< ਯੂਹੰਨਾ 14 >
1 ੧ ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ।
Μὴ ταρασσέσθω ὑμῶν ἡ καρδία· πιστεύετε εἰς τὸν Θεόν, καὶ εἰς ἐμὲ πιστεύετε.
2 ੨ ਮੇਰੇ ਪਿਤਾ ਦੇ ਘਰ ਵਿੱਚ ਬਹੁਤ ਸਾਰੇ ਕਮਰੇ ਹਨ। ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਹਿੰਦਾ। ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ।
Ἐν τῇ οἰκίᾳ τοῦ πατρός μου μοναὶ πολλαί εἰσιν· εἰ δὲ μή, εἶπον ἂν ὑμῖν· Πορεύομαι ἑτοιμάσαι τόπον ὑμῖν.
3 ੩ ਉੱਥੇ ਜਾ ਕੇ ਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਅਦ, ਮੈਂ ਫੇਰ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਲੈ ਜਾਂਵਾਂਗਾ।
Καὶ ἐὰν πορευθῶ, ἑτοιμάσω ὑμῖν τόπον· πάλιν ἔρχομαι καὶ παραλήψομαι ὑμᾶς πρὸς ἐμαυτόν, ἵνα ὅπου εἰμὶ ἐγώ, καὶ ὑμεῖς ἦτε.
4 ੪ ਜਿੱਥੇ ਮੈਂ ਜਾਂਦਾ ਹਾਂ ਤੁਸੀਂ ਉਹ ਰਾਹ ਜਾਣਦੇ ਹੋ।”
Καὶ ὅπου ἐγὼ ὑπάγω οἴδατε, καὶ τὴν ὁδὸν οἴδατε.
5 ੫ ਥੋਮਾ ਨੇ ਉਸ ਨੂੰ ਕਿਹਾ, “ਪ੍ਰਭੂ ਜੀ ਸਾਨੂੰ ਇਹ ਪਤਾ ਨਹੀਂ ਕਿ ਤੂੰ ਕਿੱਥੇ ਜਾ ਰਿਹਾ ਹੈ, ਫਿਰ ਅਸੀਂ ਰਾਹ ਕਿਵੇਂ ਜਾਣ ਸਕਦੇ ਹਾਂ?”
Λέγει αὐτῷ Θωμᾶς, Κύριε, οὐκ οἴδαμεν ποῦ ὑπάγεις· καὶ πῶς δυνάμεθα τὴν ὁδὸν εἰδέναι;
6 ੬ ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।
Λέγει αὐτῷ ὁ Ἰησοῦς, Ἐγώ εἰμι ἡ ὁδὸς καὶ ἡ ἀλήθεια καὶ ἡ ζωή· οὐδεὶς ἔρχεται πρὸς τὸν πατέρα, εἰ μὴ δι᾽ ἐμοῦ.
7 ੭ ਜੇਕਰ ਤੁਸੀਂ ਮੈਨੂੰ ਜਾਣਦੇ ਤਾਂ ਤੁਸੀਂ ਪਿਤਾ ਨੂੰ ਵੀ ਜਾਣਦੇ ਹੋ। ਪਰ ਹੁਣ ਤੋਂ ਤੁਸੀਂ ਪਿਤਾ ਨੂੰ ਜਾਣਦੇ ਹੋ, ਤੁਸੀਂ ਉਸ ਨੂੰ ਵੇਖ ਲਿਆ ਹੈ।”
Εἰ ἐγνώκειτέ με, καὶ τὸν πατέρα μου ἐγνώκειτε ἄν· καὶ ἀπ᾽ ἄρτι γινώσκετε αὐτόν, καὶ ἑωράκατε αὐτόν.
8 ੮ ਫ਼ਿਲਿਪੁੱਸ ਨੇ ਯਿਸੂ ਨੂੰ ਆਖਿਆ, “ਹੇ ਪ੍ਰਭੂ ਜੀ! ਸਾਨੂੰ ਪਿਤਾ ਦਾ ਦਰਸ਼ਣ ਕਰਾ ਅਤੇ ਸਾਡੇ ਲਈ ਇਹੀ ਬਹੁਤ ਹੈ।”
Λέγει αὐτῷ Φίλιππος, Κύριε, δεῖξον ἡμῖν τὸν πατέρα, καὶ ἀρκεῖ ἡμῖν.
9 ੯ ਯਿਸੂ ਨੇ ਆਖਿਆ, “ਫ਼ਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹੁਣ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਦਾ, ‘ਸਾਨੂੰ ਪਿਤਾ ਦੇ ਦਰਸ਼ਣ ਕਰਾ?’
Λέγει αὐτῷ ὁ Ἰησοῦς, Τοσοῦτον χρόνον μεθ᾽ ὑμῶν εἰμι, καὶ οὐκ ἔγνωκάς με, Φίλιππε; Ὁ ἑωρακὼς ἐμέ, ἑώρακε τὸν πατέρα· καὶ πῶς σὺ λέγεις, Δεῖξον ἡμῖν τὸν πατέρα;
10 ੧੦ ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸਦਾ ਹਾਂ ਮੇਰੇ ਵੱਲੋਂ ਨਹੀਂ ਸਗੋਂ ਪਿਤਾ ਜੋ ਮੇਰੇ ਵਿੱਚ ਰਹਿੰਦਾ ਤੇ ਆਪਣੇ ਕੰਮ ਕਰਦਾ ਹੈ।
Οὐ πιστεύεις ὅτι ἐγὼ ἐν τῷ πατρί, καὶ ὁ πατὴρ ἐν ἐμοί ἐστι; Τὰ ῥήματα ἃ ἐγὼ λαλῶ ὑμῖν, ἀπ᾽ ἐμαυτοῦ οὐ λαλῶ· ὁ δὲ πατὴρ ὁ ἐν ἐμοὶ μένων, αὐτὸς ποιεῖ τὰ ἔργα.
11 ੧੧ ਜਦੋਂ ਮੈਂ ਇਹ ਆਖਦਾ ਹਾਂ ਕਿ ਪਿਤਾ ਮੇਰੇ ਵਿੱਚ ਹੈ ਤੇ ਮੈਂ ਪਿਤਾ ਵਿੱਚ ਹਾਂ, ਨਹੀਂ ਤਾਂ ਮੇਰੇ ਕੰਮਾਂ ਕਰਕੇ ਮੇਰੇ ਉੱਤੇ ਵਿਸ਼ਵਾਸ ਕਰੋ।
Πιστεύετέ μοι ὅτι ἐγὼ ἐν τῷ πατρί, καὶ ὁ πατὴρ ἐν ἐμοί· εἰ δὲ μή, διὰ τὰ ἔργα αὐτὰ πιστεύετέ μοι.
12 ੧੨ ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ। ਸਿਰਫ਼ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਮਹਾਨ ਕੰਮ ਕਰੇਗਾ, ਕਿਉਂਕਿ ਮੈਂ ਵਾਪਿਸ ਪਿਤਾ ਕੋਲ ਜਾ ਰਿਹਾ ਹਾਂ।
Ἀμὴν ἀμὴν λέγω ὑμῖν, ὁ πιστεύων εἰς ἐμέ, τὰ ἔργα ἃ ἐγὼ ποιῶ κἀκεῖνος ποιήσει, καὶ μείζονα τούτων ποιήσει· ὅτι ἐγὼ πρὸς τὸν πατέρα μου πορεύομαι.
13 ੧੩ ਜੇਕਰ ਤੁਸੀਂ ਮੇਰੇ ਨਾਮ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ।
Καὶ ὅ τι ἂν αἰτήσητε ἐν τῷ ὀνόματί μου, τοῦτο ποιήσω, ἵνα δοξασθῇ ὁ πατὴρ ἐν τῷ υἱῷ.
14 ੧੪ ਜੇਕਰ ਤੁਸੀਂ ਮੇਰੇ ਨਾਮ ਉੱਤੇ ਕੁਝ ਮੰਗੋਗੇ ਮੈਂ ਉਹ ਦੇਵਾਂਗਾ।”
Ἐάν τι αἰτήσητέ με ἐν τῷ ὀνόματί μου, ἐγὼ ποιήσω.
15 ੧੫ “ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ।
Ἐὰν ἀγαπᾶτέ με, τὰς ἐντολὰς τὰς ἐμὰς τηρήσατε.
16 ੧੬ ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਤੁਹਾਡੇ ਲਈ ਦੂਸਰਾ ਸਹਾਇਕ ਦੇਵੇਗਾ। (aiōn )
Καὶ ἐγὼ ἐρωτήσω τὸν πατέρα, καὶ ἄλλον παράκλητον δώσει ὑμῖν, ἵνα μένῃ μεθ᾽ ὑμῶν εἰς τὸν αἰῶνα, (aiōn )
17 ੧੭ ਇਹ ਸਹਾਇਕ ਸੱਚ ਦਾ ਆਤਮਾ ਹੈ। ਇਹ ਸੰਸਾਰ ਉਸ ਨੂੰ ਪ੍ਰਾਪਤ ਨਹੀਂ ਕਰ ਸਕਦਾ। ਕਿਉਂਕਿ ਸੰਸਾਰ ਨੇ ਉਸ ਨੂੰ ਨਾ ਵੇਖਿਆ ਹੈ ਤੇ ਨਾ ਹੀ ਉਸ ਨੂੰ ਜਾਣਦਾ ਹੈ। ਪਰ ਤੁਸੀਂ ਉਸ ਨੂੰ ਜਾਣਦੇ ਹੋ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਉਹ ਤੁਹਾਡੇ ਵਿੱਚ ਹੋਵੇਗਾ।
τὸ πνεῦμα τῆς ἀληθείας, ὃ ὁ κόσμος οὐ δύναται λαβεῖν, ὅτι οὐ θεωρεῖ αὐτό, οὐδὲ γινώσκει αὐτό. Ὑμεῖς δὲ γινώσκετε αὐτό, ὅτι παρ᾽ ὑμῖν μένει, καὶ ἐν ὑμῖν ἔσται.
18 ੧੮ ਮੈਂ ਤੁਹਾਨੂੰ ਅਨਾਥ ਨਹੀਂ ਛੱਡਾਂਗਾ। ਮੈਂ ਤੁਹਾਡੇ ਕੋਲ ਆਵਾਂਗਾ।
Οὐκ ἀφήσω ὑμᾶς ὀρφανούς· ἔρχομαι πρὸς ὑμᾶς.
19 ੧੯ ਇਸ ਸੰਸਾਰ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੁਸੀਂ ਵੇਖੋਗੇ ਕਿਉਂਕਿ ਜੋ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਵਾਲੇ ਜਾਉਂਗੇ।
Ἔτι μικρὸν καὶ ὁ κόσμος με οὐκέτι θεωρεῖ, ὑμεῖς δὲ θεωρεῖτέ με· ὅτι ἐγὼ ζῶ, καὶ ὑμεῖς ζήσεσθε.
20 ੨੦ ਉਸ ਦਿਨ ਤੁਸੀਂ ਜਾਣ ਸਕੋਗੇ ਕਿ ਮੈਂ ਪਿਤਾ ਵਿੱਚ ਹਾਂ ਤੁਸੀਂ ਜਾਣ ਜਾਓਗੇ ਕਿ ਤੁਸੀਂ ਮੇਰੇ ਵਿੱਚ ਤੇ ਮੈਂ ਤੁਹਾਡੇ ਵਿੱਚ ਹਾਂ।
Ἐν ἐκείνῃ τῇ ἡμέρᾳ γνώσεσθε ὑμεῖς ὅτι ἐγὼ ἐν τῷ πατρί μου, καὶ ὑμεῖς ἐν ἐμοί, καὶ ἐγὼ ἐν ὑμῖν.
21 ੨੧ ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?”
Ὁ ἔχων τὰς ἐντολάς μου καὶ τηρῶν αὐτάς, ἐκεῖνός ἐστιν ὁ ἀγαπῶν με· ὁ δὲ ἀγαπῶν με, ἀγαπηθήσεται ὑπὸ τοῦ πατρός μου· καὶ ἐγὼ ἀγαπήσω αὐτόν, καὶ ἐμφανίσω αὐτῷ ἐμαυτόν.
22 ੨੨ ਤਦ ਯਹੂਦਾ ਨੇ ਆਖਿਆ (ਇਹ ਯਹੂਦਾ ਇਸਕਰਿਯੋਤੀ ਨਹੀਂ), “ਪ੍ਰਭੂ ਜੀ ਤੂੰ ਆਪਣੇ ਆਪ ਸਾਡੇ ਤੇ ਪਰਗਟ ਕਰਦਾ ਹੈਂ ਪਰ ਸੰਸਾਰ ਤੇ ਕਿਉਂ ਨਹੀਂ?”
Λέγει αὐτῷ Ἰούδας, οὐχ ὁ Ἰσκαριώτης, Κύριε, καὶ τί γέγονεν ὅτι ἡμῖν μέλλεις ἐμφανίζειν σεαυτόν, καὶ οὐχὶ τῷ κόσμῳ;
23 ੨੩ ਯਿਸੂ ਨੇ ਆਖਿਆ, “ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ।
Ἀπεκρίθη Ἰησοῦς καὶ εἶπεν αὐτῷ, Ἐάν τις ἀγαπᾷ με, τὸν λόγον μου τηρήσει, καὶ ὁ πατήρ μου ἀγαπήσει αὐτόν, καὶ πρὸς αὐτὸν ἐλευσόμεθα, καὶ μονὴν παρ᾽ αὐτῷ ποιήσομεν.
24 ੨੪ ਪਰ ਜਿਹੜਾ ਵਿਅਕਤੀ ਮੈਨੂੰ ਪਿਆਰ ਨਹੀਂ ਕਰਦਾ, ਉਹ ਮੇਰੇ ਬਚਨ ਨੂੰ ਵੀ ਨਹੀਂ ਮੰਨਦਾ। ਜਿਹੜੇ ਬਚਨ ਮੈਂ ਤੁਹਾਨੂੰ ਦਿੰਦਾ ਹਾਂ ਉਹ ਮੇਰੇ ਆਪਣੇ ਨਹੀਂ ਹਨ, ਸਗੋਂ ਇਹ ਮੇਰੇ ਪਿਤਾ ਦੇ ਹਨ, ਜਿਸ ਨੇ ਮੈਨੂੰ ਭੇਜਿਆ ਹੈ।”
Ὁ μὴ ἀγαπῶν με, τοὺς λόγους μου οὐ τηρεῖ· καὶ ὁ λόγος ὃν ἀκούετε οὐκ ἔστιν ἐμός, ἀλλὰ τοῦ πέμψαντός με πατρός.
25 ੨੫ “ਇਹ ਸਭ ਗੱਲਾਂ ਮੈਂ ਤੁਹਾਨੂੰ ਉਦੋਂ ਦੱਸ ਚੁੱਕਾ ਸੀ ਜਦੋਂ ਮੈਂ ਤੁਹਾਡੇ ਨਾਲ ਸੀ।
Ταῦτα λελάληκα ὑμῖν παρ᾽ ὑμῖν μένων.
26 ੨੬ ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਮ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਯਾਦ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ।”
Ὁ δὲ παράκλητος, τὸ Πνεῦμα τὸ Ἅγιον, ὃ πέμψει ὁ πατὴρ ἐν τῷ ὀνόματί μου, ἐκεῖνος ὑμᾶς διδάξει πάντα, καὶ ὑπομνήσει ὑμᾶς πάντα ἃ εἶπον ὑμῖν.
27 ੨੭ “ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।”
Εἰρήνην ἀφίημι ὑμῖν, εἰρήνην τὴν ἐμὴν δίδωμι ὑμῖν· οὐ καθὼς ὁ κόσμος δίδωσιν, ἐγὼ δίδωμι ὑμῖν. Μὴ ταρασσέσθω ὑμῶν ἡ καρδία, μηδὲ δειλιάτω.
28 ੨੮ ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, “ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।” ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਖੁਸ਼ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ।
Ἠκούσατε ὅτι ἐγὼ εἶπον ὑμῖν, Ὑπάγω καὶ ἔρχομαι πρὸς ὑμᾶς. Εἰ ἠγαπᾶτέ με, ἐχάρητε ἂν ὅτι εἶπον, Πορεύομαι πρὸς τὸν πατέρα· ὅτι ὁ πατήρ μου μείζων μού ἐστι.
29 ੨੯ ਇਹ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਇਹ ਦੱਸਿਆ ਹੈ, ਤਾਂ ਜੋ ਜਦੋਂ ਇਹ ਹੋਵੇ, ਤੁਸੀਂ ਵਿਸ਼ਵਾਸ ਕਰੋ।
Καὶ νῦν εἴρηκα ὑμῖν πρὶν γενέσθαι· ἵνα, ὅταν γένηται, πιστεύσητε.
30 ੩੦ “ਮੈਂ ਬਹੁਤ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ। ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ। ਉਸਦਾ ਮੇਰੇ ਉੱਤੇ ਕੋਈ ਅਧਿਕਾਰ ਨਹੀਂ ਹੈ।
Οὐκέτι πολλὰ λαλήσω μεθ᾽ ὑμῶν· ἔρχεται γὰρ ὁ τοῦ κόσμου ἄρχων, καὶ ἐν ἐμοὶ οὐκ ἔχει οὐδέν·
31 ੩੧ ਪਰ ਸੰਸਾਰ ਨੂੰ ਮਾਲੂਮ ਹੋਣਾ ਚਾਹੀਦਾ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ। ਇਸ ਲਈ ਮੈਂ ਉਵੇਂ ਹੀ ਕਰਾਂਗਾ ਜਿਵੇਂ ਪਿਤਾ ਨੇ ਮੈਨੂੰ ਹੁਕਮ ਦਿੱਤਾ ਹੈ। ਉੱਠੋ, ਅਸੀਂ ਹੁਣ ਇਥੋਂ ਚੱਲੀਏ।”
ἀλλ᾽ ἵνα γνῷ ὁ κόσμος ὅτι ἀγαπῶ τὸν πατέρα, καὶ καθὼς ἐνετείλατό μοι ὁ πατήρ, οὕτω ποιῶ. Ἐγείρεσθε, ἄγωμεν ἐντεῦθεν.