< ਯੂਹੰਨਾ 15 >
1 ੧ ਯਿਸੂ ਨੇ ਕਿਹਾ, “ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ।”
„Mina olen tõeline viinapuu ja mu isa on aednik.
2 ੨ ਹਰ ਉਹ ਟਹਿਣੀ ਜਿਹੜੀ ਫਲ ਨਹੀਂ ਦਿੰਦੀ, ਉਹ ਵੱਡ ਸੁੱਟਦਾ ਹੈ। ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਬਹੁਤ ਸਾਰਾ ਫਲ ਦੇਵੇ।
Ta lõikab ära iga mu oksa, mis vilja ei kanna. Ta kärbib iga oksa, mis vilja kannab, et see saaks veel rohkem vilja kanda.
3 ੩ ਤੁਸੀਂ ਪਹਿਲਾਂ ਹੀ ਮੇਰੇ ਦਿੱਤੇ ਹੋਏ ਬਚਨ ਦੁਆਰਾ ਸਾਫ਼ ਹੋ।
Teie olete juba kärbitud ja saanud puhtaks selle kaudu, mida ma olen teile rääkinud.
4 ੪ ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂਗਾ। ਕੋਈ ਵੀ ਟਹਿਣੀ ਜੇ ਉਹ ਅੰਗੂਰ ਦੀ ਵੇਲ ਵਿੱਚ ਨਾ ਰਹੇ, ਆਪਣੇ ਆਪ ਫਲ ਨਹੀਂ ਦੇ ਸਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਨਹੀਂ ਰਹੋਂਗੇ, ਤੁਸੀਂ ਫਲ ਪੈਦਾ ਨਹੀਂ ਕਰ ਸਕਦੇ।
Jääge minusse, ja mina jään teisse. Just nagu oks ei saa vilja kanda, kui ta on viinapuust lahus, samamoodi on teiega: te ei saa vilja kanda, kui te minusse ei jää.
5 ੫ “ਅੰਗੂਰ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਬਹੁਤ ਫਲ ਦੇਵੇਗਾ ਪਰ ਮੇਰੇ ਤੋਂ ਅੱਲਗ ਹੋ ਕੇ ਤੁਸੀਂ ਕੁਝ ਵੀ ਨਹੀਂ ਕਰ ਸਕਦੇ।”
Mina olen viinapuu, teie olete oksad. Kes jääb minusse ja mina temasse, see kannab külluslikult vilja, sest ilma minuta ei suuda te midagi teha.
6 ੬ ਜੇਕਰ ਕੋਈ ਮੇਰੇ ਵਿੱਚ ਨਹੀਂ ਰਹਿੰਦਾ, ਉਹ ਇੱਕ ਟਹਿਣੀ ਵਾਂਗੂੰ ਸੁੱਟਿਆ ਜਾਵੇਗਾ ਅਤੇ ਸੁੱਕ ਜਾਵੇਗਾ। ਅਜਿਹੀਆਂ ਟਹਿਣੀਆਂ ਨੂੰ ਲੋਕ ਅੱਗ ਵਿੱਚ ਸਾੜ ਦਿੰਦੇ ਹਨ।
Kes ei jää minusse, on nagu oks, mis on välja visatud ja kuivab ära. Sellised oksad kogutakse kokku, visatakse tulle ja põletatakse ära.
7 ੭ “ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ।”
Kui te jääte minusse ja minu sõnad jäävad teisse, siis paluge, mida iganes tahate, ja see antakse teile.
8 ੮ ਇਸ ਰਾਹੀਂ ਮੇਰੇ ਪਿਤਾ ਦੀ ਵਡਿਆਈ ਹੋਵੇਗੀ, ਜੋ ਤੁਸੀਂ ਬਹੁਤਾ ਫਲ ਲੈ ਕੇ ਆਓ, ਇਸ ਤਰ੍ਹਾਂ ਤੁਸੀਂ ਮੇਰੇ ਚੇਲੇ ਹੋਵੋਗੇ।
Minu Isa on austatud, kui te kannate külluslikult vilja ja tõestate sellega, et olete minu jüngrid.
9 ੯ “ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਤਿਵੇਂ ਮੈਂ ਤੁਹਾਨੂੰ ਵੀ ਪਿਆਰ ਕੀਤਾ। ਇਸ ਲਈ ਤੁਸੀਂ ਵੀ ਮੇਰੇ ਪਿਆਰ ਵਿੱਚ ਬਣੇ ਰਹੋ।”
Ma olen teid armastanud samamoodi, nagu Isa armastab mind. Jääge minu armastusse.
10 ੧੦ ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕਰਦਾ ਹਾਂ ਅਤੇ ਮੈਂ ਉਸ ਦੇ ਪਿਆਰ ਵਿੱਚ ਰਹਿੰਦਾ ਹਾਂ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦੀ ਪਾਲਣਾ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਰਹੋਂਗੇ।
Kui te teete, mida ma ütlen, siis jääte minu armastusse, just nagu mina teen seda, mida mu Isa ütleb, ja jään tema armastusse.
11 ੧੧ “ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਪੂਰੀ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਸਕੇ।”
Olen seda teile selgitanud, et minu rõõm võiks olla teis ja teie rõõm võiks olla täielik.
12 ੧੨ ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ।
See on minu käsk: armastage üksteist nii, nagu mina olen armastanud teid.
13 ੧੩ ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ
Ei ole suuremat armastust kui anda elu oma sõprade eest.
14 ੧੪ ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ।
Teie olete minu sõbrad, kui teete seda, mida ma teid käsin.
15 ੧੫ ਮੈਂ ਤੁਹਾਨੂੰ ਹੁਣ ਦਾਸ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ। ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਕਹਿ ਕੇ ਬੁਲਾਵਾਂਗਾ। ਕਿਉਂਕਿ ਜੋ ਕੁਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁਝ ਦੱਸ ਦਿੱਤਾ ਹੈ।
Ma ei nimeta teid enam sulasteks, sest sulased ei ole oma isanda saladustesse pühendatud. Ma nimetan teid sõpradeks, sest olen selgitanud teile kõike, mida Isa mulle on öelnud.
16 ੧੬ “ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਓ ਅਤੇ ਫਲਦਾਰ ਹੋ ਸਕੋ। ਤੁਹਾਡਾ ਫਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ।”
Teie ei valinud mind, vaid mina valisin teid. Olen andnud teile kohustuse minna ja kanda kestvat vilja. Nii annab Isa teile, mida iganes te minu nimel palute.
17 ੧੭ ਇੱਕ ਦੂਜੇ ਨਾਲ ਪਿਆਰ ਕਰੋ, ਇਹ ਮੇਰਾ ਤੁਹਾਨੂੰ ਹੁਕਮ ਹੈ।
See on minu käsk teile: armastage üksteist.
18 ੧੮ ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ।
Kui maailm teid vihkab, siis meenutage, et enne teid vihkas ta mind.
19 ੧੯ ਜੇਕਰ ਤੁਸੀਂ ਸੰਸਾਰ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਗੂੰ ਪਿਆਰ ਕਰਦੀ। ਪਰ ਤੁਸੀਂ ਸੰਸਾਰ ਦੇ ਨਹੀਂ ਹੋ ਕਿਉਂਕਿ ਮੈਂ ਤੁਹਾਨੂੰ ਇਸ ਸੰਸਾਰ ਵਿੱਚੋਂ ਚੁਣਿਆ ਹੈ ਇਸੇ ਕਾਰਣ ਸੰਸਾਰ ਨੇ ਤੁਹਾਡੇ ਤੋਂ ਨਫ਼ਰਤ ਕੀਤੀ।
Kui te oleksite selle maailma osa, siis armastaks maailm teid nagu omi. Aga te ei ole selle maailma osa ja mina olen teid maailmast valinud − sellepärast maailm vihkab teid.
20 ੨੦ ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਕਸ਼ਟ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਬਚਨ ਨੂੰ ਮੰਨਿਆ, ਉਹ ਤੁਹਾਡੇ ਬਚਨ ਦੀ ਵੀ ਪਾਲਣਾ ਕਰਣਗੇ।
Pidage meeles, mida ma teile rääkisin: teenijad ei ole oma isandast tähtsamad. Kui nad kiusasid taga mind, kiusavad nad taga teidki. Kui nad oleksid teinud seda, mida mina käskisin, teeksid nad ka seda, mida teie neile ütlete.
21 ੨੧ ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਨਗੇ ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ ਜਿਸ ਨੇ ਮੈਨੂੰ ਭੇਜਿਆ ਹੈ।
Aga kõike seda teevad nad teile minu pärast, sest nad ei tunne seda, kes mu läkitas.
22 ੨੨ ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀਂ ਹੈ।
Kui ma ei oleks tulnud ja neile rääkinud, ei oleks nad patus süüdi, aga nüüd ei ole neil oma patule ettekäänet.
23 ੨੩ ਉਹ ਵਿਅਕਤੀ ਜੋ ਮੇਰੇ ਨਾਲ ਵੈਰ ਕਰਦਾ, ਮੇਰੇ ਪਿਤਾ ਨਾਲ ਵੀ ਵੈਰ ਕਰਦਾ ਹੈ।
Kes vihkab mind, see vihkab ka mu Isa.
24 ੨੪ ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੇਰੇ ਨਾਲ, ਇਥੋਂ ਤੱਕ ਕਿ ਮੇਰੇ ਪਿਤਾ ਨਾਲ ਵੀ ਵੈਰ ਕਰਦੇ ਹਨ।
Kui ma ei oleks andnud neile selliseid tõendeid tegude kaudu, mida keegi ei olnud varem teinud, ei oleks nad patus süüdi, kuid vaatamata sellele, et nad nägid seda kõike, vihkasid nad mind ja mu Isa.
25 ੨੫ ਪਰ ਇਹ ਇਸ ਲਈ ਹੋਇਆ ਹੈ ਕਿਉਂਕਿ ਜੋ ਭਵਿੱਖਬਾਣੀ ਉਨ੍ਹਾਂ ਦੀ ਬਿਵਸਥਾ ਵਿੱਚ ਲਿਖੀ ਹੋਈ ਸੱਚ ਹੋ ਜਾਵੇ। “ਉਨ੍ਹਾਂ ਨੇ ਬਿਨ੍ਹਾਂ ਕਾਰਨ ਤੋਂ ਮੇਰੇ ਨਾਲ ਨਫ਼ਰਤ ਕੀਤੀ।”
Aga just see täidab Pühakirja sõnad: „Nad vihkasid mind täiesti põhjuseta.“
26 ੨੬ ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ। ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਕੋਲੋਂ ਆਉਂਦਾ ਹੈ। ਜਦੋਂ ਉਹ ਆਵੇਗਾ ਤਾਂ ਉਹ ਮੇਰੇ ਹੱਕ ਵਿੱਚ ਗਵਾਹੀ ਦੇਵੇਗਾ।
Kuid ma saadan teile Isa juurest Lohutaja. Kui tema tuleb, toob ta minu kohta tunnistuse. Ta on tõe Vaim, kes tuleb Isa juurest.
27 ੨੭ ਅਤੇ ਤੁਸੀਂ ਵੀ ਮੇਰੇ ਗਵਾਹ ਹੋਵੋਗੇ ਕਿਉਂਕਿ ਤੁਸੀਂ ਸ਼ੁਰੂ ਤੋਂ ਮੇਰੇ ਨਾਲ ਹੋ।
Ka teie annate minust tunnistust, sest te olete algusest peale minu juures olnud.