< ਯੂਹੰਨਾ 13 >

1 ਇਹ ਸਮਾਂ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸੀ ਅਤੇ ਯਿਸੂ ਜਾਣਦਾ ਸੀ ਕਿ ਉਸਦਾ ਸੰਸਾਰ ਨੂੰ ਛੱਡਣ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਨੇੜੇ ਸੀ। ਜਿਹੜੇ ਲੋਕ ਇਸ ਸੰਸਾਰ ਵਿੱਚ ਉਸ ਦੇ ਨੇੜੇ ਸਨ, ਯਿਸੂ ਨੇ ਸਦਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੱਕ ਪਿਆਰ ਕੀਤਾ।
ולפני חג הפסח כשידע ישוע כי באה שעתו לעבר מן העולם הזה אל אביו כאשר אהב את בחיריו אשר בעולם כן אהבם עד הקץ׃
2 ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਯਿਸੂ ਨਾਲ ਧੋਖਾ ਕਰਨ ਲਈ ਦਿਲ ਵਿੱਚ ਪਾ ਚੁੱਕਿਆ ਸੀ।
ויהי אחרי החל הסעודה והשטן נתן בלב יהודה בן שמעון איש קריות למסרו׃
3 ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਕੋਲੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।
וידע ישוע כי נתן אביו את הכל בידו וכי מאלהים בא ואל אלהים ישוב׃
4 ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖੜ੍ਹਾ ਹੋਇਆ ਅਤੇ ਆਪਣਾ ਚੋਗਾ ਲਾਹ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ।
ויקם מעל השלחן ויפשט את בגדיו ויקח מטפחת ויחגרה׃
5 ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ, ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਸਾਫ਼ ਕੀਤੇ।
ואחר יצק מים בכיור ויחל לרחץ את רגלי תלמידיו ולנגב במטפחת אשר הוא חגור בה׃
6 ਜਦੋਂ ਯਿਸੂ ਸ਼ਮਊਨ ਪਤਰਸ ਕੋਲ ਆਇਆ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ?”
ויקרב אל שמעון פטרוס והוא אמר אליו אדני האתה תרחץ את רגלי׃
7 ਯਿਸੂ ਨੇ ਆਖਿਆ “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਅਦ ਵਿੱਚ ਸਮਝੇਂਗਾ।”
ויען ישוע ויאמר אליו את אשר אני עשה אינך ידע כעת ואחרי כן תדע׃
8 ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਮੇਰੀ ਤੇਰੇ ਨਾਲ ਕੋਈ ਸਾਂਝ ਨਹੀਂ ਹੋਵੇਂਗੀ।” (aiōn g165)
ויאמר אליו פטרוס לעולם לא תרחץ את רגלי ויען ישוע אם לא ארחץ אתך אין לך חלק עמי׃ (aiōn g165)
9 ਸ਼ਮਊਨ ਪਤਰਸ ਨੇ ਕਿਹਾ, “ਪ੍ਰਭੂ ਜੀ, ਫ਼ੇਰ ਸਿਰਫ਼ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਤੇ ਸਿਰ ਵੀ ਧੋ ਦੇਵੋ।”
ויאמר אליו שמעון פטרוס אדני לא לבד את רגלי כי אם גם את ידי ואת ראשי׃
10 ੧੦ ਯਿਸੂ ਨੇ ਆਖਿਆ, “ਉਹ ਮਨੁੱਖ ਜਿਸ ਨੇ ਆਪਣਾ ਸਾਰਾ ਸਰੀਰ ਸਾਫ਼ ਕੀਤਾ ਹੈ ਅਤੇ ਸਿਰਫ਼ ਉਸ ਦੇ ਪੈਰ ਧੋਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।”
ויאמר אליו ישוע המרחץ אין לו לרחץ עוד כי אם את הרגלים כי כלו טהור הוא ואתם טהורים אך לא כלכם׃
11 ੧੧ ਯਿਸੂ ਨੂੰ ਪਤਾ ਸੀ ਕਿ ਉਸ ਦੇ ਵਿਰੁੱਧ ਕੌਣ ਹੋਵੇਗਾ ਇਸ ਲਈ ਉਸ ਨੇ ਆਖਿਆ: “ਤੁਹਾਡੇ ਵਿੱਚੋਂ ਹਰ ਕੋਈ ਸਾਫ਼ ਨਹੀਂ ਹੈ।”
כי ידע מי ימסרהו על כן אמר לא כלכם טהורים׃
12 ੧੨ ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾ ਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁੱਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਨਾਲ ਕੀ ਕੀਤਾ ਹੈ?”
ויהי אחרי אשר רחץ את רגלים וילבש את בגדיו וישב להסב ויאמר אליהם הידעתם מה הדבר אשר עשיתי לכם׃
13 ੧੩ ਤੁਸੀਂ ਮੈਨੂੰ “ਗੁਰੂ” ਅਤੇ “ਪ੍ਰਭੂ” ਕਹਿੰਦੇ ਹੋ ਅਤੇ ਇਹ ਠੀਕ ਹੈ, ਕਿਉਂਕਿ ਮੈਂ ਉਹੀ ਹਾਂ।
אתם קראים לי רב ואדון והיטבתם אשר דברתם כי אני הוא׃
14 ੧੪ ਮੈਂ ਤੁਹਾਡਾ ਪ੍ਰਭੂ ਵੀ ਹਾਂ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗੂੰ ਧੋਤੇ ਹਨ, ਇਸ ਲਈ ਤੁਹਾਨੂੰ ਵੀ ਚਾਹੀਦਾ ਹੈ ਇੱਕ ਦੂਜੇ ਦੇ ਪੈਰ ਧੋਵੋ।
לכן אם אני המורה והאדון רחצתי את רגליכם גם אתם חיבים לרחץ איש את רגלי אחיו׃
15 ੧੫ ਮੈਂ ਇਹ ਤੁਹਾਡੇ ਲਈ ਇੱਕ ਨਮੂਨਾ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸਕੋ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।
כי מופת נתתי לכם למען תעשו גם אתם כאשר עשיתי לכם׃
16 ੧੬ ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ ਅਤੇ ਭੇਜਿਆ ਹੋਇਆ ਆਪਣੇ ਭੇਜਣ ਵਾਲੇ ਤੋਂ ਵੱਡਾ ਨਹੀਂ ਹੁੰਦਾ।
אמן אמן אני אמר לכם כי העבד איננו גדול מאדניו והשלוח איננו גדול משלחו׃
17 ੧੭ ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਮੁਬਾਰਕ ਹੋਵੋਂਗੇ।
אם ידעתם זאת אשריכם אם כן תעשו׃
18 ੧੮ “ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਪੂਰਾ ਹੋਣਾ ਚਾਹੀਦਾ ਹੈ: ਉਹ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।
לא על כלכם דברתי יודע אני את אשר בחרתי בהם אך למען ימלא הכתוב אוכל לחמי הגדיל עלי עקב׃
19 ੧੯ ਮੈਂ ਇਹ ਸਭ ਕੁਝ ਹੋਣ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਹੋਵੇਗਾ, ਤੁਸੀਂ ਵਿਸ਼ਵਾਸ ਕਰੋਂਗੇ ਕਿ ਮੈਂ ਓਹੀ ਹਾਂ।
מעתה אני אמר לכם בטרם היותה למען בבואה תאמינו כי אני הוא׃
20 ੨੦ ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਮਨੁੱਖ ਨੂੰ ਕਬੂਲ ਕਰਦਾ, ਸੋ ਮੈਨੂੰ ਕਬੂਲ ਕਰਦਾ ਹੈ ਅਤੇ ਉਹ ਜੋ ਮੈਨੂੰ ਕਬੂਲ ਕਰਦਾ ਸੋ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।”
אמן אמן אני אמר לכם כי כל המקבל את אשר אשלחהו אתי הוא מקבל והמקבל אתי הוא מקבל את שלחי׃
21 ੨੧ ਯਿਸੂ ਇਹ ਗੱਲਾਂ ਆਖਦੇ ਹੋਏ ਬੜਾ ਦੁੱਖੀ ਹੋਇਆ ਅਤੇ ਉਸ ਨੇ ਸਾਫ਼ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ।”
ויהי ככלות ישוע לדבר הדברים האלה ויבהל ברוחו ויעד ויאמר אמן אמן אני אמר לכם כי אחד מכם ימסרני׃
22 ੨੨ ਯਿਸੂ ਦੇ ਚੇਲੇ ਭਰਮ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ। ਉਨ੍ਹਾਂ ਨੂੰ ਇਹ ਸਮਝ ਨਾ ਆਇਆ ਕਿ ਯਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ।
ויתראו תלמידיו ויתמהו איש אל רעהו לדעת על מי דבר׃
23 ੨੩ ਉਨ੍ਹਾਂ ਵਿੱਚੋਂ ਇੱਕ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਯਿਸੂ ਦੀ ਛਾਤੀ ਨਾਲ ਢਾਸਣਾ ਲਾਈ ਹੋਈ ਸੀ।
ואחד מתלמידיו מסב על חיק ישוע אשר ישוע אהבו׃
24 ੨੪ ਇਸ ਲਈ ਸ਼ਮਊਨ ਪਤਰਸ ਨੇ ਯਿਸੂ ਤੋਂ ਇਹ ਪੁੱਛਣ ਲਈ ਇਸ਼ਾਰਾ ਕੀਤਾ ਕਿ ਉਹ ਕਿਸ ਦੇ ਬਾਰੇ ਗੱਲ ਕਰ ਰਿਹਾ ਸੀ।
וירמז לו שמעון פטרוס לדרש מי הוא זה אשר דבר עליו׃
25 ੨੫ ਉਹ ਚੇਲਾ ਯਿਸੂ ਦੇ ਹੋਰ ਨੇੜੇ ਹੋਇਆ ਅਤੇ ਉਸ ਨੂੰ ਪੁਛੱਣ ਲੱਗਾ, “ਹੇ ਪ੍ਰਭੂ, ਕੌਣ ਹੈ ਜੋ ਤੈਨੂੰ ਤੇਰੇ ਦੁਸ਼ਮਣਾਂ ਹੱਥੀਂ ਫ਼ੜਵਾਏਗਾ।”
ויפל על לב ישוע ויאמר אליו אדני מי הוא׃
26 ੨੬ ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਣਾਂ ਹੱਥੀਂ ਫ਼ੜਵਾਏਗਾ।” ਸੋ ਯਿਸੂ ਨੇ ਰੋਟੀ ਲਈ ਕਟੋਰੇ ਵਿੱਚ ਡਬੋਈ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਦਿੱਤੀ।
ויען ישוע הנה זה הוא אשר אטבל פתי לתתו לו ויטבל את פתו ויתן אל יהודה בן שמעון איש קריות׃
27 ੨੭ ਜਿਵੇਂ ਹੀ ਯਹੂਦਾ ਨੇ ਰੋਟੀ ਲਈ ਸ਼ੈਤਾਨ ਉਸ ਵਿੱਚ ਵੜ ਗਿਆ। ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ।”
ואחרי בלעו בא השטן אל קרבו ויאמר אליו ישוע את אשר תעשה עשה מהרה׃
28 ੨੮ ਮੇਜ਼ ਤੇ ਬੈਠਿਆਂ ਵਿੱਚੋਂ ਕੋਈ ਵੀ ਨਾ ਸਮਝ ਸਕਿਆ ਕਿ ਯਿਸੂ ਕੀ ਆਖ ਰਿਹਾ ਹੈ ਅਤੇ ਉਸ ਨੇ ਇਹ ਗੱਲ ਯਹੂਦਾ ਨੂੰ ਕਿਉਂ ਆਖੀ।
ומן המסבים לא ידע איש על מה דבר אליו כזאת׃
29 ੨੯ ਯਹੂਦਾ ਕੋਲ ਧਨ ਵਾਲੀ ਥੈਲੀ ਰਹਿੰਦੀ ਸੀ। ਉਨ੍ਹਾਂ ਵਿੱਚੋਂ ਕੁਝ ਨੇ ਸਮਝਿਆ ਕਿ ਯਿਸੂ ਨੇ ਉਸ ਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ, ਜਿਨ੍ਹਾਂ ਦੀ ਤਿਉਹਾਰ ਲਈ ਲੋੜ ਹੈ ਜਾਂ ਉਸ ਨੂੰ ਗਰੀਬਾਂ ਨੂੰ ਕੁਝ ਦੇਣ ਲਈ ਕਿਹਾ ਹੈ।
כי יש אשר חשבו כי אמר אליו ישוע קנה לנו צרכי החג או לתת לאביונים יען אשר כיס הכסף תחת יד יהודה׃
30 ੩੦ ਤਾਂ ਯਹੂਦਾ ਰੋਟੀ ਲੈ ਕੇ ਝੱਟ ਬਾਹਰ ਨਿੱਕਲ ਗਿਆ। ਇਹ ਰਾਤ ਦਾ ਸਮਾਂ ਸੀ।
והוא בקחתו את פת הלחם מהר לצאת החוצה ויהי לילה׃
31 ੩੧ ਜਦੋਂ ਯਹੂਦਾ ਚਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦੇ ਪੁੱਤਰ ਦੀ ਵਡਿਆਈ ਅਤੇ ਉਹ ਦੇ ਵਿੱਚ ਪਰਮੇਸ਼ੁਰ ਦੀ ਵਡਿਆਈ ਕੀਤੀ ਜਾਂਦੀ।
הוא יצא וישוע אמר עתה נתפאר בן האדם והאלהים נתפאר בו׃
32 ੩੨ ਜੇਕਰ ਪਰਮੇਸ਼ੁਰ ਉਸ ਰਾਹੀਂ ਵਡਿਆਈ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਵਡਿਆਈ ਦੇਵੇਗਾ ਅਤੇ ਉਹ ਜਲਦੀ ਹੀ ਉਸ ਨੂੰ ਵਡਿਆਈ ਦੇਵੇਗਾ।”
אם האלהים נתפאר בו גם האלהים הוא יפארהו בעצמו ובמהרה יפארהו׃
33 ੩੩ ਯਿਸੂ ਨੇ ਕਿਹਾ, “ਮੇਰੇ ਬੱਚਿਓ, ਮੈਂ ਹੋਰ ਥੋੜੀ ਦੇਰ ਤੁਹਾਡੇ ਕੋਲ ਰਹਾਂਗਾ। ਫੇਰ ਤੁਸੀਂ ਮੈਨੂੰ ਲੱਭੋਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਕਿ ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ।
בני עוד מעט מזער אהיה עמכם אתם תבקשוני וכאשר אמרתי אל היהודים כי אל אשר אני הולך לא תוכלו לבוא שמה כן אליכם אמר אני עתה׃
34 ੩੪ ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ।
מצוה חדשה אני נתן לכם כי תאהבו איש את אחיו כאשר אהבתי אתכם כן גם אתם איש את אחיו תאהבון׃
35 ੩੫ ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਨਣਗੇ ਕਿ ਤੁਸੀਂ ਮੇਰੇ ਚੇਲੇ ਹੋ।”
בזאת ידעו כלם כי תלמידי אתם בהיות אהבה ביניכם׃
36 ੩੬ ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਜੀ ਤੁਸੀਂ ਕਿੱਥੇ ਜਾ ਰਹੇ ਹੋ?” ਯਿਸੂ ਨੇ ਆਖਿਆ, “ਜਿੱਥੇ ਮੈਂ ਜਾਂਦਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸਕਦਾ ਪਰ ਬਾਅਦ ਵਿੱਚ ਤੂੰ ਆ ਜਾਵੇਗਾ।”
ויאמר אליו פטרוס אדני אנה תלך ויען אתו ישוע אל אשר אני הולך שמה לא תוכל עתה ללכת אחרי אך אחרי כן תלך אחרי׃
37 ੩੭ ਪਤਰਸ ਨੇ ਕਿਹਾ, “ਪ੍ਰਭੂ ਜੀ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸਕਦਾ? ਮੈਂ ਤੇਰੇ ਲਈ ਜਾਨ ਦੇਣ ਨੂੰ ਤਿਆਰ ਹਾਂ।”
ויאמר אליו פטרוס מדוע לא אוכל עתה ללכת אחריך הן נפשי בעד נפשך אתן׃
38 ੩੮ ਯਿਸੂ ਨੇ ਆਖਿਆ, “ਕੀ ਤੂੰ ਮੇਰੇ ਲਈ ਆਪਣੀ ਜਾਨ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨੀ ਦੇਰ ਤੱਕ ਤੂੰ ਤਿੰਨ ਵਾਰੀ ਮੇਰਾ ਇੰਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ।”
ויען אתו ישוע הכי תתן נפשך בעד נפשי אמן אמן אני אמר לך בטרם יקרא התרנגל תכחש בי שלש פעמים׃

< ਯੂਹੰਨਾ 13 >