਦਿਨ ਨੂੰ! ਕਿਉਂ ਜੋ ਯਹੋਵਾਹ ਦਾ ਦਿਨ ਤਾਂ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਗੂੰ ਆ ਰਿਹਾ ਹੈ!
Alas for the day! for the day of the LORD is at hand, and as a destruction from the Almighty shall it come.
16 ੧੬ ਕੀ ਸਾਡੇ ਵੇਖਦਿਆਂ ਭੋਜਨ ਵਸਤਾਂ ਨਾਸ ਨਹੀਂ ਹੋ ਗਈਆਂ, ਅਤੇ ਅਨੰਦ ਅਤੇ ਖੁਸ਼ੀ ਸਾਡੇ ਪਰਮੇਸ਼ੁਰ ਦੇ ਭਵਨ ਤੋਂ ਮੁੱਕ ਨਹੀਂ ਗਿਆ?
Is not the food cut off before our eyes, yea, joy and gladness from the house of our God?
17 ੧੭ ਬੀਜ ਮਿੱਟੀ ਦੇ ਢੇਲਿਆਂ ਦੇ ਹੇਠ ਸੜਦੇ ਜਾਂਦੇ ਹਨ, ਖੱਤੇ ਵਿਰਾਨ ਪਏ ਹਨ, ਭੰਡਾਰ ਘਰ ਟੁੱਟੇ ਪਏ ਹਨ, ਕਿਉਂ ਜੋ ਫ਼ਸਲ ਸੁੱਕ ਗਈ ਹੈ।
The grains shrivel under their hoes; the garners are laid desolate, the barns are broken down; for the corn is withered.
18 ੧੮ ਪਸ਼ੂ ਕਿਵੇਂ ਅੜਿੰਗਦੇ ਹਨ! ਬਲ਼ਦਾਂ ਦੇ ਵੱਗ ਕਿਵੇਂ ਬੇਚੈਨ ਹੋਏ ਪਏ ਹਨ! ਕਿਉਂ ਜੋ ਉਹਨਾਂ ਦੇ ਲਈ ਕੋਈ ਚਾਰਗਾਹ ਨਹੀਂ ਹੈ, ਹਾਂ, ਭੇਡਾਂ ਦੇ ਇੱਜੜ ਵੀ ਦੁਖੀ ਹਨ।
How do the beasts groan! the herds of cattle are perplexed, because they have no pasture; yea, the flocks of sheep are made desolate.
19 ੧੯ ਹੇ ਯਹੋਵਾਹ, ਮੈਂ ਤੇਰੇ ਅੱਗੇ ਪੁਕਾਰਦਾ ਹਾਂ, ਕਿਉਂ ਜੋ ਅੱਗ ਨੇ ਉਜਾੜ ਦੀਆਂ ਚਾਰਗਾਹਾਂ ਨੂੰ ਖਾ ਲਿਆ ਹੈ, ਲੰਬ ਨੇ ਖੇਤ ਦੇ ਸਾਰੇ ਰੁੱਖਾਂ ਨੂੰ ਸਾੜ ਦਿੱਤਾ ਹੈ।
Unto Thee, O LORD, do I cry; for the fire hath devoured the pastures of the wilderness, and the flame hath set ablaze all the trees of the field.
20 ੨੦ ਖੇਤ ਦੇ ਪਸ਼ੂ ਤੇਰੇ ਵੱਲ ਹੌਂਕਦੇ ਹਨ, ਕਿਉਂ ਜੋ ਨਦੀਆਂ ਦਾ ਪਾਣੀ ਸੁੱਕ ਗਿਆ, ਅਤੇ ਅੱਗ ਨੇ ਉਜਾੜ ਦੀਆਂ ਚਾਰਗਾਹਾਂ ਨੂੰ ਭਸਮ ਕਰ ਦਿੱਤਾ ਹੈ।
Yea, the beasts of the field pant unto Thee; for the water brooks are dried up, and the fire hath devoured the pastures of the wilderness.