< ਯੂਹੰਨਾ 10 >
1 ੧ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਆਦਮੀ ਭੇਡਾਂ ਦੇ ਬਾੜੇ ਵਿੱਚ ਦਰਵਾਜ਼ੇ ਦੀ ਬਜਾਏ ਕਿਸੇ ਹੋਰ ਰਾਹ ਤੋਂ ਵੜਦਾ ਹੈ, ਉਹ ਚੋਰ ਤੇ ਡਾਕੂ ਹੈ।
अहं युष्मानतियथार्थं वदामि, यो जनो द्वारेण न प्रविश्य केनाप्यन्येन मेषगृहं प्रविशति स एव स्तेनो दस्युश्च।
2 ੨ ਪਰ ਉਹ ਜਿਹੜਾ ਦਰਵਾਜ਼ੇ ਰਾਹੀਂ ਵੜਦਾ ਹੈ, ਉਹ ਭੇਡਾਂ ਦਾ ਅਯਾਲੀ ਹੈ।
यो द्वारेण प्रविशति स एव मेषपालकः।
3 ੩ ਉਸ ਦੇ ਲਈ ਦਰਬਾਨ ਦਰਵਾਜ਼ਾ ਖੋਲ੍ਹ ਦਿੰਦਾ ਹੈ ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਮ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ।
दौवारिकस्तस्मै द्वारं मोचयति मेषगणश्च तस्य वाक्यं शृणोति स निजान् मेषान् स्वस्वनाम्नाहूय बहिः कृत्वा नयति।
4 ੪ ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕੱਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦੇ ਮਗਰ ਜਾਂਦੀਆਂ ਹਨ; ਕਿਉਂਕਿ ਉਹ ਉਸ ਦੀ ਅਵਾਜ਼ ਨੂੰ ਪਛਾਣਦੀਆਂ ਹਨ।
तथा निजान् मेषान् बहिः कृत्वा स्वयं तेषाम् अग्रे गच्छति, ततो मेषास्तस्य शब्दं बुध्यन्ते, तस्मात् तस्य पश्चाद् व्रजन्ति।
5 ੫ ਪਰ ਉਹ ਪਰਾਏ ਆਦਮੀ ਦੇ ਮਗਰ ਕਦੇ ਨਹੀਂ ਜਾਣਗੀਆਂ, ਸਗੋਂ ਉਹ ਉਸ ਤੋਂ ਦੂਰ ਭੱਜ ਜਾਣਗੀਆਂ ਕਿਉਂਕਿ ਉਹ ਪਰਾਏ ਦੀ ਅਵਾਜ਼ ਨੂੰ ਨਹੀਂ ਪਛਾਣਦੀਆਂ।”
किन्तु परस्य शब्दं न बुध्यन्ते तस्मात् तस्य पश्चाद् व्रजिष्यन्ति वरं तस्य समीपात् पलायिष्यन्ते।
6 ੬ ਯਿਸੂ ਨੇ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸਮਝਾਇਆ ਪਰ ਉਹ ਇਸ ਦਾ ਮਤਲਬ ਨਾ ਸਮਝ ਸਕੇ।
यीशुस्तेभ्य इमां दृष्टान्तकथाम् अकथयत् किन्तु तेन कथितकथायास्तात्पर्य्यं ते नाबुध्यन्त।
7 ੭ ਤਦ ਯਿਸੂ ਨੇ ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਭੇਡਾਂ ਲਈ ਦਰਵਾਜ਼ਾ ਮੈਂ ਹਾਂ।
अतो यीशुः पुनरकथयत्, युष्मानाहं यथार्थतरं व्याहरामि, मेषगृहस्य द्वारम् अहमेव।
8 ੮ ਕਿਉਂਕਿ ਜਿਹੜੇ ਮੇਰੇ ਤੋਂ ਪਹਿਲਾਂ ਆਏ, ਉਹ ਚੋਰ ਤੇ ਡਾਕੂ ਸਨ, ਭੇਡਾਂ ਨੇ ਉਨ੍ਹਾਂ ਦੀ ਨਹੀਂ ਸੁਣੀ।
मया न प्रविश्य य आगच्छन् ते स्तेना दस्यवश्च किन्तु मेषास्तेषां कथा नाशृण्वन्।
9 ੯ ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ।
अहमेव द्वारस्वरूपः, मया यः कश्चित प्रविशति स रक्षां प्राप्स्यति तथा बहिरन्तश्च गमनागमने कृत्वा चरणस्थानं प्राप्स्यति।
10 ੧੦ ਚੋਰ, ਚੋਰੀ ਕਰਨ, ਮਾਰਨ ਅਤੇ ਨਾਸ ਕਰਨ ਲਈ ਆਉਂਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਸਗੋਂ ਚੋਖਾ ਜੀਵਨ।
यो जनस्तेनः स केवलं स्तैन्यबधविनाशान् कर्त्तुमेव समायाति किन्त्वहम् आयु र्दातुम् अर्थात् बाहूल्येन तदेव दातुम् आगच्छम्।
11 ੧੧ ਮੈਂ ਚੰਗਾ ਅਯਾਲੀ ਹਾਂ। ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ।
अहमेव सत्यमेषपालको यस्तु सत्यो मेषपालकः स मेषार्थं प्राणत्यागं करोति;
12 ੧੨ ਇੱਕ ਮਜ਼ਦੂਰ ਅਯਾਲੀ ਨਹੀਂ ਹੈ ਅਤੇ ਉਹ ਭੇਡਾਂ ਦਾ ਮਾਲਕ ਨਹੀਂ ਹੈ। ਕਿਉਂ ਜੋ ਉਹ ਬਘਿਆੜ ਨੂੰ ਆਉਂਦਿਆਂ ਹੀਂ ਵੇਖ ਕੇ ਉਹ ਭੱਜ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ।
किन्तु यो जनो मेषपालको न, अर्थाद् यस्य मेषा निजा न भवन्ति, य एतादृशो वैतनिकः स वृकम् आगच्छन्तं दृष्ट्वा मेजव्रजं विहाय पलायते, तस्माद् वृकस्तं व्रजं धृत्वा विकिरति।
13 ੧੩ ਮਜ਼ਦੂਰ ਭੱਜ ਜਾਂਦਾ ਹੈ ਕਿਉਂਕਿ ਉਹ ਸਿਰਫ਼ ਮਜ਼ਦੂਰੀ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ।
वैतनिकः पलायते यतः स वेतनार्थी मेषार्थं न चिन्तयति।
14 ੧੪ ਮੈਂ ਚੰਗਾ ਅਯਾਲੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ
अहमेव सत्यो मेषपालकः, पिता मां यथा जानाति, अहञ्च यथा पितरं जानामि,
15 ੧੫ ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ
तथा निजान् मेषानपि जानामि, मेषाश्च मां जानान्ति, अहञ्च मेषार्थं प्राणत्यागं करोमि।
16 ੧੬ ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ।
अपरञ्च एतद् गृहीय मेषेभ्यो भिन्ना अपि मेषा मम सन्ति ते सकला आनयितव्याः; ते मम शब्दं श्रोष्यन्ति तत एको व्रज एको रक्षको भविष्यति।
17 ੧੭ ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਲੈ ਸਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ।
प्राणानहं त्यक्त्वा पुनः प्राणान् ग्रहीष्यामि, तस्मात् पिता मयि स्नेहं करोति।
18 ੧੮ ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸ ਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਇਹ ਹੁਕਮ ਮੈਂ ਆਪਣੇ ਪਿਤਾ ਕੋਲੋਂ ਪਾਇਆ ਹੈ।”
कश्चिज्जनो मम प्राणान् हन्तुं न शक्नोति किन्तु स्वयं तान् समर्पयामि तान् समर्पयितुं पुनर्ग्रहीतुञ्च मम शक्तिरास्ते भारमिमं स्वपितुः सकाशात् प्राप्तोहम्।
19 ੧੯ ਯਿਸੂ ਦੇ ਇਨ੍ਹਾਂ ਸ਼ਬਦਾਂ ਨੂੰ, ਇੱਕ ਵਾਰ ਫ਼ੇਰ ਸੁਨਣ ਤੋਂ ਬਾਅਦ, ਯਹੂਦੀਆਂ ਦੀ ਆਪਸ ਵਿੱਚ ਫੁੱਟ ਪੈ ਗਈ।
अस्मादुपदेशात् पुनश्च यिहूदीयानां मध्ये भिन्नवाक्यता जाता।
20 ੨੦ ਬਹੁਤਿਆਂ ਨੇ ਆਖਿਆ, “ਇਸ ਦੇ ਵਿੱਚ ਭੂਤ ਹੈ ਇਸ ਲਈ ਇਹ ਇੱਕ ਪਾਗਲ ਆਦਮੀ ਦੀ ਤਰ੍ਹਾਂ ਬੋਲ ਰਿਹਾ ਹੈ। ਤੁਸੀਂ ਇਸ ਨੂੰ ਕਿਉਂ ਸੁਣ ਰਹੇ ਹੋ?”
ततो बहवो व्याहरन् एष भूतग्रस्त उन्मत्तश्च, कुत एतस्य कथां शृणुथ?
21 ੨੧ ਪਰ ਦੂਜਿਆਂ ਨੇ ਆਖਿਆ, “ਜਿਸ ਆਦਮੀ ਵਿੱਚ ਭੂਤ ਹੋਵੇ ਉਹ ਇਸ ਤਰ੍ਹਾਂ ਨਹੀਂ ਬੋਲ ਸਕਦਾ। ਕੀ ਕੋਈ ਭੂਤ ਕਿਸੇ ਅੰਨ੍ਹੇ ਨੂੰ ਸੁਜਾਖਾ ਕਰ ਸਕਦਾ ਹੈ? ਨਹੀਂ!”
केचिद् अवदन् एतस्य कथा भूतग्रस्तस्य कथावन्न भवन्ति, भूतः किम् अन्धाय चक्षुषी दातुं शक्नोति?
22 ੨੨ ਇਹ ਸਰਦੀ ਦੀ ਰੁੱਤ ਸੀ ਅਤੇ ਯਰੂਸ਼ਲਮ ਵਿੱਚ ਪ੍ਰਤਿਸ਼ਠਾ ਦਾ ਤਿਉਹਾਰ ਆਇਆ।
शीतकाले यिरूशालमि मन्दिरोत्सर्गपर्व्वण्युपस्थिते
23 ੨੩ ਯਿਸੂ ਹੈਕਲ ਵਿੱਚ ਸੁਲੇਮਾਨ ਦੀ ਡਿਉਢੀ ਤੇ ਟਹਿਲ ਰਿਹਾ ਸੀ।
यीशुः सुलेमानो निःसारेण गमनागमने करोति,
24 ੨੪ ਯਹੂਦੀ ਯਿਸੂ ਦੇ ਆਲੇ-ਦੁਆਲੇ ਇਕੱਠੇ ਹੋ ਗਏ ਅਤੇ ਕਹਿਣ ਲੱਗੇ, “ਕਿੰਨੇ ਸਮੇਂ ਤੱਕ ਤੂੰ ਸਾਨੂੰ ਭੁਲਾਵੇ ਵਿੱਚ ਰੱਖੇਂਗਾ? ਜੇਕਰ ਤੂੰ ਮਸੀਹ ਹੈਂ ਤਾਂ ਸਾਨੂੰ ਸਾਫ਼-ਸਾਫ਼ ਦੱਸ।”
एतस्मिन् समये यिहूदीयास्तं वेष्टयित्वा व्याहरन् कति कालान् अस्माकं विचिकित्सां स्थापयिष्यामि? यद्यभिषिक्तो भवति तर्हि तत् स्पष्टं वद।
25 ੨੫ ਯਿਸੂ ਨੇ ਉੱਤਰ ਦਿੱਤਾ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁੱਕਿਆ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਮੈਂ ਆਪਣੇ ਪਿਤਾ ਦੇ ਨਾਮ ਤੇ ਕੰਮ ਕਰਦਾ ਹਾਂ ਅਤੇ ਉਹ ਕਰਾਮਾਤਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ।
तदा यीशुः प्रत्यवदद् अहम् अचकथं किन्तु यूयं न प्रतीथ, निजपितु र्नाम्ना यां यां क्रियां करोमि सा क्रियैव मम साक्षिस्वरूपा।
26 ੨੬ ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਕਿਉਂਕਿ ਤੁਸੀਂ ਮੇਰੀਆਂ ਭੇਡਾਂ ਨਹੀਂ ਹੋ।
किन्त्वहं पूर्व्वमकथयं यूयं मम मेषा न भवथ, कारणादस्मान् न विश्वसिथ।
27 ੨੭ ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ।
मम मेषा मम शब्दं शृण्वन्ति तानहं जानामि ते च मम पश्चाद् गच्छन्ति।
28 ੨੮ ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ। (aiōn , aiōnios )
अहं तेभ्योऽनन्तायु र्ददामि, ते कदापि न नंक्ष्यन्ति कोपि मम करात् तान् हर्त्तुं न शक्ष्यति। (aiōn , aiōnios )
29 ੨੯ ਮੇਰੇ ਪਿਤਾ ਨੇ ਭੇਡਾਂ ਮੈਨੂੰ ਦਿੱਤੀਆਂ ਹਨ, ਉਹ ਸਭ ਤੋਂ ਮਹਾਨ ਹੈ।
यो मम पिता तान् मह्यं दत्तवान् स सर्व्वस्मात् महान्, कोपि मम पितुः करात् तान् हर्त्तुं न शक्ष्यति।
30 ੩੦ ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਖੋਹ ਨਹੀਂ ਸਕਦਾ। ਮੈਂ ਅਤੇ ਪਿਤਾ ਇੱਕ ਹਾਂ।”
अहं पिता च द्वयोरेकत्वम्।
31 ੩੧ ਯਹੂਦੀਆਂ ਨੇ ਫਿਰ ਯਿਸੂ ਨੂੰ ਮਾਰਨ ਲਈ ਪੱਥਰ ਚੁੱਕੇ।
ततो यिहूदीयाः पुनरपि तं हन्तुं पाषाणान् उदतोलयन्।
32 ੩੨ ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਪਿਤਾ ਵੱਲੋਂ ਬਹੁਤ ਚੰਗੇ ਕੰਮ ਵਿਖਾਏ, ਉਨ੍ਹਾਂ ਵਿੱਚੋਂ ਕਿਸ ਕੰਮ ਕਰਕੇ ਤੁਸੀਂ ਮੇਰੇ ਉੱਤੇ ਪਥਰਾਹ ਕਰਨਾ ਚਾਹੁੰਦੇ ਹੋ?”
यीशुः कथितवान् पितुः सकाशाद् बहून्युत्तमकर्म्माणि युष्माकं प्राकाशयं तेषां कस्य कर्म्मणः कारणान् मां पाषाणैराहन्तुम् उद्यताः स्थ?
33 ੩੩ ਯਹੂਦੀਆਂ ਨੇ ਆਖਿਆ, “ਅਸੀਂ ਤੇਰੇ ਤੇ ਕਿਸੇ ਚੰਗੇ ਕੰਮ ਵਾਸਤੇ ਪੱਥਰ ਨਹੀਂ ਮਾਰ ਰਹੇ, ਸਗੋਂ ਇਸ ਲਈ ਕਿ ਤੂੰ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਿਆ ਹੈਂ। ਤੂੰ ਸਿਰਫ਼ ਇੱਕ ਮਨੁੱਖ ਹੈਂ ਪਰ ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਹੈਂ। ਇਸੇ ਲਈ ਤੈਨੂੰ ਪੱਥਰਾਂ ਨਾਲ ਜਾਨੋਂ ਮਾਰਨਾ ਚਾਹੁੰਦੇ ਹਾਂ।”
यिहूदीयाः प्रत्यवदन् प्रशस्तकर्म्महेतो र्न किन्तु त्वं मानुषः स्वमीश्वरम् उक्त्वेश्वरं निन्दसि कारणादस्मात् त्वां पाषाणैर्हन्मः।
34 ੩੪ ਯਿਸੂ ਨੇ ਉੱਤਰ ਦਿੱਤਾ, “ਇਹ ਤੁਹਾਡੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ‘ਮੈਂ ਆਖਿਆ ਤੁਸੀਂ ਦੇਵਤੇ ਹੋ’।
तदा यीशुः प्रत्युक्तवान् मया कथितं यूयम् ईश्वरा एतद्वचनं युष्माकं शास्त्रे लिखितं नास्ति किं?
35 ੩੫ ਉਹ ਲੋਕ ਜਿਨ੍ਹਾਂ ਕੋਲ ਪਰਮੇਸ਼ੁਰ ਦਾ ਬਚਨ ਪਹੁੰਚਿਆ ਉਹ ਇਸ ਪਵਿੱਤਰ ਗ੍ਰੰਥ ਵਿੱਚ ਦੇਵਤੇ ਅਖਵਾਉਂਦੇ ਹਨ ਅਤੇ ਬਚਨ ਕਦੇ ਵੀ ਝੂਠਾ ਨਹੀਂ ਹੋ ਸਕਦਾ।
तस्माद् येषाम् उद्देशे ईश्वरस्य कथा कथिता ते यदीश्वरगणा उच्यन्ते धर्म्मग्रन्थस्याप्यन्यथा भवितुं न शक्यं,
36 ੩੬ ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲ ਰਿਹਾ ਹਾਂ। ਸਿਰਫ਼ ਕਿਉਂਕਿ ਮੈਂ ਆਖਿਆ ਹੈ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ? ਮੈਂ ਉਹ ਹਾਂ, ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ।
तर्ह्याहम् ईश्वरस्य पुत्र इति वाक्यस्य कथनात् यूयं पित्राभिषिक्तं जगति प्रेरितञ्च पुमांसं कथम् ईश्वरनिन्दकं वादय?
37 ੩੭ ਜੇਕਰ ਮੈਂ ਉਹ ਕੰਮ ਨਹੀਂ ਕਰਦਾ ਜੋ ਮੇਰਾ ਪਿਤਾ ਕਰਦਾ ਹੈ, ਤਾਂ ਜੋ ਮੈਂ ਆਖਦਾ ਹਾਂ ਉਸ ਤੇ ਵਿਸ਼ਵਾਸ ਨਾ ਕਰੋ।
यद्यहं पितुः कर्म्म न करोमि तर्हि मां न प्रतीत;
38 ੩੮ ਪਰ ਜੇ ਮੈਂ ਉਹ ਕੰਮ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਤੇ ਵਿਸ਼ਵਾਸ ਕਰਨਾ ਚਾਹੀਦਾ ਹੈ। ਭਾਵੇਂ ਤੁਸੀਂ ਮੇਰੇ ਤੇ ਵਿਸ਼ਵਾਸ ਨਾ ਕਰੋ, ਪਰ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ, ਜਿਹੜੇ ਮੈਂ ਕਰਦਾ ਹਾਂ। ਫੇਰ ਤੁਸੀਂ ਜਾਣੋਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ।”
किन्तु यदि करोमि तर्हि मयि युष्माभिः प्रत्यये न कृतेऽपि कार्य्ये प्रत्ययः क्रियतां, ततो मयि पितास्तीति पितर्य्यहम् अस्मीति च क्षात्वा विश्वसिष्यथ।
39 ੩੯ ਯਹੂਦੀ ਫੇਰ ਯਿਸੂ ਨੂੰ ਫੜਨਾ ਚਾਹੁੰਦੇ ਸਨ, ਪਰ ਉਹ ਉਨ੍ਹਾਂ ਤੋਂ ਬਚ ਗਿਆ।
तदा ते पुनरपि तं धर्त्तुम् अचेष्टन्त किन्तु स तेषां करेभ्यो निस्तीर्य्य
40 ੪੦ ਯਿਸੂ ਫਿਰ ਯਰਦਨ ਨਦੀ ਦੇ ਪਾਰ ਚਲਾ ਗਿਆ ਜਿੱਥੇ ਪਹਿਲਾਂ ਯੂਹੰਨਾ ਬਪਤਿਸਮਾ ਦਿੰਦਾ ਸੀ ਅਤੇ ਉਹ ਉੱਥੇ ਠਹਿਰਿਆ।
पुन र्यर्द्दन् अद्यास्तटे यत्र पुर्व्वं योहन् अमज्जयत् तत्रागत्य न्यवसत्।
41 ੪੧ ਉੱਥੇ ਲੋਕਾਂ ਦੀ ਵੱਡੀ ਭੀੜ ਯਿਸੂ ਕੋਲ ਆਈ ਅਤੇ ਕਹਿਣ ਲੱਗੀ, “ਯੂਹੰਨਾ ਨੇ ਕਦੇ ਕੋਈ ਚਮਤਕਾਰ ਨਹੀਂ ਕੀਤਾ, ਪਰ ਜੋ ਕੁਝ ਯੂਹੰਨਾ ਨੇ ਉਸ (ਯਿਸੂ) ਬਾਰੇ ਆਖਿਆ ਉਹ ਸੱਚ ਸੀ।”
ततो बहवो लोकास्तत्समीपम् आगत्य व्याहरन् योहन् किमप्याश्चर्य्यं कर्म्म नाकरोत् किन्त्वस्मिन् मनुष्ये या यः कथा अकथयत् ताः सर्व्वाः सत्याः;
42 ੪੨ ਉੱਥੇ ਫਿਰ ਬਹੁਤ ਸਾਰੇ ਲੋਕਾਂ ਨੇ ਉਸ ਤੇ ਵਿਸ਼ਵਾਸ ਕੀਤਾ।
तत्र च बहवो लोकास्तस्मिन् व्यश्वसन्।