< ਯੂਹੰਨਾ 12 >
1 ੧ ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਆਨਿਯਾ ਵਿੱਚ ਆਇਆ, ਜਿੱਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ, ਜਿਸ ਨੂੰ ਯਿਸੂ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਸੀ ।
Pasxadan altı gün əvvəl İsa Bet-Anyaya gəldi. İsanın ölülər arasından diriltdiyi Lazar da orada idi.
2 ੨ ਉੱਥੇ ਉਨ੍ਹਾਂ ਨੇ ਯਿਸੂ ਲਈ ਭੋਜਨ ਤਿਆਰ ਕੀਤਾ ਅਤੇ ਮਾਰਥਾ ਨੇ ਭੋਜਨ ਵਰਤਾਇਆ। ਲਾਜ਼ਰ ਉਨ੍ਹਾਂ ਵਿੱਚੋਂ ਇੱਕ ਸੀ ਜੋ ਯਿਸੂ ਨਾਲ ਭੋਜਨ ਕਰ ਰਿਹਾ ਸੀ।
Orada İsanın şərəfinə ziyafət verdilər. Marta xidmət edirdi. Lazar da İsa ilə birgə süfrə arxasında oturanların arasında idi.
3 ੩ ਮਰਿਯਮ ਨੇ ਜਟਾਮਾਂਸੀ ਦਾ ਮਹਿੰਗਾ ਅਤਰ ਲਿਆ। ਉਸ ਨੇ ਇਸ ਨੂੰ ਯਿਸੂ ਦੇ ਚਰਨਾਂ ਉੱਤੇ ਮਲਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਸਾਫ਼ ਕੀਤੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ।
Məryəm isə bir litra çox qiymətli xalis nard yağını götürərək İsanın ayaqlarına çəkib onları saçları ilə sildi. Yağın ətri evi bürüdü.
4 ੪ ਯਹੂਦਾ ਇਸਕਰਿਯੋਤੀ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਸੀ। (ਇਹ ਉਹ ਸੀ ਜਿਸ ਨੇ ਯਿਸੂ ਨੂੰ ਫੜਵਾਉਣਾ ਸੀ) ਯਹੂਦਾ ਨੇ ਆਖਿਆ
Lakin İsanın şagirdlərindən biri, Ona xəyanət edəcək Yəhuda İskaryot dedi:
5 ੫ “ਉਹ ਅਤਰ ਚਾਂਦੀ ਦੇ ਤਿੰਨ ਸੌ ਸਿੱਕਿਆਂ ਦੇ ਮੁੱਲ ਦਾ ਸੀ। ਇਸ ਨੂੰ ਯਿਸੂ ਤੇ ਮਲਣ ਦੀ ਬਜਾਇ ਇਸ ਅਤਰ ਨੂੰ ਬਾਜ਼ਾਰ ਵਿੱਚ ਵੇਚ ਕੇ ਗਰੀਬਾਂ ਦੀ ਮਦਦ ਕੀਤੀ ਜਾ ਸਕਦੀ ਸੀ।”
«Nə üçün bu ətir üç yüz dinara satılıb yoxsullara verilmədi?»
6 ੬ ਯਹੂਦਾ ਨੇ ਇਹ ਗੱਲ ਇਸ ਲਈ ਨਹੀਂ ਆਖੀ ਸੀ ਕਿ ਉਹ ਗਰੀਬਾਂ ਬਾਰੇ ਚਿੰਤਾ ਕਰਦਾ ਸੀ, ਪਰ ਉਹ ਚੋਰ ਸੀ। ਚੇਲਿਆਂ ਦੀ ਟੋਲੀ ਲਈ ਧਨ ਵਾਲੀ ਥੈਲੀ ਉਸ ਕੋਲ ਹੁੰਦੀ ਸੀ, ਜਿਸ ਵਿੱਚੋਂ ਜਦੋਂ ਉਹ ਚਾਹੇ ਚੋਰੀ ਕਰ ਲੈਂਦਾ ਸੀ।
Bu sözü yoxsulların qayğısına qaldığı üçün deyil, oğru olduğuna görə söylədi, çünki özündə olan pul qutusuna qoyulanların bir hissəsini oğurlayırdı.
7 ੭ ਯਿਸੂ ਨੇ ਆਖਿਆ, “ਉਸ ਨੂੰ ਨਾ ਰੋਕੋ, ਉਸ ਨੂੰ ਇਹ ਮੇਰੇ ਦਫ਼ਨਾਉਣ ਦੇ ਦਿਨ ਦੀ ਤਿਆਰੀ ਲਈ ਕਰਨ ਦਿਉ।
Onda İsa dedi: «Qadını rahat burax, qoy bunu Mənim dəfn günüm üçün saxlasın.
8 ੮ ਕੰਗਾਲ ਲੋਕ ਸਦਾ ਤੁਹਾਡੇ ਨਾਲ ਹੋਣਗੇ, ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹੋਵਾਂਗਾ।”
Çünki yoxsullar həmişə sizin yanınızdadır, Mənsə həmişə yanınızda olmayacağam».
9 ੯ ਬਹੁਤ ਸਾਰੇ ਯਹੂਦੀ ਜਾਣ ਗਏ ਕਿ ਯਿਸੂ ਬੈਤਅਨਿਯਾ ਵਿੱਚ ਸੀ ਅਤੇ ਉਹ ਯਿਸੂ ਨੂੰ ਹੀ ਨਹੀਂ ਸਗੋਂ ਲਾਜ਼ਰ ਨੂੰ ਵੀ ਵੇਖਣ ਆਏ। ਲਾਜ਼ਰ ਨੂੰ ਯਿਸੂ ਨੇ ਮੁਰਦੇ ਤੋਂ ਜਿਵਾਇਆ ਸੀ।
Yəhudilərdən böyük bir kütlə İsanın orada olduğunu öyrənəndə həm İsaya görə, həm də Onun ölülər arasından diriltdiyi Lazarı görmək üçün oraya gəldi.
10 ੧੦ ਤਦ ਮੁੱਖ ਜਾਜਕਾਂ ਨੇ ਲਾਜ਼ਰ ਨੂੰ ਵੀ ਮਾਰਨ ਦੀ ਸੋਚ ਬਣਾਈ।
Onda başçı kahinlər öz aralarında Lazarı da öldürməyi qərara aldılar.
11 ੧੧ ਲਾਜ਼ਰ ਦੇ ਕਾਰਨ ਬਹੁਤ ਸਾਰੇ ਯਹੂਦੀ ਆਪਣੇ ਆਗੂਆਂ ਨੂੰ ਛੱਡ ਕੇ ਯਿਸੂ ਤੇ ਵਿਸ਼ਵਾਸ ਕਰਨ ਲੱਗ ਪਏ ਸਨ ਇਸ ਲਈ ਯਹੂਦੀਆਂ ਦੇ ਆਗੂ ਲਾਜ਼ਰ ਨੂੰ ਵੀ ਮਾਰ ਮੁਕਾਉਣਾ ਚਾਹੁੰਦੇ ਸਨ।
Çünki Lazara görə çoxlu Yəhudi gedib İsaya iman edirdi.
12 ੧੨ ਅਗਲੇ ਦਿਨ ਲੋਕਾਂ ਨੂੰ ਇਹ ਪਤਾ ਲੱਗਾ ਕਿ ਯਿਸੂ ਯਰੂਸ਼ਲਮ ਨੂੰ ਆਉਂਦਾ ਹੈ। ਉੱਥੇ ਬਹੁਤ ਸਾਰੇ ਲੋਕ ਸਨ ਜਿਹੜੇ ਪਸਾਹ ਦੇ ਤਿਉਹਾਰ ਤੇ ਆਏ ਸਨ।
Ertəsi gün bayrama gələn böyük kütlə İsanın Yerusəlimə gələcəyini eşidəndə
13 ੧੩ ਉਹ ਖਜ਼ੂਰ ਦੀਆਂ ਟਹਿਣੀਆਂ ਲੈ ਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “ਹੋਸੰਨਾ! ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ। ਇਸਰਾਏਲ ਦੇ ਪਾਤਸ਼ਾਹ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਵੇ!”
xurma budaqları götürərək Onu qarşılamağa çıxdı. Onlar «Hosanna! Rəbbin ismi ilə gələn İsrailin Padşahına alqış olsun!» deyə qışqırırdı.
14 ੧੪ ਯਿਸੂ ਨੇ ਇੱਕ ਗਧੀ ਦਾ ਬੱਚਾ ਲਿਆ ਅਤੇ ਉਸ ਉੱਤੇ ਬੈਠ ਗਿਆ। ਇਸ ਨੇ ਜੋ ਪੋਥੀ ਵਿੱਚ ਲਿਖਿਆ ਪੂਰਾ ਕਰ ਦਿੱਤਾ
İsa bir sıpa tapıb belinə mindi. Necə ki yazılıb:
15 ੧੫ “ਸੀਯੋਨ ਦੀ ਬੇਟੀ ਨਾ ਡਰ! ਵੇਖ, ਤੇਰਾ ਬਾਦਸ਼ਾਹ ਇੱਕ ਗਧੀ ਦੇ ਬੱਚੇ ਤੇ ਸਵਾਰ ਹੋ ਕੇ ਆਉਂਦਾ ਹੈ।”
«Ey Sion qızı, qorxma. Bax Padşahın bir sıpaya minib gəlir».
16 ੧੬ ਯਿਸੂ ਦੇ ਚੇਲੇ ਉਸ ਸਮੇਂ ਇਹ ਨਾ ਸਮਝ ਸਕੇ ਕਿ ਉਹ ਇਹ ਸਭ ਕੀ ਕਰ ਰਿਹਾ ਹੈ। ਪਰ ਜਦੋਂ ਯਿਸੂ ਮਹਿਮਾ ਨੂੰ ਪਹੁੰਚਿਆ ਉਨ੍ਹਾਂ ਨੂੰ ਯਾਦ ਆਇਆ ਕਿ ਇਹ ਗੱਲਾਂ ਉਸ ਦੇ ਬਾਰੇ ਲਿਖੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਇਹ ਗੱਲਾਂ ਉਸ ਲਈ ਕੀਤੀਆਂ ਸਨ।
Şagirdləri o zaman bu şeyləri anlamadılar. Lakin İsa izzətlənəndən sonra barəsində bunun yazıldığını və xalqın Ona nə etdiyini yada saldılar.
17 ੧੭ ਜਦੋਂ ਯਿਸੂ ਨੇ ਲਾਜ਼ਰ ਨੂੰ ਜਿਉਂਦਾ ਕੀਤਾ ਉਸ ਸਮੇਂ ਉਸ ਨਾਲ ਬਹੁਤ ਵੱਡੀ ਭੀੜ ਸੀ ਅਤੇ ਉਸ ਨੇ ਲਾਜ਼ਰ ਨੂੰ ਸੱਦਿਆ ਕਿ ਕਬਰ ਚੋਂ ਬਾਹਰ ਨਿੱਕਲ ਆ। ਹੁਣ ਉਹ ਲੋਕ ਉਸ ਬਾਰੇ, ਜੋ ਉਨ੍ਹਾਂ ਨੇ ਵੇਖਿਆ ਅਤੇ ਸੁਣਿਆ ਸੀ, ਦੂਜਿਆਂ ਨੂੰ ਦੱਸ ਰਹੇ ਸਨ।
İsanın Lazarı qəbirdən çağırıb ölülər arasından diriltdiyi zaman Onun yanında olan camaat buna şahid idi.
18 ੧੮ ਬਹੁਤ ਸਾਰੇ ਲੋਕ ਯਿਸੂ ਨੂੰ ਮਿਲਣ ਲਈ ਆਏ ਕਿਉਂਕਿ ਉਨ੍ਹਾਂ ਨੇ ਉਸ ਦੇ ਕੀਤੇ ਇਸ ਚਮਤਕਾਰ ਬਾਰੇ ਸੁਣਿਆ ਸੀ।
Xalq İsanın bu əlaməti göstərdiyini eşitmişdi, buna görə də Onu qarşılamağa çıxdı.
19 ੧੯ ਫ਼ਿਰ ਫ਼ਰੀਸੀਆਂ ਨੇ ਆਪਸ ਵਿੱਚ ਆਖਣਾ ਸ਼ੁਰੂ ਕਰ ਦਿੱਤਾ, “ਦੇਖੋ! ਸਾਡੀ ਯੋਜਨਾ ਵਿਅਰਥ ਹੋ ਗਈ ਹੈ, ਕਿਉਂਕਿ ਸਭ ਲੋਕ ਉਸ ਦੇ ਮਗਰ ਲੱਗ ਰਹੇ ਹਨ।”
Bu səbəbdən fariseylər bir-birlərinə dedilər: «Baxın əlinizdən bir iş gəlmir. Artıq aləm Onun ardınca getdi».
20 ੨੦ ਉੱਥੇ ਉਨ੍ਹਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਬੰਦਗੀ ਕਰਨ ਲਈ ਆਏ ਸਨ।
Bayramda Yerusəlimə ibadətə gələnlər arasında bəzi Yunanlar da var idi.
21 ੨੧ ਇਹ ਯੂਨਾਨੀ ਲੋਕ ਫ਼ਿਲਿਪੁੱਸ ਕੋਲ ਆਏ ਜੋ ਗਲੀਲ ਅਤੇ ਬੈਤਸੈਦਾ ਤੋਂ ਸੀ। ਉਨ੍ਹਾਂ ਨੇ ਉਸ ਨੂੰ ਬੇਨਤੀ ਕੀਤੀ, “ਕਿ ਅਸੀਂ ਯਿਸੂ ਨੂੰ ਮਿਲਣਾ ਚਾਹੁੰਦੇ ਹਾਂ।”
Onlar Qalileyanın Bet-Sayda şəhərindən olan Filipin yanına gəlib «ağa, biz İsanı görmək istəyirik» deyə ondan xahiş etdilər.
22 ੨੨ ਫ਼ਿਲਿਪੁੱਸ ਨੇ ਆ ਕੇ ਅੰਦ੍ਰਿਯਾਸ ਨੂੰ ਕਿਹਾ ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਨੇ ਆ ਕੇ ਯਿਸੂ ਨੂੰ ਦੱਸਿਆ।
Filip gəlib Andreyə söylədi, Andrey və Filip də birgə gəlib İsaya xəbər verdilər.
23 ੨੩ ਯਿਸੂ ਨੇ ਉੱਤਰ ਦਿੱਤਾ, “ਮਨੁੱਖ ਦੇ ਪੁੱਤਰ ਦੀ ਵਡਿਆਈ ਹੋਣ ਦਾ ਸਮਾਂ ਆ ਗਿਆ ਹੈ।
İsa cavabında dedi: «Bəşər Oğlunun izzətlənmək vaxtı gəldi.
24 ੨੪ ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਦਾਣਾ ਜ਼ਮੀਨ ਵਿੱਚ ਗਿਰ ਕੇ ਨਾ ਮਰੇ ਇਕੱਲਾ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫਲ ਦਿੰਦਾ ਹੈ।
Doğrusunu, doğrusunu sizə deyirəm: əgər bir buğda dənəsi torpağa düşüb ölmürsə, tək qalır, amma ölürsə, çoxlu məhsul verir.
25 ੨੫ ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ। (aiōnios )
Öz canını sevən kəs onu itirər, bu dünyada canı üçün qayğı çəkməyənsə onu əbədi həyat üçün qoruyar. (aiōnios )
26 ੨੬ ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹੜਾ ਮੇਰੀ ਸੇਵਾ ਕਰਦਾ ਹੈ, ਪਿਤਾ ਉਸ ਦਾ ਆਦਰ ਕਰਦਾ ਹੈ।”
Kim Mənə xidmət etmək istəsə, ardımca gəlsin. Mən harada olacağamsa, Mənim xidmətçim də orada olacaq. Kim Mənə xidmət etsə, Ata ona hörmət edəcək.
27 ੨੭ ਹੁਣ ਮੇਰਾ ਦਿਲ ਘਬਰਾਉਂਦਾ ਹੈ। ਮੈਨੂੰ ਕੀ ਆਖਣਾ ਚਾਹੀਦਾ ਹੈ? ਕੀ ਮੈਂ ਇਹ ਆਖਾਂ, “ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘੜੀ ਤੋਂ ਬਚਾ?” ਨਹੀਂ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ।
İndi ürəyim təlaş keçirir. Nə deyim? “Ey Ata, Məni bu andan xilas et” deyimmi? Lakin Mən elə bu an üçün gəldim.
28 ੨੮ ਹੇ ਪਿਤਾ, ਆਪਣੇ ਨਾਮ ਨੂੰ ਵਡਿਆਈ ਦੇ! ਫ਼ਿਰ ਸਵਰਗ ਤੋਂ ਇੱਕ ਅਵਾਜ਼ ਆਈ, “ਮੈਂ ਆਪਣੇ ਆਪ ਨੂੰ ਵਡਿਆਈ ਦਿੱਤੀ ਅਤੇ ਮੈਂ ਫ਼ਿਰ ਵੀ ਇਸ ਨੂੰ ਵਡਿਆਈ ਦੇਵਾਂਗਾ।”
Ey Ata, Öz adını izzətləndir!» Bunun cavabında göydən «Öz adımı izzətləndirdim, yenə də izzətləndirəcəyəm» deyə bir səs gəldi.
29 ੨੯ ਜਿਹੜੇ ਲੋਕ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਇਹ ਅਵਾਜ਼ ਸੁਣੀ। ਉਨ੍ਹਾਂ ਨੇ ਆਖਿਆ, “ਇਹ ਬੱਦਲ ਗਰਜਿਆ ਹੈ।” ਪਰ ਕੁਝ ਲੋਕਾਂ ਨੇ ਆਖਿਆ, “ਇੱਕ ਦੂਤ ਨੇ ਉਸ ਨਾਲ ਗੱਲ ਕੀਤੀ ਹੈ।”
Orada duran xalqın bir qismi «göy guruldadı» dedi, başqaları isə «Onunla bir mələk danışdı» söylədi.
30 ੩੦ ਯਿਸੂ ਨੇ ਲੋਕਾਂ ਨੂੰ ਕਿਹਾ, “ਇਹ ਅਵਾਜ਼ ਮੇਰੇ ਕਰਕੇ ਨਹੀਂ ਆਈ, ਸਗੋਂ ਤੁਹਾਡੀ ਲਈ ਆਈ ਹੈ।
İsa cavab verdi: «Bu səs Mənim üçün deyil, sizin üçün gəldi.
31 ੩੧ ਹੁਣ ਸੰਸਾਰ ਦੇ ਨਿਆਂ ਦਾ ਸਮਾਂ ਆ ਗਿਆ ਹੈ। ਹੁਣ ਇਸ ਸੰਸਾਰ ਦਾ ਹਾਕਮ ਬਾਹਰ ਕੱਢਿਆ ਜਾਵੇਗਾ।
İndi isə bu dünyaya hökm veriləcək və bu dünyanın hökmdarı bayıra atılacaq.
32 ੩੨ ਮੈਂ ਵੀ ਇਸ ਸੰਸਾਰ ਤੋਂ ਉੱਚਾ ਕੀਤਾ ਜਾਂਵਾਂਗਾ ਅਤੇ ਜਦੋਂ ਇਉਂ ਹੋਵੇਗਾ ਤਾਂ ਸਾਰੇ ਲੋਕਾਂ ਨੂੰ ਆਪਣੇ ਵੱਲ ਖਿੱਚਾਂਗਾ।”
Mən yerdən yuxarı qaldırılsam, bütün insanları Özümə cəzb edəcəyəm».
33 ੩੩ ਇਹ ਆਖ ਕੇ, ਯਿਸੂ ਦੱਸ ਰਿਹਾ ਸੀ ਕਿ ਉਹ ਕਿਸ ਤਰ੍ਹਾਂ ਦੀ ਮੌਤ ਮਰੇਗਾ।
İsa bu sözü söyləməklə necə bir ölümlə öləcəyinə işarə etdi.
34 ੩੪ ਲੋਕਾਂ ਨੇ ਕਿਹਾ, “ਸਾਡੀ ਬਿਵਸਥਾ ਤਾਂ ਆਖਦੀ ਹੈ ਕਿ ਮਸੀਹ ਸਦਾ ਜੀਵੇਗਾ ਤਾਂ ਫ਼ਿਰ ਤੂੰ ਇਹ ਕਿਉਂ ਆਖਦਾ ਹੈ ਕਿ ਮਨੁੱਖ ਦਾ ਪੁੱਤਰ ਜ਼ਰੂਰ ਉੱਤੇ ਉੱਠਾਇਆ ਜਾਵੇਗਾ। ਇਹ ਮਨੁੱਖ ਦਾ ਪੁੱਤਰ ਕੌਣ ਹੈ?” (aiōn )
Xalq Onun cavabında dedi: «Qanundan eşitdiyimizə görə Məsih əbədi qalacaq. Bəs Sən niyə “Bəşər Oğlu yuxarı qaldırılmalıdır” deyirsən? Bu Bəşər Oğlu kimdir?» (aiōn )
35 ੩੫ ਤਦ ਯਿਸੂ ਨੇ ਕਿਹਾ “ਚਾਨਣ ਕੁਝ ਹੀ ਸਮੇਂ ਲਈ ਤੁਹਾਡੇ ਨਾਲ ਹੈ, ਇਸ ਲਈ ਚਾਨਣ ਵਿੱਚ ਤੁਰੋ। ਜਿਹੜਾ ਮਨੁੱਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ।
Onda İsa onlara dedi: «Qısa bir müddət də nur sizin aranızda olacaq. Nurunuz olarkən gəzin ki, sizi qaranlıq tutmasın. Çünki qaranlıqda gəzən hara getdiyini bilməz.
36 ੩੬ ਇਸ ਲਈ ਜਦੋਂ ਚਾਨਣ ਤੁਹਾਡੇ ਕੋਲ ਹੈ ਚਾਨਣ ਤੇ ਵਿਸ਼ਵਾਸ ਕਰੋ ਤਾਂ ਜੋ ਤੁਸੀਂ ਚਾਨਣ ਦੇ ਪੁੱਤਰ ਹੋਵੋ।” ਇਹ ਸਭ ਕਹਿਣ ਤੋਂ ਬਾਅਦ ਯਿਸੂ ਅਜਿਹੀ ਜਗਾ ਚਲਾ ਗਿਆ ਜਿੱਥੇ ਲੋਕ ਉਸ ਨੂੰ ਨਾ ਲੱਭ ਸਕੇ।
Nurunuz var ikən nura iman edin ki, nur övladları olasınız». İsa bu sözləri söyləyəndən sonra gedib onlardan gizləndi.
37 ੩੭ ਯਿਸੂ ਨੇ ਲੋਕਾਂ ਸਾਹਮਣੇ ਬਹੁਤ ਸਾਰੇ ਚਮਤਕਾਰ ਕੀਤੇ। ਲੋਕਾਂ ਨੇ ਇਹ ਸਭ ਆਪਣੀ ਅੱਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਤੇ ਵਿਸ਼ਵਾਸ ਨਹੀਂ ਕੀਤਾ।
Onların qabağında bu qədər əlamət göstərdiyi halda yenə Ona iman etmirdilər.
38 ੩੮ ਇਹ ਤਾਂ ਹੋਇਆ ਜੋ ਨਬੀ ਯਸਾਯਾਹ ਦੀ ਭਵਿੱਖਬਾਣੀ ਸੱਚੀ ਹੋ ਸਕੇ: “ਹੇ ਪ੍ਰਭੂ ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ? ਪ੍ਰਭੂ ਦੀ ਸ਼ਕਤੀ ਕਿਸ ਨੇ ਵੇਖੀ?”
Bunlar ona görə baş verdi ki, Yeşaya peyğəmbərin bu sözləri yerinə yetsin: «Ya Rəbb, xəbərimizə kim inandı, Rəbbin gücü kimə zühur oldu?»
39 ੩੯ ਇਸੇ ਕਾਰਨ ਲੋਕ ਵਿਸ਼ਵਾਸ ਨਾ ਕਰ ਸਕੇ। ਜਿਵੇਂ ਕਿ ਯਸਾਯਾਹ ਫਿਰ ਆਖਦਾ ਹੈ,
Onlar iman edə bilmirdilər, ona görə ki Yeşaya başqa yerdə deyib:
40 ੪੦ “ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖੀਆਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ। ਤਾਂ ਜੋ ਨਾ ਉਹ ਆਪਣੀਆਂ ਅੱਖਾਂ ਨਾਲ ਵੇਖ ਸਕਣ, ਨਾ ਦਿਮਾਗ ਨਾਲ ਸਮਝ ਸਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸਕਾਂ।”
«Allah onların gözlərini kor etdi Və ürəklərini kütləşdirdi ki, Gözləri ilə görməsinlər, Ürəkləri ilə anlamasınlar Və Mənə sarı dönməsinlər ki, Mən onlara şəfa verim».
41 ੪੧ ਯਸਾਯਾਹ ਨੇ ਇਹ ਇਸ ਲਈ ਆਖਿਆ ਕਿਉਂਕਿ ਉਸ ਨੇ ਉਸ ਦੀ ਮਹਿਮਾ ਵੇਖੀ ਸੀ।
Yeşaya İsanın ehtişamını gördüyü üçün bu sözləri deyərək Onun barəsində danışıb.
42 ੪੨ ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ। ਪਰ ਕਿਉਂ ਜੋ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁੱਲਕੇ ਨਾ ਆਖਿਆ ਕਿ ਉਹ ਯਿਸੂ ਉੱਤੇ ਵਿਸ਼ਵਾਸ ਕਰਦੇ ਹਨ। ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਘਰ ਤੋਂ ਕੱਢ ਦਿੱਤੇ ਜਾਣਗੇ।
Bununla bərabər, rəhbərlərdən bir çoxu İsaya iman etdi, lakin sinaqoqdan qovulmasınlar deyə fariseylərə görə bunu açıq bildirmədilər.
43 ੪੩ ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀ ਵਡਿਆਈ ਨਾਲੋਂ ਵਧ ਲੋਕਾਂ ਦੀ ਵਡਿਆਈ ਨੂੰ ਪਿਆਰ ਕੀਤਾ।
Çünki insanlardan izzət qazanmağı Allahdan izzət almaqdan artıq sevdilər.
44 ੪੪ ਤਦ ਯਿਸੂ ਨੇ ਉੱਚੀ ਅਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਉੱਤੇ ਵਿਸ਼ਵਾਸ ਕਰਦਾ ਹੈ ਉਹ ਮੇਰੇ ਉੱਤੇ ਨਹੀਂ ਸਗੋਂ ਉਸ ਉੱਤੇ ਵਿਸ਼ਵਾਸ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।
İsa nida edib dedi: «Mənə iman edən Mənə deyil, Məni Göndərənə iman edir.
45 ੪੫ ਜੋ ਵਿਅਕਤੀ ਮੈਨੂੰ ਵੇਖਦਾ ਹੈ ਉਹ ਉਸ ਨੂੰ ਵੇਖਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।
Məni görən də Məni Göndərəni görür.
46 ੪੬ ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਮਨੁੱਖ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ, ਹਨੇਰੇ ਵਿੱਚ ਨਾ ਰਹੇ।
Mən dünyaya nur olub gəldim ki, Mənə iman edən hər kəs qaranlıqda qalmasın.
47 ੪੭ ਜੋ ਮੇਰੀਆਂ ਸਿਖਿਆਵਾਂ ਸੁਣਦੇ ਹਨ ਅਤੇ ਇਸ ਨੂੰ ਨਹੀਂ ਮੰਨਦੇ। ਮੈਂ ਉਹਨਾਂ ਨੂੰ ਦੋਸ਼ੀ ਨਹੀਂ ਠਹਿਰਾਉਂਦਾ, ਸਗੋਂ ਲੋਕਾਂ ਨੂੰ ਬਚਾਉਣ ਲਈ ਆਇਆ ਹਾਂ।
Kim sözlərimi eşidib onlara riayət etməzsə, Mən onu mühakimə etmərəm, çünki dünyanı mühakimə etmək üçün deyil, onu xilas etmək üçün gəldim.
48 ੪੮ ਜੋ ਮੇਰੇ ਉੱਤੇ ਵਿਸ਼ਵਾਸ ਕਰਨ ਤੋਂ ਇੰਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲ ਕਰਦਾ। ਇਹੀ ਬਚਨ ਜਿਹੜਾ ਅੰਤ ਦੇ ਦਿਨ ਉਸ ਨੂੰ ਦੋਸ਼ੀ ਠਹਿਰਾਏਗਾ।
Məni rədd edib sözlərimi qəbul etməyəni mühakimə edən bir şey var: bu da Mənim söylədiyim sözdür ki, son gündə onu mühakimə edəcək.
49 ੪੯ ਕਿਉਂਕਿ ਮੈਂ ਆਪਣੇ ਮਨੋਂ ਨਹੀਂ ਕਿਹਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸ ਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਆਖਣਾ ਚਾਹੀਦਾ ਅਤੇ ਕੀ ਸਿਖਾਉਣਾ ਚਾਹੀਦਾ।
Çünki Mən Özümdən söyləmədim, Məni göndərən Ata nə deyəcəyim və nə söyləyəcəyim haqqında Mənə əmr verdi.
50 ੫੦ ਅਤੇ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਦਾ ਬਚਨ ਸਦੀਪਕ ਜੀਵਨ ਲਿਆਉਂਦਾ ਹੈ। ਇਸੇ ਲਈ ਜੋ ਬਚਨ ਮੈਂ ਬੋਲਦਾ ਹਾਂ ਅਤੇ ਉਪਦੇਸ਼ ਦਿੰਦਾ ਹਾਂ ਉਹ ਉਹੀ ਹਨ ਜੋ ਪਿਤਾ ਨੇ ਮੈਨੂੰ ਬੋਲਣ ਲਈ ਕਿਹਾ ਹੈ।” (aiōnios )
Mən bilirəm ki, Onun əmri əbədi həyatdır. Beləcə Mənim söylədiklərimi Ata Mənə necə dedisə, eləcə də söyləyirəm». (aiōnios )