< ਯੂਹੰਨਾ 13 >
1 ੧ ਇਹ ਸਮਾਂ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸੀ ਅਤੇ ਯਿਸੂ ਜਾਣਦਾ ਸੀ ਕਿ ਉਸਦਾ ਸੰਸਾਰ ਨੂੰ ਛੱਡਣ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਨੇੜੇ ਸੀ। ਜਿਹੜੇ ਲੋਕ ਇਸ ਸੰਸਾਰ ਵਿੱਚ ਉਸ ਦੇ ਨੇੜੇ ਸਨ, ਯਿਸੂ ਨੇ ਸਦਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੱਕ ਪਿਆਰ ਕੀਤਾ।
Перед святом Пасхи Ісус, знаючи, що настала Його година, щоб залишити цей світ і повернутись до Отця, полюбивши Своїх, що були у світі, полюбив їх до кінця.
2 ੨ ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਯਿਸੂ ਨਾਲ ਧੋਖਾ ਕਰਨ ਲਈ ਦਿਲ ਵਿੱਚ ਪਾ ਚੁੱਕਿਆ ਸੀ।
Під час вечері, коли диявол вже вклав у серце Юди, сина Симона Іскаріота, зрадити Ісуса,
3 ੩ ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਕੋਲੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।
знаючи, що Отець дав усе в Його руки, що від Бога прийшов і до Бога повертається,
4 ੪ ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖੜ੍ਹਾ ਹੋਇਆ ਅਤੇ ਆਪਣਾ ਚੋਗਾ ਲਾਹ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ।
Він підвівся з-за столу, зняв верхній одяг і підперезався рушником.
5 ੫ ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ, ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਸਾਫ਼ ਕੀਤੇ।
Потім налив води в таз і почав мити ноги учням та витирати їх рушником, яким був підперезаний.
6 ੬ ਜਦੋਂ ਯਿਸੂ ਸ਼ਮਊਨ ਪਤਰਸ ਕੋਲ ਆਇਆ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ?”
Коли Він підійшов до Симона Петра, той сказав Йому: ―Господи, Ти будеш мити мені ноги?
7 ੭ ਯਿਸੂ ਨੇ ਆਖਿਆ “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਅਦ ਵਿੱਚ ਸਮਝੇਂਗਾ।”
Ісус сказав йому: ―Того, що Я роблю, ти не розумієш зараз, але зрозумієш потім.
8 ੮ ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਮੇਰੀ ਤੇਰੇ ਨਾਲ ਕੋਈ ਸਾਂਝ ਨਹੀਂ ਹੋਵੇਂਗੀ।” (aiōn )
Петро сказав Йому: ―Ти ніколи не митимеш моїх ніг! Ісус відповів: ―Якщо Я не обмию тебе, то не матимеш частки зі Мною. (aiōn )
9 ੯ ਸ਼ਮਊਨ ਪਤਰਸ ਨੇ ਕਿਹਾ, “ਪ੍ਰਭੂ ਜੀ, ਫ਼ੇਰ ਸਿਰਫ਼ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਤੇ ਸਿਰ ਵੀ ਧੋ ਦੇਵੋ।”
Симон Петро сказав: ―[Тоді], Господи, не тільки ноги, але й руки та голову!
10 ੧੦ ਯਿਸੂ ਨੇ ਆਖਿਆ, “ਉਹ ਮਨੁੱਖ ਜਿਸ ਨੇ ਆਪਣਾ ਸਾਰਾ ਸਰੀਰ ਸਾਫ਼ ਕੀਤਾ ਹੈ ਅਤੇ ਸਿਰਫ਼ ਉਸ ਦੇ ਪੈਰ ਧੋਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।”
Ісус відповів йому: ―Тому, хто обмився, потрібно лише ноги помити, бо він увесь чистий. І ви чисті, але не всі.
11 ੧੧ ਯਿਸੂ ਨੂੰ ਪਤਾ ਸੀ ਕਿ ਉਸ ਦੇ ਵਿਰੁੱਧ ਕੌਣ ਹੋਵੇਗਾ ਇਸ ਲਈ ਉਸ ਨੇ ਆਖਿਆ: “ਤੁਹਾਡੇ ਵਿੱਚੋਂ ਹਰ ਕੋਈ ਸਾਫ਼ ਨਹੀਂ ਹੈ।”
Він знав, хто зрадить Його, тому й казав, що не всі чисті.
12 ੧੨ ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾ ਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁੱਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਨਾਲ ਕੀ ਕੀਤਾ ਹੈ?”
Закінчивши мити їхні ноги, [Ісус] одягнув Свій одяг, повернувся на Своє місце й сказав їм: ―Чи розумієте ви, що Я зробив для вас?
13 ੧੩ ਤੁਸੀਂ ਮੈਨੂੰ “ਗੁਰੂ” ਅਤੇ “ਪ੍ਰਭੂ” ਕਹਿੰਦੇ ਹੋ ਅਤੇ ਇਹ ਠੀਕ ਹੈ, ਕਿਉਂਕਿ ਮੈਂ ਉਹੀ ਹਾਂ।
Ви називаєте Мене Вчителем і Господом і добре кажете, бо Я Ним є.
14 ੧੪ ਮੈਂ ਤੁਹਾਡਾ ਪ੍ਰਭੂ ਵੀ ਹਾਂ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗੂੰ ਧੋਤੇ ਹਨ, ਇਸ ਲਈ ਤੁਹਾਨੂੰ ਵੀ ਚਾਹੀਦਾ ਹੈ ਇੱਕ ਦੂਜੇ ਦੇ ਪੈਰ ਧੋਵੋ।
Тож якщо Я, ваш Господь і Вчитель, помив вам ноги, то й ви повинні мити ноги один одному.
15 ੧੫ ਮੈਂ ਇਹ ਤੁਹਾਡੇ ਲਈ ਇੱਕ ਨਮੂਨਾ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸਕੋ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।
Бо Я подав вам приклад, щоб ви робили так, як Я зробив вам.
16 ੧੬ ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ ਅਤੇ ਭੇਜਿਆ ਹੋਇਆ ਆਪਣੇ ਭੇਜਣ ਵਾਲੇ ਤੋਂ ਵੱਡਾ ਨਹੀਂ ਹੁੰਦਾ।
Істинно кажу вам: раб не більший за свого господаря, і посланецьне більший за того, хто його послав.
17 ੧੭ ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਮੁਬਾਰਕ ਹੋਵੋਂਗੇ।
Якщо ви знаєте це, то блаженні ви, коли чинитимете так.
18 ੧੮ “ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਪੂਰਾ ਹੋਣਾ ਚਾਹੀਦਾ ਹੈ: ਉਹ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।
Я не говорю про всіх вас. Я знаю тих, кого обрав. Але має сповнитись Писання: «Той, хто їв Мій хліб, підняв на Мене свою п’яту».
19 ੧੯ ਮੈਂ ਇਹ ਸਭ ਕੁਝ ਹੋਣ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਹੋਵੇਗਾ, ਤੁਸੀਂ ਵਿਸ਼ਵਾਸ ਕਰੋਂਗੇ ਕਿ ਮੈਂ ਓਹੀ ਹਾਂ।
Я кажу вам перед тим, як станеться, щоб, коли станеться, ви повірили, що Я є.
20 ੨੦ ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਮਨੁੱਖ ਨੂੰ ਕਬੂਲ ਕਰਦਾ, ਸੋ ਮੈਨੂੰ ਕਬੂਲ ਕਰਦਾ ਹੈ ਅਤੇ ਉਹ ਜੋ ਮੈਨੂੰ ਕਬੂਲ ਕਰਦਾ ਸੋ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।”
Істинно кажу вам: хто приймає того, кого Я пошлю, приймає Мене, а хто Мене приймає, той приймає й Того, Хто послав Мене.
21 ੨੧ ਯਿਸੂ ਇਹ ਗੱਲਾਂ ਆਖਦੇ ਹੋਏ ਬੜਾ ਦੁੱਖੀ ਹੋਇਆ ਅਤੇ ਉਸ ਨੇ ਸਾਫ਼ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ।”
Сказавши це, Ісус стривожився духом і засвідчив: ―Істинно кажу вам: один із вас зрадить Мене.
22 ੨੨ ਯਿਸੂ ਦੇ ਚੇਲੇ ਭਰਮ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ। ਉਨ੍ਹਾਂ ਨੂੰ ਇਹ ਸਮਝ ਨਾ ਆਇਆ ਕਿ ਯਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ।
Його учні дивилися один на одного, не розуміючи, про кого Він каже.
23 ੨੩ ਉਨ੍ਹਾਂ ਵਿੱਚੋਂ ਇੱਕ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਯਿਸੂ ਦੀ ਛਾਤੀ ਨਾਲ ਢਾਸਣਾ ਲਾਈ ਹੋਈ ਸੀ।
Один з Його учнів, той, якого любив Ісус, сидів за столом, прихилившись до Нього.
24 ੨੪ ਇਸ ਲਈ ਸ਼ਮਊਨ ਪਤਰਸ ਨੇ ਯਿਸੂ ਤੋਂ ਇਹ ਪੁੱਛਣ ਲਈ ਇਸ਼ਾਰਾ ਕੀਤਾ ਕਿ ਉਹ ਕਿਸ ਦੇ ਬਾਰੇ ਗੱਲ ਕਰ ਰਿਹਾ ਸੀ।
Симон Петро дав йому знак, щоб запитав, кого Він має на увазі.
25 ੨੫ ਉਹ ਚੇਲਾ ਯਿਸੂ ਦੇ ਹੋਰ ਨੇੜੇ ਹੋਇਆ ਅਤੇ ਉਸ ਨੂੰ ਪੁਛੱਣ ਲੱਗਾ, “ਹੇ ਪ੍ਰਭੂ, ਕੌਣ ਹੈ ਜੋ ਤੈਨੂੰ ਤੇਰੇ ਦੁਸ਼ਮਣਾਂ ਹੱਥੀਂ ਫ਼ੜਵਾਏਗਾ।”
Спираючись на Ісуса, той запитав Його: ―Господи, хто це?
26 ੨੬ ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਣਾਂ ਹੱਥੀਂ ਫ਼ੜਵਾਏਗਾ।” ਸੋ ਯਿਸੂ ਨੇ ਰੋਟੀ ਲਈ ਕਟੋਰੇ ਵਿੱਚ ਡਬੋਈ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਦਿੱਤੀ।
Ісус відповів: ―Це той, кому Я подам шматок хліба, вмочивши його в миску. Потім, вмочивши шматок хліба, подав його Юді, синові Симона Іскаріота.
27 ੨੭ ਜਿਵੇਂ ਹੀ ਯਹੂਦਾ ਨੇ ਰੋਟੀ ਲਈ ਸ਼ੈਤਾਨ ਉਸ ਵਿੱਚ ਵੜ ਗਿਆ। ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ।”
Як тільки [Юда] взяв шматок, сатана увійшов у нього. Ісус сказав йому: ―Що робиш, роби швидше!
28 ੨੮ ਮੇਜ਼ ਤੇ ਬੈਠਿਆਂ ਵਿੱਚੋਂ ਕੋਈ ਵੀ ਨਾ ਸਮਝ ਸਕਿਆ ਕਿ ਯਿਸੂ ਕੀ ਆਖ ਰਿਹਾ ਹੈ ਅਤੇ ਉਸ ਨੇ ਇਹ ਗੱਲ ਯਹੂਦਾ ਨੂੰ ਕਿਉਂ ਆਖੀ।
Але ніхто з тих, хто був за столом, не зрозумів, чому Він сказав це йому.
29 ੨੯ ਯਹੂਦਾ ਕੋਲ ਧਨ ਵਾਲੀ ਥੈਲੀ ਰਹਿੰਦੀ ਸੀ। ਉਨ੍ਹਾਂ ਵਿੱਚੋਂ ਕੁਝ ਨੇ ਸਮਝਿਆ ਕਿ ਯਿਸੂ ਨੇ ਉਸ ਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ, ਜਿਨ੍ਹਾਂ ਦੀ ਤਿਉਹਾਰ ਲਈ ਲੋੜ ਹੈ ਜਾਂ ਉਸ ਨੂੰ ਗਰੀਬਾਂ ਨੂੰ ਕੁਝ ਦੇਣ ਲਈ ਕਿਹਾ ਹੈ।
А оскільки в Юди була скриня з грошима, дехто подумав, що Ісус наказав йому купити все потрібне до свята або ж дати щось бідним.
30 ੩੦ ਤਾਂ ਯਹੂਦਾ ਰੋਟੀ ਲੈ ਕੇ ਝੱਟ ਬਾਹਰ ਨਿੱਕਲ ਗਿਆ। ਇਹ ਰਾਤ ਦਾ ਸਮਾਂ ਸੀ।
[Юда], узявши шматок хліба, відразу вийшов. Була ніч.
31 ੩੧ ਜਦੋਂ ਯਹੂਦਾ ਚਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦੇ ਪੁੱਤਰ ਦੀ ਵਡਿਆਈ ਅਤੇ ਉਹ ਦੇ ਵਿੱਚ ਪਰਮੇਸ਼ੁਰ ਦੀ ਵਡਿਆਈ ਕੀਤੀ ਜਾਂਦੀ।
Коли [Юда] вийшов, Ісус сказав: ―Тепер Син Людський прославився, і Бог прославився в Ньому.
32 ੩੨ ਜੇਕਰ ਪਰਮੇਸ਼ੁਰ ਉਸ ਰਾਹੀਂ ਵਡਿਆਈ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਵਡਿਆਈ ਦੇਵੇਗਾ ਅਤੇ ਉਹ ਜਲਦੀ ਹੀ ਉਸ ਨੂੰ ਵਡਿਆਈ ਦੇਵੇਗਾ।”
Якщо Бог прославився в Ньому, то і Його Бог прославить в Собі. І зробить це відразу.
33 ੩੩ ਯਿਸੂ ਨੇ ਕਿਹਾ, “ਮੇਰੇ ਬੱਚਿਓ, ਮੈਂ ਹੋਰ ਥੋੜੀ ਦੇਰ ਤੁਹਾਡੇ ਕੋਲ ਰਹਾਂਗਾ। ਫੇਰ ਤੁਸੀਂ ਮੈਨੂੰ ਲੱਭੋਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਕਿ ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ।
Діти [Мої], Я буду з вами ще трохи. Будете шукати Мене, і, як Я сказав юдеям, так кажу й вам нині: куди Я йду, ви не можете прийти.
34 ੩੪ ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ।
Я даю вам нову заповідь: любіть одне одного. Як Я полюбив вас, так і ви любіть одне одного.
35 ੩੫ ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਨਣਗੇ ਕਿ ਤੁਸੀਂ ਮੇਰੇ ਚੇਲੇ ਹੋ।”
Через це всі будуть знати, що ви є Моїми учнями, якщо будете любити одне одного.
36 ੩੬ ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਜੀ ਤੁਸੀਂ ਕਿੱਥੇ ਜਾ ਰਹੇ ਹੋ?” ਯਿਸੂ ਨੇ ਆਖਿਆ, “ਜਿੱਥੇ ਮੈਂ ਜਾਂਦਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸਕਦਾ ਪਰ ਬਾਅਦ ਵਿੱਚ ਤੂੰ ਆ ਜਾਵੇਗਾ।”
Симон Петро запитав Його: ―Господи, куди Ти йдеш? Ісус відповів: ―Куди Я йду, ти зараз за Мною піти не зможеш, але підеш пізніше.
37 ੩੭ ਪਤਰਸ ਨੇ ਕਿਹਾ, “ਪ੍ਰਭੂ ਜੀ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸਕਦਾ? ਮੈਂ ਤੇਰੇ ਲਈ ਜਾਨ ਦੇਣ ਨੂੰ ਤਿਆਰ ਹਾਂ।”
Петро знов запитав: ―Господи, чому я не можу зараз піти за Тобою? Я покладу своє життя за Тебе.
38 ੩੮ ਯਿਸੂ ਨੇ ਆਖਿਆ, “ਕੀ ਤੂੰ ਮੇਰੇ ਲਈ ਆਪਣੀ ਜਾਨ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨੀ ਦੇਰ ਤੱਕ ਤੂੰ ਤਿੰਨ ਵਾਰੀ ਮੇਰਾ ਇੰਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ।”
Тоді Ісус відповів: ―Ти дійсно покладеш своє життя за Мене? Істинно кажу тобі: ще до того, як півень заспіває, ти тричі зречешся Мене.